AUDIO GURBANI by Gurjit Singh Jhampur

ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥


Listen Later

ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥੨॥ 

ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ਚਿਤ ਗੁਪਤ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥ ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥ 
ਪ੍ਰਭ ਤੁਝ ਬਿਨਾ ਨਹੀ ਹੋਰ ॥ ਮਨਿ ਪ੍ਰੀਤਿ ਚੰਦ ਚਕੋਰ ॥ ਜਿਉ ਮੀਨ ਜਲ ਸਿਉ ਹੇਤੁ ॥ ਅਲਿ ਕਮਲ ਭਿੰਨੁ ਨ ਭੇਤੁ ॥ ਜਿਉ ਚਕਵੀ ਸੂਰਜ ਆਸ ॥ ਨਾਨਕ ਚਰਨ ਪਿਆਸ ॥੬॥
ਜਿਉ ਤਰੁਨਿ ਭਰਤ ਪਰਾਨ ॥ ਜਿਉ ਲੋਭੀਐ ਧਨੁ ਦਾਨੁ ॥ ਜਿਉ ਦੂਧ ਜਲਹਿ ਸੰਜੋਗੁ ॥ ਜਿਉ ਮਹਾ ਖੁਧਿਆਰਥ ਭੋਗੁ ॥ ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ ਨੇਤ ॥੭॥ ਜਿਉ ਦੀਪ ਪਤਨ ਪਤੰਗ ॥ ਜਿਉ ਚੋਰੁ ਹਿਰਤ ਨਿਸੰਗ ॥ ਮੈਗਲਹਿ ਕਾਮੈ ਬੰਧੁ ॥ ਜਿਉ ਗ੍ਰਸਤ ਬਿਖਈ ਧੰਧੁ ॥ ਜਿਉ ਜੂਆਰ ਬਿਸਨੁ ਨ ਜਾਇ ॥ ਹਰਿ ਨਾਨਕ ਇਹੁ ਮਨੁ ਲਾਇ ॥੮॥ 
ਕੁਰੰਕ ਨਾਦੈ ਨੇਹੁ ॥ ਚਾਤ੍ਰਿਕੁ ਚਾਹਤ ਮੇਹੁ ॥ ਜਨ ਜੀਵਨਾ ਸਤਸੰਗਿ ॥ ਗੋਬਿਦੁ ਭਜਨਾ ਰੰਗਿ ॥ ਰਸਨਾ ਬਖਾਨੈ ਨਾਮੁ ॥ ਨਾਨਕ ਦਰਸਨ ਦਾਨੁ ॥੯॥ ਗੁਨ ਗਾਇ ਸੁਨਿ ਲਿਖਿ ਦੇਇ ॥ ਸੋ ਸਰਬ ਫਲ ਹਰਿ ਲੇਇ ॥ ਕੁਲ ਸਮੂਹ ਕਰਤ ਉਧਾਰੁ ॥ ਸੰਸਾਰੁ ਉਤਰਸਿ ਪਾਰਿ ॥ ਹਰਿ ਚਰਨ ਬੋਹਿਥ ਤਾਹਿ ॥ ਮਿਲਿ ਸਾਧਸੰਗਿ ਜਸੁ ਗਾਹਿ ॥ ਹਰਿ ਪੈਜ ਰਖੈ ਮੁਰਾਰਿ ॥ ਹਰਿ ਨਾਨਕ ਸਰਨਿ ਦੁਆਰਿ ॥੧੦॥੨॥
ਅਰਥ: ਹੇ ਗ਼ਰੀਬਾਂ ਦੇ ਖਸਮ! ਹੇ ਦਇਆ ਦੇ ਸੋਮੇ! ਹੇ ਮੇਰੇ ਸੁਆਮੀ! ਹੇ ਦੀਨਾ ਨਾਥ! ਹੇ ਦਇਆਲ! ਮੈਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੧।ਰਹਾਉ।
ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆ ਕਰ (ਅਤੇ ਬੇਨਤੀ ਕਰਿਆ ਕਰ-) ਹੇ ਪ੍ਰਭੂ! ਮੇਰਾ) ਜਨਮ ਮਰਨ (ਦਾ ਗੇੜ) ਮੁਕਾ ਦੇਹ, ਮੈਂ (ਹੋਰ ਪਾਸਿਆਂ ਵਲੋਂ) ਆਸ ਲਾਹ ਕੇ ਤੇਰੇ ਦਰ ਤੇ ਆ ਡਿੱਗਾ ਹਾਂ। (ਮਿਹਰ ਕਰ) ਤੇਰੇ ਸੰਤ ਜਨਾਂ ਦੇ ਚਰਨ ਫੜ ਕੇ (ਤੇਰੇ ਸੰਤ ਜਨਾਂ ਦਾ) ਪੱਲਾ ਫੜ ਕੇ, ਮੇਰੇ ਮਨ ਨੂੰ, ਹੇ ਹਰੀ! ਤੇਰਾ ਪਿਆਰ ਮਿੱਠਾ ਲੱਗਦਾ ਰਹੇ। ਮਿਹਰ ਕਰ ਕੇ ਮੈਨੂੰ ਆਪਣੇ ਲੜ ਨਾਲ ਲਾ ਲੈ।੧।
ਹੇ ਨਾਨਕ! ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ, ਆਖ-) ਹੇ ਪ੍ਰਭੂ! ਮੈਂ (ਤੇਰੇ ਨਾਮ ਤੋਂ) ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ। ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਆਪਣਾ ਨਾਮ ਬਖ਼ਸ਼। ਇਹ ਜਗਤ ਮਾਇਆ (ਦੇ ਮੋਹ) ਦਾ ਖੂਹ ਹੈ, ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਘੁੱਪ ਹਨੇਰਾ (ਮੈਨੂੰ) ਮੋਹ ਰਿਹਾ ਹੈ। (ਮੇਰੀ) ਬਾਂਹ ਫੜ ਕੇ (ਮੈਨੂੰ) ਬਚਾ ਲੈ।੨।
ਹੇ ਨਾਨਕ! ਆਖ-) ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਮੇਰਾ ਸਰੀਰ ਲੋਭ ਵਿਚ ਮੋਹ ਵਿਚ ਬੱਝਾ ਪਿਆ ਹੈ, (ਤੇਰਾ) ਭਜਨ ਕਰਨ ਤੋਂ ਬਿਨਾ ਮਿੱਟੀ ਹੁੰਦਾ ਜਾ ਰਿਹਾ ਹੈ। (ਮੈਨੂੰ) ਜਮਦੂਤ ਬੜੇ ਡਰਾਉਣੇ (ਲੱਗ ਰਹੇ ਹਨ। ਚਿੱਤ੍ਰ ਗੁਪਤ (ਮੇਰੇ) ਕਰਮਾਂ ਨੂੰ ਜਾਣਦੇ ਹਨ। ਦਿਨ ਅਤੇ ਰਾਤ (ਇਹ ਭੀ ਮੇਰੇ ਕਰਮਾਂ ਦੀ) ਗਵਾਹੀ ਦੇ ਕੇ (ਇਹੀ ਕਹਿ ਰਹੇ ਹਨ ਕਿ ਮੈਂ ਮੰਦ-ਕਰਮੀ ਹਾਂ) ।੩।
ਹੇ ਨਾਨਕ! ਆਖ-) ਹੇ ਸਾਰੇ ਡਰਾਂ ਦੇ ਨਾਸ ਕਰਨ ਵਾਲੇ ਪ੍ਰਭੂ! ਮਿਹਰ ਕਰ ਕੇ (ਮੈਨੂੰ) ਵਿਕਾਰੀ ਨੂੰ (ਵਿਕਾਰਾਂ ਤੋਂ) ਬਚਾ ਲੈ। ਮੇਰੇ ਵਿਕਾਰ ਗਿਣੇ ਨਹੀਂ ਜਾ ਸਕਦੇ। ਹੇ ਹਰੀ! ਤੈਥੋਂ ਬਿਨਾ ਹੋਰ ਕਿਸੇ ਦਰ ਤੇ ਭੀ ਇਹ ਬਖ਼ਸ਼ੇ ਨਹੀਂ ਜਾ ਸਕਦੇ। ਹੇ ਨਾਥ! ਮੈਂ ਤੇਰਾ ਆਸਰਾ ਹੀ ਸੋਚਿਆ ਹੈ, (ਮੇਰੀ ਬਾਂਹ) ਫੜ ਲੈ, (ਆਪਣਾ) ਹੱਥ ਦੇ ਕੇ ਮੇਰੀ ਰੱਖਿਆ ਕਰ।੪।
