Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Sep 23 | 2024 | Hukamnama Sahib | ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥

     ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥

    ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।

    ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ!l ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ।੧।

    ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰਰੱਖਿਆ ਹੋਇਆ ਹੈ। ਹੇ ਦਾਸ ਨਾਨਕ! ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖਦੂਰ ਕਰ ਲਏ।੨।੫।੬੯।

    SORAT’H, FIFTH MEHL:

    I am a sacrifice to my Guru. He has totally preserved my honor. I have obtained the fruits of my mind’s desires. I meditate forever on my God. || 1 || O Saints, without Him, there is no other at all. He is God, the Cause of causes. || Pause || My God has given me His Blessing. He has made all creatures subject to me. Servant Nanak meditates on the Naam, the Name of the Lord, and all his sorrows depart. || 2 || 5 || 69 ||

    4 min
  • Sep 22 | 2024 | Hukamnama Sahib | ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥

     ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥

    (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ।

    ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧।

    ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।


    BILAAVAL, FIFTH MEHL:

    The Perfect Guru has blessed me with celestial Samaadhi, bliss and peace. God is always my Helper and Companion; I contemplate His Ambrosial Virtues. || Pause || Triumphant cheers greet me all across the world, and all beings yearn for me. The True Guru and God are totally pleased with me; no obstacle blocks my way. || 1 || One who has the Merciful Lord God on his side — everyone becomes his slave. Forever and ever, O Nanak, glorious greatness rests with the Guru. || 2 || 12 || 30

    4 min
  • Sep 21 | 2024 | Hukamnama Sahib | ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥

    ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥

    ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥

    ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥

    14 min
  • Sep 20 | 2024 | Hukamnama Sahib | ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥

    ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥

    ਬਿਲਾਵਲੁ ਮਹਲਾ ੫ ॥

    ਹੇ ਭਾਈ! ਸੰਤਾਂ ਦੇ ਸਹਾਈ ਖਸਮ-ਪ੍ਰਭੂ ਦੇ ਚਰਨਾਂ ਵਿਚ ਸਦਾ ਜੁੜੇ ਰਹੋ। ਮੈਂ ਤਾਂ ਹੁਣ ਉਸੇ ਦੇ ਹੀ ਚਰਨ ਫੜ ਲਏ ਹਨ। ਖਸਮ-ਪ੍ਰਭੂ ਦਾ ਦਰਸਨ ਕਰਨ ਨਾਲ ਮੇਰੀ ਹਉਮੈ ਦੂਰ ਹੋ ਗਈ ਹੈ।੧।ਰਹਾਉ।

    (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਮੇਰੇ ਮਨ ਨੂੰ ਹੋਰ ਕੁਝ ਭੀ ਚੰਗਾ ਨਹੀਂ ਲੱਗਦਾ, (ਪ੍ਰਭੂ ਦੇ ਦਰਸਨ ਨੂੰ ਹੀ) ਤਾਂਘਦਾ ਰਹਿੰਦਾ ਹੈ। ਜਿਵੇਂ ਭੌਰਾ ਕੌਲ-ਫੁੱਲ ਦੀ ਧੂੜੀ ਵਿਚ ਲਪਟਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪ੍ਰਭੂ ਦੇ ਚਰਨਾਂ ਵਲ ਹੀ ਮੁੜ ਮੁੜ ਪਰਤਦਾ ਹੈ। ਮੇਰਾ ਮਨ ਹੋਰ (ਪਦਾਰਥਾਂ ਦੇ) ਸੁਆਦਾਂ ਨੂੰ ਨਹੀਂ ਲੋੜਦਾ, ਇਕ ਪਰਮਾਤਮਾ ਨੂੰ ਲੱਭਦਾ ਹੈ।੧।

    (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਹੋਰ (ਪਦਾਰਥਾਂ ਦੇ ਮੋਹ) ਤੋਂ ਸੰਬੰਧ ਤੋੜ ਲਈਦਾ ਹੈ, ਇੰਦ੍ਰੀਆਂ ਦੇ ਪਕੜ ਤੋਂ ਖ਼ਲਾਸੀ ਪਾ ਲਈਦੀ ਹੈ। ਹੇ ਮਨ! ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੁੰਘੀਦਾ ਹੈ, ਤੇ (ਮਾਇਆ ਦੇ ਮੋਹ ਵਲੋਂ ਬ੍ਰਿਤੀ) ਪਰਤ ਜਾਂਦੀ ਹੈ। ਹੇ ਨਾਨਕ! ਆਖ-) ਹੇ ਭਾਈ! (ਦਰਸਨ ਦੀ ਬਰਕਤ ਨਾਲ) ਹੋਰ ਮੋਹ ਉੱਕਾ ਹੀ ਨਹੀਂ ਭਾਉਂਦਾ, ਹਰ ਵੇਲੇ ਪ੍ਰਭੂ ਦੇ ਚਰਨਾਂ ਨਾਲ ਹੀ ਪਿਆਰ ਬਣਿਆ ਰਹਿੰਦਾ ਹੈ।੨।੨।੧੨੯।

    BILAAVAL, FIFTH MEHL:  

     


    My ego is gone; I have obtained the Blessed Vision of the Lord’s Darshan. I am absorbed in my Lord and Master, the help and support of the Saints. Now, I hold tight to His Feet.  || 1 ||  Pause  ||   My mind longs for Him, and does not love any other. I am totally absorbed, in love with His Lotus Feet, like the bumble bee attached to the honey of the lotus flower. I do not desire any other taste; I seek only the One Lord.  || 1 ||   I have broken away from the others, and I have been released from the Messenger of Death. O mind, drink in the subtle essence of the Lord; join the Saadh Sangat, the Company of the Holy, and turn away from the world. There is no other, none other than the Lord. O Nanak, love the Feet, the Feet of the Lord.  || 2 || 2 || 129 ||  

    5 min
  • Sep 19 | 2024 | Hukamnama Sahib | ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥

     ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥

    ਅਰਥ: ਹੇ ਮੇਰੇ ਮਨ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ।ਰਹਾਉ।

    (ਹੇ ਭਾਈ! ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ) । ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ।੧।

    ਹੇ ਭਾਈ! ਇਸ ਸਰੀਰ ਵਿਚ ਕਾਮ ਕ੍ਰੋਧ ਲੋਭ ਮੋਹ ਅਹੰਕਾਰ ਪੰਜ ਚੋਰ ਵੱਸਦੇ ਹਨ, (ਇਹ ਮਨੁੱਖ ਦੇ ਅੰਦਰ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ) । ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨਿ੍ਹਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ।੨।

    'ਮੈਂ ਵੱਡਾ ਹਾਂ', 'ਇਹ ਧਨ ਪਦਾਰਥ ਮੇਰਾ ਹੈ'-ਇਹ ਆਖ ਆਖ ਕੇ (ਮਾਇਆ-ਵੇੜ੍ਹੇ ਮਨੁੱਖ) ਖ਼ੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ, ਉਹ ਸਦਾ-ਥਿਰ ਰਹਿਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ।੩।

    ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ ਉਹਨਾਂ ਦਾ ਹੁਕਮ (ਦੁਨੀਆ ਦੇ) ਬਾਦਸ਼ਾਹਾਂ ਦੇ ਸਿਰ ਉਤੇ (ਭੀ) ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਦੀ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ।੪।੨।


    SORAT’H, THIRD MEHL:

    The True Lord has blessed His devotees with the treasure of devotional worship, and the wealth of the Lord’s Name. The wealth of the Naam, shall never be exhausted; no one can estimate its worth. With the wealth of the Naam, their faces are radiant, and they attain the True Lord. || 1 || O my mind, through the Word of the Guru’s Shabad, the Lord is found. Without the Shabad, the world wanders around, and receives its punishment in the Court of the Lord. || Pause || Within this body dwell the five thieves: sexual desire, anger, greed, emotional attachment and egotism. They plunder the Nectar, but the self-willed manmukh does not realize it; no one hears his complaint. The world is blind, and its dealings are blind as well; without the Guru, there is only pitch darkness. || 2 || Indulging in egotism and possessiveness, they are ruined; when they depart, nothing goes along with them. But one who becomes Gurmukh meditates on the Naam, and ever contemplates the Lord’s Name. Through the True Word of Gurbani, he sings the Glorious Praises of the Lord; blessed with the Lord’s Glance of Grace, he is enraptured. || 3 || The spiritual wisdom of the True Guru is a steady light within the heart. The Lord’s decree is over the heads of even kings. Night and day, the Lord’s devotees worship Him; night and day, they gather in the true profit of the Lord’s Name. O Nanak, through the Lord’s Name, one is emancipated; attuned to the Shabad, he finds the Lord. || 4 || 2 ||

    9 min
  • Sep 18 | 2024 | Hukamnama Sahib | ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥

    ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥ 

    ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ।

    (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧।

    ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।

    ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।੩।

    ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ।੪।੫।੧੬।

    SORAT’H, FIFTH MEHL:

    As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. || 1 || This is what befits the Lord’s servant. Beholding the Lord near at hand, he serves the True Guru, and he is satisfied through the Kirtan of the Lord’s Praises. || Pause || The addict is addicted to his drug, and the landlord is in love with his land. As the baby is attached to his milk, so the Saint is in love with God. || 2 || The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. || 3 || As is the hunger, so is the fulfiller; He is the Lord and Master of all hearts. Nanak thirsts for the Blessed Vision of the Lord’s Darshan; he has met God, the Inner-knower, the Searcher of hearts. || 4 || 5 || 16 ||

