
Sign up to save your podcasts
Or


DHANAASAREE, FIFTH MEHL:
ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥
ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥
ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
DHANAASAREE, FIFTH MEHL:
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩। BAIRAAREE, FOURTH MEHL: The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||
ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿ ਗੁਪ੍ਰਸਾਦਿ॥
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧। ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬। SHALOK, FOURTH MEHL: He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 || --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
From the publisher's feed

3 Listeners

0 Listeners

0 Listeners