Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥

    ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

    ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।
    ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।
    ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।
    SORAT’H, FIFTH MEHL:
    He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||


    7 min
  • ਬਾਰਹa ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥

    ਬਾਰਹa ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥

    ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥ 
    ਅਰਥ: (ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ, (ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ?
    ਨਾਹ ਪੁਤ੍ਰ, ਨਾਹ ਇਸਤ੍ਰੀ, ਨਾਹ ਧਨ, ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ ਪਰਮਾਤਮਾ ਹੀ ਅਸਲ ਸਾਥੀ ਹੈ। ਨਾਸਵੰਤ ਧੰਧੇ ਦਾ ਮੋਹ (ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ, (ਮਾਇਆ ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ ਮੌਤੇ) ਮਰ ਰਹੀ ਹੈ। ਇਕ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਜਿਤਨੇ ਭੀ ਕਰਮ ਇਥੇ ਕਰੀਦੇ ਹਨ, ਉਹ ਸਾਰੇ ਮਰਨ ਤੋਂ ਪਹਿਲਾਂ ਹੀ ਖੋਹ ਲਏ ਜਾਂਦੇ ਹਨ (ਭਾਵ, ਉਹ ਉੱਚੇ ਆਤਮਕ ਜੀਵਨ ਦਾ ਅੰਗ ਨਹੀਂ ਬਣ ਸਕਦੇ) ।
    ਪਿਆਰ-ਸਰੂਪ ਪ੍ਰਭੂ ਨੂੰ ਵਿਸਾਰ ਕੇ ਖ਼ੁਆਰੀ ਹੀ ਹੁੰਦੀ ਹੈ, ਪਰਮਾਤਮਾ ਤੋਂ ਬਿਨਾ ਜਿੰਦ ਦਾ ਹੋਰ ਕੋਈ ਸਾਥੀ ਹੀ ਨਹੀਂ ਹੁੰਦਾ। ਪ੍ਰਭੂ ਪ੍ਰੀਤਮ ਦੀ ਚਰਨੀਂ ਜੇਹੜੇ ਬੰਦੇ ਲਗਦੇ ਹਨ, ਉਹਨਾਂ ਦੀ (ਲੋਕ ਪਰਲੋਕ ਵਿਚ) ਭਲੀ ਸੋਭਾ ਹੁੰਦੀ ਹੈ।
    ਹੇ ਪ੍ਰਭੂ! (ਤੇਰੇ ਦਰ ਤੇ) ਮੇਰੀ ਬੇਨਤੀ ਹੈ ਕਿ ਮੈਨੂੰ ਤੇਰਾ ਦਿਲ-ਰੱਜਵਾਂ ਮਿਲਾਪ ਨਸੀਬ ਹੋਵੇ। (ਰੁੱਤ ਫਿਰਨ ਨਾਲ ਚੁਫੇਰੇ ਬਨਸਪਤੀ ਪਈ ਸੁਹਾਵਣੀ ਹੋ ਜਾਏ, ਪਰ) ਜਿੰਦ ਨੂੰ ਵੈਸਾਖ ਦਾ ਮਹੀਨਾ ਤਦੋਂ ਹੀ ਸੋਹਣਾ ਲੱਗ ਸਕਦਾ ਹੈ ਜੇ ਹਰੀ ਸੰਤ-ਪ੍ਰਭੂ ਮਿਲ ਪਏ।3।
    BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
    ONE UNIVERSAL CREATOR GOD. BY THE GRACE OF THE TRUE GURU:
    In the month of Vaisaakh, how can the bride be patient? She is separated from her Beloved. She has forgotten the Lord, her Life-companion, her Master; she has become attached to Maya, the deceitful one. Neither son, nor spouse, nor wealth shall go along with you—only the Eternal Lord. Entangled and enmeshed in the love of false occupations, the whole world is perishing. Without the Naam, the Name of the One Lord, they lose their lives in the hereafter. Forgetting the Merciful Lord, they are ruined. Without God, there is no other at all. Pure is the reputation of those who are attached to the Feet of the Beloved Lord. Nanak makes this prayer to God: “Please, come and unite me with Yourself.” The month of Vaisaakh is beautiful and pleasant, when the Saint causes me to meet the Lord. || 3 ||


    9 min
  • ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥

    ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

    ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।
    (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।
    ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।
    ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।
    ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।
    DHANAASAREE, FIFTH MEHL:
    I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||


    8 min
  • ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥

    ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ 

    ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।
    ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।
    ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।
    (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।
    ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।
    TILANG, THE WORD OF DEVOTEE KABEER JEE:
    ONE UNIVERSAL CREATOR GOD. BY THE GRACE OF THE TRUE GURU:
    The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||


    9 min
  • ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥

    ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

    ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
    ਰਾਗੁ ਟੋਡੀ ਮਹਲਾ ੪ ਘਰੁ ੧ ॥
    ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥
    ਅਰਥ: ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।੧।ਰਹਾਉ।
    ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ-ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ।੧।
    ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ।੨।
    ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ। ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ) ।੩।
    ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ।੪।੧।
    ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:
    RAAG TODEE, CHAU-PADAS, FOURTH MEHL, FIRST HOUSE:
    Without the Lord, my mind cannot survive. If the Guru unites me with my Beloved Lord God, my breath of life, then I shall not have to face the wheel of reincarnation again in the terrifying world-ocean. || 1 || Pause || My heart is gripped by a yearning for my Lord God, and with my eyes, I behold my Lord God. The merciful True Guru has implanted the Name of the Lord within me; this is the Path leading to my Lord God. || 1 || Through the Lord’s Love, I have found the Naam, the Name of my Lord God, the Lord of the Universe, the Lord my God. The Lord seems so very sweet to my heart, mind and body; upon my face, upon my forehead, my good destiny is inscribed. || 2 || Those whose minds are attached to greed and corruption forget the Lord, the good Lord God. Those self-willed manmukhs are called foolish and ignorant; misfortune and bad destiny are written on their foreheads. || 3 || From the True Guru, I have obtained a discriminating intellect; the Guru has revealed the spiritual wisdom of God. Servant Nanak has obtained the Naam from the Guru; such is the destiny inscribed upon his forehead. || 4 || 1 ||


    10 min
  • ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥

    ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥ 

    ਮਃ ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥ 
    ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥ ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥
    ਅਰਥ: ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ।
    ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ।੧।
     ਹੇ ਨਾਨਕ! ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ) , (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ।
    ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ।੨।
     ਪ੍ਰਭੂ ਆਪ ਹੀ ਭੁਇਂ ਹੈ ਆਪ ਹੀ ਉਸ ਦਾ ਵਾਹੁਣ ਵਾਲਾ ਹੈ, ਆਪ ਹੀ (ਅੰਨ) ਉਗਾਉਂਦਾ ਹੈ ਤੇ ਆਪ ਹੀ ਪਿਹਾਉਂਦਾ ਹੈ, ਆਪੇ ਹੀ ਪਕਾਉਂਦਾ ਹੈ ਤੇ ਆਪ ਹੀ ਭਾਂਡੇ ਦੇ ਕੇ ਵਰਤਾਉਂਦਾ ਹੈ ਤੇ ਆਪ ਹੀ ਬਹਿ ਕੇ ਖਾਂਦਾ ਹੈ। ਆਪ ਹੀ ਜਲ ਦਿੰਦਾ ਹੈ ਤੇ ਛਿੰਗਾ ਭੀ ਆਪ ਦੇਂਦਾ ਹੈ ਤੇ ਆਪ ਹੀ ਚੁਲੀ ਕਰਾਉਂਦਾ ਹੈ।
    ਹਰੀ ਆਪ ਹੀ ਸੰਗਤਿ ਨੂੰ ਸੱਦ ਕੇ ਬਿਠਾਉਂਦਾ ਹੈ ਤੇ ਆਪ ਹੀ ਵਿਦਾ ਕਰਦਾ ਹੈ। ਜਿਸ ਉਤੇ ਪ੍ਰਭੂ ਆਪ ਦਇਆਲ ਹੁੰਦਾ ਹੈ ਉਸ ਨੂੰ ਆਪਣੀ ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ।੬।
    SHALOK, THIRD MEHL:
    How rare is the dervish, the Saintly renunciate, who understands renunciation. Cursed is the life, and cursed are the clothes, of one who wanders around, begging from door to door. But if he gives up hope and anxiety and becomes Gurmukh, and takes the Name as his charity, then Nanak washes his feet; I am a sacrifice to him. || 1 || THIRD MEHL: O Nanak, the tree has one fruit, but two birds are perched upon it. They are not seen coming or going; these birds have no wings. The soul enjoys all sorts of pleasures; through the Word of the Shabad, it remains in Nirvaanaa. Imbued with the subtle essence of the fruit of the Lord’s Name, O Nanak, it bears the True Insignia of God’s Grace. || 2 || PAUREE: He Himself is the field, and He Himself is the farmer. He Himself grows and grinds the grain. He Himself cooks it, He Himself puts the food in the dishes, and He Himself sits down to eat. He Himself is the water, He Himself gives the tooth-pick, and He Himself offers the mouthwash. He Himself calls and seats the congregation, and He Himself bids them goodbye. One whom the Lord Himself blesses with His Mercy — the Lord inspires him to obey the Hukam of His Command. || 6 ||


    9 min
  • ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥

    ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ 

    ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।
    ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।
    ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।
    ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।
    ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।
    DHANAASAREE, FOURTH MEHL:
    The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||


    7 min
  • ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥

    ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ 

    ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।
    ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।
    ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।
    ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।
    DHANAASAREE, FIFTH MEHL:
    You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||


    6 min
  • ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥

    ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥

    ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ 
    ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।
    ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।
    ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।
    ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।
    ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।
    ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।
    RAAG SORAT’H, THE WORD OF DEVOTEE KABEER JEE, FIRST HOUSE:
    ONE UNIVERSAL CREATOR GOD. BY THE GRACE OF THE TRUE GURU:
    When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||


    8 min
  • ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥

    ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

    ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।
    ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
    ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।
    (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।
    ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।
    (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।
    ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।
    (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।
    ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲ


    15 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners