Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • Aug 06 | 2024 | Hukamnama Sahib | ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥

    The daily Hukamnama Sahib from Sri Darbar Sahib Amritsar including Translation in Punjabi and English audio

    RAAG DHANAASAREE, THE WORD OF DEVOTEE KABEER JEE:
    ONE UNIVERSAL CREATOR GOD. BY THE GRACE OF THE TRUE GURU:
    ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
    ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧।
    ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ।
    (ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।
    ਸ਼ਬਦ ਦਾ ਭਾਵ: ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖ਼ਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ।੩।
    RAAG DHANAASAREE, THE WORD OF DEVOTEE KABEER JEE:
    ONE UNIVERSAL CREATOR GOD. BY THE GRACE OF THE TRUE GURU:
    That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||

    6 min
  • Aug 03 | 2024 | Hukamnama Sahib | ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥

    ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ 

    JAITSREE 9th Mehal

    O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. || 1 || Pause || I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. || 1 || I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. || 2 || I have no merit, and I know nothing about meditation or austerities; what should I do now? O Nanak, I am exhausted; I seek the shelter of Your Sanctuary; O God, please bless me with the gift of fearlessness. || 3 || 2 ||

    ਅਰਥ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ।੧।ਰਹਾਉ।

    ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ।੧।

    ਹੇ ਭਾਈ! ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ।੨।

    ਹੇ ਨਾਨਕ! ਆਖ-ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ! ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ।੩।੨।|

    4 min
  • Aug 02 | 2024 Hukamnama Sahib | ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥

    ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥ 

    ਮਃ ੫ ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥

    ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥

    SHALOK, FIFTH MEHL:

    Please grant Your Grace, O Merciful Lord; please forgive me. Forever and ever, I chant Your Name; I fall at the feet of the True Guru. Please, dwell within my mind and body, and end my sufferings. Please give me Your hand, and save me, that fear may not afflict me. May I sing Your Glorious Praises day and night; please commit me to this task. Associating with the humble Saints, the disease of egotism is eradicated. The One Lord and Master is all-pervading, permeating everywhere. By Gurus Grace, I have truly found the Truest of the True. Please bless me with Your Kindness, O Kind Lord, and bless me with Your Praises. Gazing upon the Blessed Vision of Your Darshan, I am in ecstasy; this is what Nanak loves. || 1 || FIFTH MEHL: Meditate on the One Lord within your mind, and enter the Sanctuary of the One Lord alone. Be in love with the One Lord; there is no other at all. Beg from the One Lord, the Great Giver, and you will be blessed with everything. In your mind and body, with each breath and morsel of food, meditate on the One and only Lord God. The Gurmukh obtains the true treasure, the Ambrosial Naam, the Name of the Lord. Very fortunate are those humble Saints, within whose minds the Lord has come to abide. He is pervading and permeating the water, the land and the sky; there is no other at all. Meditating on the Naam, and chanting the Naam, Nanak abides in the Will of his Lord and Master. || 2 || PAUREE: One who has You as his Saving Grace who can kill him? One who has You as his Saving Grace conquers the three worlds. One who has You on his side his face is radiant and bright. One who has You on his side, is the purest of the Pure. One who is blessed with Your Grace is not called to give his account. One with whom You are pleased, obtains the nine treasures. One who has You on his side, God unto whom is he subservient? One who is blessed with Your Kind Mercy is dedicated to Your worship. || 8 ||

    8 min
  • ਵਡਹੰਸੁ ਮਹਲਾ ੧ ॥ ਕਰਹੁ ਦਇਆ ਤੇਰਾ ਨਾਮੁ ਵਖਾਣਾ ॥ ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥ ਸਰਬੇ ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥

    ਵਡਹੰਸੁ ਮਹਲਾ ੧ ॥ ਕਰਹੁ ਦਇਆ ਤੇਰਾ ਨਾਮੁ ਵਖਾਣਾ ॥ ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥ ਸਰਬੇ ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥ ਇਕਿ ਤੁਝ ਹੀ ਕੀਏ ਰਾਜੇ ਇਕਨਾ ਭਿਖ ਭਵਾਈਆ ॥ ਲੋਭੁ ਮੋਹੁ ਤੁਝੁ ਕੀਆ ਮੀਠਾ ਏਤੁ ਭਰਮਿ ਭੁਲਾਣਾ ॥ ਸਦਾ ਦਇਆ ਕਰਹੁ ਅਪਣੀ ਤਾਮਿ ਨਾਮੁ ਵਖਾਣਾ ॥੧॥ ਨਾਮੁ ਤੇਰਾ ਹੈ ਸਾਚਾ ਸਦਾ ਮੈ ਮਨਿ ਭਾਣਾ ॥ ਦੂਖੁ ਗਇਆ ਸੁਖੁ ਆਇ ਸਮਾਣਾ ॥ ਗਾਵਨਿ ਸੁਰਿ ਨਰ ਸੁਘੜ ਸੁਜਾਣਾ ॥ ਸੁਰਿ ਨਰ ਸੁਘੜ ਸੁਜਾਣ ਗਾਵਹਿ ਜੋ ਤੇਰੈ ਮਨਿ ਭਾਵਹੇ ॥ ਮਾਇਆ ਮੋਹੇ ਚੇਤਹਿ ਨਾਹੀ ਅਹਿਲਾ ਜਨਮੁ ਗਵਾਵਹੇ ॥ ਇਕਿ ਮੂੜ ਮੁਗਧ ਨ ਚੇਤਹਿ ਮੂਲੇ ਜੋ ਆਇਆ ਤਿਸੁ ਜਾਣਾ ॥ ਨਾਮੁ ਤੇਰਾ ਸਦਾ ਸਾਚਾ ਸੋਇ ਮੈ ਮਨਿ ਭਾਣਾ ॥੨॥ ਤੇਰਾ ਵਖਤੁ ਸੁਹਾਵਾ ਅੰਮ੍ਰਿਤੁ ਤੇਰੀ ਬਾਣੀ ॥ ਸੇਵਕ ਸੇਵਹਿ ਭਾਉ ਕਰਿ ਲਾਗਾ ਸਾਉ ਪਰਾਣੀ ॥ ਸਾਉ ਪ੍ਰਾਣੀ ਤਿਨਾ ਲਾਗਾ ਜਿਨੀ ਅੰਮ੍ਰਿਤੁ ਪਾਇਆ ॥ ਨਾਮਿ ਤੇਰੈ ਜੋਇ ਰਾਤੇ ਨਿਤ ਚੜਹਿ ਸਵਾਇਆ ॥ ਇਕੁ ਕਰਮੁ ਧਰਮੁ ਨ ਹੋਇ ਸੰਜਮੁ ਜਾਮਿ ਨ ਏਕੁ ਪਛਾਣੀ ॥ ਵਖਤੁ ਸੁਹਾਵਾ ਸਦਾ ਤੇਰਾ ਅੰਮ੍ਰਿਤ ਤੇਰੀ ਬਾਣੀ ॥੩॥ ਹਉ ਬਲਿਹਾਰੀ ਸਾਚੇ ਨਾਵੈ ॥ ਰਾਜੁ ਤੇਰਾ ਕਬਹੁ ਨ ਜਾਵੈ ॥ ਰਾਜੋ ਤ ਤੇਰਾ ਸਦਾ ਨਿਹਚਲੁ ਏਹੁ ਕਬਹੁ ਨ ਜਾਵਏ ॥ ਚਾਕਰੁ ਤ ਤੇਰਾ ਸੋਇ ਹੋਵੈ ਜੋਇ ਸਹਜਿ ਸਮਾਵਏ ॥ ਦੁਸਮਨੁ ਤ ਦੂਖੁ ਨ ਲਗੈ ਮੂਲੇ ਪਾਪੁ ਨੇੜਿ ਨ ਆਵਏ ॥ ਹਉ ਬਲਿਹਾਰੀ ਸਦਾ ਹੋਵਾ ਏਕ ਤੇਰੇ ਨਾਵਏ ॥੪॥ ਜੁਗਹ ਜੁਗੰਤਰਿ ਭਗਤ ਤੁਮਾਰੇ ॥ ਕੀਰਤਿ ਕਰਹਿ ਸੁਆਮੀ ਤੇਰੈ ਦੁਆਰੇ ॥ ਜਪਹਿ ਤ ਸਾਚਾ ਏਕੁ ਮੁਰਾਰੇ ॥ ਸਾਚਾ ਮੁਰਾਰੇ ਤਾਮਿ ਜਾਪਹਿ ਜਾਮਿ ਮੰਨਿ ਵਸਾਵਹੇ ॥ ਭਰਮੋ ਭੁਲਾਵਾ ਤੁਝਹਿ ਕੀਆ ਜਾਮਿ ਏਹੁ ਚੁਕਾਵਹੇ ॥ ਗੁਰ ਪਰਸਾਦੀ ਕਰਹੁ ਕਿਰਪਾ ਲੇਹੁ ਜਮਹੁ ਉਬਾਰੇ ॥ ਜੁਗਹ ਜੁਗੰਤਰਿ ਭਗਤ ਤੁਮਾਰੇ ॥੫॥ ਵਡੇ ਮੇਰੇ ਸਾਹਿਬਾ ਅਲਖ ਅਪਾਰਾ ॥ ਕਿਉ ਕਰਿ ਕਰਉ ਬੇਨੰਤੀ ਹਉ ਆਖਿ ਨ ਜਾਣਾ ॥ ਨਦਰਿ ਕਰਹਿ ਤਾ ਸਾਚੁ ਪਛਾਣਾ ॥ ਸਾਚੋ ਪਛਾਣਾ ਤਾਮਿ ਤੇਰਾ ਜਾਮਿ ਆਪਿ ਬੁਝਾਵਹੇ ॥ ਦੂਖ ਭੂਖ ਸੰਸਾਰਿ ਕੀਏ ਸਹਸਾ ਏਹੁ ਚੁਕਾਵਹੇ ॥ ਬਿਨਵੰਤਿ ਨਾਨਕੁ ਜਾਇ ਸਹਸਾ ਬੁਝੈ ਗੁਰ ਬੀਚਾਰਾ ॥ ਵਡਾ ਸਾਹਿਬੁ ਹੈ ਆਪਿ ਅਲਖ ਅਪਾਰਾ ॥੬॥ ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥ ਸੋਹਣੇ ਨਕ ਜਿਨ ਲੰਮੜੇ ਵਾਲਾ ॥ ਕੰਚਨ ਕਾਇਆ ਸੁਇਨੇ ਕੀ ਢਾਲਾ ॥ ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥ ਜਮ ਦੁਆਰਿ ਨ ਹੋਹੁ ਖੜੀਆ ਸਿਖ ਸੁਣਹੁ ਮਹੇਲੀਹੋ ॥ ਹੰਸ ਹੰਸਾ ਬਗ ਬਗਾ ਲਹੈ ਮਨ ਕੀ ਜਾਲਾ ॥ ਬੰਕੇ ਲੋਇਣ ਦੰਤ ਰੀਸਾਲਾ ॥੭॥ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥ ਕੁਹਕਨਿ ਕੋਕਿਲਾ ਤਰਲ ਜੁਆਣੀ ॥ ਤਰਲਾ ਜੁਆਣੀ ਆਪਿ ਭਾਣੀ ਇਛ ਮਨ ਕੀ ਪੂਰੀਏ ॥ ਸਾਰੰਗ ਜਿਉ ਪਗੁ ਧਰੈ ਠਿਮਿ ਠਿਮਿ ਆਪਿ ਆਪੁ ਸੰਧੂਰਏ ॥ ਸ੍ਰੀਰੰਗ ਰਾਤੀ ਫਿਰੈ ਮਾਤੀ ਉਦਕੁ ਗੰਗਾ ਵਾਣੀ ॥ ਬਿਨਵੰਤਿ ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥੮॥੨॥

    ਅਰਥ: ਹੇ ਪ੍ਰਭੂ! ਮੇਹਰ ਕਰ ਕਿ ਮੈਂ ਤੇਰਾ ਨਾਮ ਸਿਮਰ ਸਕਾਂ। ਤੂੰ ਸਾਰੀ ਸ੍ਰਿਸ਼ਟੀ ਆਪ ਹੀ ਪੈਦਾ ਕੀਤੀ ਹੈ ਤੇ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈਂ। ਤੂੰ ਆਪ ਹੀ ਸਭ ਜੀਵਾਂ ਵਿਚ ਸਮਾਇਆ ਹੋਇਆ ਹੈਂ, ਪੈਦਾ ਕਰ ਕੇ ਤੂੰ ਆਪ ਹੀ ਸ੍ਰਿਸ਼ਟੀ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।
    ਕਈ ਜੀਵਾਂ ਨੂੰ ਤੂੰ ਆਪ ਹੀ ਰਾਜੇ ਬਣਾ ਦਿੱਤਾ ਹੈ, ਤੇ ਕਈ ਜੀਵਾਂ ਨੂੰ (ਮੰਗਤੇ ਬਣਾ ਕੇ) ਭਿੱਖਿਆ ਮੰਗਣ ਵਾਸਤੇ (ਦਰ ਦਰ) ਭਵਾ ਰਿਹਾ ਹੈਂ।
    ਹੇ ਪ੍ਰਭੂ! ਤੂੰ ਲੋਭ ਅਤੇ ਮੋਹ ਨੂੰ ਮਿੱਠਾ ਬਣਾ ਦਿੱਤਾ ਹੈ, ਜਗਤ ਇਸ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਰਿਹਾ ਹੈ। ਜੇ ਤੂੰ ਸਦਾ ਆਪਣੀ ਮੇਹਰ ਕਰਦਾ ਰਹੇਂ ਤਾਂ ਹੀ ਮੈਂ ਤੇਰਾ ਨਾਮ ਸਿਮਰ ਸਕਦਾ ਹਾਂ।੧।
    ਹੇ ਪ੍ਰਭੂ! ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਤੇਰਾ ਨਾਮ ਮੈਨੂੰ ਮਨ ਵਿਚ ਪਿਆਰਾ ਲੱਗਦਾ ਹੈ। ਜੇਹੜਾ ਮਨੁੱਖ ਤੇਰਾ ਨਾਮ ਸਿਮਰਦਾ ਹੈ ਉਸ ਦਾ ਦੁਖ ਦੂਰ ਹੋ ਜਾਂਦਾ ਹੈ ਤੇ ਆਤਮਕ ਆਨੰਦ ਉਸ ਦੇ ਅੰਦਰ ਆ ਵੱਸਦਾ ਹੈ।
    ਭਾਗਾਂ ਵਾਲੇ ਸੁਚੱਜੇ ਸਿਆਣੇ ਮਨੁੱਖ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ। ਹੇ ਪ੍ਰਭੂ! ਜੇਹੜੇ ਬੰਦੇ ਤੇਰੇ ਮਨ ਵਿਚ ਪਿਆਰੇ ਲੱਗਦੇ ਹਨ ਉਹ ਭਾਗਾਂ ਵਾਲੇ ਸੁਚੱਜੇ ਸਿਆਣੇ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ। ਪਰ ਜੋ ਮਨੁੱਖ ਮਾਇਆ ਵਿਚ ਮੋਹੇ ਜਾਂਦੇ ਹਨ ਉਹ ਤੈਨੂੰ ਨਹੀਂ ਸਿਮਰਦੇ ਉਹ ਆਪਣਾ ਅਮੋਲਕ ਜਨਮ ਗਵਾ ਲੈਂਦੇ ਹਨ।
    ਅਨੇਕਾਂ ਐਸੇ ਮੂਰਖ ਮਨੁੱਖ ਹਨ ਜੋ, ਹੇ ਪ੍ਰਭੂ! ਤੈਨੂੰ ਯਾਦ ਨਹੀਂ ਕਰਦੇ (ਉਹ ਇਹ ਨਹੀਂ ਸਮਝਦੇ ਕਿ) ਜੇਹੜਾ ਜਗਤ ਵਿਚ ਜੰਮਿਆ ਹੈ ਉਸ ਨੇ (ਆਖ਼ਰ ਇਥੋਂ) ਚਲੇ ਜਾਣਾ ਹੈ। ਹੇ ਪ੍ਰਭੂ! ਤੇਰਾ ਨਾਮ ਸਦਾ ਹੀ ਥਿਰ ਰਹਿਣ ਵਾਲਾ ਹੈ, ਤੇਰਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਰਿਹਾ ਹੈ।੨।
    ਹੇ ਪ੍ਰਭੂ! ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਅੰਮ੍ਰਿਤ ਹੈ (ਅਟੱਲ ਆਤਮਕ ਜੀਵਨ ਦੇਣ ਵਾਲੀ ਹੈ) ਉਹ ਵਕਤ ਬਹੁਤ ਸੁਹਾਵਣਾ ਲੱਗਦਾ ਹੈ ਜਦੋਂ ਤੇਰਾ ਨਾਮ ਚੇਤੇ ਕਰੀਦਾ ਹੈ। ਜਿਨ੍ਹਾਂ ਬੰਦਿਆਂ ਨੂੰ ਤੇਰੇ ਨਾਮ ਦਾ ਰਸ ਆਉਂਦਾ ਹੈ ਉਹ ਸੇਵਕ ਪ੍ਰੇਮ ਨਾਲ ਤੇਰਾ ਨਾਮ ਸਿਮਰਦੇ ਹਨ। ਉਹਨਾਂ ਹੀ ਬੰਦਿਆਂ ਨੂੰ ਨਾਮ ਦਾ ਰਸ ਆਉਂਦਾ ਹੈ ਜਿਨ੍ਹਾਂ ਨੂੰ ਇਹ ਨਾਮ-ਅੰਮ੍ਰਿਤ ਪ੍ਰਾਪਤ ਹੁੰਦਾ ਹੈ। ਹੇ ਪ੍ਰਭੂ! ਜੇਹੜੇ ਬੰਦੇ ਤੇਰੇ ਨਾਮ ਵਿਚ ਜੁੜਦੇ ਹਨ ਉਹ (ਆਤਮਕ ਜੀਵਨ ਦੀ ਉੱਨਤੀ ਵਿਚ) ਸਦਾ ਵਧਦੇ ਫੁੱਲਦੇ ਰਹਿੰਦੇ ਹਨ।
    ਹੇ ਪ੍ਰਭੂ! ਜਦੋਂ ਤਕ ਮੈਂ ਇਕ ਤੇਰੇ ਨਾਲ ਡੂੰਘੀ ਸਾਂਝ ਨਹੀਂ ਪਾਂਦਾ ਤਦੋਂ ਤਕ ਹੋਰ ਕੋਈ ਇੱਕ ਭੀ ਧਰਮ-ਕਰਮ ਕੋਈ ਇੱਕ ਭੀ ਸੰਜਮ ਕਿਸੇ ਅਰਥ ਨਹੀਂ। ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਆਤਮਕ ਜੀਵਨ-ਦਾਤੀ ਹੈ, ਉਹ ਵੇਲਾ ਬਹੁਤ ਸੁਹਾਵਣਾ ਲੱਗਦਾ ਹੈ ਜਦੋਂ ਤੇਰਾ ਨਾਮ ਸਿਮਰੀਦਾ ਹੈ।੩।
    ਹੇ ਪ੍ਰਭੂ! ਮੈਂ ਤੇਰੇ ਸਦਾ-ਥਿਰ ਰਹਿਣ ਵਾਲੇ ਨਾਮ ਤੋਂ ਕੁਰਬਾਨ ਜਾਂਦਾ ਹਾਂ। ਤੇਰਾ ਰਾਜ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈ। ਹੇ ਪ੍ਰਭੂ! ਤੇਰਾ ਰਾਜ ਸਦਾ ਅਟੱਲ ਰਹਿਣ ਵਾਲਾ ਹੈ, ਇਹ ਕਦੇ ਭੀ ਨਾਸ ਨਹੀਂ ਹੋ ਸਕਦਾ। ਉਹੀ ਮਨੁੱਖ ਤੇਰਾ ਅਸਲ ਭਗਤ-ਸੇਵਕ ਹੈ ਜੋ (ਤੇਰਾ ਨਾਮ ਸਿਮਰ ਕੇ) ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ


    24 min
  • ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥

    ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 

    ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 
    ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।
    ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।
    :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।
    SHALOK:
    The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||


    9 min
  • ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥

    ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥

    ਅਰਥ: ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ।੧।ਰਹਾਉ।
    ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ।੧।
    ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ। ਹੇ ਪ੍ਰਭੂ! ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ) ਸੇਵਾ ਦੀ ਕਾਰ ਕਰ ਸਕਦਾ ਹਾਂ। ਹੇ ਮਾਲਕ-ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ।੨।
    ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ। (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ। ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ। ਪਰ, ਹੇ ਨਾਨਕ! ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।੩।
    ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ। ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ। ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ।
    ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ।੪।੧।੪।
    RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY:
    ONE UNIVERSAL CREATOR GOD. BY THE GRACE OF THE TRUE GURU:
    You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || The


    13 min
  • ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥

    ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥: 

    (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ।
    ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧।
    ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।
    BILAAVAL, FIFTH MEHL:
    The Perfect Guru has blessed me with celestial Samaadhi, bliss and peace. God is always my Helper and Companion; I contemplate His Ambrosial Virtues. || Pause || Triumphant cheers greet me all across the world, and all beings yearn for me. The True Guru and God are totally pleased with me; no obstacle blocks my way. || 1 || One who has the Merciful Lord God on his side — everyone becomes his slave. Forever and ever, O Nanak, glorious greatness rests with the Guru. || 2 || 12 || 30 ||


    5 min
  • ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਗੋਂਡ ॥ ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥

    ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਗੋਂਡ ॥ ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥ ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥ ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥ ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥ ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥ 

