
Sign up to save your podcasts
Or


ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥ ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧। SHALOK, THIRD MEHL: O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
DHANAASAREE, FIRST MEHL: I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. || 1 || No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak, there is no other than the Lord and Master; greatness comes from Your Name. || 2 || You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak, through the Shabad, the Word of the Lord and Master, the True Creator Lord is realized. || 3 || Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru’s Shabad. Touching the philosopher’s stone, they become the philosopher’s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth. || 4 || I am hungry and thirsty for wealth; how will I be able to go to the Lord’s Court? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak, the Naam is the sweetest essence; through the Naam, thirst and desire are stilled. || 5 || 2 ||
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
From the publisher's feed

3 Listeners

0 Listeners

0 Listeners