
Sign up to save your podcasts
Or


ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।
ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।
He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||
SORAT’H, FIFTH MEHL:
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥
ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।
ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।
ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥
ਅਰਥ: ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ(ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।
ਸਲੋਕ ਮਃ ੩ ॥ ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥
ਅਰਥ: ਹਰੇਕ ਚੀਜ਼ ਹੁਕਮ ਵਿਚ ਹੀ ਆਉਂਦੀ ਹੈ ਤੇ ਹੁਕਮ ਵਿਚ ਹੀ ਚਲੀ ਜਾਂਦੀ ਹੈ, ਜੇ ਕੋਈ ਮੂਰਖ ਆਪਣੇ ਆਪ ਨੂੰ (ਕੁਝ ਵੱਡਾ) ਸਮਝ ਲੈਂਦਾ ਹੈ, ਉਹ ਅੰਨ੍ਹਾ ਅੰਨਿ੍ਹਆਂ ਵਾਲਾ ਕੰਮ ਕਰਦਾ ਹੈ। ਹੇ ਨਾਨਕ! ਜਿਸ ਮਨੁੱਖ ਤੇ ਆਪਣੀ ਰਜ਼ਾ ਵਿਚ ਪ੍ਰਭੂ ਕਿਰਪਾ ਕਰਦਾ ਹੈ, ਉਹ ਕੋਈ ਵਿਰਲਾ ਗੁਰਮੁਖ ਹੁਕਮ ਦੀ ਪਛਾਣ ਕਰਦਾ ਹੈ।੧।
ਮਃ ੩ ॥ ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ ਨਾਮੁ ਪਰਾਪਤਿ ਹੋਇ ॥ ਤਿਸੁ ਜੋਗੀ ਕੀ ਨਗਰੀ ਸਭੁ ਕੋ ਵਸੈ ਭੇਖੀ ਜੋਗੁ ਨ ਹੋਇ ॥ ਨਾਨਕ ਐਸਾ ਵਿਰਲਾ ਕੋ ਜੋਗੀ ਜਿਸੁ ਘਟਿ ਪਰਗਟੁ ਹੋਇ ॥੨॥
ਅਰਥ: ਜਿਸ ਮਨੁੱਖ ਨੂੰ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਦੀ ਪ੍ਰਾਪਤੀ ਹੁੰਦੀ ਹੈ, ਉਹ ਸੱਚਾ ਜੋਗੀ ਹੈ, ਤੇ (ਜੋਗ ਦੀ ਜਾਚ ਉਸ ਨੂੰ ਆਈ ਹੈ, ਉਸ ਜੋਗੀ ਦੇ ਸਰੀਰ (ਰੂਪ) ਨਗਰ ਵਿਚ ਹਰੇਕ (ਗੁਣ) ਵੱਸਦਾ ਹੈ, (ਨਿਰੇ) ਭੇਖ ਨਾਲ (ਰੱਬ ਨਾਲ) ਮੇਲ ਨਹੀਂ ਹੁੰਦਾ। ਹੇ ਨਾਨਕ! ਜਿਸ ਦੇ ਹਿਰਦੇ ਵਿਚ ਪ੍ਰਭੂ ਪ੍ਰਤੱਖ ਹੋ ਜਾਂਦਾ ਹੈ, ਇਹੋ ਜਿਹਾ ਕੋਈ ਵਿਰਲਾ ਜੋਗੀ ਹੁੰਦਾ ਹੈ।੨।
ਪਉੜੀ ॥ ਆਪੇ ਜੰਤ ਉਪਾਇਅਨੁ ਆਪੇ ਆਧਾਰੁ ॥ ਆਪੇ ਸੂਖਮੁ ਭਾਲੀਐ ਆਪੇ ਪਾਸਾਰੁ ॥ ਆਪਿ ਇਕਾਤੀ ਹੋਇ ਰਹੈ ਆਪੇ ਵਡ ਪਰਵਾਰੁ ॥ ਨਾਨਕੁ ਮੰਗੈ ਦਾਨੁ ਹਰਿ ਸੰਤਾ ਰੇਨਾਰੁ ॥ ਹੋਰੁ ਦਾਤਾਰੁ ਨ ਸੁਝਈ ਤੂ ਦੇਵਣਹਾਰੁ ॥੨੧॥੧॥ ਸੁਧੁ ॥
ਅਰਥ: ਉਸ ਨੇ ਆਪ ਹੀ ਜੀਵਾਂ ਨੂੰ ਪੈਦਾ ਕੀਤਾ ਹੈ ਤੇ ਆਪ ਹੀ (ਉਹਨਾਂ ਦਾ) ਆਸਰਾ (ਬਣਦਾ) ਹੈ, ਆਪ ਹੀ ਹਰੀ ਸੂਖਮ ਰੂਪ ਵੇਖੀਦਾ ਹੈ ਤੇ ਆਪ ਹੀ (ਸੰਸਾਰ ਦਾ) ਪਰਪੰਚ (ਰੂਪ) ਹੈ; ਆਪ ਹੀ ਇਕੱਲਾ ਹੋ ਕੇ ਰਹਿੰਦਾ ਹੈ ਤੇ ਆਪ ਹੀ ਵੱਡੇ ਪਰਵਾਰ ਵਾਲਾ ਹੈ।
ਹੇ ਹਰੀ! ਨਾਨਕ ਤੇਰੇ ਸੰਤਾਂ ਦੀ ਚਰਨ-ਧੂੜ (ਰੂਪ) ਦਾਨ ਮੰਗਦਾ ਹੈ, ਤੂੰ ਹੀ ਦੇਣ ਵਾਲਾ ਹੈਂ, ਕੋਈ ਹੋਰ ਦਾਤਾ ਮੈਨੂੰ ਦਿੱਸ ਨਹੀਂ ਆਉਂਦਾ।੨੧।੧।ਸੁਧੁ।
English Translation:
SHALOK, THIRD MEHL:
Everything comes by His Command, and everything goes by His Command. If some fool believes that he does so himself, he is blind, and acts in blindness. O Nanak, one who becomes Gurmukh understands the Hukam of the Lord’s Command; the Lord grants His Grace. || 1 || THIRD MEHL: He alone is a Yogi, and he alone finds the Way, who as Gurmukh, has found the Naam. In the body-village of that Yogi is everything; Yoga is not obtained by outward show and religious robes. O Nanak, such a Yogi is very rare; the Lord is revealed in the heart. || 2 || PAUREE: He Himself created the creatures, and He Himself supports them. He Himself is seen to be subtle, and He Himself is obvious. He Himself remains a solitary hermit, and He Himself has a huge family. Nanak begs for the gift of the dust of the feet of the Saints of the Lord. I cannot see any other Giver; You alone are the Giver, Lord. || 21 || 1 || SUDH ||
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।
ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।
ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।
ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।
ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।
SORAT’H, FIFTH MEHL, THIRD HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:
Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।
ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।
ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇਕੰਮ ਨਹੀਂ ਆਉਂਦੇ।੨।
ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ(ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।
(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ(ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।
ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।
ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।
SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||
ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥
ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧।
(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।
(ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।
ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।
WADAHANS, THIRD MEHL:
My tongue is intuitively attracted to the taste of the Lord. My mind is satisfied, meditating on the Name of the Lord. || 1 || Lasting peace is obtained, contemplating the True Word of the Shabad. I am forever a sacrifice to my True Guru. || 1 || Pause || My eyes are content, lovingly focused on the One Lord. My mind is content, having forsaken the love of duality. || 2 || The frame of my body is at peace, through the Shabad, and the Name of the Lord. The fragrance of the Naam permeates my heart. || 3 || O Nanak, one who has such great destiny written upon his forehead, through the Word of the Guru’s Bani, easily and intuitively becomes free of desire. || 4
ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥ ਪ੍ਰਭ ਕੀ ਓਟ ਗਹੀ ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥ ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥ ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥੨॥ ਮਾਇ ਬਾਪ ਪੂਤ ਹਿਤ ਭ੍ਰਾਤਾ ਉਨਿ ਘਰਿ ਘਰਿ ਮੇਲਿਓ ਦੂਆ ॥ ਕਿਸ ਹੀ ਵਾਧਿ ਘਾਟਿ ਕਿਸ ਹੀ ਪਹਿ ਸਗਲੇ ਲਰਿ ਲਰਿ ਮੂਆ ॥੩॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਇਹੁ ਚਲਤੁ ਦਿਖਾਇਆ ॥ ਗੂਝੀ ਭਾਹਿ ਜਲੈ ਸੰਸਾਰਾ ਭਗਤ ਨ ਬਿਆਪੈ ਮਾਇਆ ॥੪॥ ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ ॥ ਹਰਿ ਹਰਿ ਨਾਮੁ ਨਾਨਕ ਧਨੁ ਪਾਇਆ ਅਪੁਨੈ ਘਰਿ ਲੈ ਆਇਆ ਖਾਟੇ ॥੫॥੧੧॥