    ਅਰਥ: ਹੇ ਮੇਰੇ ਰਾਮ! ਮੈਨੂੰ (ਸੰਸਾਰ-ਸਮੁੰਦਰ ਤੋਂ) ਤਾਰ ਲੈ, ਬਚਾ ਲੈ। ਹੇ ਮੇਰੇ ਪਿਤਾ ਪ੍ਰਭੂ! ਮੈਨੂੰ ਆਪਣੀ ਬਾਂਹ ਫੜਾ, ਮੈਂ ਤੇਰਾ ਅੰਞਾਣ ਸੇਵਕ ਹਾਂ, ਮੈਂ ਤਰਨਾ ਨਹੀਂ ਜਾਣਦਾ।ਰਹਾਉ।
    (ਹੇ ਬੀਠੁਲ ਪਿਤਾ! ਮੈਨੂੰ ਭੀ ਗੁਰੂ ਮਿਲਾ) ਗੁਰੂ ਤੋਂ ਮਿਲੀ ਮੱਤ ਦੀ ਬਰਕਤ ਨਾਲ ਅੱਖ ਦੇ ਫੋਰ ਵਿਚ ਮਨੁੱਖਾਂ ਤੋਂ ਦੇਵਤੇ ਬਣ ਜਾਈਦਾ ਹੈ, ਹੇ ਪਿਤਾ! ਮਿਹਰ ਕਰ) ਮੈਂ ਭੀ ਉਹ ਦਵਾਈ ਹਾਸਲ ਕਰ ਲਵਾਂ ਜਿਸ ਨਾਲ ਮਨੁੱਖਾਂ ਤੋਂ ਜੰਮ ਕੇ (ਭਾਵ, ਮਨੁੱਖ-ਜਾਤੀ ਵਿਚੋਂ ਹੋ ਕੇ) ਸੁਰਗ ਨੂੰ ਜਿੱਤਿਆ ਜਾ ਸਕਦਾ ਹੈ (ਭਾਵ, ਸੁਰਗ ਦੀ ਭੀ ਪਰਵਾਹ ਨਹੀਂ ਰਹਿੰਦੀ) ।੧।
    ਹੇ ਮੇਰੇ ਰਾਮ! ਤੂੰ ਜਿਸ ਜਿਸ ਆਤਮਕ ਟਿਕਾਣੇ ਧ੍ਰੂ ਤੇ ਨਾਰਦ (ਵਰਗੇ ਭਗਤਾਂ) ਨੂੰ ਅਪੜਾਇਆ ਹੈ, ਮੈਨੂੰ ਸਦਾ ਲਈ ਅਪੜਾ ਦੇਹ, ਮੇਰਾ ਨਾਮਦੇਵ ਦਾ ਇਹ ਪੱਕਾ ਨਿਸ਼ਚਾ ਹੈ ਕਿ ਤੇਰੇ ਨਾਮ ਦੇ ਆਸਰੇ ਬੇਅੰਤ ਜੀਵ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਨਿਕਲਦੇ ਹਨ।੨।੩।
    ਭਾਵ: ਪ੍ਰਭੂ ਤੋਂ ਨਾਮ ਸਿਮਰਨ ਦੀ ਮੰਗ। ਨਾਮ ਦੀ ਬਰਕਤ ਨਾਲ ਸੁਰਗ ਦੀ ਭੀ ਲਾਲਸਾ ਨਹੀਂ ਰਹਿੰਦੀ।
    GOND
    Carry me across, O Lord, carry me across. I am ignorant, and I do not know how to swim. O my Beloved Father, please give me Your arm. || 1 || Pause || I have been transformed from a mortal being into an angel, in an instant; the True Guru has taught me this. Born of human flesh, I have conquered the heavens; such is the medicine I was given. || 1 || Please place me where You placed Dhroo and Naarad, O my Master. With the Support of Your Name, so many have been saved; this is Naam Dayv’s understanding. || 2 || 3 ||


    7 min
  • ਗੋਂਡ ਮਹਲਾ ੫ ॥ ਜਾ ਕਉ ਰਾਖੈ ਰਾਖਣਹਾਰੁ ॥ ਤਿਸ ਕਾ ਅੰਗੁ ਕਰੇ ਨਿਰੰਕਾਰੁ ॥੧॥ ਰਹਾਉ ॥

    ਗੋਂਡ ਮਹਲਾ ੫ ॥ ਜਾ ਕਉ ਰਾਖੈ ਰਾਖਣਹਾਰੁ ॥ ਤਿਸ ਕਾ ਅੰਗੁ ਕਰੇ ਨਿਰੰਕਾਰੁ ॥੧॥ ਰਹਾਉ ॥ਮਾਤ ਗਰਭ ਮਹਿ ਅਗਨਿ ਨ ਜੋਹੈ ॥ ਕਾਮੁ ਕ੍ਰੋਧੁ ਲੋਭੁ ਮੋਹੁ ਨ ਪੋਹੈ ॥ ਸਾਧਸੰਗਿ ਜਪੈ ਨਿਰੰਕਾਰੁ ॥ ਨਿੰਦਕ ਕੈ ਮੁਹਿ ਲਾਗੈ ਛਾਰੁ ॥੧॥ ਰਾਮ ਕਵਚੁ ਦਾਸ ਕਾ ਸੰਨਾਹੁ ॥ ਦੂਤ ਦੁਸਟ ਤਿਸੁ ਪੋਹਤ ਨਾਹਿ ॥ ਜੋ ਜੋ ਗਰਬੁ ਕਰੇ ਸੋ ਜਾਇ ॥ ਗਰੀਬ ਦਾਸ ਕੀ ਪ੍ਰਭੁ ਸਰਣਾਇ ॥੨॥ ਜੋ ਜੋ ਸਰਣਿ ਪਇਆ ਹਰਿ ਰਾਇ ॥ ਸੋ ਦਾਸੁ ਰਖਿਆ ਅਪਣੈ ਕੰਠਿ ਲਾਇ ॥ ਜੇ ਕੋ ਬਹੁਤੁ ਕਰੇ ਅਹੰਕਾਰੁ ॥ ਓਹੁ ਖਿਨ ਮਹਿ ਰੁਲਤਾ ਖਾਕੂ ਨਾਲਿ ॥੩॥ ਹੈ ਭੀ ਸਾਚਾ ਹੋਵਣਹਾਰੁ ॥ ਸਦਾ ਸਦਾ ਜਾਈ ਬਲਿਹਾਰ ॥ ਅਪਣੇ ਦਾਸ ਰਖੇ ਕਿਰਪਾ ਧਾਰਿ ॥ ਨਾਨਕ ਕੇ ਪ੍ਰਭ ਪ੍ਰਾਣ ਅਧਾਰ ॥੪॥੧੮॥੨੦॥ 

    ਅਰਥ: ਹੇ ਭਾਈ! ਜਿਸ ਮਨੁੱਖ ਨੂੰ ਰੱਖਣ-ਜੋਗ ਪ੍ਰਭੂ (ਕਾਮਾਦਿਕ ਵਿਕਾਰਾਂ ਤੋਂ) ਬਚਾਣਾ ਚਾਹੁੰਦਾ ਹੈ, ਪ੍ਰਭੂ ਉਸ ਮਨੁੱਖ ਦਾ ਪੱਖ ਕਰਦਾ ਹੈ (ਉਸ ਦੀ ਮਦਦ ਕਰਦਾ ਹੈ) ।੧।ਰਹਾਉ।
    ਹੇ ਭਾਈ! ਜਿਵੇਂ ਜੀਵ ਨੂੰ) ਮਾਂ ਦੇ ਪੇਟ ਵਿਚ ਅੱਗ ਦੁੱਖ ਨਹੀਂ ਦੇਂਦੀ, (ਤਿਵੇਂ ਪ੍ਰਭੂ ਜਿਸ ਮਨੁੱਖ ਦਾ ਪੱਖ ਕਰਦਾ ਹੈ, ਉਸ ਨੂੰ) ਕਾਮ, ਕ੍ਰੋਧ, ਲੋਭ, ਮੋਹ (ਕੋਈ ਭੀ) ਆਪਣੇ ਦਬਾਉ ਵਿਚ ਨਹੀਂ ਲਿਆ ਸਕਦਾ। ਉਹ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦਾ ਹੈ, (ਪਰ ਉਸ) ਦੀ ਨਿੰਦਾ ਕਰਨ ਵਾਲੇ ਮਨੁੱਖ ਦੇ ਸਿਰ ਉਤੇ ਸੁਆਹ ਪੈਂਦੀ ਹੈ (ਨਿੰਦਕ ਬਦਨਾਮੀ ਹੀ ਖੱਟਦਾ ਹੈ) ।੧।
    ਹੇ ਭਾਈ! ਪਰਮਾਤਮਾ (ਦਾ ਨਾਮ) ਸੇਵਕ ਵਾਸਤੇ (ਸ਼ਸਤ੍ਰਾਂ ਦੀ ਮਾਰ ਤੋਂ ਬਚਾਣ ਵਾਲਾ) ਤੰਤ੍ਰ ਹੈ, ਸੰਜੋਅ ਹੈ (ਜਿਸ ਮਨੁੱਖ ਦੇ ਪਾਸ ਰਾਮ-ਨਾਮ ਦਾ ਕਵਚ ਹੈ ਸੰਜੋਅ ਹੈ) ਉਸ ਨੂੰ (ਕਾਮਾਦਿਕ) ਚੰਦਰੇ ਵੈਰੀ ਪੋਹ ਨਹੀਂ ਸਕਦੇ। (ਪਰ) ਜੇਹੜਾ ਜੇਹੜਾ ਮਨੁੱਖ (ਆਪਣੀ ਤਾਕਤ ਦਾ) ਮਾਣ ਕਰਦਾ ਹੈ, ਉਹ (ਆਤਮਕ ਜੀਵਨ ਵਲੋਂ) ਤਬਾਹ ਹੋ ਜਾਂਦਾ ਹੈ। ਗ਼ਰੀਬ ਦਾ ਆਸਰਾ ਸੇਵਕ ਦਾ ਆਸਰਾ ਪ੍ਰਭੂ ਆਪ ਹੈ।੨।
    ਹੇ ਭਾਈ! ਜੇਹੜਾ ਜੇਹੜਾ ਮਨੁੱਖ ਪ੍ਰਭੂ ਪਾਤਿਸ਼ਾਹ ਦੀ ਸਰਨੀ ਪੈ ਜਾਂਦਾ ਹੈ, ਉਸ ਸੇਵਕ ਨੂੰ ਪ੍ਰਭੂ ਆਪਣੇ ਗਲ ਨਾਲ ਲਾ ਕੇ (ਦੁਸਟ ਦੂਤਾਂ ਤੋਂ) ਬਚਾ ਲੈਂਦਾ ਹੈ। ਪਰ ਜੇਹੜਾ ਮਨੁੱਖ (ਆਪਣੀ ਹੀ ਤਾਕਤ ਉਤੇ) ਬੜਾ ਮਾਣ ਕਰਦਾ ਹੈ, ਉਹ ਮਨੁੱਖਾਂ (ਇਹਨਾਂ ਦੂਤਾਂ ਦੇ ਟਾਕਰੇ ਤੇ) ਇਕ ਖਿਨ ਵਿਚ ਹੀ ਮਿੱਟੀ ਵਿਚ ਮਿਲ ਜਾਂਦਾ ਹੈ।੩।
    ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਪ੍ਰਭੂ ਹੁਣ ਭੀ ਮੌਜੂਦ ਹੈ, ਸਦਾ ਲਈ ਮੌਜੂਦ ਰਹੇਗਾ। ਮੈਂ ਸਦਾ ਉਸੇ ਉਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਨਾਨਕ ਦੇ ਪ੍ਰਭੂ ਜੀ ਆਪਣੇ ਦਾਸਾਂ ਦੀ ਜਿੰਦ ਦਾ ਆਸਰਾ ਹਨ। ਪ੍ਰਭੂ ਆਪਣੇ ਦਾਸ ਨੂੰ ਕਿਰਪਾ ਕਰ ਕੇ (ਵਿਕਾਰਾਂ ਤੋਂ ਸਦਾ) ਬਚਾਂਦਾ ਹੈ।੪।੧੮।੨੦।
    O brother! The human being whom the maintainable Lord wants to save (from sexual disorders), the Lord favors that human being (helps him). O brother! As fire does not afflict the creature (in the womb of the mother), (so the man whom the Lord favors) cannot be brought under (his) lust, anger, greed, attachment. He stays in the Sangat of Guru and chants God's name, (but ashes fall on the head of the person who slanders him).O brother! God (Naam) is the Tantra for the Sevak (protector from the scourge of weapons), Sanjoa is (the man who has the armor of Ram Naam is Sanjoa) he (Kamadik) Chandra enemies cannot touch him. (But) every human being who is proud (of his strength) is destroyed (by the spiritual life). The support of the poor, the support of the servant is the Lord Himself.O brother! Every human being who falls under the protection of the Lord King, the Lord saves (from the evil angels) the servant by embracing him. But the human being who is very proud (of his own strength), the human beings (against the resistance of these angels) are reduced to dust in a single moment.O brother! The ever abiding Lord is still present, will be present forever. I am always sacrificing to Him. O brother! Nanak's Lord is the support of the life of His servants. The Lord graciously saves His servant (from vices).


    8 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners