ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ ਅਤੇ ਭਾਰਤ ਦਾ ਸ਼ਾਸਨ ਪ੍ਰਬੰਧ ਰਾਸ਼ਟਰਪਤੀ ਦੇ ਨਾਂ ਤੇ ਚਲਾਇਆ ਜਾਂਦਾ ਹੈ।ਭਾਰਤ ਦੇ ਰਾਸ਼ਟਰਪਤੀ ਦਾ ਕਾਰਜਕਾਲ 5 ਸਾਲ ਹੁੰਦਾ ਹੈ। ਰਾਸ਼ਟਰਪਤੀ ਦੀ ਚੋਣ ਵਿੱਚ ਚੁਣੇ ਗਏ ਸੰਸਦ ਮੈਂਬਰ ਅਤੇ ਸਾਰੇ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਚੁਣੇ ਹੋਏ ਮੈਂਬਰ ਭਾਗ ਲੈਂਦੇ ਹਨ। ਰਾਸ਼ਟਰਪਤੀ ਦੀ ਗੈਰ ਹਾਜ਼ਰੀ ਵਿੱਚ ਉਪ ਰਾਸ਼ਟਰਪਤੀ ਸਾਰੀਆਂ ਜ਼ਿੰਮੇਵਾਰੀਆਂ ਨਿਭਾਉਂਦਾ ਹੈ।