Audio Gurbani (Blessed Day)

Audio Gurbani (Blessed Day)

By Gurjit Singh JHAMPURReligion & Spirituality
Download on the App Store

Audio Gurbani (Blessed Day) episodes

  • ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥
    ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥ 
    ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥ ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥ ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥ ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥
    ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥ ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥ ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥ ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥ ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥੩॥
    ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥ ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥ ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥ ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮ੍ਹ੍ਹਾਰੇ ॥ ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥
    ਅਰਥ: ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ। ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, (ਉਸ ਨੇ ਆਪਣੇ ਅੰਦਰੋਂ) ਆਤਮਕ ਜੀਵਨ ਵਲੋਂ ਬੇਸਮਝੀ (ਦਾ) ਹਨੇਰਾ ਦੂਰ ਕਰ ਲਿਆ।
    ਜਿਸ ਮਨੁੱਖ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਮਨੁੱਖ ਦੇ ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ। ਗੁਰੂ ਦੀ ਦੱਸੀ ਸੇਵਾ ਕਰ ਕੇ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ, ਉਹ ਮਨੁੱਖ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ।
    ਹੇ ਭਾਈ! ਹਰਿ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਨੂੰ ਉਸ ਨੇ ਗੁਰੂ ਦੀ ਸੇਵਾ ਵਿਚ ਜੋੜ ਦਿੱਤਾ। ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ।੧।
     ਹੇ ਭਾਈ! ਮੈਨੂੰ ਮੇਰਾ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਥੋਂ ਰਿਹਾ ਨਹੀਂ ਜਾ ਸਕਦਾ। ਗੁਰੂ ਮੈਨੂੰ ਉਹ ਹਰਿ-ਨਾਮ ਦੇਂਦਾ ਹੈ ਜੇਹੜਾ ਅੰਤ ਵੇਲੇ ਮੇਰਾ ਸਾਥੀ ਬਣੇਗਾ। ਗੁਰੂ ਨੇ ਉਹ ਹਰਿ-ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ ਹੈ ਜੇਹੜਾ ਅਖ਼ੀਰ ਵੇਲੇ ਮੇਰਾ ਮਿੱਤਰ ਬਣਨ ਵਾਲਾ ਹੈ, ਜਿਸ ਥਾਂ ਪੁਤ੍ਰ ਇਸਤ੍ਰੀ ਕੋਈ ਭੀ ਮਦਦਗਾਰ ਨਹੀਂ ਬਣਦਾ, ਉਥੇ ਹਰਿ-ਨਾਮ ਨੇ ਹੀ (ਜੀਵ ਨੂੰ ਬਿਪਤਾ ਤੋਂ) ਛੁਡਾਣਾ ਹੈ।
    ਧੰਨ ਹੈ ਗੁਰੂ, ਗੁਰੂ ਨਿਰਲੇਪ ਪਰਮਾਤਮਾ ਦਾ ਰੂਪ ਹੈ, ਉਸ ਗੁਰੂ ਵਿਚ ਲੀਨ ਹੋ ਕੇ ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ। ਹੇ ਭਾਈ! ਮੈਨੂੰ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਂ ਰਹਿ ਨਹੀਂ ਸਕਦਾ।੨।
    ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ, ਉਹਨਾਂ ਦਾ ਜਨਮ ਬੇ-ਫ਼ਾਇਦਾ ਗਿਆ, ਉਹਨਾਂ ਨੇ ਸਾਰਾ ਮਨੁੱਖਾ ਜੀਵਨ ਵਿਅਰਥ ਗਵਾ ਲਿਆ। ਉਹਨਾਂ ਨੇ ਆਪਣਾ ਜਨਮ ਵਿਅਰਥ ਅਕਾਰਥ ਗਵਾ ਲਿਆ, ਪਰਮਾਤਮਾ ਨਾਲੋਂ ਟੁੱਟੇ ਹੋਏ ਉਹ ਮਨੁੱਖ ਆਤਮਕ ਮੌਤੇ ਮਰ ਗਏ, ਆਤਮਕ ਮੌਤ ਸਹੇੜ ਕੇ ਉਹ (ਸਾਰੀ ਉਮਰ) ਦੁੱਖੀ ਹੀ ਰਹੇ। ਹਿਰਦੇ-ਘਰ ਵਿਚ ਕੀਮਤੀ ਨਾਮ-ਰਤਨ ਹੁੰਦਿਆਂ ਭੀ ਉਹ ਬਦ-ਨਸੀਬ ਮਰੂੰ-ਮਰੂੰ ਕਰਦੇ ਰਹੇ, ਤੇ, ਪਰਮਾਤਮਾ ਤੋਂ ਵਿਛੁੜੇ ਰਹੇ।
    ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਜਿਨ੍ਹਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ, ਰੱਬ ਕਰ ਕੇ ਤੁਸਾਂ ਉਹਨਾਂ ਦਾ ਦਰਸਨ ਨਾਹ ਕਰਨਾ।੩।
    (ਹੇ ਭਾਈ! ਪਰਮਾਤਮਾ ਸਾਡਾ ਬੱਦਲ ਹੈ) ਅਸੀ ਨਿਮਾਣੇ ਪਪੀਹੇ ਹਾਂ (ਮੈਂ ਨਿਮਾਣਾ ਪਪੀਹਾ ਹਾਂ) , ਮੈਂ ਨਿਮਾਣਾ ਪਪੀਹਾ ਹਾਂ) , ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ ਕਿ ਮੈਨੂੰ ਮੇਰਾ ਪਿਆਰਾ ਗੁਰੂ ਮਿਲਾ, ਗੁਰੂ ਸਤਿਗੁਰੂ ਨੂੰ ਮਿਲ ਕੇ ਮੈਂ ਪਰਮਾਤਮਾ ਦੀ ਭਗਤੀ ਕਰਾਂਗਾ। ਹੇ ਭਾਈ! ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਭਗਤੀ ਅਸੀ ਤਦੋਂ ਹੀ ਕਰ ਸਕਦੇ ਹਾਂ ਜਦੋਂ ਪਰਮਾਤਮਾ ਕਿਰਪਾ ਕਰਦਾ ਹੈ। ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਮਦਦਗਾਰ ਨਹੀਂ ਦਿੱਸਦਾ, ਗੁਰੂ ਹੀ ਮੇਰੀ ਜ਼ਿੰਦਗੀ (ਦਾ ਆਸਰਾ) ਹੈ।
    ਹੇ ਨਾਨਕ! ਆਖ-ਗੁਰੂ ਨੇ ਹੀ ਪਰਮਾਤਮਾ ਦਾ ਸਦਾ ਕਾਇਮ ਰਹਿਣ ਵਾਲਾ ਨਾਮ (ਮੇਰੇ) ਹਿਰਦੇ ਵਿਚ ਪੱਕਾ ਕੀਤਾ ਹੈ। ਮੈਂ ਪਪੀਹਾ ਹਾਂ (ਪਰਮਾਤਮਾ ਮੇਰਾ ਬੱਦਲ ਹੈ) ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ (ਕਿ ਮੈਨੂੰ ਗੁਰੂ ਮਿਲਾ) ।੪।੩।
    WADAHANS, FOURTH MEHL:
    The Lord, the True Guru, the Lord, the True Guru — if only I could meet the Lord, the True Guru; His Lotus Feet are so pleasing to me. The darkness of ignorance was dispelled when the Guru applied the healing ointment of spiritual wisdom to my eyes. The True Guru has applied the healing ointment of spiritual wisdom to my eyes, and the darkness of ignorance has been dispelled. Serving the True Guru, I have obtained the supreme status; I meditate on the Lord w
    13 min
  • ਮਹਲਾ ੫ ॥ ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥
    ਮਹਲਾ ੫ ॥ ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥ ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥ ਨੀਚ ਕੁਲਾ ਜੋਲਾਹਰਾ ਭਇਓ ਗੁਨੀਯ ਗਹੀਰਾ ॥੧॥ ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥ ਪਰਗਟੁ ਹੋਆ ਸਾਧਸੰਗਿ ਹਰਿ ਦਰਸਨੁ ਪਾਇਆ ॥੨॥ ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥ ਹਿਰਦੇ ਵਸਿਆ ਪਾਰਬ੍ਰਹਮੁ ਭਗਤਾ ਮਹਿ ਗਨਿਆ ॥੩॥ ਇਹ ਬਿਧਿ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ ॥ ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ ॥੪॥੨॥
    ਅਰਥ: (ਭਗਤ) ਨਾਮਦੇਵ ਜੀ ਦਾ ਮਨ ਸਦਾ ਪਰਮਾਤਮਾ ਨਾਲ ਜੁੜਿਆ ਰਹਿੰਦਾ ਸੀ (ਉਸ ਹਰ ਵੇਲੇ ਦੀ ਯਾਦ ਦੀ ਬਰਕਤਿ ਨਾਲ) ਅੱਧੀ ਕੌਡੀ ਦਾ ਗਰੀਬ ਛੀਂਬਾ, (ਮਾਨੋ) ਲਖਪਤੀ ਬਣ ਗਿਆ (ਕਿਉਂਕਿ ਉਸ ਨੂੰ ਕਿਸੇ ਦੀ ਮੁਥਾਜੀ ਨਾਹ ਰਹੀ)।1। ਰਹਾਉ।
    (ਕੱਪੜਾ) ਉਣਨ (ਤਾਣਾ) ਤਣਨ (ਦੀ ਲਗਨ) ਛੱਡ ਕੇ ਕਬੀਰ ਨੇ ਪ੍ਰਭੂ-ਚਰਨਾਂ ਨਾਲ ਲਗਨ ਲਾ ਲਈ; ਨੀਵੀਂ ਜਾਤਿ ਦਾ ਗਰੀਬ ਜੁਲਾਹਾ ਸੀ, ਗੁਣਾਂ ਦਾ ਸਮੁੰਦਰ ਬਣ ਗਿਆ।1।
    ਰਵਿਦਾਸ (ਪਹਿਲਾਂ) ਨਿੱਤ ਮੋਏ ਹੋਏ ਪਸ਼ੂ ਢੋਂਦਾ ਸੀ, (ਪਰ ਜਦੋਂ) ਉਸ ਨੇ ਮਾਇਆ (ਦਾ ਮੋਹ) ਛੱਡ ਦਿੱਤਾ, ਸਾਧ ਸੰਗਤਿ ਵਿਚ ਰਹਿ ਕੇ ਉੱਘਾ ਹੋ ਗਿਆ, ਉਸ ਨੂੰ ਪਰਮਾਤਮਾ ਦਾ ਦਰਸ਼ਨ ਹੋ ਗਿਆ।2।
    ਸੈਣ (ਜਾਤਿ ਦਾ) ਨਾਈ ਲੋਕਾਂ ਦੀਆਂ ਬੁੱਤੀਆਂ ਕੱਢਣ ਵਾਲਾ ਸੀ, ਉਸ ਦੀ ਘਰ ਘਰ ਸੋਭਾ ਹੋ ਤੁਰੀ, ਉਸ ਦੇ ਹਿਰਦੇ ਵਿਚ ਪਰਮਾਤਮਾ ਵੱਸ ਪਿਆ ਤੇ ਉਹ ਭਗਤਾਂ ਵਿਚ ਗਿਣਿਆ ਜਾਣ ਲੱਗ ਪਿਆ।3।
    ਇਸ ਤਰ੍ਹਾਂ (ਦੀ ਗੱਲ) ਸੁਣ ਕੇ ਗਰੀਬ ਧੰਨਾ ਜੱਟ ਭੀ ਉੱਠ ਕੇ ਭਗਤੀ ਕਰਨ ਲੱਗਾ, ਉਸ ਨੂੰ ਪਰਮਾਤਮਾ ਦਾ ਸਾਖਿਆਤ ਦੀਦਾਰ ਹੋਇਆ ਤੇ ਉਹ ਵੱਡੇ ਭਾਗਾਂ ਵਾਲਾ ਬਣ ਗਿਆ।4।2।
    ਨੋਟ: ਇਸ ਸ਼ਬਦ ਤੋਂ ਪਹਿਲੇ ਸ਼ਬਦ ਦਾ ਸਿਰ-ਲੇਖ ਹੈ "ਆਸਾ ਬਾਣੀ ਭਗਤ ਧੰਨੇ ਕੀ"। ਇਸ ਸਿਰ-ਲੇਖ ਹੇਠ 3 ਸ਼ਬਦ ਹਨ; ਪਰ ਇਸ ਦੂਜੇ ਸ਼ਬਦ ਦਾ ਇਕ ਹੋਰ ਨਵਾਂ ਸਿਰ-ਲੇਖ ਹੈ "ਮਹਲਾ 5"। ਇਸ ਦਾ ਭਾਵ ਇਹ ਹੈ ਕਿ ਇਹਨਾਂ ਤਿੰਨਾਂ ਸ਼ਬਦਾਂ ਵਿਚੋਂ ਇਹ ਦੂਜਾ ਸ਼ਬਦ ਗੁਰੂ ਅਰਜਨ ਸਾਹਿਬ ਦਾ ਆਪਣਾ ਉਚਾਰਿਆ ਹੋਇਆ ਹੈ। ਇਸ ਵਿਚ ਉਹਨਾਂ ਨੇ ਲਫ਼ਜ਼ 'ਨਾਨਕ' ਅਖ਼ੀਰ ਤੇ ਨਹੀਂ ਵਰਤਿਆ। ਭਗਤਾਂ ਦੇ ਸ਼ਬਦਾਂ ਸ਼ਲੋਕਾਂ ਦੇ ਸੰਬੰਧ ਵਿਚ ਉਚਾਰੇ ਹੋਏ ਹੋਰ ਭੀ ਐਸੇ ਵਾਕ ਮਿਲਦੇ ਹਨ, ਜਿਥੇ ਉਹਨਾਂ 'ਨਾਨਕ' ਲਫ਼ਜ਼ ਨਹੀਂ ਵਰਤਿਆ;
    FIFTH MEHL:
    Naam Dayv’s mind was absorbed into God, Gobind, Gobind, Gobind. The calico-printer, worth half a shell, became worth millions. || 1 || Pause || Abandoning weaving and stretching thread, Kabeer enshrined love for the Lord’s lotus feet. A weaver from a lowly family, he became an ocean of excellence. || 1 || Ravi Daas, who used to carry dead cows every day, renounced the world of Maya. He became famous in the Saadh Sangat, the Company of the Holy, and obtained the Blessed Vision of the Lord’s Darshan. || 2 || Sain, the barber, the village drudge, became famous in each and every house. The Supreme Lord God dwelled in his heart, and he was counted among the devotees. || 3 || Hearing this, Dhanna the Jaat applied himself to devotional worship. The Lord of the Universe met him personally; Dhanna was so very blessed. || 4 || 2 ||
    8 min
  • ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥
    ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ 
    ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ।
    ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ 
    ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧।
    ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ 
    ਅਰਥ: ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ) ; ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ।
    ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ 
    ਅਰਥ: ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ।੨।
    ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥
    ਅਰਥ: ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ।੨੧।
    Reading and contemplation is the work of the world (has been done) (meaning, like other practices it has also become a practice, but) in the Hirda there are Trishna and Vikar (remain); In Ahankaar all (Pandits) are tired of reading, in love with Maya there are only holes.That human being is an educated and wise Pandit (meaning, consider that human being a Pandit), who meditates on the Shabad of SatGuru, who searches his mind (from within) finds God and finds a way to escape (from Trishna). One who obtains the treasure of virtues from God and keeps Surat paired with the virtues of God by remaining in spiritual tranquility. O Nanak! Blessed is the merchant of that Naam who has the support (form) of 'Naam' in the presence of SatGuru.You look at any human being with concentrated attention, no one understands without controlling the mind (ie, no one's work is done); The beggars (even the saints) are left after making pilgrimages, (thus) this mind is not killed.The human being who is in the presence of SatGuru keeps his mind attached to the True God (because of this) his mind is dead while he is alive (ie, he is saddened by Maya even while working in Maya). O Nanak! The filth of this mind descends in such a way that (the ego of the mind) is burnt with (SatGuru's) word.O my holy brother! Just a little (me too) chant God's Name. O God! Make the adornment of God's name, and wear the garment of forgiveness, such adornment is pleasing to dear God, adornment of love is pleasing to God. Day and night remember God's Name, in an instant all sins will be cut off. The Gurmukh on whom God has mercy, he (from the world) wins (by) meditating on God.
    10 min
  • ਬਿਲਾਵਲੁ ਮਹਲਾ ੫ ॥ ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥ ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥ ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥

    ਬਿਲਾਵਲੁ ਮਹਲਾ ੫ ॥ ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ

    ॥ ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥ ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥
    ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥੧॥ ਰਹਾਉ ॥ ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ
    ॥ ਕੀਮਤਿ ਕਹੀ ਨ ਜਾਈਐ ਠਾਕੁਰ ਪਰਤਾਪੈ ॥੨॥ ਪੇਖਤ ਲੀਲਾ ਰੰਗ ਰੂਪ ਚਲਨੈ ਦਿਨੁ ਆਇਆ ॥ ਸੁਪਨੇ
    ਕਾ ਸੁਪਨਾ ਭਇਆ ਸੰਗਿ ਚਲਿਆ ਕਮਾਇਆ ॥੩॥ ਕਰਣ ਕਾਰਣ ਸਮਰਥ ਪ੍ਰਭ ਤੇਰੀ ਸਰਣਾਈ ॥ ਹਰਿ ਦਿਨਸੁ
    ਰੈਣਿ ਨਾਨਕੁ ਜਪੈ ਸਦ ਸਦ ਬਲਿ ਜਾਈ ॥੪॥੨੦॥੫੦॥

     

    ਅਰਥ: (ਹੇ ਭਾਈ! ਮਨੁੱਖ

    ਨੂੰ) ਤਦੋਂ ਹੀ ਦੁੱਖ ਵਾਪਰਦਾ ਹੈ ਜਦੋਂ ਇਸ ਨੂੰ ਪਰਮਾਤਮਾ ਭੁੱਲ ਜਾਂਦਾ ਹੈ। ਪਰਮਾਤਮਾ ਮਨ ਵਿਚ
    ਵੱਸਿਆਂ (ਸਦਾ) ਸੁਖ ਪ੍ਰਤੀਤ ਹੁੰਦਾ ਹੈ। ਪ੍ਰਭੂ ਦਾ ਸੇਵਕ ਸਦਾ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ
    ਹੈ। ਸੇਵਕਾਂ ਦੇ ਹਿਰਦੇ ਵਿਚ ਇਹ ਆਨੰਦ ਟਿਕਿਆ ਰਹਿੰਦਾ ਹੈ।੧।ਰਹਾਉ।

    ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਭੁੱਲ ਜਾਂਦਾ ਹੈ, ਉਹੀ ਮਨੁੱਖ ਗੰਦਾ ਹੈ, ਕੰਗਾਲ ਹੈ, ਨੀਚ ਹੈ। ਉਹ ਮੂਰਖ ਮਨੁੱਖ ਆਪਣੇ ਆਪ ਨੂੰ (ਕੋਈ ਵੱਡੀ ਹਸਤੀ) ਸਮਝਦਾ ਰਹਿੰਦਾ ਹੈ, ਸਭ ਕੁਝ ਕਰਨ ਦੇ ਸਮਰੱਥ ਪ੍ਰਭੂ ਨੂੰ ਕੁਝ ਸਮਝਦਾ ਹੀ ਨਹੀਂ।੧।

    (ਪਰ, ਹੇ ਭਾਈ! ਯਾਦ ਰੱਖ)

    ਪਰਮਾਤਮਾ ਉੱਚੇ (ਆਕੜਖਾਨ) ਤੋਂ ਨੀਵਾਂ ਬਣਾ ਦੇਂਦਾ ਹੈ, ਅਤੇ ਨੀਵਿਆਂ ਨੂੰ ਇਕ
    ਖਿਨ ਵਿਚ ਹੀ ਇੱਜ਼ਤ ਵਾਲੇ ਬਣਾ ਦੇਂਦਾ ਹੈ। ਉਸ ਪਰਮਾਤਮਾ ਦੇ ਪਰਤਾਪ ਦਾ ਅੰਦਾਜ਼ਾ ਨਹੀਂ ਲਾਇਆ
    ਜਾ ਸਕਦਾ।੨।

    (ਹੇ ਭਾਈ! ਦੁਨੀਆ ਦੇ) ਖੇਲ-ਤਮਾਸ਼ੇ (ਦੁਨੀਆ

    ਦੇ) ਰੰਗ ਰੂਪ ਵੇਖਦਿਆਂ ਵੇਖਦਿਆਂ (ਹੀ ਮਨੁੱਖ ਦਾ ਦੁਨੀਆ
    ਤੋਂ) ਤੁਰਨ ਦਾ ਦਿਨ ਆ ਪਹੁੰਚਦਾ ਹੈ। ਇਹਨਾਂ ਰੰਗ-ਤਮਾਸ਼ਿਆਂ ਨਾਲੋਂ ਸਾਥ ਮੁੱਕਣਾ ਹੀ ਸੀ, ਉਹ ਸਾਥ ਮੁੱਕ ਜਾਂਦਾ ਹੈ, ਮਨੁੱਖ ਦੇ ਨਾਲ ਕੀਤੇ
    ਹੋਏ ਕਰਮ ਹੀ ਜਾਂਦੇ ਹਨ।੩।

    ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ!

    ਤੇਰਾ ਦਾਸ ਨਾਨਕ) ਤੇਰੀ ਸਰਣ ਆਇਆ ਹੈ। ਹੇ ਹਰੀ! ਨਾਨਕ ਦਿਨ ਰਾਤ (ਤੇਰਾ ਹੀ ਨਾਮ) ਜਪਦਾ ਹੈ, ਤੈਥੋਂ ਹੀ ਸਦਾ ਸਦਾ ਸਦਕੇ ਜਾਂਦਾ ਹੈ।੪।੨੦।੫੦।

    BILAAVAL, FIFTH MEHL:

    One who forgets God

    is filthy, poor and low. The fool does not understand the Creator Lord;
    instead, he thinks that he himself is the doer. || 1 || Pain comes, when one
    forgets Him. Peace comes when one remembers God. This is the way the Saints
    are in bliss — they continually sing the Glorious Praises of the Lord. || 1
    || Pause || The high, He makes low, and the low, he elevates in an instant.
    The value of the glory of our Lord and Master cannot be estimated. || 2 ||
    While he gazes upon beautiful dramas and plays, the day of his departure
    dawns. The dream becomes the dream, and his actions do not go along with him.
    || 3 || God is All-powerful, the Cause of causes; I seek Your Sanctuary. Day
    and night, Nanak meditates on the Lord; forever and ever he is a sacrifice.
    || 4 || 20 || 50 ||

    6 min
  • ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥
    ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥
    ਅਰਥ: ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ।
    ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧।
    ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ।੨।
    ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ।੩।
    ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ।੪।੨।੨੩।
    DHANASREE, FIFTH MEHL:
    I am meek and poor; the Name of God is my only Support. The Name of the Lord, Har, Har, is my occupation and earnings. I gather only the Lord’s Name. It is useful in both this world and the next. || 1 || Imbued with the Love of the Lord God’s Infinite Name, the Holy Saints sing the Glorious Praises of the One Lord, the Formless Lord. || Pause || The Glory of the Holy Saints comes from their total humility. The Saints realize that their greatness rests in the Praises of the Lord. Meditating on the Lord of the Universe, the Saints are in bliss. The Saints find peace, and their anxieties are dispelled. || 2 || Wherever the Holy Saints gather, there they sing the Praises of the Lord, in music and poetry. In the Society of the Saints, there is bliss and peace. They alone obtain this Society, upon whose foreheads such destiny is written. || 3 || With my palms pressed together, I offer my prayer. I wash their feet, and chant the Praises of the Lord, the treasure of virtue. O God, merciful and compassionate, let me remain in Your Presence. Nanak lives, in the dust of the Saints. || 4 || 2 || 23 ||
    5 min
  • ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ
    ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 
    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
    JAITSREE, FOURTH MEHL, FIRST HOUSE, CHAU-PADAS:
    ONE UNIVERSAL CREATOR GOD. BY THE GRACE OF THE TRUE GURU:
    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||
    7 min
  • ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ
    ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
    ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥
    ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ੍ਹ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ਹ੍ਹ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥
    ਅਰਥ: ਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈਂ ਦੀ (ਸਹਾਇਤਾ ਦੀ) ਆਸ ਰੱਖਿਆ ਕਰ। ਪਰਮਾਤਮਾ ਤੋਂ ਬਿਨਾ ਜੇਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ।੧।ਰਹਾਉ।
    ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ, (ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ। ਸੋ, ਹੇ ਮੇਰੇ ਮਨ! ਉਸ ਮਾਲਕ-ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ।੧।
    ਹੇ ਮੇਰੇ ਮਨ! ਜੋ ਇਹ ਸਾਰਾ ਪਰਵਾਰ ਦਿੱਸ ਰਿਹਾ ਹੈ, ਇਹ ਮਾਇਆ ਦੇ ਮੋਹ (ਦਾ ਮੂਲ) ਹੈ। ਇਸ ਪਰਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈਂ। ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ। ਇਹ ਵਿਚਾਰੇ ਕੀਹ ਕਰ ਸਕਦੇ ਹਨ? ਇਹਨਾਂ ਦਾ ਲਾਇਆ ਹੋਇਆ ਜ਼ੋਰ ਸਫਲ ਨਹੀਂ ਹੋ ਸਕਦਾ। ਸੋ, ਹੇ ਮੇਰੇ ਮਨ! ਆਪਣੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹੀ ਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਵਾਰ ਨੂੰ ਭੀ (ਹਰੇਕ ਬਿਪਤਾ ਤੋਂ) ਛੁਡਾ ਸਕਦਾ ਹੈ।੨।
    ਹੇ ਭਾਈ! ਜੇ ਤੂੰ (ਪ੍ਰਭੂ ਨੂੰ ਛੱਡ ਕੇ) ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾਹ ਸਮਝ ਲਈਂ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ। ਮਾਇਆ ਵਾਲੀ ਆਸ (ਪ੍ਰਭੂ ਤੋਂ ਬਿਨਾ) ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਇਗਾ। ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹ ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ।੩।
    ਪਰ, ਹੇ ਮੇਰੇ ਮਾਲਕ-ਪ੍ਰਭੂ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇ ਫੁਰਨੇ ਬਣਾਂਦਾ ਹੈ। ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ। ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ-ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ। ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈਂ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕ ਦਾ ਮਨ) ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆਂ ਆਸਾਂ ਵੱਲੋਂ) ਰੱਜਿਆ ਰਹੇ।੪।੧।
    Translation English
    ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:
    RAAG GOND, CHAU-PADAS, FOURTH MEHL, FIRST HOUSE:
    Oh my mind! Hope for (the help of) the Lord of the world. Whoever hopes for someone else besides God, that hope is not successful, that hope goes in vain. 1. Stay. Hey brother! If you trust only in God in your mind, then you will get many desired fruits, (because) God knows everything that is used in the mind (of those beings), and God does not know anything. He does not let his hard work go to waste. So, oh my mind! Always have hope of that Master-God, who is present in all beings. 1.Oh my mind! What this whole family is showing is (the root of) Maya's attachment. Don't waste your life hoping for this family. There is nothing in the hands of those concerned. What can these ideas do? Their efforts cannot be successful. So, oh my mind! Hope only in your beloved Lord, He can pass you through, can also save your family (from every calamity). 2.Hey brother! If you (apart from the Lord) hope for other illusions etc., do not think that illusion will be of any use to you. Maya wali aasa (apart from Lord) is another love, it is all false love, it will perish in a moment. Oh my mind! Have hope only in the beloved Lord who is eternal, that Lord will make all your hard work successful. 3.But, O my Lord! With your
    8 min
  • ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
    4 min
  • ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 
    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
    JAITSREE, FOURTH MEHL, FIRST HOUSE, CHAU-PADAS:
    ONE UNIVERSAL CREATOR GOD. BY THE GRACE OF THE TRUE GURU:
    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||
    4 min
  • ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥
    ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥
    ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।
    (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।
    ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।
    DHANAASAREE, FIFTH MEHL:
    I have fallen in love with the Lord. My True Guru is always my help and support; He has torn down the banner of pain. || 1 || Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 || The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 ||
    3 min

About Audio Gurbani (Blessed Day)

From the publisher's feed

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.

More shows like Audio Gurbani (Blessed Day)

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Gurbani Paath by Harman Grewal

Gurbani Paath

0 Listeners