Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥

    ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ 

    ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
    ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥
    ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥
    ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
    ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।
    ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨।
     (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩।
    ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ


    18 min
  • ਸਲੋਕ ਮਃ ੩ ॥ ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥

     ਸਲੋਕ ਮਃ ੩ ॥ ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥

    ਅਰਥ: ਸਤਿਗੁਰੂ ਦੇ ਸਨਮੁਖ ਰਹਿਣ 8 ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸੱਚੇ ਪ੍ਰਭੂ ਨੂੰ ਸਿਮਰਦੇ ਹਨ, ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ਨੂੰ ਹਿਰਦੇ ਵਿਚ ਪ੍ਰੋ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ ਦੀ ਸਿਫ਼ਤਿ-ਸਾਲਾਹ ਕਰਦੇ ਹਨ।
    ਧੁਰੋਂ ਹੀ ਕਰਤਾਰ ਨੇ (ਉਹਨਾਂ ਲਈ) ਬਖ਼ਸ਼ਸ਼ (ਦਾ ਫ਼ੁਰਮਾਨ) ਲਿਖ ਦਿੱਤਾ ਹੈ (ਇਸ ਕਰਕੇ) ਉਹਨਾਂ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਵੱਸਦਾ ਹੈ, ਹੇ ਨਾਨਕ! ਉਸ ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਵਿਚ ਮਿਲਾ ਲਿਆ ਹੈ।੧।
    ਮਃ ੩ ॥ ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥ ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥ ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥
    ਅਰਥ: (ਜਦ ਤਾਈਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਿਰਦਾ ਨਾਹ ਭਿੱਜੇ ਤੇ ਪ੍ਰਭੂ ਦੀ ਬਖ਼ਸ਼ਸ਼ ਦਾ ਭਾਗੀ ਨਾਹ ਬਣੇ, ਤਦ ਤਾਈਂ) (ਚਾਹੇ) ਸਦਾ ਹਰ ਵੇਲੇ ਗੁਣ ਗਾਉਂਦਾ ਰਹੇ, (ਇਸ ਤਰ੍ਹਾਂ) ਕਹਿੰਦਿਆਂ ਤੇ ਕਥਦਿਆਂ ਹੱਥ ਨਹੀਂ ਮਿਲਦਾ, ਮੇਹਰ ਤੋਂ ਬਿਨਾ ਕਿਸੇ ਨੂੰ ਨਹੀਂ ਮਿਲਿਆ, ਕਈ ਰੋਂਦੇ ਕੁਰਲਾਉਂਦੇ ਮਰ ਗਏ ਹਨ। ਸਤਿਗੁਰੂ ਦੇ ਸ਼ਬਦ ਨਾਲ (ਹੀ) ਮਨ ਤੇ ਤਨ ਭਿੱਜਦਾ ਹੈ ਤੇ ਪ੍ਰਭੂ ਹਿਰਦੇ ਵਿਚ ਵੱਸਦਾ ਹੈ। ਹੇ ਨਾਨਕ! ਪ੍ਰਭੂ ਆਪਣੀ ਕ੍ਰਿਪਾ ਦ੍ਰਿਸ਼ਟੀ ਨਾਲ ਹੀ ਮਿਲਦਾ ਹੈ, ਉਹ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾਂਦਾ ਹੈ।੨।
    ਪਉੜੀ ॥ ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥ ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥ ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥ ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥ ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥
    ਅਰਥ: ਸਾਰੇ ਵੇਦ ਪੁਰਾਣ ਤੇ ਸ਼ਾਸਤ੍ਰ ਪ੍ਰਭੂ ਆਪ ਹੀ ਰਚਣ ਵਾਲਾ ਹੈ, ਆਪ ਹੀ ਇਹਨਾਂ ਦੀ ਕਥਾ ਕਰਦਾ ਹੈ ਤੇ ਆਪ ਹੀ (ਸੁਣ ਕੇ) ਪ੍ਰਸੰਨ ਹੁੰਦਾ ਹੈ, ਹਰੀ ਆਪ ਹੀ ਬੈਠ ਕੇ (ਪੁਰਾਣ ਆਦਿਕ ਮਤ-ਅਨੁਸਾਰ) ਪੂਜਾ ਕਰਦਾ ਹੈ ਤੇ ਆਪ ਹੀ (ਹੋਰ) ਪਸਾਰਾ ਪਸਾਰਦਾ ਹੈ, ਆਪ ਹੀ ਸੰਸਾਰ ਵਿਚ ਖਚਿਤ ਹੋ ਰਿਹਾ ਹੈ ਤੇ ਆਪ ਹੀ ਏਸ ਤੋਂ ਕਿਨਾਰਾ ਕਰੀ ਬੈਠਾ ਹੈ ਤੇ ਕਥਨ ਤੋਂ ਪਰੇ ਆਪਣਾ ਆਪਾ ਆਪ ਹੀ ਬਿਆਨ ਕਰਦਾ ਹੈ, ਪੁੰਨ ਭੀ ਆਪ ਹੀ ਕਰਾਉਂਦਾ ਹੈ, ਫੇਰ (ਪਾਪ) ਪੁੰਨ ਤੋਂ ਅਲੇਪ ਭੀ ਆਪ ਹੀ ਵਰਤਦਾ ਹੈ, ਆਪ ਹੀ ਪ੍ਰਭੂ ਸੁਖ ਦੁਖ ਦੇਂਦਾ ਹੈ ਅਤੇ ਆਪ ਹੀ ਮੇਹਰ ਕਰਦਾ ਹੈ।੮।
    SHALOK, THIRD MEHL:
    The Gurmukhs serve God forever; night and day, they are intuitively absorbed in the Love of the True One. They are in bliss forever, singing the Glorious Praises of the True Lord; in this world and in the next, they keep Him clasped to their hearts. Their Beloved dwells deep within; the Creator pre-ordained this karma. O Nanak, He blends them into Himself; He Himself showers His Mercy upon them. || 1 || THIRD MEHL: By merely talking and speaking, He is not found. Night and day, sing His Glorious Praises forever. Without His Grace, no one finds Him; many have died barking and bewailing. When the mind and body are drenched with the Word of the Guru’s Shabad, the Lord Himself comes to dwell in the mind. O Nanak, by His Grace, He is found; He unites us in His Union. || 2 || PAUREE: He Himself is the Vedas, the Puraanas and all the Shaastras; He Himself recites them, and He Himself is pleased. He Himself sits down to worship, and He Himself creates the world. He Himself is the householder, and He Himself is the renunciate; He Himself speaks the Unspoken. He Himself is all goodness, and He Himself causes us to act; He Himself remains detached. He Himself grants pleasure and pain; the Creator Himself bestows His blessings. || 8 ||
     Brought to you by @ Gs jhampur ---------------------------------------------------------------------. ---------------------------------------------------------------------------------------
    Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»


    9 min
  • ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥

     ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

    ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।
    (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।
    ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।
    ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।
    ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।
    DHANAASAREE, FIFTH MEHL:
    I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||
    Email ThisBlogThis!Share to TwitterShare to FacebookShare to Pinterest
     Brought to you by @ Gs jhampur ---------------------------------------------------------------------. ---------------------------------------------------------------------------------------
    Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»


    8 min
  • ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

     ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥  ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥  ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।  SHALOK, THIRD MEHL:  O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||


    9 min
  • ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥

     ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

    ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥
    ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ੍ਹ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ਹ੍ਹ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥
    ਅਰਥ: ਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈਂ ਦੀ (ਸਹਾਇਤਾ ਦੀ) ਆਸ ਰੱਖਿਆ ਕਰ। ਪਰਮਾਤਮਾ ਤੋਂ ਬਿਨਾ ਜੇਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ।੧।ਰਹਾਉ।
    ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ, (ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ। ਸੋ, ਹੇ ਮੇਰੇ ਮਨ! ਉਸ ਮਾਲਕ-ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ।੧।
    ਹੇ ਮੇਰੇ ਮਨ! ਜੋ ਇਹ ਸਾਰਾ ਪਰਵਾਰ ਦਿੱਸ ਰਿਹਾ ਹੈ, ਇਹ ਮਾਇਆ ਦੇ ਮੋਹ (ਦਾ ਮੂਲ) ਹੈ। ਇਸ ਪਰਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈਂ। ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ। ਇਹ ਵਿਚਾਰੇ ਕੀਹ ਕਰ ਸਕਦੇ ਹਨ? ਇਹਨਾਂ ਦਾ ਲਾਇਆ ਹੋਇਆ ਜ਼ੋਰ ਸਫਲ ਨਹੀਂ ਹੋ ਸਕਦਾ। ਸੋ, ਹੇ ਮੇਰੇ ਮਨ! ਆਪਣੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹੀ ਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਵਾਰ ਨੂੰ ਭੀ (ਹਰੇਕ ਬਿਪਤਾ ਤੋਂ) ਛੁਡਾ ਸਕਦਾ ਹੈ।੨।
    ਹੇ ਭਾਈ! ਜੇ ਤੂੰ (ਪ੍ਰਭੂ ਨੂੰ ਛੱਡ ਕੇ) ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾਹ ਸਮਝ ਲਈਂ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ। ਮਾਇਆ ਵਾਲੀ ਆਸ (ਪ੍ਰਭੂ ਤੋਂ ਬਿਨਾ) ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਇਗਾ। ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹ ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ।੩।
    ਪਰ, ਹੇ ਮੇਰੇ ਮਾਲਕ-ਪ੍ਰਭੂ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇ ਫੁਰਨੇ ਬਣਾਂਦਾ ਹੈ। ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ। ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ-ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ। ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈਂ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕ ਦਾ ਮਨ) ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆਂ ਆਸਾਂ ਵੱਲੋਂ) ਰੱਜਿਆ ਰਹੇ।੪।੧।
    Translation English
    ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:
    RAAG GOND, CHAU-PADAS, FOURTH MEHL, FIRST HOUSE:
    Oh my mind! Hope for (the help of) the Lord of the world. Whoever hopes for someone else besides God, that hope is not successful, that hope goes in vain. 1. Stay. Hey brother! If you trust only in God in your mind, then you will get many desired fruits, (because) God knows everything that is used in the mind (of those beings), and God does not know anything. He does not let his hard work go to waste. So, oh my mind! Always have hope of that Master-God, who is present in all beings. 1.Oh my mind! What this whole family is showing is (the root of) Maya's attachment. Don't waste your life hoping for this family. There is nothing in the hands of those concerned. What can these ideas do? Their efforts cannot be successful. So, oh my mind! Hope only in your beloved Lord, He can pass you through, can also save your family (from every calamity). 2.Hey brother! If you (apart from the Lord) hope for other illusions etc., do not think that illusion will be of any use to you. Maya wali aasa (apart from Lord) is another love,


    14 min
  • ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

      ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

    ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।
    ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।
    ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।
    ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।
    ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।
    DHANAASAREE, FOURTH MEHL:
    O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll
     Brought to you by @ Gs jhampur ---------------------------------------------------------------------. ---------------------------------------------------------------------------------------
    Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»


    8 min
  • SORAT’H, FIFTH MEHL:  The Creator has brought utter peace to my home; the fever has left my family.ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥

    ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥  ਅਰਥ: ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।੨। ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।੩। ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬।  SORAT’H, FIFTH MEHL:  The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru’s Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 ||  --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

    Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»


    10 min
  • ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥

    ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

    ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।
    ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।
    ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।
    DHANAASAREE, FIFTH MEHL:
    One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||
     Brought to you by @ Gs jhampur ---------------------------------------------------------------------. ---------------------------------------------------------------------------------------
    Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»


    6 min
  • ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥

    ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ 

    ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।
    ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧।
    ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।
    ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩।
    ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪।
    ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।
    ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬।
    ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭।
    ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮।
    ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯।
    ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦।
    ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆ


    20 min
  • ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥

      ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ 

    ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ।

    ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧।

    ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।

    My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 ||

    TODEE, FIFTH MEHL:


    5 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners