Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਬਿਲਾਵਲੁ  ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥
    ਬਿਲਾਵਲੁ  ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥੨॥ 
    ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ਚਿਤ ਗੁਪਤ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥ ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥ 
    ਪ੍ਰਭ ਤੁਝ ਬਿਨਾ ਨਹੀ ਹੋਰ ॥ ਮਨਿ ਪ੍ਰੀਤਿ ਚੰਦ ਚਕੋਰ ॥ ਜਿਉ ਮੀਨ ਜਲ ਸਿਉ ਹੇਤੁ ॥ ਅਲਿ ਕਮਲ ਭਿੰਨੁ ਨ ਭੇਤੁ ॥ ਜਿਉ ਚਕਵੀ ਸੂਰਜ ਆਸ ॥ ਨਾਨਕ ਚਰਨ ਪਿਆਸ ॥੬॥
    ਜਿਉ ਤਰੁਨਿ ਭਰਤ ਪਰਾਨ ॥ ਜਿਉ ਲੋਭੀਐ ਧਨੁ ਦਾਨੁ ॥ ਜਿਉ ਦੂਧ ਜਲਹਿ ਸੰਜੋਗੁ ॥ ਜਿਉ ਮਹਾ ਖੁਧਿਆਰਥ ਭੋਗੁ ॥ ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ ਨੇਤ ॥੭॥ ਜਿਉ ਦੀਪ ਪਤਨ ਪਤੰਗ ॥ ਜਿਉ ਚੋਰੁ ਹਿਰਤ ਨਿਸੰਗ ॥ ਮੈਗਲਹਿ ਕਾਮੈ ਬੰਧੁ ॥ ਜਿਉ ਗ੍ਰਸਤ ਬਿਖਈ ਧੰਧੁ ॥ ਜਿਉ ਜੂਆਰ ਬਿਸਨੁ ਨ ਜਾਇ ॥ ਹਰਿ ਨਾਨਕ ਇਹੁ ਮਨੁ ਲਾਇ ॥੮॥ 
    ਕੁਰੰਕ ਨਾਦੈ ਨੇਹੁ ॥ ਚਾਤ੍ਰਿਕੁ ਚਾਹਤ ਮੇਹੁ ॥ ਜਨ ਜੀਵਨਾ ਸਤਸੰਗਿ ॥ ਗੋਬਿਦੁ ਭਜਨਾ ਰੰਗਿ ॥ ਰਸਨਾ ਬਖਾਨੈ ਨਾਮੁ ॥ ਨਾਨਕ ਦਰਸਨ ਦਾਨੁ ॥੯॥ ਗੁਨ ਗਾਇ ਸੁਨਿ ਲਿਖਿ ਦੇਇ ॥ ਸੋ ਸਰਬ ਫਲ ਹਰਿ ਲੇਇ ॥ ਕੁਲ ਸਮੂਹ ਕਰਤ ਉਧਾਰੁ ॥ ਸੰਸਾਰੁ ਉਤਰਸਿ ਪਾਰਿ ॥ ਹਰਿ ਚਰਨ ਬੋਹਿਥ ਤਾਹਿ ॥ ਮਿਲਿ ਸਾਧਸੰਗਿ ਜਸੁ ਗਾਹਿ ॥ ਹਰਿ ਪੈਜ ਰਖੈ ਮੁਰਾਰਿ ॥ ਹਰਿ ਨਾਨਕ ਸਰਨਿ ਦੁਆਰਿ ॥੧੦॥੨॥
    ਅਰਥ: ਹੇ ਗ਼ਰੀਬਾਂ ਦੇ ਖਸਮ! ਹੇ ਦਇਆ ਦੇ ਸੋਮੇ! ਹੇ ਮੇਰੇ ਸੁਆਮੀ! ਹੇ ਦੀਨਾ ਨਾਥ! ਹੇ ਦਇਆਲ! ਮੈਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੧।ਰਹਾਉ।
    ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆ ਕਰ (ਅਤੇ ਬੇਨਤੀ ਕਰਿਆ ਕਰ-) ਹੇ ਪ੍ਰਭੂ! ਮੇਰਾ) ਜਨਮ ਮਰਨ (ਦਾ ਗੇੜ) ਮੁਕਾ ਦੇਹ, ਮੈਂ (ਹੋਰ ਪਾਸਿਆਂ ਵਲੋਂ) ਆਸ ਲਾਹ ਕੇ ਤੇਰੇ ਦਰ ਤੇ ਆ ਡਿੱਗਾ ਹਾਂ। (ਮਿਹਰ ਕਰ) ਤੇਰੇ ਸੰਤ ਜਨਾਂ ਦੇ ਚਰਨ ਫੜ ਕੇ (ਤੇਰੇ ਸੰਤ ਜਨਾਂ ਦਾ) ਪੱਲਾ ਫੜ ਕੇ, ਮੇਰੇ ਮਨ ਨੂੰ, ਹੇ ਹਰੀ! ਤੇਰਾ ਪਿਆਰ ਮਿੱਠਾ ਲੱਗਦਾ ਰਹੇ। ਮਿਹਰ ਕਰ ਕੇ ਮੈਨੂੰ ਆਪਣੇ ਲੜ ਨਾਲ ਲਾ ਲੈ।੧।
    ਹੇ ਨਾਨਕ! ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ, ਆਖ-) ਹੇ ਪ੍ਰਭੂ! ਮੈਂ (ਤੇਰੇ ਨਾਮ ਤੋਂ) ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ। ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਆਪਣਾ ਨਾਮ ਬਖ਼ਸ਼। ਇਹ ਜਗਤ ਮਾਇਆ (ਦੇ ਮੋਹ) ਦਾ ਖੂਹ ਹੈ, ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਘੁੱਪ ਹਨੇਰਾ (ਮੈਨੂੰ) ਮੋਹ ਰਿਹਾ ਹੈ। (ਮੇਰੀ) ਬਾਂਹ ਫੜ ਕੇ (ਮੈਨੂੰ) ਬਚਾ ਲੈ।੨।
    ਹੇ ਨਾਨਕ! ਆਖ-) ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਮੇਰਾ ਸਰੀਰ ਲੋਭ ਵਿਚ ਮੋਹ ਵਿਚ ਬੱਝਾ ਪਿਆ ਹੈ, (ਤੇਰਾ) ਭਜਨ ਕਰਨ ਤੋਂ ਬਿਨਾ ਮਿੱਟੀ ਹੁੰਦਾ ਜਾ ਰਿਹਾ ਹੈ। (ਮੈਨੂੰ) ਜਮਦੂਤ ਬੜੇ ਡਰਾਉਣੇ (ਲੱਗ ਰਹੇ ਹਨ। ਚਿੱਤ੍ਰ ਗੁਪਤ (ਮੇਰੇ) ਕਰਮਾਂ ਨੂੰ ਜਾਣਦੇ ਹਨ। ਦਿਨ ਅਤੇ ਰਾਤ (ਇਹ ਭੀ ਮੇਰੇ ਕਰਮਾਂ ਦੀ) ਗਵਾਹੀ ਦੇ ਕੇ (ਇਹੀ ਕਹਿ ਰਹੇ ਹਨ ਕਿ ਮੈਂ ਮੰਦ-ਕਰਮੀ ਹਾਂ) ।੩।
    ਹੇ ਨਾਨਕ! ਆਖ-) ਹੇ ਸਾਰੇ ਡਰਾਂ ਦੇ ਨਾਸ ਕਰਨ ਵਾਲੇ ਪ੍ਰਭੂ! ਮਿਹਰ ਕਰ ਕੇ (ਮੈਨੂੰ) ਵਿਕਾਰੀ ਨੂੰ (ਵਿਕਾਰਾਂ ਤੋਂ) ਬਚਾ ਲੈ। ਮੇਰੇ ਵਿਕਾਰ ਗਿਣੇ ਨਹੀਂ ਜਾ ਸਕਦੇ। ਹੇ ਹਰੀ! ਤੈਥੋਂ ਬਿਨਾ ਹੋਰ ਕਿਸੇ ਦਰ ਤੇ ਭੀ ਇਹ ਬਖ਼ਸ਼ੇ ਨਹੀਂ ਜਾ ਸਕਦੇ। ਹੇ ਨਾਥ! ਮੈਂ ਤੇਰਾ ਆਸਰਾ ਹੀ ਸੋਚਿਆ ਹੈ, (ਮੇਰੀ ਬਾਂਹ) ਫੜ ਲੈ, (ਆਪਣਾ) ਹੱਥ ਦੇ ਕੇ ਮੇਰੀ ਰੱਖਿਆ ਕਰ।੪।
