
Sign up to save your podcasts
Or


ਸਲੋਕ ਮਃ ੧ ॥ ਵੇਲਿ ਪਿੰਞਾਇਆ ਕਤਿ ਵੁਣਾਇਆ ॥ ਕਟਿ ਕੁਟਿ ਕਰਿ ਖੁੰਬਿ ਚੜਾਇਆ ॥ ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥ ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥ ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥ ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ ॥ ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਨ ਪਾਟੈ ॥ ਨਾਨਕ ਸਾਹਿਬੁ ਸਚੋ ਸਚਾ ਤਿਚਰੁ ਜਾਪੀ ਜਾਪੈ ॥੧॥
ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥ ਅਰਥ: ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ। ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ, ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ। (ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ (ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆਂ ਹਨ, ਗੁਰੂ ਨੂੰ ਮਿਲ ਕੇ ਬੜੇ ਸ਼ੌਕ ਨਾਲ ਸੁਣਦਾ ਹੈ) । ਜਿਸ ਪ੍ਰਭੂ ਦੇ ਮੇਲ ਨਾਲ ਸਾਰਾ ਜਗਤ (ਬਨਸਪਤੀ ਆਦਿਕ) ਹਰਿਆ-ਭਰਿਆ ਹੋਇਆ ਹੈ, ਜੋ ਪ੍ਰਭੂ ਸਭ ਕੁਝ ਕਰਨ ਜੋਗਾ ਹੈ ਵਿਆਪਕ ਹੈ ਤੇ ਬੇਅੰਤ ਹੈ, ਉਸ ਨੂੰ ਮਿਲਣ ਵਾਸਤੇ ਮੇਰਾ ਮਨ ਭੀ ਤਾਂਘਦਾ ਹੈ, ਪਰ ਉਹ ਪ੍ਰਭੂ ਆਪ ਹੀ ਆਪਣੀ ਮਿਹਰ ਨਾਲ ਮਿਲਾਣ ਦੇ ਸਮਰੱਥ ਹੈ। ਮੈਂ ਉਹਨਾਂ ਗੁਰਮੁਖ ਸਹੇਲੀਆਂ ਤੋਂ ਸਦਕੇ ਹਾਂ, ਸਦਾ ਕੁਰਬਾਨ ਹਾਂ ਜਿਨ੍ਹਾਂ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ। ਹੇ ਨਾਨਕ! (ਬੇਨਤੀ ਕਰ ਤੇ ਆਖ–) ਹੇ ਪ੍ਰਭੂ! ਮੇਰੇ ਉੱਤੇ ਮਿਹਰ ਕਰ, ਤੂੰ ਆਪ ਹੀ ਗੁਰੂ ਦੇ ਸ਼ਬਦ ਦੀ ਰਾਹੀਂ (ਮੇਰੀ ਜਿੰਦ ਨੂੰ) ਸਵਾਰਨ ਜੋਗਾ ਹੈਂ। ਸਾਵਣ ਦਾ ਮਹੀਨਾ ਉਹਨਾਂ ਭਾਗਾਂ ਵਾਲੀਆਂ (ਜੀਵ-ਇਸਤ੍ਰੀਆਂ) ਵਾਸਤੇ (ਖੇੜਾ ਤੇ ਠੰਡ ਲਿਆਉਣ ਵਾਲਾ) ਹੈ ਜਿਨ੍ਹਾਂ ਨੇ ਆਪਣੇ ਹਿਰਦੇ (ਰੂਪ ਗਲ) ਵਿਚ ਪਰਮਾਤਮਾ ਦਾ ਨਾਮ (-ਰੂਪ) ਹਾਰ ਪਾਇਆ ਹੋਇਆ ਹੈ।6। In the month of Saawan, the soul-bride is happy, if she falls in love with the Lotus Feet of the Lord. Her mind and body are imbued with the Love of the True One; His Name is her only Support. The pleasures of corruption are false. All that is seen shall turn to ashes. The drops of the Lord's Nectar are so beautiful! Meeting the Holy Saint, we drink these in. The forests and the meadows are rejuvenated and refreshed with the Love of God, the All-powerful, Infinite Primal Being. My mind yearns to meet the Lord. If only He would show His Mercy, and unite me with Himself! Those brides who have obtained God-I am forever a sacrifice to them. O Nanak, when the Dear Lord shows kindness, He adorns His bride with the Word of His Shabad. Saawan is delightful for those happy soul-brides whose hearts are adorned with the Necklace of the Lord's Name. ||6||
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥
ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥
ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ {ਪੰਨਾ 672}
ਬਿਹਾਗੜਾ ਮਹਲਾ ੫ ਛੰਤ ॥ ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥ ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥ ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥
ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥
ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥
From the publisher's feed

3 Listeners

0 Listeners

0 Listeners