ਹੇ ਭਾਈ! ਜਦੋਂ ਮਨੁੱਖ ਨੇ ਪਰਮਾਤਮਾ ਦਾ ਪੱਲਾ ਫੜਿਆ, ਤਦੋਂ ਉਹ (ਮਾਇਆ ਦੇ ਪੰਜੇ ਵਿਚੋਂ) ਬਚ ਗਿਆ। ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ, ਤਦੋਂ ਵਿਕਾਰਾਂ ਦਾ ਰੋਗ (ਉਸ ਦੇ ਅੰਦਰੋਂ) ਮੁੱਕ ਗਿਆ।੧।ਰਹਾਉ।
ਹੇ ਭਾਈ! ਜਿਸ (ਮਾਇਆ) ਨੇ ਸਾਰੇ ਤ੍ਰੈ-ਗੁਣੀ ਸੰਸਾਰ ਨੂੰ ਸਾਰੇ ਚਾਰ-ਕੂਟ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ, ਜਿਸ ਨੇ ਜੱਗ ਕਰਨ ਵਾਲੇ, ਇਸ਼ਨਾਨ ਕਰਨ ਵਾਲੇ, ਤਪ ਕਰਨ ਵਾਲੇ ਸਾਰੇ ਥਾਂ ਭੰਨ ਕੇ ਰੱਖ ਦਿੱਤੇ ਹਨ, ਇਸ ਜੀਵ ਵਿਚਾਰੇ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਟਾਕਰਾ ਕਰ ਸਕੇ) ?।੧।
ਹੇ ਭਾਈ! ਉਹ ਮਾਇਆ ਜਦੋਂ ਮਨੁੱਖ ਨੂੰ ਆ ਕੇ ਭਰਮਾਂਦੀ ਹੈ, ਤਦੋਂ ਨਾਹ ਉਸ ਦੀ ਆਵਾਜ਼ ਸੁਣੀਦੀ ਹੈ, ਨਾਹ ਉਹ ਮੂੰਹੋਂ ਬੋਲਦੀ ਹੈ, ਨਾਹ ਉਹ ਅੱਖੀਂ ਦਿੱਸਦੀ ਹੈ। ਕੋਈ ਅਜੇਹੀ ਨਸ਼ੀਲੀ ਚੀਜ਼ ਖਵਾ ਕੇ ਮਨੁੱਖ ਨੂੰ ਕੁਰਾਹੇ ਪਾ ਦੇਂਦੀ ਹੈ ਕਿ ਸਭਨਾਂ ਦੇ ਮਨ ਵਿਚ ਉਹ ਪਿਆਰੀ ਪਈ ਲੱਗਦੀ ਹੈ।੨।
ਹੇ ਭਾਈ! ਮਾਂ, ਪਿਉ, ਪੁੱਤਰ, ਮਿੱਤਰ, ਭਰਾ-ਉਸ ਮਾਇਆ ਨੇ ਹਰੇਕ ਦੇ ਹਿਰਦੇ ਵਿਚ ਵਿਤਕਰਾ ਪਾ ਰੱਖਿਆ ਹੈ। ਕਿਸੇ ਪਾਸ (ਮਾਇਆ) ਬਹੁਤੀ ਹੈ, ਕਿਸੇ ਪਾਸ ਥੋੜੀ ਹੈ (ਬੱਸ, ਇਸੇ ਗੱਲੇ) ਸਾਰੇ (ਆਪੋ ਵਿਚ) ਲੜ ਲੜ ਕੇ ਪਏ ਖਪਦੇ ਹਨ।੩।
ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਮੈਨੂੰ (ਮਾਇਆ ਦਾ) ਇਹ ਤਮਾਸ਼ਾ (ਅੱਖੀਂ) ਵਿਖਾ ਦਿੱਤਾ ਹੈ। (ਮੈਂ ਵੇਖ ਲਿਆ ਹੈ ਕਿ ਮਾਇਆ ਦੀ ਇਸ) ਲੁਕੀ ਹੋਈ ਅੱਗ ਨਾਲ ਸਾਰਾ ਜਗਤ ਸੜ ਰਿਹਾ ਹੈ। ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖ ਉੱਤੇ ਮਾਇਆ (ਆਪਣਾ) ਜ਼ੋਰ ਨਹੀਂ ਪਾ ਸਕਦੀ।੪।
ਹੇ ਨਾਨਕ! ਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਨੇ) ਪਰਮਾਤਮਾ ਦਾ ਨਾਮ-ਧਨ ਲੱਭ ਲਿਆ ਹੈ, ਤੇ ਇਹ ਧਨ ਖੱਟ-ਕਮਾ ਕੇ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਹੈ, ਉਹ ਬੜਾ ਆਤਮਕ ਆਨੰਦ ਮਾਣਦਾ ਹੈ; ਉਸ ਦੇ (ਮਾਇਆ ਵਾਲੇ) ਸਾਰੇ ਬੰਧਨ ਕੱਟੇ ਜਾਂਦੇ ਹਨ।੫।੧੧।
Hey brother! He took the master's side, you were saved. By the grace of the Guru, he began to sing the praises of the Lord, and the disease of vice was removed (from him).
Hey brother! Who (maya has given to all the three-fold world) all the four-fold world hears itself, all the austerities, all the destroyers, the living beings think. (that he can resist)?
Hey brother! She comes and seduces Maya, hears her voice, she speaks mouth, she sees eye to mouth. Azhi misleads by consuming the drug that he feels loved in everyone's mind.
Hey brother! Mother, father, man, self - that Maya has placed discrimination in the heart of the gods. Some pass (maya) is much, some pass is few (just, trapped) all are standing (among themselves) fighting.
Hey brother! I sacrifice my guru, I see the spectacle (of Maya) (to the eyes). (Having seen the great part that Maya's) one who worships the ruler does not have to call this Maya (his own).
O Nanak! With the Guru's grace (he) took the Lord's name and wealth, and he brought this wealth to his home, enjoying spiritual joy; He (remains the master of all bonds.
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥
ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ।
(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧।
ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।
ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।੩।
ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ।੪।੫।੧੬।
SORAT’H, FIFTH MEHL:
As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. || 1 || This is what befits the Lord’s servant. Beholding the Lord near at hand, he serves the True Guru, and he is satisfied through the Kirtan of the Lord’s Praises. || Pause || The addict is addicted to his drug, and the landlord is in love with his land. As the baby is attached to his milk, so the Saint is in love with God. || 2 || The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. || 3 || As is the hunger, so is the fulfiller; He is the Lord and Master of all hearts. Nanak thirsts for the Blessed Vision of the Lord’s Darshan; he has met God, the Inner-knower, the Searcher of hearts. || 4 || 5 || 16 ||
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥
ਅਰਥ: ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ। (ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ।
(ਨਾਨਕ ਦੀ ਤਾਂ ਇਹੀ ਬੇਨਤੀ ਹੈ–) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ।
ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤਿ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ।9।
BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:
In the month of Katak, do good deeds. Do not try to blame anyone else. Forgetting the Transcendent Lord, all sorts of illnesses are contracted. Those who turn their backs on the Lord shall be separated from Him and consigned to reincarnation, over and over again. In an instant, all of Maya’s sensual pleasures turn bitter. No one can then serve as your intermediary. Unto whom can we turn and cry? By one’s own actions, nothing can be done; destiny was pre-determined from the very beginning. By great good fortune, I meet my God, and then all pain of separation departs. Please protect Nanak, God; O my Lord and Master, please release me from bondage. In Katak, in the Company of the Holy, all anxiety vanishes. || 9 ||
From the publisher's feed

3 Listeners

0 Listeners

0 Listeners