ਸਲੋਕੁ ਮਃ ੩ ॥ ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥ ਮਃ ੩ ॥ ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥ ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥ ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥ ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥ ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥ ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ ॥੨॥ ਪਉੜੀ ॥ ਇਕਿ ਆਪਣੀ ਸਿਫਤੀ ਲਾਇਅਨੁ ਦੇ ਸਤਿਗੁਰ ਮਤੀ ॥ ਇਕਨਾ ਨੋ ਨਾਉ ਬਖਸਿਓਨੁ ਅਸਥਿਰੁ ਹਰਿ ਸਤੀ ॥ ਪਉਣੁ ਪਾਣੀ ਬੈਸੰਤਰੋ ਹੁਕਮਿ ਕਰਹਿ ਭਗਤੀ ॥ ਏਨਾ ਨੋ ਭਉ ਅਗਲਾ ਪੂਰੀ ਬਣਤ ਬਣਤੀ ॥ ਸਭੁ ਇਕੋ ਹੁਕਮੁ ਵਰਤਦਾ ਮੰਨਿਐ ਸੁਖੁ ਪਾਈ ॥੩॥
Hukamnama from SikhNet.com