ਹੇ ਨਾਨਕ! ਆਖ-) ਹੇ ਹਰੀ! ਹੇ ਗੁਣਾਂ ਦੇ ਖ਼ਜ਼ਾਨੇ! ਹੇ ਧਰਤੀ ਦੇ ਰੱਖਿਅਕ! ਹੇ ਸਭ ਸਰੀਰਾਂ ਦੇ ਪਾਲਣਹਾਰ! ਹੇ ਗੋਬਿੰਦ! ਮੇਰੇ ਮਨ ਦੀ) ਆਸ ਪੂਰੀ ਕਰ, (ਮੇਰੇ) ਮਨ ਵਿਚ (ਤੇਰੀ) ਪ੍ਰੀਤ (ਬਣੀ ਰਹੇ, ਤੇਰੇ) ਦਰਸਨ ਦੀ ਤਾਂਘ (ਬਣੀ ਰਹੇ, ਤੇਰੇ ਦਰਸਨ ਤੋਂ ਬਿਨਾ ਮੈਥੋਂ) ਇਕ ਪਲ ਭਰ ਭੀ ਰਿਹਾ ਨਹੀਂ ਜਾ ਸਕਦਾ। ਵੱਡੀ ਕਿਸਮਤ ਨਾਲ ਹੀ ਕੋਈ (ਤੇਰਾ) ਮਿਲਾਪ ਪ੍ਰਾਪਤ ਕਰਦਾ ਹੈ।੫।
 ਹੇ ਨਾਨਕ! ਆਖ-) ਹੇ ਪ੍ਰਭੂ! ਤੈਥੋਂ ਬਿਨਾ (ਮੇਰਾ ਕੋਈ) ਹੋਰ (ਆਸਰਾ) ਨਹੀਂ ਹੈ। (ਮੇਰੇ) ਮਨ ਵਿਚ (ਤੇਰੇ ਚਰਨਾਂ ਦੀ) ਪ੍ਰੀਤ ਹੈ (ਜਿਵੇਂ) ਚਕੋਰ ਨੂੰ ਚੰਦ ਨਾਲ ਪਿਆਰ ਹੈ, ਜਿਵੇਂ ਮਛਲੀ ਦਾ ਪਾਣੀ ਨਾਲ ਪਿਆਰ ਹੈ, (ਜਿਵੇਂ) ਭੌਰ ਦਾ ਕੌਲ ਫੁੱਲ ਨਾਲੋਂ ਕੋਈ ਫ਼ਰਕ ਨਹੀਂ ਰਹਿ ਜਾਂਦਾ, ਜਿਵੇਂ ਚਕਵੀ ਨੂੰ ਸੂਰਜ (ਦੇ ਚੜ੍ਹਨ) ਦੀ ਉਡੀਕ ਲੱਗੀ ਰਹਿੰਦੀ ਹੈ, (ਇਸੇ ਤਰ੍ਹਾਂ, ਹੇ ਪ੍ਰਭੂ! ਮੈਨੂੰ ਤੇਰੇ) ਚਰਨਾਂ ਦੀ ਤਾਂਘ ਹੈ।੬।
ਹੇ ਨਾਨਕ! ਆਖ-ਹੇ ਭਾਈ) ਜਿਵੇਂ ਜੁਆਨ ਇਸਤ੍ਰੀ ਨੂੰ (ਆਪਣਾ) ਖਸਮ ਬਹੁਤ ਪਿਆਰਾ ਹੁੰਦਾ ਹੈ, ਜਿਵੇਂ ਲਾਲਚੀ ਮਨੁੱਖ ਨੂੰ ਧਨ-ਪ੍ਰਾਪਤੀ (ਤੋਂ ਖ਼ੁਸ਼ੀ ਹੁੰਦੀ ਹੈ) , ਜਿਵੇਂ ਦੁੱਧ ਦਾ ਪਾਣੀ ਨਾਲ ਮਿਲਾਪ ਹੋ ਜਾਂਦਾ ਹੈ, ਜਿਵੇਂ ਬਹੁਤ ਭੁੱਖੇ ਨੂੰ ਭੋਜਨ (ਤ੍ਰਿਪਤ ਕਰਦਾ ਹੈ) , ਜਿਵੇਂ ਮਾਂ ਦਾ ਪੁੱਤਰ ਨਾਲ ਪਿਆਰ ਹੁੰਦਾ ਹੈ, ਤਿਵੇਂ ਸਦਾ ਪਰਮਾਤਮਾ ਨੂੰ (ਪਿਆਰ ਨਾਲ) ਸਿਮਰਿਆ ਕਰ।੭।
ਹੇ ਨਾਨਕ! ਆਖ-ਹੇ ਭਾਈ!) ਜਿਵੇਂ (ਪ੍ਰੇਮ ਦੇ ਬੱਝੇ) ਭੰਬਟ ਦੀਵੇ ਉਤੇ ਡਿੱਗਦੇ ਹਨ, ਜਿਵੇਂ ਚੋਰ ਝਾਕਾ ਲਾਹ ਕੇ ਚੋਰੀ ਕਰਦਾ ਹੈ, ਜਿਵੇਂ ਹਾਥੀ ਦਾ ਕਾਮ-ਵਾਸਨਾ ਨਾਲ ਜੋੜ ਹੈ, ਜਿਵੇਂ (ਵਿਸ਼ਿਆਂ ਦਾ) ਧੰਧਾ ਵਿਸ਼ਈ ਮਨੁੱਖ ਨੂੰ ਗ੍ਰਸੀ ਰੱਖਦਾ ਹੈ, ਜਿਵੇਂ ਜੁਆਰੀਏ ਦੀ (ਜੂਆ ਖੇਡਣ ਦੀ) ਭੈੜੀ ਆਦਤ ਦੂਰ ਨਹੀਂ ਹੁੰਦੀ, ਤਿਵੇਂ


...more
View all episodesView all episodes
Download on the App Store

AUDIO GURBANI by Gurjit Singh JhampurBy Gurjit Singh Jhampur

  • 5
  • 5
  • 5
  • 5
  • 5

5

6 ratings


More shows like AUDIO GURBANI by Gurjit Singh Jhampur

View all
ISikhi by ISikhi

ISikhi

7 Listeners

Guided Sikh Meditations by Nanak Naam by Nanak Naam

Guided Sikh Meditations by Nanak Naam

25 Listeners

Mental Health and Wellbeing by Nanak Naam by Nanak Naam

Mental Health and Wellbeing by Nanak Naam

13 Listeners

It's Different by Transform Your Life

It's Different

1 Listeners

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Kirtan Sohila | ਕੀਰਤਨ ਸੋਹਿਲਾ by Hubhopper

Kirtan Sohila | ਕੀਰਤਨ ਸੋਹਿਲਾ

0 Listeners

Chaupai Sahib | ਚੌਪਈ ਸਾਹਿਬ by Hubhopper

Chaupai Sahib | ਚੌਪਈ ਸਾਹਿਬ

0 Listeners

BHAI LAKHWINDER SINGH GAMBHIR by LAKHWINDER SINGH GAMBHIR

BHAI LAKHWINDER SINGH GAMBHIR

2 Listeners

Japji Sahib with Bhai Baljit Singh by Bhai Baljit Singh

Japji Sahib with Bhai Baljit Singh

2 Listeners

Navtej Gurbani Series by Harmandeep Singh

Navtej Gurbani Series

3 Listeners

Dhur Ki Bani Aayi Tin Sagli Chint Mitai by Harsimran Singh

Dhur Ki Bani Aayi Tin Sagli Chint Mitai

0 Listeners