ਬਾਬਾ ਬੁੱਢਾ ਜੀ
ਬਾਬਾ ਬੁੱਢਾ ਜੀ ਬੜੇ ਉੱਚੇ ਸੁੱਚੇ, ਪ੍ਰਸਿੱਧ, ਅਤੇ ਕਰਨੀ ਵਾਲੇ ਗੁਰਸਿੱਖ ਹੋਏ ਹਨ। ਉਨ੍ਹਾਂ ਨੇ ਗੁਰਸਿੱਖੀ ਦਾ ਉਪਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲਿਆ ਅਤੇ ਛੇਵੀਂ ਪਾਤਸ਼ਾਹੀ ਦੇ ਸਮੇਂ ਤੀਕ ਗੁਰਸਿੱਖੀ ਦਾ ਨਮੂਨਾ ਬਣ ਕੇ ਜੀਵਨ ਬਤੀਤ ਕੀਤਾ।
ਬਾਬਾ ਜੀ ਦਾ ਜਨਮ ਸੁਘੇ ਰੰਧਾਵੇ (ਜੱਟ) ਦੇ ਘਰ ਮਾਤਾ ਗੌਰਾਂ ਦੀ ਕੁੱਖੋਂ ਅਕਤੂਬਰ 1506 ਨੂੰ ਕਬੂ ਨੰਗਲ, ਜ਼ਿਲ੍ਹਾ ਅੰਮ੍ਰਿਤਸਰ ਵਿਚ ਹੋਇਆ। ਮਾਪਿਆਂ ਨੇ ਉਨ੍ਹਾਂ ਦਾ ਨਾਂ ਬੂੜਾ ਰੱਖਿਆ, ਮਗਰੋਂ ਗੁਰੂ ਨਾਨਕ ਦੇਵ ਜੀ ਦੇ ਬਚਨ ਮੂਜਬ ਉਹਨਾ ਦਾ ਨਾਂ ਬੁੱਢਾ ਜੀ ਪੈ ਗਿਆ।