     ਹੇ ਨਾਨਕ! ਆਖ-) ਹੇ ਹਰੀ! ਹੇ ਗੁਣਾਂ ਦੇ ਖ਼ਜ਼ਾਨੇ! ਹੇ ਧਰਤੀ ਦੇ ਰੱਖਿਅਕ! ਹੇ ਸਭ ਸਰੀਰਾਂ ਦੇ ਪਾਲਣਹਾਰ! ਹੇ ਗੋਬਿੰਦ! ਮੇਰੇ ਮਨ ਦੀ) ਆਸ ਪੂਰੀ ਕਰ, (ਮੇਰੇ) ਮਨ ਵਿਚ (ਤੇਰੀ) ਪ੍ਰੀਤ (ਬਣੀ ਰਹੇ, ਤੇਰੇ) ਦਰਸਨ ਦੀ ਤਾਂਘ (ਬਣੀ ਰਹੇ, ਤੇਰੇ ਦਰਸਨ ਤੋਂ ਬਿਨਾ ਮੈਥੋਂ) ਇਕ ਪਲ ਭਰ ਭੀ ਰਿਹਾ ਨਹੀਂ ਜਾ ਸਕਦਾ। ਵੱਡੀ ਕਿਸਮਤ ਨਾਲ ਹੀ ਕੋਈ (ਤੇਰਾ) ਮਿਲਾਪ ਪ੍ਰਾਪਤ ਕਰਦਾ ਹੈ।੫।
    ਹੇ ਨਾਨਕ! ਆਖ-) ਹੇ ਪ੍ਰਭੂ! ਤੈਥੋਂ ਬਿਨਾ (ਮੇਰਾ ਕੋਈ) ਹੋਰ (ਆਸਰਾ) ਨਹੀਂ ਹੈ। (ਮੇਰੇ) ਮਨ ਵਿਚ (ਤੇਰੇ ਚਰਨਾਂ ਦੀ) ਪ੍ਰੀਤ ਹੈ (ਜਿਵੇਂ) ਚਕੋਰ ਨੂੰ ਚੰਦ ਨਾਲ ਪਿਆਰ ਹੈ, ਜਿਵੇਂ ਮਛਲੀ ਦਾ ਪਾਣੀ ਨਾਲ ਪਿਆਰ ਹੈ, (ਜਿਵੇਂ) ਭੌਰ ਦਾ ਕੌਲ ਫੁੱਲ ਨਾਲੋਂ ਕੋਈ ਫ਼ਰਕ ਨਹੀਂ ਰਹਿ ਜਾਂਦਾ, ਜਿਵੇਂ ਚਕਵੀ ਨੂੰ ਸੂਰਜ (ਦੇ ਚੜ੍ਹਨ) ਦੀ ਉਡੀਕ ਲੱਗੀ ਰਹਿੰਦੀ ਹੈ, (ਇਸੇ ਤਰ੍ਹਾਂ, ਹੇ ਪ੍ਰਭੂ! ਮੈਨੂੰ ਤੇਰੇ) ਚਰਨਾਂ ਦੀ ਤਾਂਘ ਹੈ।੬।
    ਹੇ ਨਾਨਕ! ਆਖ-ਹੇ ਭਾਈ) ਜਿਵੇਂ ਜੁਆਨ ਇਸਤ੍ਰੀ ਨੂੰ (ਆਪਣਾ) ਖਸਮ ਬਹੁਤ ਪਿਆਰਾ ਹੁੰਦਾ ਹੈ, ਜਿਵੇਂ ਲਾਲਚੀ ਮਨੁੱਖ ਨੂੰ ਧਨ-ਪ੍ਰਾਪਤੀ (ਤੋਂ ਖ਼ੁਸ਼ੀ ਹੁੰਦੀ ਹੈ) , ਜਿਵੇਂ ਦੁੱਧ ਦਾ ਪਾਣੀ ਨਾਲ ਮਿਲਾਪ ਹੋ ਜਾਂਦਾ ਹੈ, ਜਿਵੇਂ ਬਹੁਤ ਭੁੱਖੇ ਨੂੰ ਭੋਜਨ (ਤ੍ਰਿਪਤ ਕਰਦਾ ਹੈ) , ਜਿਵੇਂ ਮਾਂ ਦਾ ਪੁੱਤਰ ਨਾਲ ਪਿਆਰ ਹੁੰਦਾ ਹੈ, ਤਿਵੇਂ ਸਦਾ ਪਰਮਾਤਮਾ ਨੂੰ (ਪਿਆਰ ਨਾਲ) ਸਿਮਰਿਆ ਕਰ।੭।
    ਹੇ ਨਾਨਕ! ਆਖ-ਹੇ ਭਾਈ!) ਜਿਵੇਂ (ਪ੍ਰੇਮ ਦੇ ਬੱਝੇ) ਭੰਬਟ ਦੀਵੇ ਉਤੇ ਡਿੱਗਦੇ ਹਨ, ਜਿਵੇਂ ਚੋਰ ਝਾਕਾ ਲਾਹ ਕੇ ਚੋਰੀ ਕਰਦਾ ਹੈ, ਜਿਵੇਂ ਹਾਥੀ ਦਾ ਕਾਮ-ਵਾਸਨਾ ਨਾਲ ਜੋੜ ਹੈ, ਜਿਵੇਂ (ਵਿਸ਼ਿਆਂ ਦਾ) ਧੰਧਾ ਵਿਸ਼ਈ ਮਨੁੱਖ ਨੂੰ ਗ੍ਰਸੀ ਰੱਖਦਾ ਹੈ, ਜਿਵੇਂ ਜੁਆਰੀਏ ਦੀ (ਜੂਆ ਖੇਡਣ ਦੀ) ਭੈੜੀ ਆਦਤ ਦੂਰ ਨਹੀਂ ਹੁੰਦੀ, ਤਿਵੇਂ (ਆਪਣੇ) ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ ਪਿਆਰ ਨਾਲ) ਜੋੜੀ ਰੱਖੀਂ।੮।
     ਜਿਵੇਂ ਹਰਨ ਦਾ ਘੰਡੇਹੇੜੇ ਦੀ ਆਵਾਜ਼ ਨਾਲ ਪਿਆਰ ਹੁੰਦ
    19 min
  • ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥
    ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥
    ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।
    (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।
    (ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।
    ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।
    ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।
    RAAMKALEE, FIRST MEHL:
    Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 ||
    8 min
  • ਸਲੋਕ ਮਃ ੩ ॥ ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥
    ਸਲੋਕ ਮਃ ੩ ॥ ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥
    ਮਃ ੩ ॥ ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥ ਜਾ ਤਿਨ੍ਹ੍ਹਿ ਸਵਾਲਿਆ ਤਾਂ ਸਵਿ ਰਹਿਆ ਜਗਾਏ ਤਾਂ ਸੁਧਿ ਹੋਇ ॥ ਨਾਨਕ ਨਦਰਿ ਕਰੇ ਜੇ ਆਪਣੀ ਸਤਿਗੁਰੁ ਮੇਲੈ ਸੋਇ ॥ ਗੁਰ ਪ੍ਰਸਾਦਿ ਜੀਵਤੁ ਮਰੈ ਤਾ ਫਿਰਿ ਮਰਣੁ ਨ ਹੋਇ ॥੨॥
    ਪਉੜੀ ॥ ਜਿਸ ਦਾ ਕੀਤਾ ਸਭੁ ਕਿਛੁ ਹੋਵੈ ਤਿਸ ਨੋ ਪਰਵਾਹ ਨਾਹੀ ਕਿਸੈ ਕੇਰੀ ॥ ਹਰਿ ਜੀਉ ਤੇਰਾ ਦਿਤਾ ਸਭੁ ਕੋ ਖਾਵੈ ਸਭ ਮੁਹਤਾਜੀ ਕਢੈ ਤੇਰੀ ॥ ਜਿ ਤੁਧ ਨੋ ਸਾਲਾਹੇ ਸੁ ਸਭੁ ਕਿਛੁ ਪਾਵੈ ਜਿਸ ਨੋ ਕਿਰਪਾ ਨਿਰੰਜਨ ਕੇਰੀ ॥ ਸੋਈ ਸਾਹੁ ਸਚਾ ਵਣਜਾਰਾ ਜਿਨਿ ਵਖਰੁ ਲਦਿਆ ਹਰਿ ਨਾਮੁ ਧਨੁ ਤੇਰੀ ॥ ਸਭਿ ਤਿਸੈ ਨੋ ਸਾਲਾਹਿਹੁ ਸੰਤਹੁ ਜਿਨਿ ਦੂਜੇ ਭਾਵ ਕੀ ਮਾਰਿ ਵਿਡਾਰੀ ਢੇਰੀ ॥
    ਅਰਥ: ਜੋ ਮਨੁੱਖ (ਵਿਕਾਰਾਂ ਨਾਲ) ਲਿਬੜਿਆ ਹੋਇਆ (ਏਥੇ ਜਗਤ ਵਿਚ) ਲਿਆਂਦਾ ਗਿਆ, ਉਹ ਏਥੇ ਆ ਕੇ (ਹੋਰ ਵਿਕਾਰਾਂ ਵਿਚ ਹੀ) ਲਿੱਬੜਦਾ ਹੈ (ਤੇ ਸ਼ਰਾਬ ਆਦਿਕ ਕੁਕਰਮ ਵਿਚ ਪੈਂਦਾ ਹੈ) , ਪਰ ਜਿਸ ਦੇ ਪੀਤਿਆਂ ਅਕਲ ਦੂਰ ਹੋ ਜਾਂਦੀ ਹੈ ਤੇ ਬਕਣ ਦਾ ਜੋਸ਼ ਆ ਚੜ੍ਹਦਾ ਹੈ, ਆਪਣੇ ਪਰਾਏ ਦੀ ਪਛਾਣ ਨਹੀਂ ਰਹਿੰਦੀ, ਮਾਲਕ ਵੱਲੋਂ ਧੱਕੇ ਪੈਂਦੇ ਹਨ, ਜਿਸ ਦੇ ਪੀਤਿਆਂ ਖਸਮ ਵਿਸਰਦਾ ਹੈ ਤੇ ਦਰਗਾਹ ਵਿਚ ਸਜ਼ਾ ਮਿਲਦੀ ਹੈ, ਐਸਾ ਚੰਦਰਾ ਸ਼ਰਾਬ, ਜਿਥੋਂ ਤਕ ਵੱਸ ਚੱਲੇ ਕਦੇ ਨਹੀਂ ਪੀਣਾ ਚਾਹੀਦਾ।
    ਹੇ ਨਾਨਕ! ਪ੍ਰਭੂ ਦੀ ਮੇਹਰ ਦੀ ਨਜ਼ਰ ਨਾਲ 'ਨਾਮ'-ਰੂਪ ਨਸ਼ਾ (ਉਸ ਮਨੁੱਖ ਨੂੰ) ਮਿਲਦਾ ਹੈ, ਜਿਸ ਨੂੰ ਗੁਰੂ ਆ ਕੇ ਮਿਲ ਪਏ, ਉਹ ਮਨੁੱਖ ਸਦਾ ਮਾਲਕ ਦੇ (ਨਾਮ ਦੇ) ਰੰਗ ਵਿਚ ਰਹਿੰਦਾ ਹੈ ਤੇ ਦਰਗਾਹ ਵਿਚ ਉਸ ਨੂੰ ਥਾਂ (ਭਾਵ, ਇੱਜ਼ਤ) ਮਿਲਦੀ ਹੈ।੧।
    ਜਦੋਂ ਇਸ ਸੰਸਾਰ ਨੂੰ (ਭਾਵ, ਸੰਸਾਰੀ ਜੀਵਾਂ ਨੂੰ) ਸਮਝ ਪੈਂਦੀ ਹੈ ਤਦੋਂ ਇਹ ਜੀਊਂਦਾ ਹੀ ਮਰਦਾ ਹੈ (ਭਾਵ, ਮਾਇਆ ਵਿਚ ਵਿਚਰਦਾ ਹੋਇਆ ਹੀ ਮਾਇਆ ਵਲੋਂ ਉਪਰਾਮ ਰਹਿੰਦਾ ਹੈ;) (ਪਰ) ਸੂਝ ਤਦੋਂ ਹੁੰਦੀ ਹੈ ਜਦੋਂ ਪ੍ਰਭੂ ਆਪ ਜਗਾਉਂਦਾ ਹੈ, ਜਦ ਤਾਈਂ ਉਸ ਨੇ (ਮਾਇਆ ਵਿਚ) ਸਵਾਲਿਆ ਹੋਇਆ ਹੈ, ਤਦ ਤਾਈਂ ਸੁੱਤਾ ਰਹਿੰਦਾ ਹੈ।
    ਹੇ ਨਾਨਕ! ਜੇ ਪ੍ਰਭੂ ਆਪਣੀ ਮੇਹਰ ਦੀ ਨਜ਼ਰ ਕਰੇ, ਤਾਂ ਉਹ ਆਪ (ਸੰਸਾਰ ਨੂੰ) ਸਤਿਗੁਰੂ ਮੇਲਦਾ ਹੈ, ਤੇ ਸਤਿਗੁਰੂ ਦੀ ਕਿਰਪਾ ਨਾਲ (ਸੰਸਾਰ) ਜੀਊਂਦਾ ਹੋਇਆ ਹੀ ਮਰਦਾ ਹੈ, ਫੇਰ ਮੁੜ ਕੇ ਮਰਨਾ ਨਹੀਂ ਹੁੰਦਾ (ਭਾਵ, ਜਨਮ ਮਰਨ ਤੋਂ ਬਚ ਜਾਂਦਾ ਹੈ) ।੨।
    ਉਸ ਪ੍ਰਭੂ ਨੂੰ ਕਿਸੇ ਦੀ ਕਾਣ ਨਹੀਂ ਕਿਉਂਕਿ ਸਭ ਕੁਝ ਹੁੰਦਾ ਹੀ ਉਸ ਦਾ ਕੀਤਾ ਹੋਇਆ ਹੈ; (ਸਗੋਂ) , ਹੇ ਹਰੀ! ਸਾਰੀ ਸ੍ਰਿਸ਼ਟੀ ਤੇਰੀ ਮੁਥਾਜੀ ਕੱਢਦੀ ਹੈ (ਕਿਉਂਕਿ) ਹਰੇਕ ਜੀਵ ਤੇਰਾ ਦਿੱਤਾ ਖਾਂਦਾ ਹੈ।
    ਹੇ ਪ੍ਰਭੂ! ਜੋ ਮਨੁੱਖ ਤੇਰੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਨੂੰ ਸਭ ਕੁਝ ਪ੍ਰਾਪਤ ਹੁੰਦਾ ਹੈ, ਕਿਉਂਕਿ ਉਸ ਤੇ ਮਾਇਆ-ਰਹਿਤ ਪ੍ਰਭੂ ਦੀ ਕਿਰਪਾ ਹੁੰਦੀ ਹੈ, ਹੇ ਹਰੀ! ਜਿਸ ਨੇ ਤੇਰਾ ਨਾਮ (ਰੂਪ) ਧਨ ਵੱਖਰ ਲਦਿਆ ਹੈ ਉਹੀ ਸ਼ਾਹੂਕਾਰ ਹੈ ਤੇ ਸੱਚਾ ਵਣਜਾਰਾ ਹੈ।
    ਹੇ ਸੰਤ ਜਨੋ! ਜਿਸ ਪ੍ਰਭੂ ਨੇ ਮਾਇਆ ਦੇ ਮੋਹ ਦਾ ਟਿੱਬਾ (ਮਨ ਵਿਚੋਂ) ਢਾਹ ਕੇ ਕੱਢ ਦਿੱਤਾ ਹੈ, ਤੁਸੀ ਸਾਰੇ ਉਸੇ ਦੀ ਸਿਫ਼ਤਿ-ਸਾਲਾਹ ਕਰੋ।੧੬।
    The man who was brought (to this world) afflicted (with vices), he comes here (in other vices) and entangles himself (and falls into vices such as alcohol), but the one who drinks the intellect goes away and becomes drunk. Passion rises, one does not recognize one's own person, one is pushed by the owner, who drinks it and gets punished in the dargah.O Nanak! By the sight of the Lord's grace, 'name'-form intoxication is given (to that man), whom the Guru comes to meet, that man always lives in the color of the master (of the name) and he is given a place in the Dargah (meaning, respect) gets.1. When this world (i.e., worldly beings) understands, then it dies while living (i.e., while wandering in maya, it remains overcome by maya;) (but) understanding occurs when the Lord Himself awakens, whenever He is engrossed (in Maya), then he remains asleep.O Nanak! If the Lord sees His mercy, then he himself (to the world) becomes the Satguru, and by the grace of the Satguru (the world) he dies while living, then he does not have to die again (ie, he is saved from birth and death). 2. Nobody cares about that Lord because everything is done by him; (Sagaon), O Hari! The whole creation draws out Your muthaji (because) every creature eats Your gift.O Lord! The man who praises you, he gets everything, because he has the grace of the Maya-less Lord, O Hari! He who has separated your name (form) of wealth is a moneylender and a true merchant. O saints! All of you praise Him who has removed the mound of Maya's attachment (from the mind). 16.
    11 min
  • ਸਲੋਕੁ ਮਃ ੧ ॥ ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥
    ਸਲੋਕੁ ਮਃ ੧ ॥ ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥੧॥
    ਮਃ ੧ ॥ ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥ ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥ ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥ ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥੨॥
    ਮਃ ੧ ॥ ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥ ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥ ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥ ਨਾਨਕ ਜਿਨ੍ਹ੍ਹੀ ਗੁਰਮੁਖਿ ਬੁਝਿਆ ਤਿਨ੍ਹ੍ਹਾ ਸੂਤਕੁ ਨਾਹਿ ॥੩॥
    ਪਉੜੀ ॥ ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ ॥ ਸਹਿ ਮੇਲੇ ਤਾ ਨਦਰੀ ਆਈਆ ॥ ਜਾ ਤਿਸੁ ਭਾਣਾ ਤਾ ਮਨਿ ਵਸਾਈਆ ॥ ਕਰਿ ਹੁਕਮੁ ਮਸਤਕਿ ਹਥੁ ਧਰਿ ਵਿਚਹੁ ਮਾਰਿ ਕਢੀਆ ਬੁਰਿਆਈਆ ॥ ਸਹਿ ਤੁਠੈ ਨਉ ਨਿਧਿ ਪਾਈਆ ॥੧੮॥
    ਅਰਥ: ਜੇ ਸੂਤਕ ਨੂੰ ਮੰਨ ਲਈਏ (ਭਾਵ, ਜੇ ਮੰਨ ਲਈਏ ਕਿ ਸੂਤਕ ਦਾ ਭਰਮ ਰੱਖਣਾ ਚਾਹੀਦਾ ਹੈ, ਤਾਂ ਇਹ ਭੀ ਚੇਤਾ ਰੱਖੋ ਕਿ ਇਸ ਤਰ੍ਹਾਂ) ਸੂਤਕ ਸਭ ਥਾਈਂ ਹੁੰਦਾ ਹੈ; ਗੋਹੇ ਤੇ ਲਕੜੀ ਦੇ ਅੰਦਰ ਭੀ ਕੀੜੇ ਹੁੰਦੇ ਹਨ (ਭਾਵ, ਜੰਮਦੇ ਰਹਿੰਦੇ ਹਨ) ; ਅੰਨ ਦੇ ਜਿਤਨੇ ਭੀ ਦਾਣੇ ਹਨ, ਇਹਨਾਂ ਵਿਚੋਂ ਕੋਈ ਦਾਣਾ ਭੀ ਜੀਵ ਤੋਂ ਬਿਨਾ ਨਹੀਂ ਹੈ। ਪਾਣੀ ਆਪ ਭੀ ਜੀਵ ਹੈ, ਕਿਉਂਕਿ ਇਸ ਨਾਲ ਹਰੇਕ ਜੀਵ ਹਰਾ (ਭਾਵ, ਜਿੰਦ ਵਾਲਾ) ਹੁੰਦਾ ਹੈ। ਸੂਤਕ ਕਿਵੇਂ ਰੱਖਿਆ ਜਾ ਸਕਦਾ ਹੈ? (ਭਾਵ, ਸੂਤਕ ਦਾ ਭਰਮ ਪੂਰੇ ਤੌਰ ਤੇ ਮੰਨਣਾ ਬੜਾ ਹੀ ਕਠਨ ਹੈ, ਕਿਉਂਕਿ ਇਸ ਤਰ੍ਹਾਂ ਤਾਂ ਹਰ ਵੇਲੇ ਹੀ) ਰਸੋਈ ਵਿਚ ਸੂਤਕ ਪਿਆ ਰਹਿੰਦਾ ਹੈ। ਹੇ ਨਾਨਕ! ਇਸ ਤਰ੍ਹਾਂ (ਭਾਵ, ਭਰਮਾਂ ਵਿਚ ਪਿਆਂ) ਸੂਤਕ (ਮਨ ਤੋਂ) ਨਹੀਂ ਉਤਰਦਾ, ਇਸ ਨੂੰ (ਪ੍ਰਭੂ ਦਾ) ਗਿਆਨ ਹੀ ਧੋ ਕੇ ਲਾਹ ਸਕਦਾ ਹੈ।1।
    ਮਨ ਦਾ ਸੂਤਕ ਲੋਭ ਹੈ (ਭਾਵ, ਜਿਨ੍ਹਾਂ ਮਨੁੱਖਾਂ ਦੇ ਮਨ ਨੂੰ ਲੋਭ ਰੂਪੀ ਸੂਤਕ ਚੰਬੜਿਆ ਹੈ) ; ਜੀਭ ਦਾ ਸੂਤਕ ਝੂਠ ਬੋਲਣਾ ਹੈ, (ਭਾਵ, ਜਿਨ੍ਹਾਂ ਮਨੁੱਖਾਂ ਦੀ ਜੀਭ ਨੂੰ ਝੂਠ-ਰੂਪ ਸੂਤਕ ਹੈ) ; (ਜਿਨ੍ਹਾਂ ਮਨੁੱਖ ਦੀਆਂ) ਅੱਖਾਂ ਨੂੰ ਪਰਾਇਆ ਧਨ ਅਤੇ ਪਰਾਈਆਂ ਇਸਤਰੀਆਂ ਦਾ ਰੂਪ ਤੱਕਣ ਦਾ ਸੂਤਕ (ਚੰਬੜਿਆ ਹੋਇਆ ਹੈ) ; (ਜਿਨ੍ਹਾਂ ਮਨੁੱਖਾਂ ਦੇ) ਕੰਨ ਵਿਚ ਭੀ ਸੂਤਕ ਹੈ ਕਿ ਕੰਨ ਨਾਲ ਬੇਫ਼ਿਕਰ ਹੋ ਕੇ ਚੁਗ਼ਲੀ ਸੁਣਦੇ ਹਨ; ਹੇ ਨਾਨਕ! (ਇਹੋ ਜਿਹੇ) ਮਨੁੱਖ (ਵੇਖਣ ਨੂੰ ਭਾਵੇਂ) ਹੰਸਾਂ ਵਰਗੇ (ਸੋਹਣੇ) ਹੋਣ (ਤਾਂ ਭੀ ਉਹ) ਬੱਧੇ ਹੋਏ ਨਰਕ ਵਿਚ ਜਾਂਦੇ ਹਨ।2।
    ਸੂਤਕ ਨਿਰਾ ਭਰਮ ਹੀ ਹੈ, ਇਹ (ਸੂਤਕ-ਰੂਪ ਭਰਮ) ਮਾਇਆ ਵਿਚ ਫਸਿਆਂ (ਮਨੁੱਖ ਨੂੰ) ਆ ਲੱਗਦਾ ਹੈ। (ਉਞ ਤਾਂ) ਜੀਵਾਂ ਦਾ ਜੰਮਣਾ ਮਰਨਾ ਪ੍ਰਭੂ ਦਾ ਹੁਕਮ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਜੰਮਦਾ ਤੇ ਮਰਦਾ ਹੈ। (ਪਦਾਰਥਾਂ ਦਾ) ਖਾਣਾ ਪੀਣਾ ਭੀ ਪਵਿੱਤਰ ਹੈ (ਭਾਵ, ਮਾੜਾ ਨਹੀਂ, ਕਿਉਂਕਿ) ਪ੍ਰਭੂ ਨੇ ਆਪ ਇਕੱਠਾ ਕਰ ਕੇ ਰਿਜ਼ਕ ਜੀਵਾਂ ਨੂੰ ਦਿੱਤਾ ਹੈ। ਹੇ ਨਾਨਕ! ਜਿਨ੍ਹਾਂ ਗੁਰਮੁਖਾਂ ਨੇ ਇਹ ਗੱਲ ਸਮਝ ਲਈ ਹੈ, ਉਹਨਾਂ ਨੂੰ ਸੂਤਕ ਨਹੀਂ ਲੱਗਦਾ।3।
    ਸਤਿਗੁਰੂ ਦੇ ਗੁਣ ਗਾਉਣੇ ਚਾਹੀਦੇ ਹਨ ਤੇ ਆਖਣਾ ਚਾਹੀਦਾ ਹੈ ਕਿ ਗੁਰੂ ਬਹੁਤ ਵੱਡਾ ਹੈ, ਕਿਉਂਕਿ ਗੁਰੂ ਵਿਚ ਵੱਡੇ ਗੁਣ ਹਨ। ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ-ਪਤੀ ਨੇ (ਗੁਰੂ ਨਾਲ) ਮਿਲਾਇਆ ਹੈ, ਉਹਨਾਂ ਨੂੰ ਉਹ ਗੁਣ ਅੱਖੀਂ ਦਿੱਸਦੇ ਹਨ, ਅਤੇ ਜੇ ਪ੍ਰਭੂ ਨੂੰ ਭਾਵੇ ਤਾਂ ਉਹਨਾਂ ਦੇ ਮਨ ਵਿਚ ਭੀ ਗੁਣ ਵੱਸ ਪੈਂਦੇ ਹਨ। ਪ੍ਰਭੂ ਆਪਣੇ ਹੁਕਮ ਅਨੁਸਾਰ ਉਹਨਾਂ ਮਨੁੱਖਾਂ ਦੇ ਮੱਥੇ ਤੇ ਹੱਥ ਰੱਖ ਕੇ ਉਹਨਾਂ ਦੇ ਮਨ ਵਿਚੋਂ ਬੁਰਿਆਈਆਂ ਮਾਰ ਕੇ ਕੱਢ ਦੇਂਦਾ ਹੈ। ਜੇ ਪਤੀ-ਪ੍ਰਭੂ ਪਰਸੰਨ ਹੋ ਪਏ, ਤਾਂ ਮਾਨੋ, ਸਾਰੇ ਪਦਾਰਥ ਮਿਲ ਪੈਂਦੇ ਹਨ। 18।
    Sallok First Mahal
    If Sutaka is accepted (that is, if we accept that the illusion of Sutaka should be maintained, then also remember that thus) Sutaka is everywhere; There are also worms in dung and wood (that is, they keep freezing); No matter how many grains of grain there are, none of them is without life. Water itself is life, because it makes every living thing green (ie, alive). How can sutaka be kept? (That is, it is very difficult to completely accept the illusion of Sutak, because it is like this all the time) Sutak is lying in the kitchen.O Nanak! In this way (that is, lost in illusions) the thread does not come off (from the mind), it can only be washed away by the knowledge (of the Lord). 1. The root of the mind is greed (that is, people whose minds are gripped by the root of greed); The tongue of the tongue is lying, (that is, men whose tongues are lying) ; (Whose) eyes are (stuck) with the thread of seeing strange wealth and strange women; (Those people) who have a thread in their ears listen to gossip with carelessness;O Nanak! (Such) human beings (even if) they are (beautiful) like swans (even then) they go bound to hell. 2.Sutak is pure illusion, it (Sutak-form illusion) comes (to man) when he is caught in maya. (Then) the birth and death of living beings is the command of the Lord, the living being is born and dies only in the will of the Lord. Eating and drinking (of substances) is also holy (i
    13 min
  • ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥

    ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ

    ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ
    ਪਿਆਰੇ ਤਾਰੇ ਨਦਰਿ ਕਰੇ
    ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ
    ਪਾਇ ਕਹਾਹ ॥੧॥ ਰਹਾਉ
    ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ
    ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ
    ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ
    ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ
    ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ
    ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ
    ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ
    ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ
    ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ
    ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ
    ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ
    ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ
    ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ
    ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ
    ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ
    ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ
    ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥

    47 min
  • ਵਡਹੰਸੁ ਮਹਲਾ ੪ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥
    ਵਡਹੰਸੁ ਮਹਲਾ ੪ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥ ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥ ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥ ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥
    ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥ ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥ ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥ ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥੨॥
    ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ ॥ ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ ॥ ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ ॥ ਜਾਤਿ ਅਜਾਤਿ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥੩॥
    ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥ ਹਮ ਪਾਪੀ ਹਮ ਪਾਪੀ ਨਿਰਗੁਣ ਦੀਨ ਤੁਮ੍ਹ੍ਹਾਰੇ ਰਾਮ ॥ ਹਮ ਪਾਪੀ ਨਿਰਗੁਣ ਦੀਨ ਤੁਮ੍ਹ੍ਹਾਰੇ ਹਰਿ ਦੈਆਲ ਸਰਣਾਇਆ ॥ ਤੂ ਦੁਖ ਭੰਜਨੁ ਸਰਬ ਸੁਖਦਾਤਾ ਹਮ ਪਾਥਰ ਤਰੇ ਤਰਾਇਆ ॥ ਸਤਿਗੁਰ ਭੇਟਿ ਰਾਮ ਰਸੁ ਪਾਇਆ ਜਨ ਨਾਨਕ ਨਾਮਿ ਉਧਾਰੇ ॥ ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥੪॥੪॥
    ਹੇ ਹਰੀ! ਮੇਹਰ ਕਰ, ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ, ਮੈਂ ਗੁਰੂ ਪਾਸੋਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ। ਜਿਸ ਗੁਰੂ ਨੇ ਪਰਮਾਤਮਾ ਦਾ ਅਮੋਲਕ ਨਾਮ-ਰਤਨ ਹਾਸਲ ਕੀਤਾ ਹੋਇਆ ਹੈ ਉਸ ਗੁਰੂ ਪਾਸੋਂ ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ। ਜਿਸ ਗੁਰੂ ਨੇ (ਕੁਰਾਹੇ ਪਏ ਜਗਤ ਨੂੰ ਜੀਵਨ ਦਾ ਸਹੀ) ਰਸਤਾ ਦੱਸਿਆ ਹੈ, ਮੈਂ ਉਸ ਗੁਰੂ ਦੀ ਸਦਾ ਚਰਨੀਂ ਲੱਗਾਂਗਾ, ਮੈਂ ਉਸ ਗੁਰੂ ਅੱਗੇ ਬੇਨਤੀ ਕਰਾਂਗਾ (ਕਿ ਮੈਨੂੰ ਭੀ ਜੀਵਨ-ਰਸਤਾ ਦੱਸ) ।
    ਉਹ (ਗੁਰੂ) ਹੀ (ਅਸਲ) ਭਗਤ ਹੈ, ਗੁਰੂ ਦੁਖ ਤੇ ਸੁਖ ਨੂੰ ਇਕੋ ਜਿਹਾ ਕਰ ਕੇ ਜਾਣਦਾ ਹੈ, ਗੁਰੂ ਸਦਾ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਰਹਿੰਦਾ ਹੈ। ਹੇ ਹਰੀ! ਮੇਹਰ ਕਰ, ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ।੧।
    ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ ਨਾਮ) ਸੁਣ, (ਜੇਹੜਾ ਮਨੁੱਖ ਨਾਮ ਸੁਣਦਾ ਹੈ) ਨਾਮ ਦੀ ਰਾਹੀਂ ਉਸ ਦੇ ਹਉਮੈ ਆਦਿਕ ਸਾਰੇ ਪਾਪ ਨਾਸ ਹੋ ਜਾਂਦੇ ਹਨ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ, ਜਗਤ ਵਿਚ (ਜਿਤਨੇ ਭੀ) ਦੁੱਖ-ਕਲੇਸ਼ (ਹਨ ਉਹ ਸਾਰੇ) ਲਹਿ ਜਾਂਦੇ ਹਨ।
    ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, (ਨਾਮ) ਉਹਨਾਂ ਦੇ ਸਾਰੇ ਦੁੱਖ ਪਾਪ ਦੂਰ ਕਰ ਦੇਂਦਾ ਹੈ। ਗੁਰੂ ਨੇ (ਜਿਸ ਮਨੁੱਖ ਦੇ) ਹੱਥ ਵਿਚ ਆਤਮਕ ਜੀਵਨ ਦੀ ਸੂਝ ਦਾ ਖੰਡਾ ਫੜਾ ਦਿੱਤਾ ਉਸ ਨੇ ਜਮਰਾਜ ਦੇ ਦੂਤ ਮਾਰ ਕੇ ਮੁਕਾ ਦਿੱਤੇ (ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਮੁਕਾ ਲਿਆ) ।
    ਸੁਖਾਂ ਦੇ ਦਾਤੇ ਹਰੀ-ਪ੍ਰਭੂ ਨੇ ਜਿਸ ਮਨੁੱਖ ਉਤੇ ਮੇਹਰ ਕੀਤੀ, ਉਸ ਦੇ ਸਾਰੇ ਦੁੱਖ ਪਾਪ ਕਲੇਸ਼ ਲਹਿ ਗਏ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸੁਣਿਆ ਕਰ (ਜੇਹੜਾ ਸੁਣਦਾ ਹੈ ਉਸ ਦੇ) ਹਉਮੈ ਆਦਿਕ ਸਾਰੇ ਪਾਪ ਨਾਸ ਹੋ ਜਾਂਦੇ ਹਨ।੨।
    ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ, ਮੇਰੇ ਮਨ ਵਿਚ (ਤਾਂ) ਪਰਮਾਤਮਾ ਦਾ ਨਾਮ ਪਿਆਰਾ ਲੱਗ ਰਿਹਾ ਹੈ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਮੂੰਹ ਨਾਲ ਹਰਿ-ਨਾਮ ਜਪਿਆ ਕਰ, ਇਹ ਹਰਿ-ਨਾਮ ਸਾਰੇ ਰੋਗ ਦੂਰ ਕਰ ਦੇਂਦਾ ਹੈ। ਗੁਰੂ ਦੀ ਰਾਹੀਂ ਹਰਿ-ਨਾਮ ਜਪਿਆ ਕਰ, ਇਹ ਹਰਿ-ਨਾਮ ਸਾਰੇ ਰੋਗ ਦੂਰ ਕਰ ਦੇਂਦਾ ਹੈ, ਸਰੀਰ ਨਰੋਆ ਹੋ ਜਾਂਦਾ ਹੈ। ਡੂੰਘੇ ਤੇ ਵੱਡੇ ਜਿਗਰੇ ਵਾਲੇ ਹਰੀ ਦਾ ਨਾਮ ਜਪਿਆਂ ਹਰ ਵੇਲੇ ਆਤਮਕ ਅਡੋਲਤਾ ਵਿਚ ਸੁਰਤਿ ਜੁੜੀ ਰਹਿੰਦੀ ਹੈ। ਉੱਚੀ ਜਾਤਿ ਦੇ ਹੋਣ ਚਾਹੇ ਨੀਵੀਂ ਜਾਤਿ ਦੇ, ਜਿਨ੍ਹਾਂ ਨੇ ਹਰੀ-ਨਾਮ ਸਿਮਰਿਆ ਹੈ ਉਹਨਾਂ ਨੇ ਇਹ ਸਭ ਤੋਂ ਸ੍ਰੇਸ਼ਟ (ਨਾਮ-) ਪਦਾਰਥ ਹਾਸਲ ਕਰ ਲਿਆ ਹੈ।
    ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ। ਮੇਰੇ ਮਨ ਵਿਚ (ਤਾਂ) ਪਰਮਾਤਮਾ ਦਾ ਨਾਮ ਪਿਆਰਾ ਲੱਗ ਰਿਹਾ ਹੈ।੩।
    ਹੇ ਹਰੀ! ਕਿਰਪਾ ਕਰ, (ਸਾਨੂੰ ਵਿਕਾਰਾਂ ਤੋਂ) ਬਚਾ ਲੈ। ਅਸੀ ਪਾਪੀ ਹਾਂ, ਗੁਣ-ਹੀਨ ਹਾਂ, ਆਜਿਜ਼ ਹਾਂ, (ਪਰ ਫਿਰ ਭੀ) ਤੇਰੇ ਹਾਂ। ਹੇ ਦਇਆ ਦੇ ਘਰ ਹਰੀ! ਅਸੀ ਵਿਕਾਰੀ ਹਾਂ, ਗੁਣਾਂ ਤੋਂ ਸੱਖਣੇ ਹਾਂ, (ਆਤਮਕ ਜੀਵਨ ਵਲੋਂ) ਕੰਗਾਲ ਹਾਂ, ਪਰ ਅਸੀ ਤੇਰੇ ਹਾਂ, ਤੇ, ਤੇਰੀ ਸਰਨ ਆਏ ਹਾਂ। ਤੂੰ ਦੁੱਖਾਂ ਦਾ ਨਾਸ ਕਰਨ ਵਾਲਾ ਹੈਂ, ਤੂੰ ਸਾਰੇ ਸੁਖ ਦੇਣ ਵਾਲਾ ਹੈਂ। ਅਸੀ ਕਠੋਰ-ਚਿੱਤ ਹਾਂ, ਤੇਰੇ ਤਰਾਏ ਹੋਏ ਹੀ ਤਰ ਸਕਦੇ ਹਾਂ।
    ਹੇ ਨਾਨਕ! ਆਖ-) ਗੁਰੂ ਨੂੰ ਮਿਲ ਕੇ ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ ਹੈ, ਉਹਨਾਂ ਨੂੰ ਹਰਿ-ਨਾਮ ਨੇ (ਵਿਕਾਰਾਂ ਵਿਚ ਡੁਬਦਿਆਂ ਨੂੰ) ਬਚਾ ਲਿਆ ਹੈ। ਹੇ ਹਰੀ! ਕਿਰਪਾ ਕਰ, (ਸਾਨੂੰ ਵਿਕਾਰਾਂ ਤੋਂ) ਬਚਾ ਲੈ।੪।੪।
    Wadhans Fourth Mahalla
    Oh Hari! Please, find me a Guru who gives me spiritual joy, I will ask the Guru for the praises of God. I will ask the Guru who has acquired the priceless name-gem of God from that Guru. The Guru who has told (to the misguided world) the right way of life, I will stand at the feet of that Guru, I will beseech that Guru (to show me the way of life too).He (Guru) is the (real) devotee, the Guru knows pain and happiness equally, the Guru is always dyed
    14 min
  • ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥

    ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥

    ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।
    ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧।
    ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨।
    ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩।
    ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।
    SOOHEE, FOURTH MEHL:
    I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||


    7 min
  • ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥

    ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥

    ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।
    ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।
    ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।
    ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।
    ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।
    ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।
    ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।
    ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ।੬।
    ਹੇ ਭਾਈ! ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ


    16 min
  • ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥

    ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ

    ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ
    ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥
    ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ
    ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ
    ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥
    ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ
    ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ
    ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ
    ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥
    ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ
    ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ
    ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ
    ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ
    ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ
    ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ 

    16 min
  • ਸੋਰਠਿ ਮਹਲਾ ੫ ॥ ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥

    ਸੋਰਠਿ ਮਹਲਾ ੫ ॥ ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥ ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥ ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥ ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥ ਤੁਧੁ ਬਿਨੁ ਅਵਰੁ ਨ ਕਰਨਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥ ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥ ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥ ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ ਸਾਚੈ ਨਾਇ ॥ ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥੨॥

    ਅਰਥ: ਹੇ ਪਿਆਰੇ ਪ੍ਰਭੂ! ਮੇਰੇ) ਮਨ ਵਿਚ (ਮੇਰੇ) ਹਿਰਦੇ ਵਿਚ ਸਦਾ ਤੇਰਾ ਹੀ ਆਸਰਾ ਹੈ (ਤੂੰ ਹੀ ਮਾਇਆ ਦੇ ਮੋਹ ਤੋਂ ਬਚਾਣ ਵਾਲਾ ਹੈਂ) । ਹੇ ਪਿਆਰੇ ਪ੍ਰਭੂ! ਤੂੰ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਤੈਥੋਂ ਬਿਨਾ ਹੋਰ ਕੋਈ ਨਹੀਂ ਜੋ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੋਵੇ।ਰਹਾਉ।
    ਹੇ ਪਿਆਰੇ (ਭਾਈ) ! ਮਾਂ ਦਾ ਪੇਟ ਦੁੱਖਾਂ ਦਾ ਸਮੁੰਦਰ ਹੈ, ਉਥੇ (ਪ੍ਰਭੂ ਨੇ ਜੀਵ ਪਾਸੋਂ) ਆਪਣੇ ਨਾਮ ਦਾ ਸਿਮਰਨ ਕਰਾਇਆ (ਤੇ, ਇਸ ਨੂੰ ਦੁੱਖਾਂ ਤੋਂ ਬਚਾਈ ਰੱਖਿਆ) । ਮਾਂ ਦੇ ਪੇਟ ਵਿਚੋਂ ਕੱਢ ਕੇ (ਜਨਮ ਦੇ ਕੇ, ਪ੍ਰਭੂ ਨੇ ਜੀਵ ਵਾਸਤੇ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ ਮਾਇਆ ਦੇ ਮੋਹ ਦੀ) ਜ਼ਹਰ ਖਿਲਾਰ ਰੱਖੀ (ਤੇ, ਇਸ ਤਰ੍ਹਾਂ ਜੀਵ ਦੇ ਹਿਰਦੇ ਵਿਚ) ਮਾਇਆ ਦਾ ਮੋਹ ਵਧਾ ਦਿੱਤਾ। ਹੇ ਭਾਈ! ਜਿਸ ਮਨੁੱਖ ਉੱਤੇ ਆਪ ਪ੍ਰਭੂ ਮੇਹਰ ਕਰਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾਂਦਾ ਹੈ। ਉਹ ਮਨੁੱਖ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਸਿਮਰਨ ਕਰਦਾ ਹੈ, ਤੇ, ਪਰਮਾਤਮਾ ਦੇ ਨਾਮ ਦੀ ਲਗਨ (ਆਪਣੇ ਅੰਦਰ) ਬਣਾਈ ਰੱਖਦਾ ਹੈ।੧।
    ਹੇ ਭਾਈ! ਅਨੇਕਾਂ ਜੂਨਾਂ ਦੇ ਦੁੱਖ ਸਹਾਰ ਕੇ, ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਜੀਵ ਮਨੁੱਖਾ ਜਨਮ ਵਿਚ) ਆਉਂਦਾ ਹੈ, (ਪਰ ਇੱਥੇ ਇਸ ਨੂੰ) ਸਦਾ ਕਾਇਮ ਰਹਿਣ ਵਾਲਾ ਮਾਲਕ ਭੁੱਲ ਜਾਂਦਾ ਹੈ, ਤੇ, ਇਸ ਨੂੰ ਬੜੀ ਸਜ਼ਾ ਮਿਲਦੀ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜਦੇ ਹਨ। ਹੇ ਭਾਈ! ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਪੂਰਨਿਆਂ ਤੇ ਤੁਰ ਕੇ (ਮਾਇਆ ਦੇ ਮੋਹ ਦੀ ਜ਼ਹਿਰ ਤੋਂ) ਬਚ ਜਾਈਦਾ ਹੈ।੨।
    ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਤਨਿ ਕੀਤਾ ਰੋਗੁ ॥ ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ ॥ ਭੋਗ ਭੁੰਚਾਇ ਭੁਲਾਇਅਨੁ ਪਿਆਰੇ ਉਤਰੈ ਨਹੀ ਵਿਜੋਗੁ ॥ ਜੋ ਗੁਰ ਮੇਲਿ ਉਧਾਰਿਆ ਪਿਆਰੇ ਤਿਨ ਧੁਰੇ ਪਇਆ ਸੰਜੋਗੁ ॥੩॥ ਮਾਇਆ ਲਾਲਚਿ ਅਟਿਆ ਪਿਆਰੇ ਚਿਤਿ ਨ ਆਵਹਿ ਮੂਲਿ ॥ ਜਿਨ ਤੂ ਵਿਸਰਹਿ ਪਾਰਬ੍ਰਹਮ ਸੁਆਮੀ ਸੇ ਤਨ ਹੋਏ ਧੂੜਿ ॥ ਬਿਲਲਾਟ ਕਰਹਿ ਬਹੁਤੇਰਿਆ ਪਿਆਰੇ ਉਤਰੈ ਨਾਹੀ ਸੂਲੁ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨ ਕਾ ਰਹਿਆ ਮੂਲੁ ॥੪॥
    ਹੇ ਭਾਈ! ਮਨੁੱਖ ਨੇ (ਸਾਰੀ ਉਮਰ ਦੁਨੀਆ ਦੇ ਪਦਾਰਥਾਂ ਨੂੰ) ਮਿੱਠੇ ਮੰਨ ਕੇ ਖਾਧਾ, ਉਸ ਮਿੱਠੇ ਨੇ (ਉਸ ਦੇ) ਸਰੀਰ ਵਿਚ ਰੋਗ ਪੈਦਾ ਕਰ ਦਿੱਤਾ। ਉਹ ਰੋਗ ਦੁਖਦਾਈ ਹੋ ਕੇ ਸਰੀਰ ਵਿਚ ਪੱਕਾ ਟਿਕ ਜਾਂਦਾ ਹੈ ਉਸ (ਰੋਗ) ਤੋਂ ਚਿੰਤਾ-ਗ਼ਮ ਪੈਦਾ ਹੁੰਦੀ ਹੈ। ਦੁਨੀਆ ਦੇ ਪਦਾਰਥ ਖਵਾ ਖਵਾ ਕੇ ਉਸ ਪਰਮਾਤਮਾ ਨੇ (ਆਪ ਹੀ ਜੀਵ ਨੂੰ) ਕੁਰਾਹੇ ਪਾ ਰੱਖਿਆ ਹੈ। (ਪਰਮਾਤਮਾ ਨਾਲੋਂ ਜੀਵ ਦਾ) ਵਿਛੋੜ ਮੁੱਕਣ ਵਿਚ ਨਹੀਂ ਆਉਂਦਾ। ਜਿਨ੍ਹਾਂ ਜੀਵਾਂ ਨੂੰ ਗੁਰੂ ਨਾਲ ਮਿਲਾ ਕੇ ਪ੍ਰਭੂ ਨੇ (ਪਦਾਰਥਾਂ ਦੇ ਭੋਗਾਂ ਤੋਂ) ਬਚਾ ਲਿਆ, ਧੁਰੋਂ ਲਿਖੇ ਅਨੁਸਾਰ ਉਹਨਾਂ ਦਾ (ਪਰਮਾਤਮਾ ਨਾਲ) ਮਿਲਾਪ ਹੋ ਗਿਆ।੩।
    ਹੇ ਪਿਆਰੇ ਪ੍ਰਭੂ! ਜੇਹੜੇ ਮਨੁੱਖ (ਸਦਾ) ਮਾਇਆ ਦੇ ਲਾਲਚ ਵਿਚ ਫਸੇ ਰਹਿੰਦੇ ਹਨ, ਉਹਨਾਂ ਦੇ ਚਿੱਤ ਵਿਚ ਤੂੰ ਉੱਕਾ ਹੀ ਨਹੀਂ ਵੱਸਦਾ। ਹੇ ਮਾਲਕ ਪ੍ਰਭੂ! ਜਿਨ੍ਹਾਂ ਨੂੰ ਤੇਰੀ ਯਾਦ ਭੁੱਲ ਜਾਂਦੀ ਹੈ ਉਹ ਸਰੀਰ (ਆਤਮਕ ਜੀਵਨ ਦੀ ਪੂੰਜੀ ਬਣਾਣ ਤੋਂ ਬਿਨਾ ਹੀ) ਮਿੱਟੀ ਹੋ ਜਾਂਦੇ ਹਨ। (ਮਾਇਆ ਦੇ ਮੋਹ ਕਾਰਨ ਦੁੱਖੀ ਹੋ ਹੋ ਕੇ) ਉਹ ਬਥੇਰੇ ਵਿਲਕਦੇ ਹਨ, ਪਰ ਉਹਨਾਂ ਦੇ ਅੰਦਰ ਦਾ ਉਹ ਦੁੱਖ ਦੂਰ ਨਹੀਂ ਹੁੰਦਾ।
    ਹੇ ਭਾਈ! ਗੁਰੂ ਨਾਲ ਮਿਲਾ ਕੇ ਜਿਨ੍ਹਾਂ ਦਾ ਜੀਵਨ ਪਰਮਾਤਮਾ ਸੋਹਣਾ ਬਣਾ ਦੇਂਦਾ ਹੈ, ਉਹਨਾਂ ਦਾ ਆਤਮਕ ਜੀਵਨ ਦਾ ਸਰਮਾਇਆ ਬਚਿਆ ਰਹਿੰਦਾ ਹੈ।੪।
    ਸਾਕਤ ਸੰਗੁ ਨ ਕੀਜਈ ਪਿਆਰੇ ਜੇ ਕਾ ਪਾਰਿ ਵਸਾਇ ॥ ਜਿਸੁ ਮਿਲਿਐ ਹਰਿ ਵਿਸਰੈ ਪਿਆਰੇ ਸ ਮੁਹਿ ਕਾਲੈ ਉਠਿ ਜਾਇ ॥ ਮਨਮੁਖਿ ਢੋਈ ਨਹ ਮਿਲੈ ਪਿਆਰੇ ਦਰਗਹ ਮਿਲੈ ਸਜਾਇ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨਾ ਪੂਰੀ ਪਾਇ ॥੫॥ ਸੰਜਮ ਸਹਸ ਸਿਆਣਪਾ ਪਿਆਰੇ ਇਕ ਨ ਚਲੀ ਨਾਲਿ ॥ ਜੋ ਬੇਮੁਖ ਗੋਬਿੰਦ ਤੇ ਪਿਆਰੇ ਤਿਨ ਕੁਲਿ ਲਾਗੈ ਗਾਲਿ ॥ ਹੋਦੀ ਵਸਤੁ ਨ ਜਾਤੀਆ ਪਿਆਰੇ ਕੂੜੁ ਨ ਚਲੀ ਨਾਲਿ ॥ ਸਤਿਗੁਰੁ ਜਿਨਾ ਮਿਲਾਇਓਨੁ ਪਿਆਰੇ ਸਾਚਾ ਨਾਮੁ ਸਮਾਲਿ ॥੬॥
    ਹੇ ਭਾਈ! ਜਿਥੋਂ ਤਕ ਵੱਸ ਲੱਗੇ, ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦਾ ਸਾਥ ਨਹੀਂ ਕਰਨਾ ਚਾਹੀਦਾ, ਕਿਉਂਕਿ ਉਸ ਮਨੁੱਖ ਨੂੰ ਮਿਲਿਆਂ ਪਰਮਾਤਮਾ ਵਿਸਰ ਜਾਂਦਾ ਹੈ। (ਜੇਹੜਾ ਮਨੁੱਖ ਸਾਕਤ ਦਾ ਸੰਗ ਕਰਦਾ ਹੈ) ਉਹ ਬਦਨਾਮੀ ਖੱਟ ਕੇ ਹੀ ਦੁਨੀਆ ਤੋਂ ਚਲਾ ਜਾਂਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਪਰਮਾਤਮਾ ਦੀ ਦਰਗਾਹ ਵਿਚ ਥਾਂ ਨਹੀਂ ਮਿਲਦੀ, (ਉਸ ਨੂੰ ਸਗੋਂ ਉਥੇ) ਸਜ਼ਾ ਮਿਲਦੀ ਹੈ। ਪਰ, ਹੇ ਭਾਈ! ਗੁਰੂ ਦੇ ਨਾਲ ਮਿਲਾ ਕੇ ਜਿਨ੍ਹਾਂ ਮਨੁੱਖਾਂ ਦਾ ਜੀਵਨ ਪਰਮਾਤਮਾ ਨੇ ਸੋਹਣਾ ਬਣਾ ਦਿੱਤਾ ਹੈ, ਉਹਨਾਂ ਨੂੰ ਸਫਲਤਾ ਪ੍ਰਾਪਤ ਹੁੰਦੀ ਹੈ।੫।
    ਹੇ ਭਾਈ! ਵਰਤ ਨੇਮ ਆਦਿਕ) ਹਜ਼ਾਰਾਂ ਸੰਜਮ ਤੇ ਹਜ਼ਾਰਾਂ ਸਿਆਣਪਾਂ (ਜੇ ਮਨੁੱਖ ਕਰਦਾ ਰਹੇ, ਤਾਂ ਇਹਨਾਂ ਵਿਚੋਂ) ਇੱਕ ਭੀ (ਪਰਲੋਕ ਵਿਚ) ਮਦਦ ਨਹੀਂ ਕਰਦੀ। ਜੇਹੜੇ ਮਨੁੱਖ ਪਰਮਾਤਮਾ ਵਲੋਂ ਆਪਣਾ ਮੂੰਹ ਭਵਾਈ ਰੱਖਦੇ ਹਨ, ਉਹਨਾਂ ਦੇ (ਤਾਂ) ਖ਼ਾਨਦਾਨ ਵਿਚ (ਭੀ) ਕਲੰਕ ਦਾ ਟਿੱਕਾ ਲੱਗ ਜਾਂਦਾ ਹੈ। (ਸਾਕਤ ਮਨੁੱਖ ਹਿਰਦੇ ਵਿਚ) ਵੱਸਦੇ (ਕੀਮਤੀ ਹਰਿ-ਨਾਮ) ਪਦਾਰਥ ਨਾਲ ਸਾਂਝ ਨਹੀਂ ਪਾਂਦਾ (ਦੁਨੀਆ ਦੇ ਨਾਸਵੰਤ ਪ


    21 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners