
Sign up to save your podcasts
Or


ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।
ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।
ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।
ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।
DHANAASAREE, FIFTH MEHL:
You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||
ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿ ਗੁਪ੍ਰਸਾਦਿ॥
ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ੧ ॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਇਹੁ ਪਇਆਣਾ॥ ੨ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ॥ ਆਇਆ ਤਿਨ ਕਾ ਸਫਲੁ ਭਇਆ ਹੈ ਇੱਕ ਮਨਿ ਜਿਨੀ ਧਿਆਇਆ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ॥ ੩ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ॥ ੪ ॥ ੧ ॥
ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥ ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥ ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥
ਹੇ ਮੇਰੇ ਗੋਵਿੰਦ! ਤੈਥੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ। ਹੇ ਪਾਰਬ੍ਰਹਮ! ਹੇ ਸੁਆਮੀ! ਮੇਰੇ ਉਤੇ) ਮੇਹਰ ਕਰ, ਮੈਂ (ਸਦਾ) ਤੇਰਾ ਨਾਮ ਜਪਦਾ ਰਹਾਂ।੧।ਰਹਾਉ।
ਹੇ ਪ੍ਰਭੂ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸਰਨ ਆਏ ਨੂੰ ਸਹਾਰਾ ਦੇਣ ਵਾਲਾ ਹੈਂ, ਤੂੰ (ਜੀਵਾਂ ਦੇ) ਦੁੱਖ ਦੂਰ ਕਰਨ ਵਾਲਾ ਹੈਂ, ਤੇ ਸੁਖ ਦੇਣ ਵਾਲਾ ਹੈਂ। ਤੇਰੇ ਪਵਿਤ੍ਰ ਗੁਣ ਗਾ ਗਾ ਕੇ ਜੀਵਾਂ ਦੇ ਦੁੱਖ ਦੂਰ ਹੋ ਜਾਂਦੇ ਹਨ, ਸਾਰੇ ਡਰ ਭਰਮ ਮਿਟ ਜਾਂਦੇ ਹਨ।੧।
ਹੇ ਭਾਈ! ਜੇਹੜੇ ਮਨੁੱਖ ਵੱਡੀ ਕਿਸਮਤਿ ਨਾਲ ਗੁਰੂ ਦੀ ਸਰਨ ਪੈ ਕੇ ਪ੍ਰਭੂ-ਚਰਨਾਂ ਵਿਚ ਜੁੜਦੇ ਹਨ, ਉਹਨਾਂ ਦੀ ਲਗਨ (ਪਰਮਾਤਮਾ ਨਾਲ) ਲੱਗ ਜਾਂਦੀ ਹੈ, ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹਨਾਂ ਦੇ ਹਿਰਦੇ-ਕੌਲ ਖਿੜ ਜਾਂਦੇ ਹਨ, ਉਹ ਖੋਟੀ ਮਤਿ ਵਾਲੀ ਬੁੱਧੀ ਤਿਆਗ ਦੇਂਦੇ ਹਨ।੨।
ਹੇ ਭਾਈ! ਜੇਹੜਾ ਮਨੁੱਖ ਅੱਠੇ ਪਹਰ ਪਰਮਾਤਮਾ ਦੇ ਗੁਣ ਗਾਂਦਾ ਹੈ, ਦੀਨਾਂ ਉਤੇ ਦਇਆ ਕਰਨ ਵਾਲੇ ਦਾ ਨਾਮ ਸਿਮਰਦਾ ਹੈ, ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ, ਉਸ ਦੇ ਨਾਲ ਮੇਲ ਰੱਖਣ ਵਾਲਾ ਸਾਥ ਭੀ ਪਾਰ ਲੰਘ ਜਾਂਦਾ ਹੈ, ਉਸ ਦੇ ਸਾਰੇ ਮਾਇਕ-ਬੰਧਨ ਨਾਸ ਹੋ ਜਾਂਦੇ ਹਨ।੩।
ਹੇ ਪ੍ਰਭੂ! ਹੇ ਸੁਆਮੀ! ਜਿਸ ਮਨੁੱਖ ਨੇ ਤੇਰੇ ਚਰਨਾਂ ਨੂੰ ਆਪਣੀ ਜ਼ਿੰਦਗੀ ਦਾ ਸਹਾਰਾ ਬਣਾ ਲਿਆ, ਤੂੰ ਮਾਲਕ ਤਾਣੇ ਪੇਟੇ ਵਾਂਗ ਸਦਾ ਉਸ ਦੇ ਨਾਲ ਰਹਿੰਦਾ ਹੈਂ। ਹੇ ਨਾਨਕ! ਆਖ-) ਹੇ ਪ੍ਰਭੂ! ਜੇਹੜਾ ਮਨੁੱਖ ਤੇਰੀ ਸਰਨ ਆ ਪਿਆ, ਹੇ ਹਰੀ! ਤੂੰ ਉਸ ਨੂੰ ਆਪਣੇ ਹੱਥ ਦੇ ਕੇ (ਸੰਸਾਰ-ਸਮੁੰਦਰ ਤੋਂ) ਬਚਾਂਦਾ ਹੈਂ।੪।੩੨।
GUJRI, FIFTH MEHL:
You are the Almighty Lord, the Giver of Sanctuary, the Destroyer of pain, the King of happiness. Troubles depart, and fear and doubt are dispelled, singing the Glorious Praises of the Immaculate Lord God. || 1 || O Lord of the Universe, without You, there is no other place. Show Mercy to me, O Supreme Lord Master, that I may chant Your Name. || 1 || Pause || Serving the True Guru, I am attached to the Lords Lotus Feet; by great good fortune, I have embraced love for Him. My heart lotus blossoms forth in the Saadh Sangat, the Company of the Holy; I have renounced evil-mindedness and intellectualism. || 2 || One who sings the Glorious Praises of the Lord, twenty-four hours a day, and remembers the Lord in meditation, who is Kind to the poor, saves himself, and redeems all his generations; all of his bonds are released. || 3 || I take the Support of Your Feet, O God, O Lord and Master; you are with me through and through, God. Nanak has entered Your Sanctuary, God; giving him His hand, the Lord has protected him. || 4 || 2 || 32 ||
ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁਪਾਵੈ ਬਿਸ੍ਰਾਮ ॥੨॥੧॥੬॥
ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ।
ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮਵਿਅਰਥ ਚਲੇ ਜਾਂਦੇ ਹਨ।੧।
ਹੇ ਨਾਨਕ! ਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯।
TODEE, FIFTH MEHL, SECOND HOUSE, DU-PADAS:
ONE UNIVERSAL CREATOR GOD. BY THE GRACE OF THE TRUE GURU:
I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ(ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।
ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।
:ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ(ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾਜਸ ਸੁਣਦੇ ਹਨ।੧੭।
SHALOK:
The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
coming soon life story
of the podcaster Gurjit
Singh Jhampur
ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥
ਹੇ ਮੋਹਨ-ਪ੍ਰਭੂ! ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ-) ਹੇ ਭੈਣ! ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ) ।੧।ਰਹਾਉ।
ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ-) ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉਹ) ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ।੧।
(ਸੁਹਾਗਣ ਆਖਦੀ ਹੈ-) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ। ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ। ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ। (ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ, ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ।
ਹੇ ਭੈਣ! ਨਾਨਕ (ਭੀ ਉਸ ਗੁਰੂ ਦੇ) ਦਰ ਤੇ ਆ ਗਿਆ ਹੈ, (ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ।੨।
ਹੇ ਭੈਣ! ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ, ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ, ਮੇਰੀ ਸਾਰੀ ਮਾਇਆ ਦੀ ਤ੍ਰਿਸ਼ਨਾ ਮਿਟ ਗਈ ਹੈ। ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ। ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ। ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ।ਰਹਾਉ ਦੂਜਾ।੧।੧੨੮।
O Mohan-Prabhu! Just as a woman separated from her husband wears necklaces, kajal, clothes, jewels, (but because of separation) she does not get sleep, (waiting for her husband) she is always sad and sad, ( And the friend asks -) O sister! When will my husband) come home (Likewise, O Mohan! I am not at peace after parting from you). 1. Stay.
O Mohan Prabhu! I bow down to Gurmukh Suhagan, resting (my) head on his feet (asking-) O sister! Give me the beautiful Lal Mila (tell me) when he will come to my heart-house. 1.
