Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥

    ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ 
    ਅਰਥ: ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ਜਿਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ (ਇਸ ਸਰੀਰ ਦੇ ਮੋਹ ਵਿਚ ਫਸ ਕੇ) ਮਰਦਾ ਹੈ ਜੰਮਦਾ ਹੈ, ਜੰਮਦਾ ਹੈ ਮਰਦਾ ਹੈ। ਗੁਰੂ ਦੀ ਸਰਨ ਨਾਹ ਪੈਣ ਵਾਲੇ ਮਨੁੱਖ (ਸਰੀਰਕ ਮੋਹ ਵਿਚ ਫਸ ਕੇ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਨੂੰ (ਕਦੇ) ਸੁਖ ਨਸੀਬ ਨਹੀਂ ਹੁੰਦਾ।
    ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਲੋਕ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। ਜਮ ਰਾਜ ਦੀ ਪੁਰੀ ਵਿਚ ਭੀ (ਪਰਲੋਕ ਵਿਚ ਭੀ ਉਸ ਦੇ ਆਤਮਕ ਜੀਵਨ ਵਾਸਤੇ) ਘੁੱਪ ਹਨੇਰਾ ਬਹੁਤ ਹਨੇਰਾ ਹੀ ਟਿਕਿਆ ਰਹਿੰਦਾ ਹੈ, (ਇਸ ਦੁਨੀਆ ਵਾਲਾ ਕੋਈ) ਭੈਣ ਭਰਾ ਉਸ ਲੋਕ ਵਿਚ ਸਹਾਇਤਾ ਨਹੀਂ ਕਰ ਸਕਦਾ।
    ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ।੧।
    ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ 
    ਅਰਥ: ਹੇ ਭਾਈ! ਮਨੁੱਖ ਦਾ) ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। (ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਤੇ, ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ। ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ। ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ।
    ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਮਨੁੱਖ ਦਾ ਇਹ) ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ।੨।
    ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ 
    ਅਰਥ: ਹੇ ਭਾਈ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਦੇ ਦੇਵੇ। ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ ਮਾਇਆ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ, ਤੇ, ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ। ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ।
    ਹੇ ਭਾਈ! ਜੇਹੜੀ ਜੀਵ-ਇਸਤ੍ਰੀ ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ। ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ) ।
    ਹੇ ਭਾਈ! ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ। (ਪਰ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਸਮਝ ਬਖ਼ਸ਼ ਦੇਵੇ।੩।
    ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥ 
    ਅਰਥ: ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ (ਵਿਕਾਰਾਂ ਦੀ) ਸਾਰੀ ਮੈਲ ਦੂਰ ਹੋ ਜਾਂਦੀ ਹੈ। ਉਹਨਾਂ ਦਾ ਦੀਦਾਰ ਕਰਨ ਨਾਲ (ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ। (ਜੇਹੜਾ ਮਨੁੱਖ ਉਹਨਾਂ ਦਾ ਦਰਸ਼ਨ ਕਰਦਾ ਹੈ, ਉਹ ਮਨੁੱਖ) ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ, ਉਹ ਸਦਾ-ਥਿਰ ਹਰੀ ਵਿਚ ਲੀਨ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ। 


    14 min
  • ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥

    ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ 

    ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧।
    (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ।੧।
    (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਹੇ ਨਾਨਕ! ਆਖ-) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ।੨।੨੧।੪੯।
    SORAT’H, FIFTH MEHL:
    My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. || 1 || Pause || The fever is gone — God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. || 1 || God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. || 2 || 21 || 49 ||


    6 min
  • ਵਡਹੰਸੁ ਮਹਲਾ ੧ ॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥

     ਵਡਹੰਸੁ ਮਹਲਾ ੧ ॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥ ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥੧॥ ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥ ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥ ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥ ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥ ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥ ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥ ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥ ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥ ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥ ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥ ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥ ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥੩॥ ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥ ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥ ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥ ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥ ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥ ਨਾਨਕ ਜੁਗਿ ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ ॥੪॥੫॥

    ਅਰਥ: ਹੇ ਭਾਈ! ਜਗਤ ਵਿਚ ਜੇਹੜਾ ਭੀ ਜੀਵ ਜਨਮ ਲੈ ਕੇ) ਆਇਆ ਹੈ ਉਸ ਨੇ (ਆਖ਼ਰ ਇਥੋਂ) ਕੂਚ ਕਰ ਜਾਣਾ ਹੈ (ਕਿਸੇ ਨੇ ਇਥੇ ਸਦਾ ਨਹੀਂ ਬੈਠ ਰਹਿਣਾ) ਇਹ ਜਗਤ ਹੈ ਹੀ ਨਾਸਵੰਤ ਖਿਲਾਰਾ। ਜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਸਿਮਰਨ ਕਰੀਏ ਤਾਂ ਸਦਾ-ਥਿਰ ਰਹਿਣ ਵਾਲਾ ਟਿਕਾਣਾ ਮਿਲ ਜਾਂਦਾ ਹੈ। ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਨੂੰ ਸਿਮਰਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਪ੍ਰਕਾਸ਼ ਲਈ ਯੋਗ ਬਣ ਜਾਂਦਾ ਹੈ।
    ਜੇਹੜਾ ਮਨੁੱਖ ਮਾਇਆ ਦੇ ਮੋਹ ਵਿਚ ਜਾਂ ਮਾਇਆ ਦੇ ਲਾਲਚ ਵਿਚ ਫਸਿਆ ਰਹਿੰਦਾ ਹੈ ਉਹ ਪਰਮਾਤਮਾ ਦੀ ਦਰਗਾਹ ਵਿਚ ਕਬੂਲ ਨਹੀਂ ਹੁੰਦਾ, ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਨਹੀਂ ਮਿਲਦੀ। ਜਿਵੇਂ ਸੁੰਞੇ ਘਰ ਵਿਚ ਗਏ ਕਾਂ ਨੂੰ (ਕਿਸੇ ਨੇ ਰੋਟੀ ਦੀ ਗਰਾਹੀ ਆਦਿਕ ਨਹੀਂ ਪਾਣੀ) (ਤਿਵੇਂ ਮਾਇਆ ਦੇ ਮੋਹ ਵਿਚ ਫਸੇ ਜੀਵ ਨੂੰ ਪ੍ਰਭੂ ਦੀ ਹਜ਼ੂਰੀ ਵਿਚ) ਕਿਸੇ ਨੇ ਇਹ ਨਹੀਂ ਆਖਣਾ-ਆਓ ਜੀ, ਅੰਦਰ ਲੰਘ ਆਵੋ ਤੇ ਬੈਠ ਜਾਵੋ। ਉਸ ਮਨੁੱਖ ਨੂੰ ਜਨਮ ਮਰਨ ਦਾ ਗੇੜ ਭੁਗਤਣਾ ਪੈ ਜਾਂਦਾ ਹੈ, ਉਸ ਨੂੰ (ਇਸ ਗੇੜ ਦੇ ਕਾਰਨ ਪ੍ਰਭੂ-ਚਰਨਾਂ ਨਾਲੋਂ) ਲੰਮਾ ਵਿਛੋੜਾ ਹੋ ਜਾਂਦਾ ਹੈ। (ਮਾਇਆ ਦੇ ਮੋਹ ਵਿਚ ਫਸ ਕੇ) ਜਗਤ ਆਤਮਕ ਮੌਤ ਸਹੇੜ ਰਿਹਾ ਹੈ (ਜੇਹੜੇ ਭੀ ਮੋਹ ਵਿਚ ਫਸਦੇ ਹਨ ਉਹ) ਸਾਰੇ (ਆਤਮਕ ਮੌਤ ਮਰਦੇ ਹਨ) । ਲਾਲਚ ਦੇ ਕਾਰਨ ਮਾਇਆ ਦੇ ਹੀ ਆਹਰ ਵਿਚ ਪਿਆ ਹੋਇਆ ਜਗਤ ਸਹੀ ਜੀਵਨ-ਰਾਹ ਤੋਂ ਖੁੰਝਿਆ ਰਹਿੰਦਾ ਹੈ। ਇਸ ਦੇ ਸਿਰ ਉਤੇ ਖਲੋਤਾ ਕਾਲ ਇਸ ਨੂੰ ਦੁੱਖੀ ਕਰਦਾ ਰਹਿੰਦਾ ਹੈ।੧।
    ਹੇ ਭਾਈ! ਹੇ ਭਰਾਵੋ! ਆਓ, ਅਸੀ ਪਿਆਰ ਨਾਲ ਰਲ ਕੇ ਬੈਠੀਏ, ਤੇ ਮਿਲ ਕੇ (ਆਪਣੇ ਵਿਛੁੜੇ ਸਾਥੀ ਨੂੰ) ਅਸੀਸਾਂ ਦੇਵੀਏ (ਉਸ ਦੇ ਵਾਸਤੇ ਪ੍ਰਭੂ-ਦਰ ਤੇ ਅਰਦਾਸਾਂ ਕਰੀਏ) ਪ੍ਰੀਤਮ-ਪ੍ਰਭੂ ਨਾਲ ਮਿਲਣ ਦੀਆਂ ਅਸੀਸਾਂ ਦੇਈਏ (ਅਰਦਾਸਾਂ ਕਰੀਏ। ਸਦਾ-ਥਿਰ ਮੇਲ ਸਿਰਫ਼ ਪਰਮਾਤਮਾ ਨਾਲ ਹੀ ਹੁੰਦਾ ਹੈ ਤੇ ਅਰਦਾਸ ਦੀ ਬਰਕਤਿ ਨਾਲ ਉਹ) ਸਦਾ-ਥਿਰ ਰਹਿਣ ਵਾਲਾ ਮਿਲਾਪ ਕਦੇ ਮੁੱਕਦਾ ਨਹੀਂ।
    (ਹੇ ਸਤਸੰਗੀ ਭਰਾਵੋ! ਰਲ ਕੇ ਵਿਛੁੜੇ ਸਾਥੀ ਲਈ) ਅਰਦਾਸਾਂ ਕਰੋ (ਅਤੇ ਆਪ ਭੀ) ਪਰਮਾਤਮਾ ਦੀ ਭਗਤੀ ਕਰੋ (ਭਗਤੀ ਦੀ ਬਰਕਤਿ ਨਾਲ ਪਰਮਾਤਮਾ ਦੇ ਚਰਨਾਂ ਵਿਚ ਮਿਲਾਪ ਹੋ ਜਾਂਦਾ ਹੈ) ਜੇਹੜੇ ਇਕ ਵਾਰੀ ਪ੍ਰਭੂ-ਚਰਨਾਂ ਨਾਲ ਮਿਲ ਜਾਂਦੇ ਹਨ ਉਹਨਾਂ ਦਾ ਫਿਰ ਕਦੇ ਵਿਛੋੜਾ ਨਹੀਂ ਹੁੰਦਾ।
    ਪਰ ਕਈ ਐਸੇ ਹਨ ਜੋ ਪਰਮਾਤਮਾ ਦੇ ਨਾਮ ਤੋਂ ਖੁੰਝੇ ਫਿਰਦੇ ਹਨ ਜੋ ਸਦਾ ਕਾਇਮ ਰਹਿਣ ਵਾਲੇ ਟਿਕਾਣੇ ਤੋਂ ਉਖੜੇ ਫਿਰਦੇ ਹਨ। ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨਾ ਸਹੀ ਜੀਵਨ-ਖੇਡ ਹੈ ਜੋ ਗੁਰੂ ਦੇ ਸ਼ਬਦ ਵਿਚ ਜੁੜ ਕੇ ਖੇਡੀ ਜਾ ਸਕਦੀ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ ਉਹ ਜਮ ਦੇ ਰਸਤੇ ਤੇ ਨਹੀਂ ਜਾਂਦੇ, ਉਹ ਸਦਾ ਲਈ ਹੀ ਉਸ ਪਰਮਾਤਮਾ ਵਿਚ ਜੁੜੇ ਰਹਿੰਦੇ ਹਨ ਜਿਸ ਦਾ ਸਰੂਪ (ਵੇਸ) ਸਦਾ ਲਈ ਅਟੱਲ ਹੈ।
    ਹੇ ਸੱਜਣ ਮਿੱਤ੍ਰ ਸਤਸੰਗੀਓ! ਸਤਸੰਗ ਵਿਚ ਰਲ ਬੈਠੋ। ਜੇਹੜੇ ਬੰਦੇ ਸਤਸੰਗ ਵਿਚ ਆਏ ਹਨ ਉਹਨਾਂ ਨੇ ਗੁਰੂ ਨੂੰ ਮਿਲ ਕੇ ਮਾਇਆ ਦੇ ਮੋਹ ਦੇ ਫਾਹੇ ਵੱਢ ਲਏ ਹਨ।੨।
    ਹੇ ਭਾਈ! ਜੀਵ ਆਪਣੇ ਪੂਰਬਲੇ ਕੀਤੇ ਕਰਮਾਂ ਅਨੁਸਾਰ ਨਵੇਂ ਜੀਵਨ ਵਿਚ ਭੋਗਣ ਵਾਸਤੇ) ਦੁੱਖ ਅਤੇ ਸੁਖ-ਰੂਪ ਲੇਖ (ਪਰਮਾਤਮਾ ਦੀ ਦਰਗਾਹ ਵਿਚੋਂ ਆਪਣੇ ਮੱਥੇ ਤੇ) ਲਿਖਾ ਕੇ ਜਗਤ ਵਿਚ ਨੰਗਾ ਹੀ ਆਉਂਦਾ ਹੈ (ਜਨਮ ਸਮੇ ਹੀ ਉਹ ਸਮਾ ਭੀ ਨਿਯਤ ਕੀਤਾ ਜਾਂਦਾ ਹੈ ਜਦੋਂ ਜੀਵ ਨੇ ਜਗਤ ਤੋਂ ਵਾਪਸ ਤੁਰ ਪੈਣਾ ਹੁੰਦਾ ਹੈ) ਉਹ ਮੁਕਰਰ ਕੀਤਾ ਹੋਇਆ ਸਮਾ ਅਗਾਂਹ ਪਿਛਾਂਹ ਨਹੀਂ ਹੋ ਸਕਦਾ, (ਨਾਹ ਹੀ ਉਹ ਦੁਖ ਸੁਖ ਵਾਪਰਨੋਂ ਹਟ ਸਕਦਾ ਹੈ) ਜੋ ਪੂਰਬਲੇ ਜਨਮ ਵਿਚ ਕਰਮ ਕਰ ਕੇ (ਕਮਾਈ ਵਜੋਂ) ਖੱਟਿਆ ਹੈ। (ਜੀਵ ਦੇ ਕੀਤੇ ਕਰਮਾਂ ਅਨੁਸਾਰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਸੋਚ-ਵਿਚਾਰ ਕੇ ਲਿਖ ਦਿੱਤਾ ਹੁੰਦਾ ਹੈ ਕਿ ਜੀਵ ਨੇ ਨਵੇਂ ਜੀਵਨ-ਸਫ਼ਰ ਵਿਚ ਨਾਮ-ਅੰਮ੍ਰਿਤ ਵਿਹਾਝਣਾ ਹੈ ਜਾਂ ਮਾਇਆ-ਜ਼ਹਿਰ ਖੱਟਣਾ ਹੈ। (ਪਿਛਲੇ ਕੀਤੇ ਅਨੁਸਾਰ ਹੀ ਪ੍ਰਭੂ ਦੀ ਰਜ਼ਾ ਵਿਚ) ਜਿਧਰ ਜੀਵ ਨੂੰ ਲਾਇਆ ਜਾਂਦਾ ਹੈ ਉਧਰ ਇਹ ਲੱਗ ਪੈਂਦਾ ਹੈ। (ਉਸੇ ਲਿਖੇ ਅਨੁਸਾਰ ਹੀ) ਜਾਦੂ ਟੂਣੇ ਕਰਨ ਵਾਲੀ ਮਾਇਆ ਜੀਵ ਉਤੇ ਜਾਦੂ ਪਾ ਦੇਂਦੀ ਹੈ, ਇਸ ਦੇ ਗਲ ਵਿਚ ਕਈ ਰੰਗਾਂ ਵਾਲਾ ਧਾਗਾ ਪਾ ਦੇਂਦੀ ਹੈ (ਭਾਵ, ਕਈ ਤਰੀਕਿਆਂ ਨਾਲ ਮਾਇਆ ਇਸ ਨੂੰ ਮੋਹ ਲੈਂਦੀ ਹੈ)


    19 min
  • ਆਸਾ ਮਹਲਾ ੫ ॥ ਸਲੋਕ ॥ ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥

    ਆਸਾ ਮਹਲਾ ੫ ॥ ਸਲੋਕ ॥ ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥ ਛੰਤੁ ॥ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥ ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ ॥ ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥ ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ ਲਾਈਐ ॥ ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥੧॥ 

    ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥ ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥ ਗੁਰ ਗਿਆਨ ਅੰਜਨ ਪ੍ਰਭ ਨਿਰੰਜਨ ਜਲਿ ਥਲਿ ਮਹੀਅਲਿ ਪੂਰਿਆ ॥ ਇਕ ਨਿਮਖ ਜਾ ਕੈ ਰਿਦੈ ਵਸਿਆ ਮਿਟੇ ਤਿਸਹਿ ਵਿਸੂਰਿਆ ॥ ਅਗਾਧਿ ਬੋਧ ਸਮਰਥ ਸੁਆਮੀ ਸਰਬ ਕਾ ਭਉ ਭੰਜਨਾ ॥ ਨਾਨਕੁ ਪਇਅੰਪੈ ਚਰਣ ਜੰਪੈ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥੨॥
    ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥ ਮੋਹਿ ਆਸਰ ਤੁਅ ਚਰਨ ਤੁਮਾਰੀ ਸਰਨਿ ਸਿਧੇ ॥ ਹਰਿ ਚਰਨ ਕਾਰਨ ਕਰਨ ਸੁਆਮੀ ਪਤਿਤ ਉਧਰਨ ਹਰਿ ਹਰੇ ॥ ਸਾਗਰ ਸੰਸਾਰ ਭਵ ਉਤਾਰ ਨਾਮੁ ਸਿਮਰਤ ਬਹੁ ਤਰੇ ॥ ਆਦਿ ਅੰਤਿ ਬੇਅੰਤ ਖੋਜਹਿ ਸੁਨੀ ਉਧਰਨ ਸੰਤਸੰਗ ਬਿਧੇ ॥ ਨਾਨਕੁ ਪਇਅੰਪੈ ਚਰਨ ਜੰਪੈ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥੩॥
     ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥ ਜਹ ਜਹ ਸੰਤ ਅਰਾਧਹਿ ਤਹ ਤਹ ਪ੍ਰਗਟਾਇਆ ॥ ਪ੍ਰਭਿ ਆਪਿ ਲੀਏ ਸਮਾਇ ਸਹਜਿ ਸੁਭਾਇ ਭਗਤ ਕਾਰਜ ਸਾਰਿਆ ॥ ਆਨੰਦ ਹਰਿ ਜਸ ਮਹਾ ਮੰਗਲ ਸਰਬ ਦੂਖ ਵਿਸਾਰਿਆ ॥ ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ ॥ ਨਾਨਕੁ ਪਇਅੰਪੈ ਚਰਣ ਜੰਪੈ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥੪॥੩॥੬॥
    ਅਰਥ: ਹੇ ਨਾਨਕ! (ਆਖ–) ਹੇ ਵੱਡੇ ਭਾਗਾਂ ਵਾਲਿਓ! ਜਿਸ ਪਰਮਾਤਮਾ ਦਾ ਸਿਮਰਨ ਕੀਤਿਆਂ ਸਾਰੇ ਸੁਖ ਮਿਲ ਜਾਂਦੇ ਹਨ, ਤੇ ਹਰੇਕ ਕਿਸਮ ਦਾ ਦੁੱਖ ਦਰਦ ਭਟਕਣਾ ਦੂਰ ਹੋ ਜਾਂਦਾ ਹੈ, ਉਸ ਪ੍ਰਭੂ-ਪਾਤਿਸ਼ਾਹ ਦਾ ਸਿਮਰਨ ਕਰਦੇ ਰਹੋ (ਉਸ ਦੇ ਸਿਮਰਨ ਦਾ ਸਦਾ) ਉੱਦਮ ਕਰਦੇ ਰਹੋ।1।
    ਛੰਤ। ਹੇ ਵਡਭਾਗੀਹੋ! ਗੋਬਿੰਦ ਦਾ ਨਾਮ ਜਪਦਿਆਂ (ਕਦੇ) ਆਲਸ ਨਹੀਂ ਕਰਨਾ ਚਾਹੀਦਾ, ਗੁਰੂ ਦੀ ਸੰਗਤਿ ਵਿਚ ਮਿਲਿਆਂ (ਤੇ ਹਰਿ-ਨਾਮ ਜਪਿਆਂ) ਜਮ ਦੀ ਪੁਰੀ ਵਿਚ ਨਹੀਂ ਜਾਣਾ ਪੈਂਦਾ। ਪਰਮਾਤਮਾ ਦਾ ਨਾਮ ਸਿਮਰਦਿਆਂ ਕੋਈ ਦੁੱਖ ਕੋਈ ਦਰਦ ਕੋਈ ਡਰ ਆਪਣਾ ਜੋਰ ਨਹੀਂ ਪਾ ਸਕਦਾ, ਸਦਾ ਸੁਖੀ ਰਹੀਦਾ ਹੈ। ਹੇ ਭਾਈ! ਹਰੇਕ ਸਾਹ ਦੇ ਨਾਲ ਪਰਮਾਤਮਾ ਦੀ ਅਰਾਧਨਾ ਕਰਦਾ ਰਹੁ, ਉਸ ਪ੍ਰਭੂ ਨੂੰ ਆਪਣੇ ਮਨ ਵਿਚ ਸਿਮਰ, ਆਪਣੇ ਮੂੰਹ ਨਾਲ (ਉਸ ਦਾ ਨਾਮ) ਉਚਾਰ।
    ਹੇ ਕਿਰਪਾ ਦੇ ਸੋਮੇ! ਹੇ ਦਇਆ ਦੇ ਘਰ! ਹੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ! (ਮੇਰੇ ਉਤੇ) ਦਇਆ ਕਰ (ਮੈਨੂੰ ਨਾਨਕ ਨੂੰ ਆਪਣੀ) ਸੇਵਾ-ਭਗਤੀ ਵਿਚ ਜੋੜ। ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ, ਤੇਰੇ ਚਰਨਾਂ ਦਾ ਧਿਆਨ ਧਰਦਾ ਹੈ। ਹੇ ਭਾਈ! ਗੋਬਿੰਦ ਦਾ ਨਾਮ ਜਪਦਿਆਂ ਕਦੇ ਆਲਸ ਨਹੀਂ ਕਰਨਾ ਚਾਹੀਦਾ।1।
     ਹੇ ਭਾਈ! ਨਿਰਲੇਪ ਪਰਮਾਤਮਾ ਦਾ ਨਾਮ ਪਵਿਤ੍ਰ ਹੈ, ਵਿਕਾਰਾਂ ਵਿਚ ਡਿੱਗੇ ਹੋਏ ਜੀਵਾਂ ਨੂੰ ਪਵਿੱਤਰ ਕਰਨ ਵਾਲਾ ਹੈ। ਹੇ ਭਾਈ! ਗੁਰੂ ਦੀ ਬਖ਼ਸ਼ੀ ਹੋਈ ਆਤਮਕ ਜੀਵਨ ਦੀ ਸੂਝ (ਇਕ ਐਸਾ) ਸੁਰਮਾ ਹੈ (ਜੋ ਮਨ ਦੀ) ਭਟਕਣਾ ਦੇ ਹਨੇਰੇ ਦਾ ਨਾਸ ਕਰ ਦੇਂਦਾ ਹੈ। ਗੁਰੂ ਦੇ ਦਿੱਤੇ ਗਿਆਨ ਦਾ ਸੁਰਮਾ (ਇਹ ਸਮਝ ਪੈਦਾ ਕਰ ਦੇਂਦਾ ਹੈ ਕਿ) ਪਰਮਾਤਮਾ ਨਿਰਲੇਪ (ਹੁੰਦਿਆਂ ਭੀ) ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਵਿਆਪਕ ਹੈ, ਜਿਸ ਦੇ ਹਿਰਦੇ ਵਿਚ ਉਹ ਪ੍ਰਭੂ ਅੱਖ ਦੇ ਫਰਕਣ ਜਿੰਨੇ ਸਮੇਂ ਲਈ ਭੀ ਵੱਸਦਾ ਹੈ ਉਸ ਦੇ ਸਾਰੇ ਚਿੰਤਾ-ਫ਼ਿਕਰ ਮਿਟ ਜਾਂਦੇ ਹਨ।
    ਹੇ ਭਾਈ! ਪਰਮਾਤਮਾ ਅਥਾਹ ਗਿਆਨ ਦਾ ਮਾਲਕ ਹੈ, ਸਭ ਕੁਝ ਕਰਨ ਜੋਗਾ ਹੈ, ਸਭ ਦਾ ਮਾਲਕ ਹੈ, ਸਭ ਦਾ ਡਰ ਨਾਸ ਕਰਨ ਵਾਲਾ ਹੈ। ਨਾਨਕ ਬੇਨਤੀ ਕਰਦਾ ਹੈ ਉਸ ਦੇ ਚਰਨਾਂ ਦਾ ਧਿਆਨ ਧਰਦਾ ਹੈ (ਤੇ ਆਖਦਾ ਹੈ ਕਿ) ਨਿਰਲੇਪ ਪਰਮਾਤਮਾ ਦਾ ਨਾਮ ਪਵਿਤ੍ਰ ਹੈ, ਵਿਕਾਰਾਂ ਵਿੱਚ ਡੁੱਬੇ ਜੀਵਾਂ ਨੂੰ ਪਵਿਤ੍ਰ ਕਰਨ ਵਾਲਾ ਹੈ।2।
     ਹੇ ਸ੍ਰਿਸ਼ਟੀ ਦੇ ਪਾਲਣਹਾਰ! ਹੇ ਦਇਆ ਦੇ ਸੋਮੇ! ਹੇ ਕਿਰਪਾ ਦੇ ਖ਼ਜ਼ਾਨੇ! ਮੈਂ ਤੇਰੀ ਓਟ ਲਈ ਹੈ। ਮੈਨੂੰ ਤੇਰੇ ਹੀ ਚਰਨਾਂ ਦਾ ਸਹਾਰਾ ਹੈ। ਤੇਰੀ ਸਰਨ ਵਿਚ ਹੀ ਰਹਿਣਾ ਮੇਰੇ ਜੀਵਨ ਦੀ ਕਾਮਯਾਬੀ ਹੈ। ਹੇ ਹਰੀ! ਹੇ ਸੁਆਮੀ! ਹੇ ਜਗਤ ਦੇ ਮੂਲ! ਤੇਰੇ ਚਰਨਾਂ ਦਾ ਆਸਰਾ ਵਿਕਾਰਾਂ ਵਿਚ ਡਿੱਗੇ ਹੋਏ ਬੰਦਿਆਂ ਨੂੰ ਬਚਾਣ-ਜੋਗਾ ਹੈ, ਸੰਸਾਰ-ਸਮੁੰਦਰ ਦੇ ਜਨਮ-ਮਰਨ ਦੇ ਘੁੰਮਣ-ਘੇਰ ਵਿਚੋਂ ਪਾਰ ਲੰਘਾਣ ਜੋਗਾ ਹੈ। ਤੇਰਾ ਨਾਮ ਸਿਮਰ ਕੇ ਅਨੇਕਾਂ ਬੰਦੇ (ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘ ਰਹੇ ਹਨ।
    ਹੇ ਪ੍ਰਭੂ! ਜਗਤ-ਰਚਨਾ ਦੇ ਆਰੰਭ ਵਿਚ ਭੀ ਤੂੰ ਹੀ ਹੈਂ, ਅੰਤ ਵਿਚ ਭੀ ਤੂੰ ਹੀ (ਅਸਥਿਰ) ਹੈਂ। ਬੇਅੰਤ ਜੀਵ ਤੇਰੀ ਭਾਲ ਕਰ ਰਹੇ ਹਨ। ਤੇਰੇ ਸੰਤ ਜਨਾਂ ਦੀ ਸੰਗਤਿ ਹੀ ਇਕ ਐਸਾ ਤਰੀਕਾ ਹੈ ਜਿਸ ਨਾਲ ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ ਬਚ ਸਕੀਦਾ ਹੈ। ਨਾਨਕ ਤੇਰੇ ਦਰ ਤੇ ਬੇਨਤੀ ਕਰਦਾ ਹੈ, ਤੇਰੇ ਚਰਨਾਂ ਦਾ ਧਿਆਨ ਧਰਦਾ ਹੈ। ਹੇ ਗੋਪਾਲ! ਹੇ ਦਇਆਲ! ਹੇ ਕ੍ਰਿਪਾ ਦੇ ਖ਼ਜ਼ਾਨੇ! ਮੈਂ ਤੇਰਾ ਪੱਲਾ ਫੜਿਆ ਹੈ।3।
     ਹੇ ਭਾਈ! ਪਰਮਾਤਮਾ ਆਪਣੀ ਭਗਤੀ (ਦੇ ਕਾਰਨ ਆਪਣੇ ਭਗਤਾਂ) ਨਾਲ ਪਿਆਰ ਕਰਨ ਵਾਲਾ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਸ ਨੇ ਆਪ ਹੀ ਬਣਾਇਆ ਹੋਇਆ ਹੈ, (ਸੋ,) ਜਿੱਥੇ ਜਿੱਥੇ (ਉਸ ਦੇ) ਸੰਤ (ਉਸ ਦਾ) ਆਰਾਧਨ ਕਰਦੇ ਹਨ ਉੱਥੇ ਉੱਥੇ ਉਹ ਜਾ ਦਰਸ਼ਨ ਦੇਂਦਾ ਹੈ। ਹੇ ਭਾਈ! ਪਰਮਾਤਮਾ ਨੇ ਆਪ ਹੀ (ਆਪਣੇ ਭਗਤ ਆਪਣੇ ਚਰਨਾਂ ਵਿਚ) ਲੀਨ ਕੀਤੇ ਹੋਏ ਹਨ, ਆਤਮਕ ਅਡੋਲਤਾ ਵਿਚ ਤੇ ਪ੍ਰੇਮ ਵਿਚ ਟਿਕਾਏ ਹੋਏ ਹਨ, ਆਪਣੇ ਭਗਤਾਂ ਦੇ ਸਾਰੇ ਕੰਮ ਪ੍ਰਭੂ ਆਪ ਹੀ ਸਵਾਰਦਾ ਹੈ। ਭਗਤ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਹਰਿ-ਮਿਲਾਪ ਦੀ ਖ਼ੁਸ਼ੀ ਦੇ ਗੀਤ ਗਾਂਦੇ ਹਨ, ਆਤਮਕ ਆਨੰਦ ਮਾਣਦੇ ਹਨ, ਤੇ ਆਪਣੇ


    17 min
  • ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥

    ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ 

    ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 
    ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧।
    ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨।
    :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।
    SHALOK:
    The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||


    6 min
  • ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥

    ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ 

    ਅਰਥ: ਹੇ ਨਾਨਕ! ਇਉਂ ਆਖ, ਕਿ) ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ।੧।
    ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥
    ਅਰਥ: (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, ਹੇ ਨਾਨਕ! ਇਹ ਨਾਮ ਉਸ ਮਨੁੱਖ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ।੨।
    ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥ ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥ ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥ ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥ ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥ ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥ ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥ ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥ 
    ਅਰਥ: (ਹੇ ਭਾਈ!) ਪਾਲਣਹਾਰ ਪ੍ਰਭੂ ਦਾ ਨਾਮ ਸਾਹ ਲੈਂਦਿਆਂ ਖਾਂਦਿਆਂ ਹਰ ਵੇਲੇ ਜਪਣਾ ਚਾਹੀਦਾ ਹੈ, ਉਹ ਪ੍ਰਭੂ ਜਿਸ ਬੰਦੇ ਉੱਤੇ ਮਿਹਰ ਕਰਦਾ ਹੈ ਉਸ ਨੂੰ (ਆਪਣੇ ਮਨੋਂ) ਭੁਲਾਂਦਾ ਨਹੀਂ, ਉਹ ਆਪ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਤੇ ਆਪ ਹੀ ਮਾਰਦਾ ਹੈ, ਉਹ ਅੰਤਰਜਾਮੀ (ਜੀਵਾਂ ਦੇ ਦਿਲ ਦੀ) ਹਰੇਕ ਗੱਲ ਜਾਣਦਾ ਹੈ ਤੇ ਉਸ ਨੂੰ ਸਮਝ ਕੇ (ਉਸ ਤੇ) ਵਿਚਾਰ ਭੀ ਕਰਦਾ ਹੈ, ਇਕ ਪਲਕ ਵਿਚ ਕੁਦਰਤਿ ਦੇ ਅਨੇਕਾਂ ਰੂਪ ਬਣਾ ਦੇਂਦਾ ਹੈ, ਜਿਸ ਮਨੁੱਖ ਨੂੰ ਉਹ ਸੱਚ ਵਿਚ ਜੋੜਦਾ ਹੈ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ।
    ਪ੍ਰਭੂ ਜਿਸ ਜੀਵ ਦੇ ਪੱਖ ਵਿਚ ਹੋ ਜਾਂਦਾ ਹੈ ਉਹ ਜੀਵ (ਵਿਕਾਰਾਂ ਦੇ ਟਾਕਰੇ ਤੇ ਮਨੁੱਖਾ ਜਨਮ ਦੀ ਬਾਜ਼ੀ) ਕਦੇ ਹਾਰਦਾ ਨਹੀਂ, ਉਸ ਪ੍ਰਭੂ ਦਾ ਦਰਬਾਰ ਸਦਾ ਅਟੱਲ ਹੈ, ਮੈਂ ਉਸ ਨੂੰ ਨਮਸਕਾਰ ਕਰਦਾ ਹਾਂ।੪।
    SHALOK, FIFTH MEHL:
    O Friend, I pray that I may remain forever the dust of Your Feet. Nanak has entered Your Sanctuary, and beholds You ever-present. || 1 || FIFTH MEHL: Countless sinners become pure, by fixing their minds on the Feet of the Lord. The Name of God is the sixty-eight holy places of pilgrimage, O Nanak, for one who has such destiny written upon his forehead. || 2 || PAUREE: With every breath and morsel of food, chant the Name of the Lord, the Cherisher. The Lord does not forget one upon whom He has bestowed His Grace. He Himself is the Creator, and He Himself destroys. The Knower knows everything; He understands and contemplates. By His creative power, He assumes numerous forms in an instant. One whom the Lord attaches to the Truth is redeemed. One who has God on his side is never conquered. His Court is eternal and imperishable; I humbly bow to Him. || 4 ||


    7 min
  • ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥

    ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥ 

    ਅਰਥ: ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ।
    ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧।
    ਹੇ ਨਾਨਕ! ਆਖ-) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।੨।੧੪।
    DAYV-GANDHAAREE, FIFTH MEHL:
    O mother, how fruitful is the birth of one who sings the Glories of God, and enshrines love for the Supreme Lord God. || 1 || Pause || Beautiful, wise, brave and divine is one who obtains the Saadh Sangat, the Company of the Holy. He chants the Naam, the Name of the Lord, with his tongue, and does not have to wander in reincarnation again. || 1 || The Perfect Lord God pervades his mind and body; he does not look upon any other. Hell and disease do not afflict one who joins the Company of the Lord’s humble servants, O Nanak; the Lord attaches him to the hem of His robe. || 2 || 14 ||


    5 min
  • ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

    ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ 

    ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ।
    ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥
    ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।
    ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ 
    ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧।
    ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646}
    ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨।
    ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ 
    ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ।
    ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ 
    ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।
    SHALOK, THIRD MEHL:
    O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||


    9 min
  • ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥

    ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ 

    ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।
    ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।
    ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।
    ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।
    ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।
    ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।
    ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।
    ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦ


    18 min
  • ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥

    ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

    ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
    ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
    ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
    ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
    ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।
    TILANG, SECOND HOUSE, FIFTH MEHL:
    There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||


    7 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners