Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥
    ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ 
    ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।
    ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।
    SHALOK, FOURTH MEHL:
    He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||
    11 min
  • ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

    ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

    ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।
    ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।
    ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।
    ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।
    ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।
    DHANAASAREE, FOURTH MEHL:
    O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll
     Brought to you by @ Gs jhampur ---------------------------------------------------------------------. ---------------------------------------------------------------------------------------
    Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»


    8 min
  • ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥

    ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

    ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ।
    ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ।
    ਹੇ ਨਾਨਕ! ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧।
    ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) ।
    ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ।
    ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ।
    ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ।
    ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨।
    ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ।
    ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ।
    ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩।
    ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। 


    19 min
  • ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
    ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ 
    ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ 
    ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧।
    ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।
    ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।
    SHALOK
    He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||
    7 min
  • ਬਿਲਾਵਲੁ ਮਹਲਾ ੧ ਛੰਤ ਦਖਣੀ    ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥

    ਬਿਲਾਵਲੁ ਮਹਲਾ ੧ ਛੰਤ ਦਖਣੀ    ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥

    ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥ ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥ ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥ ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥ ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥ ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥ 
    ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥ ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥ ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥ ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥ ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥ ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥
    ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥ ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥ ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥ ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥ ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥ ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥ 
    ਅਰਥ: ਥੋੜ੍ਹੇ ਦਿਨਾਂ ਦੇ ਵਸੇਬੇ ਵਾਲੇ ਇਸ ਜਗਤ ਵਿਚ ਆ ਕੇ ਜਿਹੜੀ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਜਿਸ ਨੇ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੋਈ ਹੈ ਤੇ ਸਰੀਰ ਦਾ ਮੋਹ ਤਿਆਗ ਦਿੱਤਾ ਹੈ, ਜਿਹੜੀ ਪ੍ਰਭੂ-ਚਰਨਾਂ ਵਿਚ ਪ੍ਰੀਤਿ ਜੋੜ ਕੇ ਇਸ ਜਗਤ ਵਿਚ ਜੀਵਨ ਬਿਤਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ। ਉਹ (ਸਦਾ ਦੋਵੇਂ) ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦੀ ਰਹਿੰਦੀ ਹੈ (ਕਿ, ਹੇ ਗੁਰੂ! ਮੈਨੂੰ) ਮਿਲ (ਤਾ ਕਿ ਮੈਂ ਤੇਰੀ ਕਿਰਪਾ ਨਾਲ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਨੂੰ ਪਿਆਰ ਕਰ ਸਕਾਂ।
    ਅਜਿਹੀ ਜੀਵ-ਇਸਤ੍ਰੀ ਪ੍ਰੀਤਮ-ਪ੍ਰਭੂ ਦੀ ਭਗਤੀ ਦੀ ਰਾਹੀਂ ਪ੍ਰੀਤਮ-ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਉਸ ਦਾ ਦਰਸਨ ਕਰ ਕੇ ਕਾਮ ਕ੍ਰੋਧ (ਆਦਿਕ ਵਿਕਾਰਾਂ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ। ਹੇ ਨਾਨਕ! ਪਵਿਤ੍ਰ ਤੇ ਸੋਹਣੇ ਜੀਵਨ ਵਾਲੀ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਦੀਦਾਰ ਕਰ ਕੇ (ਉਸ ਦੀ ਯਾਦ ਨੂੰ) ਆਪਣੇ ਹਿਰਦੇ ਦਾ ਆਸਰਾ ਬਣਾ ਲੈਂਦੀ ਹੈ।੧।
     ਹੇ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਵਿਕਾਰਾਂ ਤੋਂ ਬਚੀ ਜੀਵ-ਇਸਤ੍ਰੀਏ! ਜਵਾਨੀ ਵਿਚ ਭੀ ਭੋਲੇ ਸੁਭਾਉ ਵਾਲੀ (ਬਣੀ ਰਹੁ; ਅਹੰਕਾਰ ਛੱਡ ਕੇ) ਆਪਣੇ ਖਸਮ-ਪ੍ਰਭੂ (ਦੇ ਚਰਨਾਂ) ਵਿਚ ਟਿਕੀ ਰਹੁ (ਵੇਖੀਂ, ਉਸ ਦਾ ਪੱਲਾ ਛੱਡ ਕੇ) ਕਿਸੇ ਹੋਰ ਥਾਂ ਨਾਹ ਭਟਕਦੀ ਫਿਰੀਂ।
    ਉਹੀ ਦਾਸੀ (ਸੁਭਾਗ ਹੈ ਜੋ) ਆਪਣੇ ਖਸਮ ਦੀ ਸੰਗਤਿ ਵਿਚ ਰਹਿੰਦੀ ਹੈ। (ਹੇ ਸਹੇਲੀਏ!) ਮੈਨੂੰ ਭੀ ਪ੍ਰਭੂ-ਪਤੀ ਦੀ ਭਗਤੀ ਹੀ ਪਿਆਰੀ ਲਗਦੀ ਹੈ, (ਜੇਹੜੀ ਜੀਵ-ਇਸਤ੍ਰੀ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦੇ ਗੁਣ ਗਾਂਦੀ ਹੈ (ਉਹ ਦਾਸੀ ਆਪਣੇ ਖਸਮ-ਪ੍ਰਭੂ ਦੀ ਸੰਗਤਿ ਵਿਚ ਸੋਭਦੀ ਹੈ) । (ਸੋ, ਸਹੇਲੀਏ! ਗੁਰੂ ਦੇ ਬਖ਼ਸ਼ੇ) ਗਿਆਨ ਦੀ ਰਾਹੀਂ (ਗੁਣਾਂ ਦੇ) ਅਥਾਹ (ਸਮੁੰਦਰ-) ਪ੍ਰਭੂ ਵਿਚ (ਚੁੱਭੀ ਲਾ ਕੇ) ਉਸ ਪ੍ਰਭੂ ਦਾ ਗੁਣਾਨੁਵਾਦ ਕਰਨਾ ਚਾਹੀਦਾ ਹੈ। ਉਹ ਪ੍ਰਭੂ ਐਸੇ ਸਰੂਪ ਵਾਲਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ।
    ਰਸਾਂ ਦਾ ਸੋਮਾ ਰਸਾਂ ਦਾ ਮਾਲਕ ਪ੍ਰਭੂ ਉਸ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈ ਜੋ ਉਸ ਦੇ ਸਦਾ-ਥਿਰ ਨਾਮ ਵਿਚ ਪਿਆਰ ਪਾਂਦੀ ਹੈ। ਹੇ ਨਾਨਕ! ਜਿਸ ਸੁਭਾਗ ਜੀਵ-ਇਸਤ੍ਰੀ ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਦਿੱਤਾ, ਜਿਸ ਨੂੰ ਇਹ ਉੱਚੀ ਦਾਤਿ ਬਖ਼ਸ਼ੀ, ਉਹ ਉੱਚੀ ਵਿਚਾਰ ਦੀ ਮਾਲਕ ਬਣ ਜਾਂਦੀ ਹੈ।੨।
     (ਹੇ ਭਾਈ! ਜਿਹੜੀ ਜੀਵ-ਇਸਤ੍ਰੀ ਦੀ) ਜੀਵਨ-ਚਾਲ ਗੁਰੂ ਦੇ ਅਨੁਸਾਰ ਰਹਿੰਦੀ ਹੈ ਜਿਹੜੀ ਜੀਵ-ਇਸਤ੍ਰੀ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੀ ਹੈ, (ਉਹ ਜੀਵ-ਇਸਤ੍ਰੀ) ਮਾਇਆ ਦੇ ਪਤੀ-ਪ੍ਰਭੂ ਦੇ ਪਿਆਰ-ਵੱਸ ਹੋ ਜਾਂਦੀ ਹੈ ਉਹ ਜੀਵ-ਇਸਤ੍ਰੀ ਪਤੀ-ਪ੍ਰਭੂ ਦੇ ਚਰਨਾਂ ਵਿੱਚ ਜੁੜੀ ਰਹਿੰਦੀ ਹੈ। ਹੇ ਭਾਈ! ਸਤ-ਸੰਗਣ ਸਹੇਲੀਆਂ ਨਾਲ ਮਿਲ ਕੇ ਜਿਹੜੀ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਹੁੰਦੀ ਹੈ, ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜਦੀ ਹੈ, ਪਰਮਾਤਮਾ ਦੇ ਪਿਆਰ ਵਿਚ ਇਕਾਗਰ-ਮਨ ਟਿਕਣ ਦੇ ਕਾਰਨ (ਉਸ ਦੇ ਅੰਦਰ ਪਰਮਾਤਮਾ ਦਾ) ਨਾਮ ਆ ਵੱਸਦਾ ਹੈ (ਉਸ ਦੇ ਅੰਦਰ ਇਹ ਸਰਧਾ ਬਣ ਜਾਂਦੀ ਹੈ ਕਿ) ਗੁਰੂ ਨੇ (ਮੈਨੂੰ) ਪ੍ਰਭੂ ਦੇ ਚਰਨਾਂ ਵਿਚ ਮਿਲਾਇਆ ਹੈ। (ਉਸ ਜੀਵ-ਇਸਤ੍ਰੀ ਨੂੰ) ਦਿਨ ਰਾਤ ਘੜੀ ਪਲ (ਕਿਸੇ ਵੇਲੇ ਭੀ ਪਰਮਾਤਮਾ ਦੀ ਯਾਦ) ਨਹੀਂ ਭੁੱਲਦੀ, (ਉਹ ਜੀਵ-ਇਸਤ੍ਰੀ) ਹਰੇਕ ਸਾਹ ਦੇ ਨਾਲ ਨਿਰੰਜਨ-ਪ੍ਰਭੂ (ਨੂੰ ਚੇਤੇ ਰੱਖਦੀ ਹੈ) । ਹੇ ਨਾਨਕ! ਆਖ-ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰ ਰੱਬੀ) ਜੋਤਿ ਜਗਾ ਕੇ ਦੀਵਾ ਜਗਾ ਕੇ (ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਹਰੇਕ) ਡਰ-ਸਹਿਮ ਨਾਸ ਕਰ ਲੈਂਦੀ ਹੈ।੩।
     ਹੇ ਸਹੇਲੀਏ! ਪਰਮਾਤਮਾ ਦੀ) ਜੋਤਿ ਹਰ ਥਾਂ (ਪਸਰੀ ਹੋਈ) ਹੈ, ਉਹ ਪ੍ਰਭੂ ਸਾਰੇ ਜਗਤ ਦੀ ਸੰਭਾਲ ਕਰਦਾ ਹੈ। ਉਹ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ।
    ਹੇ ਸਹੇਲੀਏ! ਉਹ ਪਰਮਾਤਮਾ ਅਦ੍ਰਿਸ਼ਟ ਹੈ, ਬੇਅੰਤ ਹੈ, ਬੇਅੰਤ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ। ਆਪਾ-ਭਾਵ ਮਾਰ ਕੇ (ਹੀ ਉਸ ਨੂੰ) ਮਿਲ ਸਕੀਦਾ ਹੈ। ਹੇ ਸਹੇਲੀਏ! ਅਪਣੇ ਅੰਦਰੋਂ) ਹਉਮੈ, ਮਾਇਆ ਜੋੜਨ ਦੀ ਖਿੱਚ ਤੇ ਲਾਲਚ ਸਾੜ ਦੇਹ (ਸਹੇਲੀਏ! ਹਉਮੈ ਮਮਤਾ ਲੋਭ ਆਦਿਕ ਦੀ) ਮੈਲ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮੁਕਾਈ ਜਾ ਸਕਦੀ ਹੈ।
    (ਸੋ, ਹੇ ਸਹੇਲੀਏ! ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੀ) ਰਜ਼ਾ ਵਿਚ (ਤੁਰ ਕੇ ਜੀਵਨ ਬਿਤੀਤ ਕਰ, ਤੇ ਅਰਦਾਸ ਕਰਿਆ


    17 min
  • ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥

    ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥

    ਅਰਥ: ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ।੧।ਰਹਾਉ।
    ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ।੧।
    ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। (ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ। ਹੇ ਪ੍ਰਭੂ! ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ) ਸੇਵਾ ਦੀ ਕਾਰ ਕਰ ਸਕਦਾ ਹਾਂ। ਹੇ ਮਾਲਕ-ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ।੨।
    ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ। (ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ। ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ। ਪਰ, ਹੇ ਨਾਨਕ! ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।੩।
    ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ। ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ। ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ।
    ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ।੪।੧।੪।
    RAAG BILAAVAL, FIFTH MEHL, SECOND HOUSE, TO BE SUNG TO THE TUNE OF YAAN-REE-AY:
    ONE UNIVERSAL CREATOR GOD. BY THE GRACE OF THE TRUE GURU:
    You are the Support of my mind, O my Beloved, You are the Support of my mind. All other clever tricks are useless, O Beloved; You alone are my Protector. || 1 || Pause || One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. || 1 || I live by hearing, hearing of those who know their God. They contemplate the Lord’s Name, they chant the Lord’s Name, and their minds are imbued with the Lord’s Name. I am Your servant; I beg to serve Your humble servants. By the karma of perfect destiny, I do this. This is Nanak’s prayer: O my Lord and Master, may I obtain the Blessed Vision of Your humble servants. || 2 || They are said to be very fortunate, O Beloved, who who dwell in the Society of the Saints.


    13 min
  • ਸਲੋਕੁ ਮਃ ੧ ॥ ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥

    ਸਲੋਕੁ ਮਃ ੧ ॥ ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥ ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥ ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥ ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥ ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ ਕੋਇ ॥੧॥

    ਮਃ ੧ ॥ ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥ ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ ॥ ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥ ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ ॥ ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥ ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ ॥ ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖ ਦੁਆਰੁ ॥ ਜਤੀ ਸਦਾਵਹਿ ਜੁਗਤਿ ਨ ਜਾਣਹਿ ਛਡਿ ਬਹਹਿ ਘਰ ਬਾਰੁ ॥ ਸਭੁ ਕੋ ਪੂਰਾ ਆਪੇ ਹੋਵੈ ਘਟਿ ਨ ਕੋਈ ਆਖੈ ॥ ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ ਤੋਲਿਆ ਜਾਪੈ ॥੨॥
    ਮਃ ੧ ॥ ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ ॥ ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥ ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥ ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੇਇ ॥੩॥
    ਪਉੜੀ ॥ ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ ਤਾ ਤਿਨੀ ਖਸਮੁ ਧਿਆਇਆ ॥ ਏਨਾ ਜੰਤਾ ਕੈ ਵਸਿ ਕਿਛੁ ਨਾਹੀ ਤੁਧੁ ਵੇਕੀ ਜਗਤੁ ਉਪਾਇਆ ॥ ਇਕਨਾ ਨੋ ਤੂੰ ਮੇਲਿ ਲੈਹਿ ਇਕਿ ਆਪਹੁ ਤੁਧੁ ਖੁਆਇਆ ॥ ਗੁਰ ਕਿਰਪਾ ਤੇ ਜਾਣਿਆ ਜਿਥੈ ਤੁਧੁ ਆਪੁ ਬੁਝਾਇਆ ॥ ਸਹਜੇ ਹੀ ਸਚਿ ਸਮਾਇਆ ॥੧੧॥
    ਅਰਥ: (ਸੰਸਾਰਕ ਜੀਵਾਂ ਦੇ ਹਿਰਦੇ ਵਿਚੋਂ) ਸੱਚ ਉੱਡ ਗਿਆ ਹੈ ਅਤੇ ਕੂੜ ਹੀ ਕੂੜ ਪਰਧਾਨ ਹੋ ਰਿਹਾ ਹੈ, ਕਲਜੁਗ ਦੀ (ਪਾਪਾਂ ਦੀ) ਕਾਲਖ ਦੇ ਕਾਰਨ ਜੀਵ ਭੂਤਨੇ ਬਣ ਰਹੇ ਹਨ (ਭਾਵ, ਜਗਤ ਦਾ ਮੋਹ ਪਰਬਲ ਹੋ ਰਿਹਾ ਹੈ, ਜਗਤ ਦੇ ਸਾਜਣਹਾਰ ਨਾਲ ਸਾਂਝ ਬਣਾਣ ਦਾ ਖ਼ਿਆਲ ਜੀਵਾਂ ਦੇ ਹਿਰਦਿਆਂ ਵਿਚੋਂ ਦੂਰ ਹੋ ਰਿਹਾ ਹੈ, ਅਤੇ ਸਿਮਰਨ ਤੋਂ ਬਿਨਾ ਜੀਵ ਮਾਨੋ ਭੂਤਨੇ ਹਨ) । ਜਿਨ੍ਹਾਂ ਨੇ (ਹਰੀ ਦਾ ਨਾਮ) ਬੀਜ (ਆਪਣੇ ਹਿਰਦਿਆਂ ਵਿਚ) ਬੀਜਿਆ, ਉਹ ਇਸ ਜਗਤ ਤੋਂ ਸੋਭਾ ਖੱਟ ਕੇ ਗਏ। ਪਰ ਹੁਣ (ਨਾਮ ਦਾ) ਅੰਕੁਰ ਫੁਟਣੋਂ ਰਹਿ ਗਿਆ ਹੈ, (ਕਿਉਂਕਿ ਮਨ) ਦਾਲ ਵਾਂਗ (ਦੋ-ਫਾੜ ਹੋ ਰਹੇ ਹਨ, ਭਾਵ ਦੁਚਿੱਤਾ-ਪਨ ਦੇ ਕਾਰਨ ਜੀਵਾਂ ਦਾ ਮਨ ਨਾਮ ਵਿਚ ਨਹੀਂ ਜੁੜਦਾ) । ਬੀਜ ਉੱਗਦਾ ਤਾਂ ਹੀ ਹੈ, ਜੇ ਬੀਜ ਸਾਬਤ ਹੋਵੇ ਅਤੇ ਬੀਜਣ ਦੀ ਰੁਤ ਵੀ ਚੰਗੀ ਫਬਵੀਂ ਹੋਵੇ, (ਇਸੇ ਤਰ੍ਹਾਂ ਰੱਬ ਦਾ ਨਾਮ-ਅੰਕੁਰ ਭੀ ਤਾਂ ਹੀ ਫੁਟਦਾ ਹੈ ਜੇ ਮਨ ਸਾਬਤ ਹੋਵੇ, ਜੇ ਪੂਰਨ ਤੌਰ ਤੇ ਰੱਬ ਵਲ ਲੱਗਾ ਰਹੇ ਅਤੇ ਸਮਾ ਅੰਮ੍ਰਿਤ ਵੇਲਾ ਭੀ ਖੁੰਝਾਇਆ ਨਾ ਜਾਏ) ।
    ਹੇ ਨਾਨਕ! ਜੇ ਲਾਗ ਨ ਵਰਤੀ ਜਾਏ ਤਾਂ ਕੋਰੇ ਕੱਪੜੇ ਨੂੰ ਉਹ (ਸੋਹਣਾ ਪੱਕਾ) ਰੰਗ ਨਹੀਂ ਚੜ੍ਹਦਾ (ਜੋ ਲਾਗ ਵਰਤਿਆਂ ਚੜ੍ਹਦਾ ਹੈ। ਇਸੇ ਤਰ੍ਹਾਂ ਜੇ ਇਸ ਕੋਰੇ ਮਨ ਨੂੰ ਰੱਬ ਦੇ ਨਾਮ-ਰੰਗ ਵਿਚ ਸੋਹਣਾ ਰੰਗ ਦੇਣਾ ਹੋਵੇ, ਤਾਂ ਪਹਿਲਾਂ ਇਸ ਨੂੰ) ਰੱਬ ਦੇ ਡਰ ਰੂਪ ਖੁੰਬ ਤੇ ਧਰੀਏ; ਫੇਰ ਮਿਹਨਤ ਤੇ ਉੱਦਮ ਦੀ ਪਾਹ ਦੇਈਏ। (ਇਸ ਤੋਂ ਪਿਛੋਂ) ਹੇ ਨਾਨਕ! ਜੇ (ਇਸ ਮਨ ਨੂੰ) ਰੱਬ ਦੀ ਭਗਤੀ ਵਿਚ ਰੰਗਿਆ ਜਾਏ, ਤਾਂ ਮਾਇਆ-ਛਲ ਇਸ ਦੇ ਨੇੜੇ ਭੀ ਨਹੀਂ ਛੁਹ ਸਕਦਾ।1।
    (ਜਗਤ ਵਿਚ ਜੀਵਾਂ ਵਾਸਤੇ) ਜੀਭ ਦਾ ਚਸਕਾ, ਮਾਨੋ, ਰਾਜਾ ਹੈ, ਪਾਪ ਵਜ਼ੀਰ ਹੈ ਅਤੇ ਝੂਠ ਚੌਧਰੀ ਹੈ, (ਇਸੇ ਲੱਬ ਤੇ ਪਾਪ ਦੇ ਦਰਬਾਰ ਵਿਚ ਕਾਮ ਨਾਇਬ ਹੈ, (ਇਸ ਨੂੰ) ਸੱਦ ਕੇ ਸਲਾਹ ਪੁੱਛੀ ਜਾਂਦੀ ਹੈ, ਇਹੀ ਇਹਨਾਂ ਦਾ ਵੱਡਾ ਸਲਾਹਕਾਰ ਹੈ। (ਇਹਨਾਂ ਦੀ) ਪਰਜਾ ਗਿਆਨ ਤੋਂ ਸੱਖਣੀ (ਹੋਣ ਦੇ ਕਾਰਣ) , ਮਾਨੋ ਅੰਨ੍ਹੀ ਹੋਈ ਹੋਈ ਹੈ ਅਤੇ ਤ੍ਰਿਸ਼ਨਾ (ਅੱਗ) ਦੀ ਚੱਟੀ ਭਰ ਰਹੀ ਹੈ।
    ਜੋ ਮਨੁੱਖ ਆਪਣੇ ਆਪ ਨੂੰ ਗਿਆਨ-ਵਾਨ (ਉਪਦੇਸ਼ਕ) ਅਖਵਾਂਦੇ ਹਨ, ਉਹ ਨੱਚਦੇ ਹਨ, ਵਾਜੇ ਵਜਾਂਦੇ ਹਨ ਅਤੇ ਕਈ ਤਰ੍ਹਾਂ ਦੇ ਭੇਸ ਵਟਾਂਦੇ ਹਨ ਤੇ ਸ਼ਿੰਗਾਰ ਕਰਦੇ ਹਨ; ਉਹ ਗਿਆਨੀ ਉੱਚੀ ਉੱਚੀ ਕੂਕਦੇ ਹਨ, ਜੁੱਧਾਂ ਦੇ ਪਰਸੰਗ ਸੁਣਾਂਦੇ ਹਨ ਅਤੇ ਜੋਧਿਆਂ ਦੀਆਂ ਵਾਰਾਂ ਦੀ ਵਿਆਖਿਆ ਕਰਦੇ ਹਨ।
    ਪੜ੍ਹੇ-ਲਿਖੇ ਮੂਰਖ ਨਿਰੀਆਂ ਚਲਾਕੀਆਂ ਕਰਨੀਆਂ ਤੇ ਦਲੀਲਾਂ ਦੇਣੀਆਂ ਹੀ ਜਾਣਦੇ ਹਨ, (ਪਰ) ਮਾਇਆ ਦੇ ਇਕੱਠਾ ਕਰਨ ਵਿਚ ਜੁੱਟੇ ਹੋਏ ਹਨ।
    (ਜੋ ਮਨੁੱਖ ਆਪਣੇ ਆਪ ਨੂੰ) ਧਰਮੀ ਸਮਝਦੇ ਹਨ, ਉਹ ਆਪਣੇ ਵਲੋਂ (ਤਾਂ) ਧਰਮ ਦਾ ਕੰਮ ਕਰਦੇ ਹਨ, ਪਰ (ਸਾਰੀ) (ਮਿਹਨਤ) ਗਵਾ ਬੈਠਦੇ ਹਨ, (ਕਿਉਂਕਿ ਇਸ ਦੇ ਵੱਟੇ ਵਿਚ) ਮੁਕਤੀ ਦਾ ਦਰ ਮੰਗਦੇ ਹਨ ਕਿ ਅਸੀਂ ਮੁਕਤ ਹੋ ਜਾਵੀਏ, (ਭਾਵ, ਧਰਮ ਦਾ ਕੰਮ ਤਾਂ ਕਰਦੇ ਹਨ ਪਰ ਨਿਸ਼ਕਾਮ ਹੋ ਕੇ ਨਹੀਂ, ਅਜੇ ਭੀ ਵਾਸ਼ਨਾ ਦੇ ਬੱਧੇ ਹਨ) ।
    (ਕਈ ਅਜਿਹੇ ਹਨ ਜੋ ਆਪਣੇ ਆਪ ਨੂੰ) ਜਤੀ ਅਖਵਾਂਦੇ ਹਨ, ਜਤੀ ਹੋਣ ਦੀ ਜੁਗਤੀ ਜਾਣਦੇ ਨਹੀਂ (ਐਵੇਂ ਵੇਖੋ-ਵੇਖੀ) ਘਰ-ਘਾਟ ਛੱਡ ਜਾਂਦੇ ਹਨ।
    (ਇਸ ਲੱਬ, ਪਾਪ, ਕੂੜ ਅਤੇ ਕਾਮ ਦਾ ਇਤਨਾ ਜਬ੍ਹਾ ਹੈ,) (ਜਿਧਰ ਤੱਕੋ) ਹਰੇਕ ਜੀਵ ਆਪਣੇ ਆਪ ਨੂੰ ਪੂਰਨ ਤੌਰ ਤੇ ਸਿਆਣਾ ਸਮਝਦਾ ਹੈ। ਕੋਈ ਮਨੁੱਖ ਇਹ ਨਹੀਂ ਆਖਦਾ ਕਿ ਮੇਰੇ ਵਿਚ ਕੋਈ ਊਣਤਾ ਹੈ। ਪਰ ਹੇ ਨਾਨਕ! ਤਾਂ ਹੀ ਮਨੁੱਖ ਤੋਲ ਵਿਚ (ਭਾਵ, ਪਰਖ ਵਿਚ) ਪੂਰਾ ਉਤਰਦਾ ਹੈ ਜੇ ਤੱਕੜੀ ਦੇ ਦੂਜੇ ਪੱਲੇ ਵਿਚ (ਰੱਬ ਦੀ ਦਰਗਾਹ ਵਿਚ ਮਿਲੀ ਹੋਈ) ਇੱਜ਼ਤ ਰੂਪ ਵੱਟਾ ਪਾਇਆ ਜਾਏ; ਭਾਵ ਉਹੀ ਮਨੁੱਖ ਊਣਤਾ-ਰਹਿਤ ਹੈ, ਜਿਸ ਨੂੰ ਪ੍ਰਭੂ ਦੀ ਦਰਗਾਹ ਵਿਚ ਆਦਰ ਮਿਲੇ।2।
    ਜੋ ਗੱਲ ਰੱਬ ਵਲੋਂ ਥਾਪੀ ਜਾ ਚੁਕੀ ਹੈ ਉਹੀ ਹੋ ਕੇ ਰਹੇਗੀ, (ਕਿਉਂਕਿ) ਉਹ ਸੱਚਾ ਪ੍ਰਭੂ (ਹਰੇਕ ਜੀਵ ਦੀ ਆਪ) ਸੰਭਾਲ ਕਰ ਰਿਹਾ ਹੈ। ਸਾਰੇ ਜੀਵ ਆਪੋ ਆਪਣਾ ਜ਼ੋਰ ਲਾਂਦੇ ਹਨ, ਪਰ ਹੁੰਦੀ ਉਹੀ ਹੈ ਜੋ ਕਰਤਾਰ ਕਰਦਾ ਹੈ। ਰੱਬ ਦੀ ਦਰਗਾਹ ਵਿਚ ਨਾ (ਕਿਸੇ ਉੱਚੀ ਨੀਵੀਂ) ਜਾਤ (ਦਾ ਵਿਤਕਰਾ) ਹੈ, ਨਾ ਹੀ (ਕਿਸੇ ਦਾ) ਧੱਕਾ (ਚੱਲ ਸਕਦਾ) ਹੈ, ਕਿਉਂਕਿ ਓਥੇ ਉਹਨਾਂ ਜੀਵਾਂ ਨਾਲ ਵਾਹ ਪੈਂਦਾ ਹੈ ਜੋ ਓਪਰੇ ਹਨ (ਭਾਵ, ਉਹ ਕਿਸੇ ਦੀ ਉੱਚੀ ਜਾਤ ਜਾਂ ਜ਼ੋਰ ਜਾਣਦੇ ਹੀ ਨਹੀਂ, ਇਸ ਵਾਸਤੇ ਕਿਸੇ ਦਬਾਉ ਵਿਚ ਨਹੀਂ ਆਉਂਦੇ) । ਓਥੇ ਉਹੋ ਕੋਈ ਕੋਈ ਮਨੁੱਖ ਭਲੇ ਗਿਣ


    16 min
  • ਵਡਹੰਸੁ ਮਹਲਾ ੩ ਛੰਤ    ੴ ਸਤਿਗੁਰ ਪ੍ਰਸਾਦਿ ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥

     ਵਡਹੰਸੁ ਮਹਲਾ ੩ ਛੰਤ    ੴ ਸਤਿਗੁਰ ਪ੍ਰਸਾਦਿ ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥ ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥ 

    ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥ ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥ ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥
    ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥ ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥ ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥ ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥ ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥ ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥
    ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥ ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥ ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥ ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥ ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥ ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥
    ਅਰਥ: ਹੇ ਮਾਇਆ ਦੇ ਮੋਹ ਵਲੋਂ ਅਛੋਹ ਹੋ ਚੁਕੀ ਜੀਵ-ਇਸਤ੍ਰੀਏ! ਤੂੰ ਸੋਭਾ ਵਾਲੀ ਹੋ ਗਈ ਹੈਂ, ਕਿਉਂਕਿ ਤੂੰ ਆਪਣੇ ਪਤੀ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਗਈ ਹੈਂ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਤੂੰ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦੀ ਹੈਂ, ਤੈਨੂੰ ਤੇਰੇ ਇਸ ਪ੍ਰੇਮ ਪਿਆਰ ਦੇ ਕਾਰਨ ਪ੍ਰਭੂ-ਪਤੀ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ।
    ਜੇਹੜੀ ਜੀਵ-ਇਸਤ੍ਰੀ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਪਿਆਰ ਪਾਇਆ, ਨੇਹੁ ਪੈਦਾ ਕੀਤਾ, ਪ੍ਰਭੂ-ਪਤੀ ਨੇ ਉਸ ਦਾ ਜੀਵਨ ਸੋਹਣਾ ਬਣਾ ਦਿੱਤਾ। ਜਦੋਂ ਜੀਵ-ਇਸਤ੍ਰੀ ਨੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕੀਤਾ, ਤਦੋਂ ਉਸ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਉਸ ਦਾ ਮਨ ਪ੍ਰਭੂ ਵਿਚ) ਲੀਨ ਹੋ ਗਿਆ।
    ਪ੍ਰਭੂ-ਪ੍ਰੇਮ ਦੀ ਖਿੱਚੀ ਹੋਈ ਸੁਚੱਜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਪ੍ਰੀਤਿ ਟਿਕੀ ਰਹਿੰਦੀ ਹੈ। ਹੇ ਨਾਨਕ! ਆਖ-) ਇਹੋ ਜਿਹੀ ਸੁਚੱਜੀ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪ ਹੀ ਆਪਣੇ ਨਾਲ ਮਿਲਾ ਲਿਆ ਹੈ, ਸਦਾ ਕਾਇਮ ਰਹਿਣ ਵਾਲੇ ਸ਼ਾਹ ਨੇ ਉਸ ਦਾ ਜੀਵਨ ਸੰਵਾਰ ਦਿੱਤਾ ਹੈ।੧।
    ਹੇ ਗੁਣ-ਹੀਣ ਜਿੰਦੇ! ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਿਆ ਕਰ। ਹੇ ਜਿੰਦੇ! ਪ੍ਰਭੂ-ਪਤੀ ਜ਼ੱਰੇ ਜ਼ੱਰੇ ਵਿਚ ਵਿਆਪਕ ਹੈ; ਉਸ ਨੂੰ ਹਰ ਥਾਂ ਹਾਜ਼ਰ-ਨਾਜ਼ਰ ਵੇਖ। ਉਹ ਪ੍ਰਭੂ ਹੀ ਹਰੇਕ ਜੁਗ ਵਿਚ (ਜੀਊਂਦਾ-ਜਾਗਦਾ) ਪ੍ਰਸਿੱਧ ਹੈ। ਜੇਹੜੀ ਜੀਵ-ਇਸਤ੍ਰੀ ਬਾਲ-ਸੁਭਾਵ ਹੋ ਕੇ ਭੋਲੇ ਸੁਭਾਵ ਵਾਲੀ ਬਣ ਕੇ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਪ੍ਰਭੂ-ਪਤੀ ਨੂੰ ਯਾਦ ਕਰਦੀ ਰਹਿੰਦੀ ਹੈ, ਉਸ ਨੂੰ ਉਹ ਸਿਰਜਣਹਾਰ ਮਿਲ ਪੈਂਦਾ ਹੈ। ਹੇ ਜਿੰਦੇ! ਜਿਸ ਜੀਵ-ਇਸਤ੍ਰੀ ਨੇ ਹਰਿ-ਨਾਮ ਦਾ ਸੁਆਦ ਚੱਖ ਲਿਆ ਹੈ, ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ, ਉਹ ਉਸ ਸਰੋਵਰ-ਪ੍ਰਭੂ ਵਿਚ ਹਰ ਵੇਲੇ ਚੁੱਭੀ ਲਾਈ ਰੱਖਦੀ ਹੈ। ਹੇ ਨਾਨਕ! ਆਖ-) ਉਹੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਦੀ ਹੈ ਜੇਹੜੀ ਗੁਰੂ ਦੇ ਸ਼ਬਦ ਦੀ ਰਾਹੀਂ ਹਰ ਵੇਲੇ ਉਸ ਦੇ ਚਰਨਾਂ ਵਿਚ ਜੁੜੀ ਰਹਿੰਦੀ ਹੈ।੨।
    ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਜਾ ਕੇ (ਉਹਨਾਂ) ਸੁਹਾਗਣਾਂ ਪਾਸੋਂ (ਜੀਵਨ-ਜੁਗਤਿ) ਪੁੱਛ, ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਹੈ। ਪਰ ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਨਹੀਂ ਕੀਤਾ ਉਹਨਾਂ ਨੇ ਪ੍ਰਭੂ ਦੀ ਰਜ਼ਾ (ਵਿਚ ਤੁਰਨ ਦੀ ਜਾਚ) ਨਹੀਂ ਸਿੱਖੀ। ਜਿਨ੍ਹਾਂ ਨੇ ਆਪਾ-ਭਾਵ ਦੂਰ ਕਰ ਲਿਆ, ਉਹਨਾਂ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਪ੍ਰਭੂ-ਪਤੀ ਪ੍ਰੇਮ ਨਾਲ ਉਹਨਾਂ ਨੂੰ ਆਪਣਾ ਮਿਲਾਪ ਬਖ਼ਸ਼ੀ ਰੱਖਦਾ ਹੈ। ਜੇਹੜੀ ਜੀਵ-ਇਸਤ੍ਰੀ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, ਉਹ ਹਰ ਵੇਲੇ ਪ੍ਰਭੂ-ਪਤੀ ਦਾ ਨਾਮ ਸਿਮਰਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਵੱਡੇ ਭਾਗਾਂ ਵਾਲੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਲਗਨ ਬਣੀ ਰਹਿੰਦੀ ਹੈ, ਉਸ ਨੂੰ ਪ੍ਰਭੂ ਦਾ ਪਿਆਰ ਚੰਗਾ ਲੱਗਦਾ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਸਦਾ-ਥਿਰ ਪ੍ਰਭੂ ਦੇ ਨਾਮ ਨੂੰ ਆਪਣੀ ਜ਼ਿੰਦਗੀ ਦਾ ਸ਼ਿੰਗਾਰ ਬਣਾ ਲਿਆ ਹੈ ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ।੩।
    ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਤੂੰ (ਆਪਣੇ ਅੰਦਰੋਂ) ਹਉਮੈ ਦੂਰ ਕਰ, ਤੇ, ਗੁਰੂ ਦੇ ਅਨੁਸਾਰ ਹੋ ਕੇ (ਜੀਵਨ-ਤੋਰ) ਤੁਰ। (ਜੇ ਤੂੰ ਗੁਰੂ ਦੇ ਅਨੁਸਾਰ ਤੁਰੇਂਗੀ, ਤਾਂ) ਪ੍ਰਭੂ ਦੀ ਹਜ਼ੂਰੀ ਵਿਚ ਨਿਵਾਸ ਹਾਸਲ ਕਰ ਕੇ ਤੂੰ ਸਦਾ ਲਈ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਰਹੇਂਗੀ।
    ਹੇ ਜਿੰਦੇ! ਜੇਹੜੀ ਜੀਵ-ਇਸਤ੍ਰੀ ਆਪਣੇ ਹਿਰਦੇ ਵਿਚ ਗੁਰ-ਸ਼ਬਦ ਵਸਾ ਲੈਂਦੀ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲੈਂਦੀ ਹੈ, ਉਹ ਸਦਾ ਵਾਸਤੇ ਭਾਗਾਂ ਵਾਲੀ ਹੋ ਜਾਂਦੀ ਹੈ (ਉਸ ਨੂੰ ਸਮਝ ਆ ਜਾਂਦੀ ਹੈ ਕਿ) ਪ੍ਰਭੂ-ਪਤੀ ਆਨੰਦ ਦਾ ਸੋਮਾ ਹੈ, ਪ੍ਰਭੂ-ਪਤੀ ਦਾ ਜੋਬਨ ਸਦਾ ਕਾਇਮ ਰਹਿਣ ਵਾਲਾ ਹੈ, ਉਸ ਜੀਵ-ਇਸਤ੍ਰੀ ਨੂੰ ਪ੍ਰਭੂ-ਕੰਤ ਨੇ ਸਦਾ ਵਾਸਤੇ ਸੋਹਣੇ ਜੀਵ


    15 min
  • ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥

    ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥ ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥

    ਅਰਥ: ਹੇ (ਮੇਰੇ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ। ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ। ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ।੧।ਰਹਾਉ।
    (ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ, ਨਾਹ ਉਹ ਸਰੀਰ ਤੇਰਾ ਹੈ, ਤੇ, ਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ। (ਵੇਖ!) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ (ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾ) ਜਾਲ ਆ ਪੈਂਦਾ ਹੈ, (ਉਸ ਉਤੇ) ਮੌਤ ਅਪਣਾ ਚੱਕਰ ਚਲਾ ਦੇਂਦੀ ਹੈ (ਇਹੀ ਹਾਲ ਹਰੇਕ ਜੀਵ ਦਾ ਹੁੰਦਾ ਹੈ) ।੧।
    ਜੀਵ ਦੇ ਇਹ ਕਦੇ ਨਾਹ ਮੁੱਕ ਸਕਣ ਵਾਲੇ ਕੰਮ ਕਦੇ ਸਿਰੇ ਨਹੀਂ ਚੜ੍ਹਦੇ; ਕਾਮ-ਵਾਸਨਾ ਵਿਚ, ਕ੍ਰੋਧ ਵਿਚ, ਮਾਇਆ ਦੇ ਨਸ਼ੇ ਵਿਚ ਜੀਵ ਸਦਾ ਹੀ ਗਿਲੇ-ਗੁਜ਼ਾਰੀਆਂ ਕਰਦਾ ਰਹਿੰਦਾ ਹੈ। ਆਪਣੀ ਇਸ ਜਿੰਦ (ਨੂੰ ਸੁਖ ਦੇਣ) ਦੀ ਖ਼ਾਤਰ ਜੀਵ ਵਿਕਾਰ ਕਰਦਾ ਰਹਿੰਦਾ ਹੈ, ਪਰ (ਰੱਬ ਦੀ ਯਾਦ ਵਲੋਂ) ਅਵੇਸਲੇ ਹੋ ਚੁਕੇ ਜੀਵ ਦੇ ਨਾਲ (ਦੁਨੀਆ ਦੇ ਪਦਾਰਥਾਂ ਵਿਚੋਂ) ਰਤਾ ਭੀ ਨਹੀਂ ਜਾਂਦਾ।੨।
    ਮੂਰਖ ਜੀਵ ਅਨੇਕਾਂ ਠੱਗੀਆਂ ਕਰਦਾ ਹੈ, ਅਨੇਕਾਂ ਫ਼ਰੇਬ ਕਰਨੇ ਜਾਣਦਾ ਹੈ। ਕੌਡੀ ਕੌਡੀ ਕਮਾਣ ਦੀ ਖ਼ਾਤਰ ਆਪਣੇ ਸਿਰ ਉਤੇ (ਦਗ਼ੇ-ਫ਼ਰੇਬ ਦੇ ਕਾਰਨ ਬਦਨਾਮੀ ਦੀ) ਸੁਆਹ ਪਾਂਦਾ ਫਿਰਦਾ ਹੈ। ਜਿਸ (ਪ੍ਰਭੂ) ਨੇ (ਇਸ ਨੂੰ ਇਹ ਸਭ ਕੁਝ) ਦਿੱਤਾ ਹੈ ਉਸ ਨੂੰ ਇਹ ਬਿਲਕੁਲ ਯਾਦ ਨਹੀਂ ਕਰਦਾ। (ਇਸ ਦੇ ਅੰਦਰ) ਨਾਸਵੰਤ ਪਦਾਰਥਾਂ ਦਾ ਲੋਭ ਟਿਕਿਆ ਰਹਿੰਦਾ ਹੈ (ਇਹਨਾਂ ਦੀ) ਚੋਭ (ਇਸ ਦੇ ਅੰਦਰੋਂ) ਕਦੇ ਨਹੀਂ ਦੂਰ ਹੁੰਦੀ।੩।
    ਹੇ ਨਾਨਕ! ਪਰਮਾਤਮਾ ਜਦੋਂ ਕਿਸੇ ਜੀਵ ਉਤੇ ਦਇਆਵਾਨ ਹੁੰਦਾ ਹੈ, ਉਸ ਜੀਵ ਦਾ ਇਹ ਮਨ ਗੁਰੂ ਦੇ ਚਰਨਾਂ ਦੀ ਧੂੜ ਬਣਦਾ ਹੈ। ਗੁਰੂ ਉਸ ਨੂੰ ਆਪਣੇ ਸੋਹਣੇ ਹੱਥਾਂ ਨਾਲ ਆਪਣੇ ਪੱਲੇ ਲਾ ਲੈਂਦਾ ਹੈ, ਤੇ, (ਉਹ ਭਾਗਾਂ ਵਾਲਾ) ਸਦਾ ਹੀ ਸਦਾ-ਥਿਰ ਪ੍ਰਭੂ ਵਿਚ ਲੀਨ ਹੋਇਆ ਰਹਿੰਦਾ ਹੈ।੪।੪੧।੫੨।
    RAAMKALEE, FIFTH MEHL:
    Neither your body nor your mind belong to you. Attached to Maya, you are entangled in fraud. You play like a baby lamb. But suddenly, Death will catch you in its noose. || 1 || Seek the Sanctuary of the Lord’s lotus feet, O my mind. Chant the Name of the Lord, which will be your help and support. As Gurmukh, you shall obtain the true wealth. || 1 || Pause || Your unfinished worldly affairs will never be resolved. You shall always regret your sexual desire, anger and pride. You act in corruption in order to survive, but not even an iota will go along with you, you ignorant fool! || 2 || You practice deception, and you know many tricks; for the sake of mere shells, you throw dust upon your head. You never even think of the One who gave you life. The pain of false greed never leaves you. || 3 || When the Supreme Lord God becomes merciful, this mind becomes the dust of the feet of the Holy. With His lotus hands, He has attached us to the hem of His robe. Nanak merges in the Truest of the True. || 4 || 41 || 52 ||


    11 min
  • ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥

    ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥

    ਅਰਥ: ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮ niਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥ ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ ਜੀ! ਜੋ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ ॥੧੫॥
    Meaning: O Nanak Ji, the blind, ignorant fools do not remember the Naam, the Name of the Lord; they involve themselves in other activities. They are bound and gagged at the door of the Messenger of Death; they are punished, and in the end, they rot away in manure. ||1|| Third Mahalaa: O Nanak Ji, those humble beings are true and approved, who serve their True Guru. They remain absorbed in the Name of the Lord, and their comings and goings cease. ||2|| Paurree: Gathering the wealth and property of Maya, brings only pain in the end. Homes, mansions and adorned palaces will not go with anyone. He may breed horses of various colors, but these will not be of any use to him. O human, link your consciousness to the Lord’s Name, and in the end, it shall be your companion and helper. Daas Nanak Ji meditates on the Naam, the Name of the Lord; the Gurmukh is blessed with peace. ||15||


    5 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners