THE DAILY HUKAMNAMA SAHIB FROM SRI DARBAR SAHIB AMRITSAR INCLUDING AUDIO PUNJABI AND ENGLISH TRANSLATIONS

HUKAMNAMA SAHIB
ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥
ਅਰਥ: ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ।੧।ਰਹਾਉ।
ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ।੧।
ਹੇ ਪ੍ਰਭੂ! ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ।੨।
ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾ, ਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ) ।੩।
ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ।੪।
ਹੇ ਪ੍ਰਭੂ! ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖ਼ੁਸ਼ ਹੋ ਕੇ) ਖਾ ਲਵਾਂਗਾ।੫।
ਹੇ ਪ੍ਰਭੂ! ਤੇਰਾ ਦਾਸ) ਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ।੬।
ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥ ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥ ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥
ਅਰਥ: ਹੇ ਪ੍ਰਭੂ! ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਗੁਰੂ ਲੱਭ ਪਏ।੭।
ਹੇ ਪ੍ਰਭੂ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ।੮।
ਹੇ ਪ੍ਰਭੂ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫ਼ਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ।੯।
ਹੇ ਪ੍ਰਭੂ! ਜੇ ਮੇਰੀ ਪ੍ਰੀਤਿ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇ। ਪਰ, ਤੇਰੇ ਵਿਸਰਿਆਂ, ਹੇ ਪ੍ਰਭੂ! ਮੈਂ ਆਤਮਕ ਮੌਤੇ ਮਰ ਜਾਵਾਂਗਾ।੧੦।
ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ) ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ।੧੧।
ਹੇ ਹਰੀ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ।੧੨।
ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥ ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥ ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥ ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥
ਅਰਥ: ਹੇ ਪ੍ਰਭੂ! ਤੇਰਾ ਮਿਲਾਪ ਪ੍ਰਾਪਤ ਕਰਨ ਦੀ ਖ਼ਾਤਰ) ਮੈਂ ਗੁਰੂ ਦਾ ਦਰਸਨ ਕਰਨ ਲਈ ਝੱਖੜ-ਹਨੇਰੀ (ਆਪਣੇ ਸਿਰ ਉਤੇ) ਝੱਲਣ ਨੂੰ ਭੀ ਤਿਆਰ ਹਾਂ, ਜੇ ਮੀਂਹ ਵਰ੍ਹਨ ਲੱਗ ਪਏ ਤਾਂ ਭੀ (ਵਰ੍ਹਦੇ ਮੀਂਹ ਵਿਚ ਹੀ) ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ।੧੩।
ਹੇ ਭਾਈ! ਖਾਰਾ ਸਮੁੰਦਰ ਭੀ ਲੰਘਣਾ ਪਏ, ਤਾਂ ਭੀ ਉਸ ਨੂੰ ਲੰਘ ਕੇ ਗੁਰੂ ਦਾ ਸਿੱਖ ਗੁਰੂ ਦੇ ਕੋਲ ਪਹੁੰਚਦਾ ਹੈ।੧੪।
ਜਿਵੇਂ ਪ੍ਰਾਣੀ ਪਾਣੀ ਤੋਂ ਮਿਲਣ ਤੋਂ ਬਿਨਾ ਮਰਨ ਲੱਗ ਪੈਂਦਾ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲਣ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧੫।
ਜਿਵੇਂ ਜਦੋਂ ਮੀਂਹ ਪੈਂਦਾ ਹੈ ਤਾਂ ਧਰਤੀ ਸੋਹਣੀ ਲੱਗਣ ਲੱਗ ਪੈਂਦੀ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲ ਕੇ ਪ੍ਰਸੰਨ ਹੁੰਦਾ ਹੈ।੧੬।
ਹੇ ਭਾਈ! ਮੈਂ ਗੁਰੂ ਦੇ ਸੇਵਕ ਦਾ ਸੇਵਕ ਬਣ ਕੇ ਉਸ ਦੀ ਕਾਰ ਕਰਨ ਨੂੰ ਤਿਆਰ ਹਾਂ ਮੈਂ ਉਸ ਨੂੰ ਬੇਨਤੀਆਂ ਕਰ ਕਰ ਕੇ (ਖ਼ੁਸ਼ੀ ਨਾਲ) ਸੱਦਾਂਗਾ।੧੭।
ਨਾਨਕ ਦੀ ਪਰਮਾਤਮਾ ਪਾਸ ਬੇਨਤੀ ਹੈ (-ਹੇ ਪ੍ਰਭੂ! ਮੈਨੂੰ ਗੁਰੂ ਮਿਲਾ) ਗੁਰੂ ਨੂੰ ਮਿਲ ਕੇ ਮੈਨੂੰ ਵੱਡਾ ਆਨੰਦ ਪ੍ਰਾਪਤ ਹੁੰਦਾ ਹੈ।੧੮।
SOOHEE, ASHTAPADEES, FOURTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:
If only someone would come, and lead me to meet my Darling Beloved; I would sell myself to him. || 1 || I long for the Blessed Vision of the Lord’s Darshan. When the Lord shows Mercy unto me, then I meet the True Guru; I meditate on the Name of th