ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ ਬੇਦੁ ਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥ ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥ ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥ ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥ ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾੲਂੀ ॥੧॥ ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥ ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥
Hukamnama from SikhNet.com