(Suhagan says-) Hey friend! Listen, I am listening to you about meeting Mohan-Prabhu. Remove all ego (from within yourself). Then you will find that beautiful red in your heart-house. (By seeing Him in the heart-house) Then you should sing the Hari-guna that creates happiness and joy, and meditate on that Lord who is only joy in the form of joy.
Hey sister! Nanak has come to (that Guru's) court, (having come to the Guru's court) I (Nanak in the heart-house itself) have found the beautiful red. 2.
Hey sister! Now) Mohan Prabhu is giving me darshan, now (born from the attachment of maya) I feel sweet, all my desire for maya is gone. Now I have rested in spiritual stability. The words of praise of the Lord are dear to me. Hey sister! Now I have found the beautiful red mohan. Stay second. 1.128.
ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥ ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥੧॥ ਬਲਿਹਾਰੀ ਗੁਰ ਆਪਨੇ ਚਰਨਨੑ ਬਲਿ ਜਾਉ ॥ ਅਨਦ ਸੂਖ ਮੰਗਲ ਬਨੇ ਪੇਖਤ ਗੁਨ ਗਾਉ ॥੧॥ ਰਹਾਉ ॥ ਕਥਾ ਕੀਰਤਨੁ ਰਾਗ ਨਾਦ ਧੁਨਿ ਇਹੁ ਬਨਿਓ ਸੁਆਉ ॥ ਨਾਨਕ ਪ੍ਰਭ ਸੁਪ੍ਰਸੰਨ ਭਏ ਬਾਂਛਤ ਫਲ ਪਾਉ ॥੨॥੬॥੭੦॥
ਬਿਲਾਵਲੁ ਮਹਲਾ ੫ ॥
ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਮੈਂ (ਆਪਣੇ ਗੁਰੂ ਦੇ) ਚਰਨਾਂ ਤੋਂ ਸਦਕੇ ਜਾਂਦਾ ਹਾਂ। ਗੁਰੂ ਦਾ ਦਰਸਨ ਕਰ ਕੇ ਮੈਂ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ, ਤੇ ਮੇਰੇ ਅੰਦਰ ਸਾਰੇ ਆਨੰਦ, ਸਾਰੇ ਸੁਖ ਸਾਰੇ ਚਾਉ-ਹੁਲਾਰੇ ਬਣੇ ਰਹਿੰਦੇ ਹਨ।੧।ਰਹਾਉ।
ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਮੈਂ ਪ੍ਰਭੂ ਦੇ ਚਰਨਾਂ ਵਿਚ ਨਿਵਾਸ ਪ੍ਰਾਪਤ ਕਰ ਲਿਆ ਹੈ (ਇਸ ਵਾਸਤੇ) ਉਸ (ਸਾਧ ਸੰਗਤਿ) ਤੋਂ ਕਦੇ ਪਰੇ ਨਹੀਂ ਭੱਜਦਾ। (ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਆਪਣੇ ਪ੍ਰਭੂ ਦਾ ਹਰ ਵੇਲੇ ਸਿਮਰਨ ਕਰ ਕੇ (ਅਜੇਹੀ ਅਵਸਥਾ ਤੇ ਪਹੁੰਚ ਗਿਆ ਹਾਂ ਕਿ ਮੇਰੇ ਅੰਦਰੋਂ) ਦੁੱਖਾਂ ਦਾ ਟਿਕਾਣਾ ਹੀ ਦੂਰ ਹੋ ਗਿਆ ਹੈ।੧।
ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਕਿਰਪਾ ਨਾਲ) ਪ੍ਰਭੂ ਦੀਆਂ ਕਥਾ-ਕਹਾਣੀਆਂ, ਕੀਰਤਨ, ਸਿਫ਼ਤਿ-ਸਾਲਾਹ ਦੀ ਲਗਨ-ਇਹੀ ਮੇਰੀ ਜ਼ਿੰਦਗੀ ਦਾ ਨਿਸ਼ਾਨਾ ਬਣ ਗਏ ਹਨ। (ਗੁਰੂ ਦੀ ਮੇਹਰ ਨਾਲ) ਪ੍ਰਭੂ ਜੀ (ਮੇਰੇ ਉਤੇ) ਬਹੁਤ ਖ਼ੁਸ਼ ਹੋ ਗਏ ਹਨ, ਮੈਂ ਹੁਣ ਮਨ-ਮੰਗਿਆ ਫਲ ਪ੍ਰਾਪਤ ਕਰ ਰਿਹਾ ਹਾਂ।੨।੬।੭੦।
Bilawalu Mahla 5. Hey brother! I go to sacrifice from my Guru, I go to the feet (of my Guru) for charity. After seeing the Guru, I sing the praises of the Lord, and all the joy, all the happiness, all the excitement remain in me. 1. Stay.