    6 min
  • Sep 17 | 2024 | Hukamnama Sahib | ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥

    ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ 

    ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।

    ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

    He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||

    SHALOK, FOURTH MEHL:

    8 min
  • Sep 16 | 2024 | Hukamnama Sahib | ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥

     

    ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥

    ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ।

    ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧।

    ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾਰਹਿੰਦਾ ਹੈ।੨।

    (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩।

    ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।

    SORAT’H, FIFTH MEHL:

    Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his, weighed down by the chains of egotism. || 2 || Behind closed doors, hidden by many screensown. || 1 || O foolish mind, God, your Lord and Master is watching over you. Whatever you do, He knows; nothing can remain concealed from Him. || Pause || You are intoxicated with the tastes of the tongue, with greed and pride; countless sins spring from these. You wandered in pain through countless incarnations, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then? || 3 || O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. || 4 || 15 || 26 ||

    7 min
  • Sep 15 | 2024 | Hukamnama Sahib | ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥

     ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ    ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥

    ਹੇ ਮੋਹਨ-ਪ੍ਰਭੂ! ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ-) ਹੇ ਭੈਣ! ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ) ।੧।ਰਹਾਉ।

    ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ-) ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉਹ) ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ।੧।

    (ਸੁਹਾਗਣ ਆਖਦੀ ਹੈ-) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ। ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ। ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ। (ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ, ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ।

    ਹੇ ਭੈਣ! ਨਾਨਕ (ਭੀ ਉਸ ਗੁਰੂ ਦੇ) ਦਰ ਤੇ ਆ ਗਿਆ ਹੈ, (ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ।੨।

    ਹੇ ਭੈਣ! ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ, ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ, ਮੇਰੀ ਸਾਰੀ ਮਾਇਆ ਦੀ ਤ੍ਰਿਸ਼ਨਾ ਮਿਟ ਗਈ ਹੈ। ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ। ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ। ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ।ਰਹਾਉ ਦੂਜਾ।੧।੧੨੮।

    O Mohan-Prabhu! Just as a woman separated from her husband wears necklaces, kajal, clothes, jewels, (but because of separation) she does not get sleep, (waiting for her husband) she is always sad and sad, ( And the friend asks -) O sister! When will my husband) come home (Likewise, O Mohan! I am not at peace after parting from you). 1. Stay.

    O Mohan Prabhu! I bow down to Gurmukh Suhagan, resting (my) head on his feet (asking-) O sister! Give me the beautiful Lal Mila (tell me) when he will come to my heart-house. 1.

    (Suhagan says-) Hey friend! Listen, I am listening to you about meeting Mohan-Prabhu. Remove all ego (from within yourself). Then you will find that beautiful red in your heart-house. (By seeing Him in the heart-house) Then you should sing the Hari-guna that creates happiness and joy, and meditate on that Lord who is only joy in the form of joy.

    Hey sister! Nanak has come to (that Guru's) court, (having come to the Guru's court) I (Nanak in the heart-house itself) have found the beautiful red. 2.


    Hey sister! Now) Mohan Prabhu is giving me darshan, now (born from the attachment of maya) I feel sweet, all my desire for maya is gone. Now I have rested in spiritual stability. The words of praise of the Lord are dear to me. Hey sister! Now I have found the beautiful red mohan. Stay second. 1.128.

    9 min
  • Sep 14 | 2024 | Hukamnama Sahib | ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥

    ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ 

    ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ।

    ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ 

    ਅਰਥ: ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ! ਆਖ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ।੧।

    ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ 

    ਅਰਥ: ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ।

    ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ 

    ਅਰਥ: ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ।

    ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ 

    ਅਰਥ: ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ।

    ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ 

    ਅਰਥ: ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ।

    ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ 

    ਅਰਥ: ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ।੨।

    ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥

    ਅਰਥ: ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ; ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ) , ਛਿਨ ਮਾਤ੍ਰ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ।

    ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥ 


    ਅਰਥ: ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ।੬।

    SHALOK, THIRD MEHL:

    Service to the True Guru is fruitful and rewarding, if one performs it with his mind focused on it. The fruits of the mind’s desires are obtained, and egotism departs from within. His bonds are broken, and he is liberated; he remains absorbed in the True Lord. It is so difficult to obtain the Naam in this world; it comes to dwell in the mind of the Gurmukh. O Nanak, I am a sacrifice to one who serves his True Guru. || 1 || THIRD MEHL: The mind of the self-willed manmukh is so very stubborn; it is stuck in the love of duality. He does not find peace, even in dreams; he passes his life in misery and suffering. The Pandits have grown weary of going door to door, reading and reciting their scriptures; the Siddhas have gone into their trances of Samaadhi. This mind cannot be controlled; they are tired of performing religious rituals. The impersonators

    12 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners