Sign up to save your podcasts
Or

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥
ੴ wਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥ਮਃ ੩ ॥ ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥ਪਉੜੀ ॥ ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥
ਅਰਥ: ਹੇ ਭਾਈ! ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ।
ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ) , ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ।
ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ।੧।
ਹੇ ਭਾਈ! ਪੂਰਨ ਆਤਮਕ ਆਨੰਦ ਤਦੋਂ ਹੀ ਮਾਣਿਆ ਜਾ ਸਕਦਾ ਹੈ, ਜਦੋਂ ਪਰਮਾਤਮਾ ਦਾ ਨਾਮ (ਮਨੁੱਖ ਦੇ) ਮੂੰਹ ਵਿਚ ਟਿਕਦਾ ਹੈ। ਹੇ ਭਾਈ! ਰਾਗ ਤੇ ਨਾਦ (ਭੀ) ਗੁਰੂ ਦੇ ਸ਼ਬਦ ਦੀ ਰਾਹੀਂ ਤਦੋਂ ਹੀ ਸੋਹਣੇ ਲੱਗਦੇ ਹਨ ਜਦੋਂ (ਸ਼ਬਦ ਦੀ ਬਰਕਤ ਨਾਲ ਮਨੁੱਖ ਦੀ) ਸੁਰਤਿ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਹੇ ਭਾਈ! ਸੰਸਾਰਕ) ਰਾਗ ਰੰਗ (ਦਾ ਰਸ) ਛੱਡ ਕੇ ਪਰਮਾਤਮਾ ਦੀ ਭਗਤੀ ਕਰਨੀ ਚਾਹੀਦੀ ਹੈ, ਤਦੋਂ ਹੀ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ। ਹੇ ਨਾਨਕ! ਆਖ-) ਜੇ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੀ ਯਾਦ ਮਨ ਵਿਚ ਟਿਕਾਈਏ, ਤਾਂ ਮਨ ਵਿਚ (ਟਿਕਿਆ ਹੋਇਆ) ਅਹੰਕਾਰ ਦੂਰ ਹੋ ਜਾਂਦਾ ਹੈ।੨।
ਹੇ ਹਰੀ! ਤੂੰ ਆਪ ਹੀ (ਸਭ ਜੀਵਾਂ ਦਾ) ਮਾਲਕ ਹੈਂ, ਸਾਰੇ ਜੀਵ ਤੂੰ ਹੀ ਪੈਦਾ ਕੀਤੇ ਹੋਏ ਹਨ, ਪਰ ਤੂੰ ਜੀਵਾਂ ਦੀ ਪਹੁੰਚ ਤੋਂ ਪਰੇ ਹੈਂ। (ਇਹ ਜੋ) ਸਾਰਾ ਜਗਤ (ਦਿੱਸ ਰਿਹਾ) ਹੈ (ਇਸ ਵਿਚ ਹਰ ਥਾਂ) ਤੂੰ ਆਪ ਹੀ ਆਪ ਵਿਆਪਕ ਹੈਂ! ਸਾਰੇ ਜੀਵਾਂ ਵਿਚ ਵਿਆਪਕ ਹੋ ਕੇ) ਸਮਾਧੀ ਭੀ ਤੂੰ ਆਪ ਹੀ ਲਾ ਰਿਹਾ ਹੈਂ, ਤੇ (ਆਪਣੇ) ਗੁਣ ਭੀ ਤੂੰ ਆਪ ਹੀ ਗਾ ਰਿਹਾ ਹੈਂ।
ਹੇ ਸੰਤ ਜਨੋ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਪਰਮਾਤਮਾ ਹੀ ਅੰਤ ਵਿਚ ਬਚਾਂਦਾ ਹੈ। ਜਿਸ (ਭੀ) ਮਨੁੱਖ ਨੇ ਉਸ ਦੀ ਸੇਵਾ-ਭਗਤੀ ਕੀਤੀ, ਉਸ ਨੇ (ਹੀ) ਸੁਖ ਪ੍ਰਾਪਤ ਕੀਤਾ, (ਕਿਉਂਕਿ ਉਹ ਸਦਾ) ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ।੧।VAAR OF BILAAVAL, FOURTH MEHL:ONE UNIVERSAL CREATOR GOD. BY THE GRACE OF THE TRUE GURU
SHALOK, FOURTH MEHL: I sing of the sublime Lord, the Lord God, in the melody of Raag Bilaaval. Hearing the Guru’s Teachings, I obey them; this is the pre-ordained destiny written upon my forehead. All day and night, I chant the Glorious Praises of the Lord, Har, Har, Har; within my heart, I am lovingly attuned to Him. My body and mind are totally rejuvenated, and the garden of my mind has blossomed forth in lush abundance. The darkness of ignorance has been dispelled, with the light of the lamp of the Guru’s wisdom. Servant Nanak lives by beholding the Lord. Let me behold Your face, for a moment, even an instant! || 1 || THIRD MEHL: Be happy and sing in Bilaaval, when the Naam, the Name of the Lord, is in your mouth. The melody and music, and the Word of the Shabad are beautiful, when one focuses his meditation on the celestial Lord. So leave behind the melody and music, and serve the Lord; then, you shall obtain honor in the Court of the Lord. O Nanak, as Gurmukh, contemplate God, and rid your mind of egotistical pride. || 2 || PAUREE: O Lord God, You Yourself are inaccessible; You formed everything. You Yourself are totally permeating and pervading the entire universe. You Yourself are absorbed in the state of deep meditation; You Yourself sing Your Glorious Praises. Meditate on the Lord, O devotees, day and night; He shall deliver you in the
:
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫। DHANAASAREE, FOURTH MEHL: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 || --------------------------------------------------------------------------------- Brought to you by @ Gs jhampur ---------------------------------------------------------------------. ---------------------------------------------------------------------------------------

From the publisher's feed

3 Listeners

0 Listeners

0 Listeners