Hey brother! Having joined the company of the Guru, I have attained abode at the Lord's feet (therefore) never running away from him (saadh Sangati). (With the blessing of the Guru's company) I have meditated on my Lord all the time (I have already reached the state that the place of suffering has been removed from me). 1.
O Nanak! Say, O brother! By the grace of the Guru) stories of the Lord, kirtan, devotion to praise-these have become the goal of my life. (By Guru's grace) Prabhu ji has become very happy (with me), I am now getting the desired fruit. 2.6.70.
ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥
ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ(ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧।
ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ।
ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।
ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀਦਾਤਿ) ਦੇਂਦਾ ਹੈ।੩।੩।੨੧।
DHANAASAREE, FIFTH MEHL:
Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world — all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21||
ਗੋਂਡ ਮਹਲਾ ੪ ॥ ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥ ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥ ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥ ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ ॥ ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥ ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥ ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮੑਰੇ ਦੂਖ ਤਤਕਾਲ ਕਟਾਸਾ ॥ ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥ ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ ॥ ਜਿਤੁ ਦਿਨਿ ਉਨੑ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ ਨੇੜੈ ਕੋ ਨ ਢੁਕਾਸਾ ॥ ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥ ਤਿਸ ਕਾ ਭਰਵਾਸਾ ਕਿਉ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਨ ਸਕਾਸਾ ॥ ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨੑ ਅੰਤਿ ਛਡਾਏ ਜਿਨੑ ਹਰਿ ਪ੍ਰੀਤਿ ਚਿਤਾਸਾ ॥ ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ ਭਰਵਾਸਾ ॥੪॥੨॥ {ਪੰਨਾ 860}
ਹੇ ਮੇਰੇ ਮਨ! ਸਦਾ) ਪਰਮਾਤਮਾ ਉਤੇ ਭਰੋਸਾ ਰੱਖਣਾ ਚਾਹੀਦਾ ਹੈ, ਕਿਉਂਕਿ, ਹੇ ਮੇਰੇ ਮਨ! ਜਿੱਥੇ ਭੀ ਜਾਈਏ, ਉਹ ਮੇਰਾ ਮਾਲਕ-ਪ੍ਰਭੂ ਸਦਾ ਅੰਗ-ਸੰਗ ਰਹਿੰਦਾ ਹੈ, ਤੇ, ਉਹ ਪ੍ਰਭੂ ਆਪਣੇ ਦਾਸਾਂ ਦੀ ਆਪਣੇ ਸੇਵਕਾਂ ਦੀ ਇੱਜ਼ਤ ਰੱਖਦਾ ਹੈ।੧।ਰਹਾਉ।
ਹੇ ਮੇਰੇ ਮਨ! ਜੇਹੜਾ ਹਰੀ ਇਕ ਖਿਨ ਵਿਚ ਸਾਰੇ ਪਾਪ ਨਾਸ ਕਰ ਸਕਦਾ ਹੈ, ਸਦਾ ਉਸ ਨੂੰ ਸਿਮਰਨਾ ਚਾਹੀਦਾ ਹੈ, ਸਦਾ ਉਸ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਮਨ! ਜੇ ਪਰਮਾਤਮਾ ਨੂੰ ਛੱਡ ਕੇ ਕਿਸੇ ਹੋਰ ਦੀ (ਸਹਾਇਤਾ ਦੀ) ਆਸ ਰੱਖੀਏ, ਤਾਂ ਉਹ ਪਰਮਾਤਮਾ (ਜੀਵ ਦੀ ਉਸ) ਸਾਰੀ ਕੀਤੀ ਮੇਹਨਤ ਨੂੰ ਅਸਫਲ ਕਰ ਦੇਂਦਾ ਹੈ, ਜ਼ਾਇਆ ਕਰ ਦੇਂਦਾ ਹੈ। ਸੋ, ਹੇ ਮੇਰੇ ਮਨ! ਸਾਰੇ ਸੁਖ ਦੇਣ ਵਾਲੇ ਮਾਲਕ ਹਰੀ ਦਾ ਸਿਮਰਨ ਕਰਿਆ ਕਰ, ਉਸ ਦਾ ਸਿਮਰਨ ਕਰਨ ਨਾਲ ਸਾਰੀ ਤ੍ਰਿਸ਼ਨਾ-ਭੁੱਖ ਲਹਿ ਜਾਂਦੀ ਹੈ।੧।
ਹੇ ਭਾਈ! ਜੇ ਤੂੰ ਆਪਣਾ ਕੋਈ ਦੁੱਖ-ਦਰਦ (ਪ੍ਰਭੂ ਨੂੰ ਛੱਡ ਕੇ) ਹੋਰਨਾਂ ਅੱਗੇ ਪੇਸ਼ ਕਰਦਾ ਫਿਰੇਂਗਾ, ਤਾਂ ਉਹ ਲੋਕ ਅੱਗੋਂ ਆਪਣੇ ਅਨੇਕਾਂ ਦੁੱਖ-ਦਰਦ ਸੁਣਾ ਦੇਣਗੇ। ਹੇ ਭਾਈ! ਆਪਣਾ ਹਰੇਕ ਦੁੱਖ-ਦਰਦ ਆਪਣੇ ਮਾਲਕ ਪਰਮਾਤਮਾ ਪਾਸ ਹੀ ਬਿਆਨ ਕਰ, ਉਹ ਤਾਂ ਤੇਰੇ ਸਾਰੇ ਦੁੱਖ ਤੁਰਤ ਕੱਟ ਕੇ ਰੱਖ ਦੇਵੇਗਾ। ਹੇ ਭਾਈ! ਜੇ ਇਹੋ ਜਿਹੇ ਸਮਰੱਥ ਪ੍ਰਭੂ ਨੂੰ ਛੱਡ ਕੇ ਆਪਣੀ ਪੀੜਾ ਹੋਰਨਾਂ ਅੱਗੇ ਪੇਸ਼ ਕੀਤੀ ਜਾਇਗੀ, ਹੋਰਨਾਂ ਪਾਸ ਆਖ ਕੇ, ਹੇ ਮਨ! ਸ਼ਰਮਿੰਦਾ ਹੋਣਾ ਪੈਂਦਾ ਹੈ।੨।
ਹੇ ਮੇਰੇ ਮਨ! ਦੁਨੀਆ ਵਾਲੇ ਇਹ ਸਾਕ-ਅੰਗ, ਮਿੱਤਰ, ਭਰਾ ਜੇਹੜੇ ਭੀ ਦਿੱਸਦੇ ਹਨ, ਇਹ ਤਾਂ ਆਪੋ ਆਪਣੀ ਗ਼ਰਜ਼ ਦੀ ਖ਼ਾਤਰ ਹੀ ਮਿਲਦੇ ਹਨ। ਜਦੋਂ ਉਹਨਾਂ ਦੀ ਗ਼ਰਜ਼ ਪੂਰੀ ਨਾਹ ਹੋ ਸਕੇ, ਤਦੋਂ ਉਹਨਾਂ ਵਿਚੋਂ ਕੋਈ ਭੀ ਨੇੜੇ ਨਹੀਂ ਛੁੰਹਦਾ। ਸੋ, ਹੇ ਮੇਰੇ ਮਨ! ਦਿਨ ਰਾਤ ਹਰ ਵੇਲੇ ਆਪਣੇ ਪ੍ਰਭੂ ਦਾ ਸਿਮਰਨ ਕਰਦਾ ਰਹੁ, ਉਹੀ ਹਰੇਕ ਦੁਖ ਸੁਖ ਵਿਚ ਤੈਨੂੰ ਪੁੱਕਰ ਸਕਦਾ ਹੈ।੩।
ਹੇ ਮੇਰੇ ਮਨ! ਜੇਹੜਾ ਕੋਈ ਅੰਤਲੇ ਸਮੇ (ਮੌਤ ਪਾਸੋਂ ਸਾਨੂੰ) ਬਚਾ ਨਹੀਂ ਸਕਦਾ, ਉਸ ਦਾ ਭਰੋਸਾ ਨਹੀਂ ਕਰਨਾ ਚਾਹੀਦਾ। ਗੁਰੂ ਦਾ ਉਪਦੇਸ਼ ਲੈ ਕੇ (ਗੁਰੂ ਦੀ ਸਿੱਖਿਆ ਉਤੇ ਤੁਰ ਕੇ) ਪਰਮਾਤਮਾ ਦਾ ਨਾਮ-ਮੰਤ੍ਰ ਜਪਿਆ ਕਰ। ਜਿਨ੍ਹਾਂ ਮਨੁੱਖਾਂ ਦੇ ਚਿੱਤ ਵਿਚ ਪਰਮਾਤਮਾ ਦਾ ਪਿਆਰ ਵੱਸਦਾ ਹੈ, ਉਹਨਾਂ ਨੂੰ ਪਰਮਾਤਮਾ ਅਖ਼ੀਰ ਵੇਲੇ (ਜਮਾਂ ਦੇ ਡਰ ਤੋਂ) ਛੁਡਾ ਲੈਂਦਾ ਹੈ। ਹੇ ਦਾਸ ਨਾਨਕ! ਆਖ-) ਹੇ ਸੰਤ ਜਨੋ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰੋ। (ਦੁੱਖਾਂ ਕਲੇਸ਼ਾਂ ਤੋਂ) ਬਚਣ ਦਾ ਇਹੀ ਪੱਕਾ ਵਸੀਲਾ ਹੈ।੪।੨।
Oh my mind! Always) trust in God, because, oh my heart! Wherever we go, that Lord is always with me, and that Lord respects his slaves and his servants. 1. Stay.
Oh my mind! He who can destroy all sins in one stroke, should always meditate on him, should always focus on him. O mind! If we hope for help from someone other than God, then God will make all the hard work (of the creature) fail, waste it.
So, oh my mind! By meditating on Lord Hari, the giver of all happiness, by meditating on him, all hunger and thirst are removed. 1.
Hey brother! If you continue to present any of your pains and sufferings to others (except the Lord), then those people will share their many pains and sufferings later. Hey brother! Express all your sorrows and pains to your Lord God, He will remove all your sorrows immediately.
Hey brother! If you leave such a capable Lord and present your pain to others, saying to others, O mind! One has to be ashamed. 2.
Oh my mind! These worldly members, friends, brothers, whatever they appear to be, they only meet for their own sake. When their desire is not fulfilled, then none of them comes close.
So, oh my mind! Keep meditating on your Lord all the time day and night, He can call you in every sorrow and happiness. 3. Oh my mind! He who cannot save (us from death) at the last time, should not be trusted.
Chant the name-mantra of God by taking the instruction of the Guru (following the teachings of the Guru). The people in whose hearts the love of God dwells, God saves them (from the fear of the world) at the last time. O slave Nanak! Say-) O Saints! Always chant the name of God. This is the surest means of escape (from sufferings and hardships). 4.2. हे मन! हमेशा) भगवान पर भरोसा रखो, क्योंकि, हे मेरे दिल! हम जहां भी जाते हैं, वह प्रभु हमेशा मेरे साथ रहता है, और वह प्रभु अपने दासों और सेवकों का सम्मान करता है। 1. रहो.
हे मन! जो एक ही झटके में सारे पापों को नष्ट कर सकता है, उसका सदैव ध्यान करना चाहिए, सदैव उसी पर ध्यान केन्द्रित करना चाहिए। रे मन! यदि हम ईश्वर के अतिरिक्त किसी अन्य से सहायता की आशा करेंगे तो ईश्वर (प्राणी की) सारी मेहनत विफल कर देगा, बर्बाद कर देगा।
तो हे मन! सभी सुखों के दाता श्रीहरि का ध्यान करने से, उनका ध्यान करने से सारी भूख-प्यास दूर हो जाती है। 1.
अरे भइया! यदि आप अपना कोई भी दुःख व कष्ट दूसरों को (भगवान को छोड़कर) बताते रहेंगे तो वही लोग बाद में अपने अनेक दुःख व कष्ट बाँटेंगे। अरे भइया! अपने सभी दुख-दर्द अपने
From the publisher's feed

3 Listeners

0 Listeners

0 Listeners