Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Oct 04 | 2024 | Hukamnama Sahib | ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥

     ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ 

    ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।

    ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ 

    ਅਰਥ: ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ) ।੨।

    ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ 

    ਅਰਥ: ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ।

    ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥ 


    ਅਰਥ: (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ। ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ।੧੭।

    SHALOK, THIRD MEHL:

    O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. || 1 || THIRD MEHL: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. || 2 || PAUREE: Those who meditate on the Lord’s Name, are imbued with the Name of the Lord, Har, Har, in their minds. For those who worship the One Lord in their conscious minds, there is no other than the One Lord. They alone serve the Lord, upon whose foreheads such pre-ordained destiny is written. They continually sing the Glorious Praises of the Lord, and singing the Glories of the Glorious Lord, they are uplifted. Great is the greatness of the Gurmukhs, who, through the Perfect Guru, remain absorbed in the Lord’s Name. || 17 ||

    9 min
  • Oct 02 | 2024 | Hukamnama Sahib | ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥

    ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ।(ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧।(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦।ਸ਼ਬਦ ਦਾ ਭਾਵ: ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦।O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 || 

    6 min
  • Oct 01 | 2024 | Hukamnama Sahib | ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

      ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

    ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।

    ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।

    ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।

    ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।

    ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।

    DHANAASAREE, FOURTH MEHL:

    O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ||

    7 min
  • Sep 30 | 2024 | Hukamnama Sahib | ਰਾਮਕਲੀ ਮਹਲਾ ੪ ॥ ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥

    ਰਾਮਕਲੀ ਮਹਲਾ ੪ ॥

      ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥ ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥ ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥ ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥ ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥੪॥ ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥ ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥੫॥੨॥

      ਹੇ ਭਾਈ! ਪ੍ਰਭੂ ਦੇ ਸੇਵਕਾਂ ਨੂੰ ਮਿਲ ਕੇ (ਮਨ ਵਿਚ) ਆਨੰਦ ਪੈਦਾ ਹੁੰਦਾ ਹੈ । (ਪ੍ਰਭੂ ਦਾ ਸੇਵਕ) ਪ੍ਰਭੂ ਦੀ ਸੋਹਣੀ ਸਿਫ਼ਤਿ-ਸਾਲਾਹ ਸੁਣਾ ਕੇ (ਸੁਣਨ ਵਾਲੇ ਦੇ ਹਿਰਦੇ ਵਿਚ ਆਨੰਦ ਪੈਦਾ ਕਰ ਦੇਂਦਾ ਹੈ) । ਸਾਧ ਸੰਗਤਿ ਵਿਚ ਮਿਲ ਕੇ ਮਨੁੱਖ (ਸ੍ਰੇਸ਼ਟ) ਅਕਲ ਸਿੱਖ ਲੈਂਦਾ ਹੈ, (ਉਸ ਦੇ ਅੰਦਰੋਂ) ਭੈੜੀ ਮਤਿ ਵਾਲੀ ਸਾਰੀ ਮੈਲ ਦੂਰ ਹੋ ਜਾਂਦੀ ਹੈ ।੧।ਹੇ ਪ੍ਰਭੂ ਦੇ ਭਗਤ-ਜਨੋ! (ਮੈਨੂੰ) ਗੁਰੂ ਦੀ ਸਿਖਿਆ ਦੇ ਕੇ ਪ੍ਰਭੂ ਦਾ ਨਾਮ ਸਿਮਰਨ ਲਈ ਮਦਦ ਕਰੋ । ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸੁਣਦਾ ਹੈ (ਜਾਂ) ਉਚਾਰਦਾ ਹੈ, ਉਹ (ਦੁਰਮਤਿ ਤੋਂ) ਸੁਤੰਤਰ ਹੋ ਜਾਂਦਾ ਹੈ । ਪ੍ਰਭੂ ਦਾ ਨਾਮ ਜਪ ਜਪ ਕੇ ਉਹ ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ ।੧।ਰਹਾਉ।ਹੇ ਭਾਈ! ਜੇ ਕਿਸੇ ਮਨੁੱਖ ਦੇ ਮੱਥੇ ਉਤੇ ਚੰਗੇ ਭਾਗ ਜਾਗ ਪੈਣ, ਤਾਂ ਪਰਮਾਤਮਾ ਉਸ ਨੂੰ ਸੰਤ ਜਨਾਂ ਨਾਲ ਮਿਲਾਂਦਾ ਹੈ । ਹੇ ਪ੍ਰਭੂ! ਕਿਰਪਾ ਕਰ ਕੇ (ਮੈਨੂੰ) ਸੰਤ ਜਨਾਂ ਦਾ ਦਰਸ਼ਨ ਬਖ਼ਸ਼, (ਸੰਤ ਜਨਾਂ ਦਾ ਦਰਸ਼ਨ ਕਰ ਕੇ) ਸਾਰਾ ਦਰਿੱਦਰ ਦੁੱਖ ਦੂਰ ਹੋ ਜਾਂਦਾ ਹੈ ।੨।ਹੇ ਭਾਈ! ਪ੍ਰਭੂ ਦੀ ਭਗਤੀ ਕਰਨ ਵਾਲੇ ਬੰਦੇ ਸੋਹਣੇ (ਜੀਵਨ ਵਾਲੇ) ਹੁੰਦੇ ਹਨ, ਪਰ ਮੰਦ-ਭਾਗੀ ਮਨੁੱਖਾਂ ਨੂੰ (ਉਹਨਾਂ ਦਾ ਦਰਸ਼ਨ) ਚੰਗਾ ਨਹੀਂ ਲੱਗਦਾ । ਹੇ ਭਾਈ! ਸੰਤ ਜਨ ਜਿਉਂ ਜਿਉਂ ਹਰਿ-ਨਾਮ ਸਿਮਰਦੇ ਹਨ, ਤਿਉਂ ਤਿਉਂ ਉੱਚੇ ਜੀਵਨ ਵਾਲੇ ਬਣਦੇ ਜਾਂਦੇ ਹਨ, ਪਰ ਉਹਨਾਂ ਦੀ ਨਿੰਦਾ ਕਰਨ ਵਾਲਿਆਂ ਨੂੰ ਉਹਨਾਂ ਦਾ ਜੀਵਨ ਇਉਂ ਲੱਗਦਾ ਹੈ ਜਿਵੇਂ ਡੰਗ ਵੱਜ ਜਾਂਦਾ ਹੈ ।੩।ਹੇ ਭਾਈ! ਨਿੰਦਕ ਮਨੁੱਖ ਫਿਟਕਾਰ-ਜੋਗ (ਜੀਵਨ ਵਾਲੇ) ਹੋ ਜਾਂਦੇ ਹਨ, ਕਿਉਂਕਿ ਉਹਨਾਂ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੁੜੇ ਰਹਿਣ ਵਾਲੇ ਸੰਤ ਜਨ ਚੰਗੇ ਨਹੀਂ ਲੱਗਦੇ । ਜਿਨ੍ਹਾਂ ਮਨੁੱਖਾਂ ਨੂੰ ਗੁਰੂ ਦੀ ਇੱਜ਼ਤ (ਹੁੰਦੀ) ਪਸੰਦ ਨਹੀਂ ਆਉਂਦੀ, ਉਹ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ, ਉਹ ਰੱਬ ਦੇ ਭੀ ਚੋਰ ਬਣ ਜਾਂਦੇ ਹਨ (ਪ੍ਰਭੂ ਨੂੰ ਭੀ ਮੂੰਹ ਦੇਣ-ਜੋਗੇ ਨਹੀਂ ਰਹਿੰਦੇ, ਵਿਕਾਰਾਂ ਦੇ ਕਾਰਨ) ਉਹ ਭ੍ਰਿਸ਼ਟੇ ਹੋਏ ਮੂੰਹ ਵਾਲੇ ਹੋ ਜਾਂਦੇ ਹਨ ।੪।ਹੇ ਪ੍ਰਭੂ! ਅਸੀ ਗਰੀਬ (ਜੀਵ) ਤੇਰੀ ਸਰਨ ਆਏ ਹਾਂ, ਕਿਰਪਾ ਕਰ ਕੇ (ਸਾਨੂੰ ਆਪਣੀ) ਸਰਨ ਵਿਚ ਰੱਖੀ ਰੱਖੋ । ਹੇ ਮੇਰੇ ਪ੍ਰਭੂ! ਤੂੰ ਸਾਡਾ ਪਿਤਾ ਹੈਂ, ਅਸੀ ਤੇਰੇ ਬੱਚੇ ਹਾਂ । ਦਾਸ ਨਾਨਕ ਉਤੇ ਬਖ਼ਸ਼ਸ਼ ਕਰ ਕੇ ਆਪਣੇ ਚਰਨਾਂ ਵਿਚ ਟਿਕਾਈ ਰੱਖ ।੫।੨।

      RAAMKALEE, FOURTH MEHL:

      Meeting with the humble servants of the Lord, I am in ecstasy; they preach the sublime sermon of the Lord. The filth of evil-mindedness is totally washed away; joining the Sat Sangat, the True Congregation, one is blessed with understanding. || 1 || O humble servant of the Lord, follow the Gurus Teachings, and chant the Name of the Lord. Whoever hears and speaks it is liberated; chanting the Lords Name, one is embellished with beauty. || 1 || Pause || If someone has supremely high destiny written on his forehead, the Lord leads him to meet the humble servants of the Lord. Be merciful, and grant me the Blessed Vision of the Saints Darshan, which shall rid me of all poverty and pain. || 2 || The Lords people are good and sublime; the unfortunate ones do not like them at all. The more the Lords exalted servants speak of Him, the more the slanderers attack and sting them. || 3 || Cursed, cursed are the slanderers who do not like the humble, the friends and companions of the Lord. Those who do not like the honor and glory of the Guru are faithless, black-faced thieves, who have turned their backs on the Lord. || 4 || Have mercy, have mercy, please save me, Dear Lord. I am meek and humble I seek Your protection. I am Your child, and You are my father, God. Please forgive servant Nanak and merge him with Yourself. || 5 || 2 ||

    •  
      ਰਾਮਕਲੀ ਮਹਲਾ ੪ ॥
    • 9 min
    • Sep 29 | 2024 | Hukamnama Sahib | ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥

      ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥ ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ।ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧।ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧।ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ।ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩।ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ।ਹੇ ਦਾਸ ਨਾਨਕ! ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨।SORAT’H, FIFTH MEHL:The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares.

      11 min
    • Sep 28 | 2024 | Hukamnama Sahib | ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥

      ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

      14 min
    • Sep 27 | 2024 | translations | ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥

      ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥

      ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ।

      ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ।

      (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂਹੀ ਪਿਆਰਾ ਲੱਗਦਾ ਜਾ ਰਿਹਾ ਹੈ।੧।

      ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ 

      ਅਰਥ: ਉਸ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ। (ਸਿਫ਼ਤਿ-ਸਾਲਾਹ ਕਰਨ ਤੋਂਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀਨਾਮ-ਅੰਮ੍ਰਿਤ ਪੀ ਨਹੀਂ ਸਕਦਾ। (ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ(ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ।(ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ਮਨੁੱਖ ਨੇ ਆਪਣਾ ਮਨ (ਮੈਲੇ ਪਾਸੇ ਵਲੋਂ ਹਟਾ ਕੇ) ਸਦਾ-ਥਿਰ ਪ੍ਰਭੂ ਵਿਚ ਜੋੜਿਆ ਤਾਂ ਉਸਨੇ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਪ੍ਰੀਤਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ।

      (ਪਰ) ਮੈਂ ਤਦੋਂ ਹੀ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾ ਸਕਦਾ ਹਾਂ ਜੇ ਪ੍ਰਭੂ ਦੀ ਰਜ਼ਾ ਹੀ ਹੋਵੇ (ਜੇ ਉਸ ਨੂੰ ਮੈਂ ਚੰਗਾ ਲੱਗਪਵਾਂ) । ਪ੍ਰਭੂ ਤੋਂ ਓਪਰੇ ਓਪਰੇ ਰਿਹਾਂ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ।

      (ਸੋ, ਹੇ ਭਾਈ!) ਉਸ ਮਾਲਕ-ਪ੍ਰਭੂ ਦੀ (ਸਦਾ) ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ (ਇਹ) ਜਗਤ ਪੈਦਾ ਕੀਤਾ ਹੈ।੨।

      24 min
    • SHALOK, FIFTH MEHL: Please grant Your Grace, O Merciful Lord; please forgive me. Forever and ever, I chant Your Name

      SHALOK, FIFTH MEHL:

      Please grant Your Grace, O Merciful Lord; please forgive me. Forever and ever, I chant Your Name; I fall at the feet of the True Guru. Please, dwell within my mind and body, and end my sufferings. Please give me Your hand, and save me, that fear may not afflict me. May I sing Your Glorious Praises day and night; please commit me to this task. Associating with the humble Saints, the disease of egotism is eradicated. The One Lord and Master is all-pervading, permeating everywhere. By Gurus Grace, I have truly found the Truest of the True. Please bless me with Your Kindness, O Kind Lord, and bless me with Your Praises. Gazing upon the Blessed Vision of Your Darshan, I am in ecstasy; this is what Nanak loves. || 1 || FIFTH MEHL: Meditate on the One Lord within your mind, and enter the Sanctuary of the One Lord alone. Be in love with the One Lord; there is no other at all. Beg from the One Lord, the Great Giver, and you will be blessed with everything. In your mind and body, with each breath and morsel of food, meditate on the One and only Lord God. The Gurmukh obtains the true treasure, the Ambrosial Naam, the Name of the Lord. Very fortunate are those humble Saints, within whose minds the Lord has come to abide. He is pervading and permeating the water, the land and the sky; there is no other at all. Meditating on the Naam, and chanting the Naam, Nanak abides in the Will of his Lord and Master. || 2 || PAUREE: One who has You as his Saving Grace who can kill him? One who has You as his Saving Grace conquers the three worlds. One who has You on his side his face is radiant and bright. One who has You on his side, is the purest of the Pure. One who is blessed with Your Grace is not called to give his account. One with whom You are pleased, obtains the nine treasures. One who has You on his side, God unto whom is he subservient? One who is blessed with Your Kind Mercy is dedicated to Your worship. || 8 ||

      5 min
    • Sep 25 | 2024 | Hukamnama Sahib | ਟੋਡੀ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥

      ਟੋਡੀ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁਪਾਵੈ ਬਿਸ੍ਰਾਮ ॥੨॥੧॥੬॥

      ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ।

      ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮਵਿਅਰਥ ਚਲੇ ਜਾਂਦੇ ਹਨ।੧।

      ਹੇ ਨਾਨਕ! ਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯।

      TODEE, FIFTH MEHL, SECOND HOUSE, DU-PADAS:

      ONE UNIVERSAL CREATOR GOD. BY THE GRACE OF THE TRUE GURU:

      I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||


      5 min
    • Sep 24 | 2024 | Hukamnama Sahib | ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥

      ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁਜਾਚੈ ਸਾਚੁ ਸਰੂਪੁ ॥੮॥੧॥

      14 min

    About Audio Gurbani (Blessed Day)

    From the publisher's feed

    Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

    More shows like Audio Gurbani (Blessed Day)

    Japji Sahib | ਜਪੁਜੀ ਸਾਹਿਬ by Hubhopper

    Japji Sahib | ਜਪੁਜੀ ਸਾਹਿਬ

    3 Listeners

    Sukhmani Sahib | ਸੁਖਮਨੀ ਸਾਹਿਬ by Hubhopper

    Sukhmani Sahib | ਸੁਖਮਨੀ ਸਾਹਿਬ

    0 Listeners

    Gurbani Paath by Harman Grewal

    Gurbani Paath

    0 Listeners