Share Audio Gurbani
Share to email
Share to Facebook
Share to X
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩। SHALOK: He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩। SHALOK: He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||
ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥
ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥
ਅਰਥ: (ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ।੧।ਰਹਾਉ।
ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ-ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ।੧।
ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਆਖਦਾ ਹੈ-(ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ?।੨।੨।
SORATH, NINTH MEHL
The mind remains in the mind. He does not meditate on the Lord, nor does he perform service at sacred shrines, and so death seizes him by the hair. || 1 || Pause || Wife, friends, children, carriages, property, total wealth, the entire world - know that all of these things are false. The Lords meditation alone is true. || 1 || Wandering, wandering around for so many ages, he has grown weary, and finally, he obtained this human body. Says Nanak, this is the opportunity to meet the Lord; why dont you remember Him in meditation? || 2 || 2 ||
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥
ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।
(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।
(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।
(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩।
ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।
DHANAASAREE, FIFTH MEHL:
The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. || 1 || Come back to your home, O my friend. The Lord Himself has eliminated your enemies, and your misfortunes are past. || Pause || God, the Creator Lord, has glorified you, and your running and rushing around has ended. In your home, there is rejoicing; the musical instruments continually play, and your Husband Lord has exalted you. || 2 || Remain firm and steady, and do not ever waver; take the Guru’s Word as your Support. You shall be applauded and congratulated all over the world, and your face shall be radiant in the Court of the Lord. || 3 || All beings belong to Him; He Himself transforms them, and He Himself becomes their help and support. The Creator Lord has worked a wondrous miracle; O Nanak, His glorious greatness is true. || 4 || 4 || 28 ||
io ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭। SHALOK THIRD MEHL: Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 ||
ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਅਰਥ: ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ ਅਰਥ: ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭। SHALOK THIRD MEHL: Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled.
ਸੋਰਠਿ ਮਹਲਾ ੫ ॥ ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇਸੰਜੋਗਾ ॥੧॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ ਸਾਚਾਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥੨॥ ਹਰਿਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥ ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥੩॥ ਸੁਣੀਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥ ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥੪॥੧੧॥
ਅਰਥ: ਹੇ ਭਾਈ! ਗੁਰੂ ਨੇ ਆਪਣਾ) ਸ਼ਬਦ ਸੋਹਣਾ ਉਚਾਰਿਆ ਹੋਇਆ ਹੈ, (ਇਹ ਸ਼ਬਦ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਹੈ।(ਇਸ ਸ਼ਬਦ ਨੂੰ) ਸਦਾ ਗਾਂਦੇ ਰਹੋ, ਸੁਣਦੇ ਰਹੋ, ਪੜ੍ਹਦੇ ਰਹੋ, (ਜੇ ਇਹ ਉੱਦਮ ਕਰਦਾ ਰਹੇਂਗਾ, ਤਾਂ ਯਕੀਨ ਰੱਖ) ਪੂਰੇ ਗੁਰੂ ਨੇ ਤੈਨੂੰ(ਜੀਵਨ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚਾ ਲਿਆ।ਰਹਾਉ।
(ਹੇ ਭਾਈ! ਅੰਮ੍ਰਿਤ ਵੇਲੇ) ਇਸ਼ਨਾਨ ਕਰ ਕੇ, ਆਪਣੇ ਪ੍ਰਭੂ ਦਾ ਨਾਮ ਸਿਮਰ ਕੇ ਮਨ ਅਤੇ ਸਰੀਰ ਨਰੋਏ ਹੋ ਜਾਂਦੇ ਹਨ (ਕਿਉਂਕਿ) ਪ੍ਰਭੂ ਦੀਸਰਨ ਪਿਆਂ (ਜੀਵਨ ਦੇ ਰਾਹ ਵਿਚ ਆਉਣ ਵਾਲੀਆਂ) ਕ੍ਰੋੜਾਂ ਰੁਕਾਵਟਾਂ ਦੂਰ ਹੋ ਜਾਂਦੀਆਂ ਹਨ, ਤੇ, ਪ੍ਰਭੂ ਨਾਲ ਮਿਲਾਪ ਦੇ ਚੰਗੇਅਵਸਰ ਉੱਘੜ ਪੈਂਦੇ ਹਨ।੧।
ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਬਜ਼ੁਰਗੀ ਮਿਣੀ ਨਹੀਂ ਜਾ ਸਕਦੀ, ਉਹ ਭਗਤੀ ਨਾਲ ਪਿਆਰ ਕਰਨਵਾਲਾ ਹੈ, ਉਹ ਦਇਆ ਦਾ ਸੋਮਾ ਹੈ, ਆਪਣੇ ਸੰਤਾਂ ਦੀ ਇੱਜ਼ਤ ਉਹ (ਸਦਾ ਤੋਂ ਹੀ) ਰੱਖਦਾ ਆਇਆ ਹੈ, ਆਪਣਾ ਇਹ ਮੁੱਢ-ਕਦੀਮਾਂਦਾ ਸੁਭਾਉ ਉਹ ਸ਼ੁਰੂ ਤੋਂ ਹੀ ਪਾਲਦਾ ਆ ਰਿਹਾ ਹੈ।੨।
ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਇਹ (ਆਤਮਕ) ਖ਼ੁਰਾਕ ਸਦਾ ਖਾਂਦੇ ਰਹੋ, ਹਰ ਵੇਲੇ ਆਪਣੇ ਮੂੰਹਵਿਚ ਪਾਂਦੇ ਰਹੋ। ਹੇ ਭਾਈ! ਗੋਬਿੰਦ ਦੇ ਗੁਣ ਸਦਾ ਗਾਂਦੇ ਰਹੋ (ਆਤਮਕ ਜੀਵਨ ਨੂੰ) ਨਾਹ ਬੁਢੇਪਾ ਆਵੇਗਾ ਨਾ ਮੌਤ ਆਵੇਗੀ, ਹਰੇਕਦੁੱਖ-ਕਲੇਸ਼ ਦੂਰ ਹੋ ਜਾਇਗਾ।੩।
ਹੇ ਭਾਈ! ਜਿਸ ਭੀ ਮਨੁੱਖ ਨੇ ਗੁਰੂ ਦੇ ਸ਼ਬਦ ਦਾ ਆਸਰਾ ਲੈ ਕੇ ਪ੍ਰਭੂ ਦਾ ਨਾਮ ਜਪਿਆ) ਮੇਰੇ ਮਾਲਕ ਨੇ ਉਸ ਦੀ ਅਰਦਾਸਿ ਸੁਣਲਈ, (ਕ੍ਰੋੜਾਂ ਵਿਘਨਾਂ ਦਾ ਟਾਕਰਾ ਕਰਨ ਲਈ ਉਸ ਦੇ ਅੰਦਰ) ਪੂਰੀ ਤਾਕਤ ਪੈਦਾ ਹੋ ਜਾਂਦੀ ਹੈ। ਹੇ ਨਾਨਕ! ਗੁਰੂ ਦੀ ਇਹ ਅਜ਼ਮਤਸਾਰੇ ਜੁਗਾਂ ਵਿਚ ਹੀ ਪਰਤੱਖ ਉੱਘੜ ਰਹਿੰਦੀ ਹੈ।੪।੧੧।
SORAT’H, FIFTH MEHL:
After taking your cleansing bath, remember your God in meditation, and your mind and body shall be free of disease. Millions of obstacles are removed, in the Sanctuary of God, and good fortune dawns. || 1 || The Word of God’s Bani, and His Shabad, are the best utterances. So constantly sing them, listen to them, and read them, O Siblings of Destiny, and the Perfect Guru shall save you. || Pause || The glorious greatness of the True Lord is immeasurable; the Merciful Lord is the Lover of His devotees. He has preserved the honor of His Saints; from the very beginning of time, His Nature is to cherish them. || 2 || So eat the Ambrosial Name of the Lord as your food; put it into your mouth at all times. The pains of old age and death shall all depart, when you constantly sing the Glorious Praises of the Lord of the Universe. || 3 || My Lord and Master has heard my prayer, and all my affairs have been resolved. The glorious greatness of Guru Nanak is manifest, throughout all the ages. || 4 || 11 ||
SORAT’H, FIFTH MEHL:
I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. || 2 || 12 || 40 ||
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥।
ਅਰਥ: ਹੇ ਭਾਈ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ।ਰਹਾਉ।
(ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ।੧।
(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ।੨।੧੨।੪੦।
ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥
ਅਰਥ: ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ਜਿਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ (ਇਸ ਸਰੀਰ ਦੇ ਮੋਹ ਵਿਚ ਫਸ ਕੇ) ਮਰਦਾ ਹੈ ਜੰਮਦਾ ਹੈ, ਜੰਮਦਾ ਹੈ ਮਰਦਾ ਹੈ। ਗੁਰੂ ਦੀ ਸਰਨ ਨਾਹ ਪੈਣ ਵਾਲੇ ਮਨੁੱਖ (ਸਰੀਰਕ ਮੋਹ ਵਿਚ ਫਸ ਕੇ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਨੂੰ (ਕਦੇ) ਸੁਖ ਨਸੀਬ ਨਹੀਂ ਹੁੰਦਾ।
ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਲੋਕ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। ਜਮ ਰਾਜ ਦੀ ਪੁਰੀ ਵਿਚ ਭੀ (ਪਰਲੋਕ ਵਿਚ ਭੀ ਉਸ ਦੇ ਆਤਮਕ ਜੀਵਨ ਵਾਸਤੇ) ਘੁੱਪ ਹਨੇਰਾ ਬਹੁਤ ਹਨੇਰਾ ਹੀ ਟਿਕਿਆ ਰਹਿੰਦਾ ਹੈ, (ਇਸ ਦੁਨੀਆ ਵਾਲਾ ਕੋਈ) ਭੈਣ ਭਰਾ ਉਸ ਲੋਕ ਵਿਚ ਸਹਾਇਤਾ ਨਹੀਂ ਕਰ ਸਕਦਾ।
ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ।੧।
ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥
ਅਰਥ: ਹੇ ਭਾਈ! ਮਨੁੱਖ ਦਾ) ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। (ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਤੇ, ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ। ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ। ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਮਨੁੱਖ ਦਾ ਇਹ) ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ।੨।
ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥
ਅਰਥ: ਹੇ ਭਾਈ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਅਕਲ ਦੇ ਦੇਵੇ। ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ ਮਾਇਆ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ, ਤੇ, ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ। ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ।
ਹੇ ਭਾਈ! ਜੇਹੜੀ ਜੀਵ-ਇਸਤ੍ਰੀ ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ। ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ) ।
ਹੇ ਭਾਈ! ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ। (ਪਰ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਤਿ-ਸਾਲਾਹ ਕਰਨ ਦੀ) ਸਮਝ ਬਖ਼ਸ਼ ਦੇਵੇ।੩।
ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥
ਅਰਥ: ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ (ਵਿਕਾਰਾਂ ਦੀ) ਸਾਰੀ ਮੈਲ ਦੂਰ ਹੋ ਜਾਂਦੀ ਹੈ। ਉਹਨਾਂ ਦਾ ਦੀਦਾਰ ਕਰਨ ਨਾਲ (ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ। (ਜੇਹੜਾ ਮਨੁੱਖ ਉਹਨਾਂ ਦਾ ਦਰਸ਼ਨ ਕਰਦਾ ਹੈ, ਉਹ ਮਨੁੱਖ) ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ, ਉਹ ਸਦਾ-ਥਿਰ ਹਰੀ ਵਿਚ ਲੀਨ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।
The podcast currently has 1,821 episodes available.
12 Listeners
3 Listeners
0 Listeners
1,689 Listeners
0 Listeners
11 Listeners