Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥
    ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
    ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।
    ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
    ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।
    (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।
    ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।
    (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।
    ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।
    (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।
    ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।
    ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ
    14 min
  • ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥

    ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

    ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।
    ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
    ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।
    (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।
    ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।
    (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।
    ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।
    (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।
    ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।
    ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ


    14 min
  • ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥

    ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥

    ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।
    (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧।
    (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨।
    (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।
    ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।
    WADAHANS, THIRD MEHL:
    My tongue is intuitively attracted to the taste of the Lord. My mind is satisfied, meditating on the Name of the Lord. || 1 || Lasting peace is obtained, contemplating the True Word of the Shabad. I am forever a sacrifice to my True Guru. || 1 || Pause || My eyes are content, lovingly focused on the One Lord. My mind is content, having forsaken the love of duality. || 2 || The frame of my body is at peace, through the Shabad, and the Name of the Lord. The fragrance of the Naam permeates my heart. || 3 || O Nanak, one who has such great destiny written upon his forehead, through the Word of the Guru’s Bani, easily and intuitively becomes free of desire. || 4 || 7 ||



    7 min
  • ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥

    ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

    ਅਰਥ: ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ।
    ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।
    ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।
    (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩।
    ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧।
    DHANAASAREE, FOURTH MEHL, FIRST HOUSE, CHAU-PADAS:
    ONE UNIVERSAL CREATOR GOD. BY THE GRACE OF THE TRUE GURU:
    Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak. || 4 || 1 ||


    8 min
  • ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥

    ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥  ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।  DHANAASAREE, FOURTH MEHL:  The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 || 

    8 min
  • ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥
    The daily Hukamnama sahib from Sri Darbar Sahib Amritsar including Punjabi and English translation audio
    RAAG SORAT’H, THE WORD OF DEVOTEE KABEER JEE, FIRST HOUSE:
    ONE UNIVERSAL CREATOR GOD. BY THE GRACE OF THE TRUE GURU:
    ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥
    ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ।
    (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧।
    (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦।
    ਸ਼ਬਦ ਦਾ ਭਾਵ: ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦।
    O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 ||
    _____________________
    Brought to you by @ Gs jhampur --
    Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»
    7 min
  • ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥

    ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥  ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।  DHANAASAREE, FIFTH MEHL:  I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 || 

    6 min
  • ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥
    ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥
    ਅਰਥ: ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ।
    ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ।੧।
    ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ।੨।
    ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ।੩।
    ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ।੪।੧।੧੨।
    ਨੋਟ: 'ਘਰੁ ੭' ਦੇ ਨਵੇਂ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ।
    SOOHEE, FOURTH MEHL, SEVENTH HOUSE:
    ONE UNIVERSAL CREATOR GOD. BY THE GRACE OF THE TRUE GURU:
    Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. || 1 || The Name of the Lord, Har, Har, is my only support. If it pleases You, please save me, O my Lord and Master; without You, I have no other at all. || 1 || Pause || You alone are my strength, and my Court, O my Lord and Master; unto You alone I pray. There is no other place where I can offer my prayers; I can tell my pains and pleasures only to You. || 2 || Water is locked up in the earth, and fire is locked up in wood. The sheep and the lions are kept in one place; O mortal, meditate on the Lord, and your doubts and fears shall be removed. || 3 || So behold the glorious greatness of the Lord, O Saints; the Lord blesses the dishonored with honor. As dust rises from underfoot, O Nanak, so does the Lord make all people fall at the feet of the Holy. || 4 || 1 || 12 ||
    7 min
  • ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥
    ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
    ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧।
    ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ।
    (ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।
    ਸ਼ਬਦ ਦਾ ਭਾਵ: ਪ੍ਰਭੂ ਨਾਲ ਮਿਲਾਪ ਦਾ ਵਸੀਲਾ ਪ੍ਰਭੂ ਦਾ ਸਿਮਰਨ ਹੀ ਹੈ, ਕਿਸੇ ਖ਼ਾਸ ਤੀਰਥ-ਯਾਤ੍ਰਾ ਨਾਲ ਇਸ ਦਾ ਸੰਬੰਧ ਨਹੀਂ ਹੈ।੩।
    RAAG DHANAASAREE, THE WORD OF DEVOTEE KABEER JEE:
    ONE UNIVERSAL CREATOR GOD. BY THE GRACE OF THE TRUE GURU:
    That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||
    6 min
  • ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
    ਜੈਤਸਰੀ ਮਹਲਾ ੪ ਘਰੁ ੧ ਚਉਪਦੇ
    ੴ ਸਤਿਗੁਰ ਪ੍ਰਸਾਦਿ ॥
    ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 
    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
    JAITSREE, FOURTH MEHL, FIRST HOUSE, CHAU-PADAS:
    ONE UNIVERSAL CREATOR GOD. BY THE GRACE OF THE TRUE GURU:
    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||
    7 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners