
Sign up to save your podcasts
Or


ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗਪਾਲਾ ॥੪॥੧੦॥ ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ। ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧। ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨। ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩। ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦। Sorat'h, Fifth Mehla: I have searched and searched and searched, and found that the Lord's Name is the most sublime reality. Contemplating it for even an instant, sins are erased; the Gurmukh is carried across and saved. ||1|| Drink in the sublime essence of the Lord's Name, O man of spiritual wisdom. Listening to the Ambrosial Words of the Holy Saints, the mind finds absolute fulfillment and satisfaction. ||Pause|| Liberation, pleasures, and the true way of life are obtained from the Lord, the Giver of all peace. The Perfect Lord, the Architect of Destiny, blesses His slave with the gift of devotional worship. ||2|| Hear with your ears, and sing with your tongue, and meditate within your heart on Him. The Lord and Master is all-powerful, the Cause of causes; without Him, there is nothing at all. ||3|| By great good fortune, I have obtained the jewel of human life; have mercy on me, O Merciful Lord. In the Saadh Sangat, the Company of the Holy, Nanak sings the Glorious Praises of the Lord, and contemplates Him forever in meditation. ||4||10||
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
RAAG SORAT’H, THE WORD OF DEVOTEE KABEER JEE, FIRST HOUSE:
ਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥ ਵਿਣੁ ਨਾਵੈ ਵੇਰੋਧੁ ਸਰੀਰ ॥ ਕਿਉ ਨ ਮਿਲਹਿ ਕਾਟਹਿ ਮਨ ਪੀਰ ॥ ਵਾਟ ਵਟਾਊ ਆਵੈ ਜਾਇ ॥ ਕਿਆ ਲੇ ਆਇਆ ਕਿਆ ਪਲੈ ਪਾਇ ॥ ਵਿਣੁ ਨਾਵੈ ਤੋਟਾ ਸਭ ਥਾਇ ॥ ਲਾਹਾ ਮਿਲੈ ਜਾ ਦੇਇ ਬੁਝਾਇ ॥ ਵਣਜੁ ਵਾਪਾਰੁ ਵਣਜੈ ਵਾਪਾਰੀ ॥ ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥
ਰਾਮਕਲੀ ਮਹਲਾ ੫ ॥ ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ ਰੋਗੁ ॥੧॥ ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥ ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥ ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥ ਨਾਮ ਬਿਨਾ ਕੋ ਸਕੈ ਨ ਤਾਰਿ ॥ ਸਗਲ ਉਪਾਵ ਨ ਚਾਲਹਿ ਸੰਗਿ ॥ ਭਵਜਲੁ ਤਰੀਐ ਪ੍ਰਭ ਕੈ ਰੰਗਿ ॥੨॥ ਦੇਹੀ ਧੋਇ ਨ ਉਤਰੈ ਮੈਲੁ ॥ ਹਉਮੈ ਬਿਆਪੈ ਦੁਬਿਧਾ ਫੈਲੁ ॥ ਹਰਿ ਹਰਿ ਅਉਖਧੁ ਜੋ ਜਨੁ ਖਾਇ ॥ ਤਾ ਕਾ ਰੋਗੁ ਸਗਲ ਮਿਟਿ ਜਾਇ ॥੩॥ ਕਰਿ ਕਿਰਪਾ ਪਾਰਬ੍ਰਹਮ ਦਇਆਲ ॥ ਮਨ ਤੇ ਕਬਹੁ ਨ ਬਿਸਰੁ ਗੋੁਪਾਲ ॥ ਤੇਰੇ ਦਾਸ ਕੀ ਹੋਵਾ ਧੂਰਿ ॥ ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥
ਰਾਮਕਲੀ ਮਹਲਾ ੫ ॥ ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥੧॥ ਅਚਰਜੁ ਕਿਛੁ ਕਹਣੁ ਨ ਜਾਈ ॥ ਬਸਤੁ ਅਗੋਚਰ ਭਾਈ ॥੧॥ ਰਹਾਉ ॥ਮੋਲੁ ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ ॥ ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ ॥੨॥ ਸੋਈ ਜਾਣੈ ਕਰਣੈਹਾਰਾ ਕੀਤਾ ਕਿਆ ਬੇਚਾਰਾ ॥ ਆਪਣੀ ਗਤਿ ਮਿਤਿ ਆਪੇ ਜਾਣੈ ਹਰਿ ਆਪੇ ਪੂਰ ਭੰਡਾਰਾ ॥੩॥ ਐਸਾ ਰਸੁ ਅੰਮ੍ਰਿਤੁ ਮਨਿ ਚਾਖਿਆ ਤ੍ਰਿਪਤਿ ਰਹੇ ਆਘਾਈ ॥ ਕਹੁ ਨਾਨਕ ਮੇਰੀ ਆਸਾ ਪੂਰੀ ਸਤਿਗੁਰ ਕੀ ਸਰਣਾਈ ॥੪॥੪॥
ਸਲੋਕ ਮਃ ੩ ॥ ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥
From the publisher's feed

3 Listeners

0 Listeners

0 Listeners