ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥ ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ ਜਲਾਏ ॥ ਗੁਰਮੁਖਿ ਸਾਚੇ ਕੇ ਗੁਣ ਗਾਏ ॥ ਗੁਰਮੁਖਿ ਸਾਚੈ ਰਹੈ ਸਮਾਏ ॥ ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥ ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥ ਕਵਣ ਮੂਲੁ ਕਵਣ ਮਤਿ ਵੇਲਾ ॥ ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥ ਕਵਣ ਕਥਾ ਲੇ ਰਹਹੁ ਨਿਰਾਲੇ ॥ ਬੋਲੈ ਨਾਨਕੁ ਸੁਣਹੁ ਤੁਮ ਬਾਲੇ ॥ ਏਸੁ ਕਥਾ ਕਾ ਦੇਇ ਬੀਚਾਰੁ ॥ ਭਵਜਲੁ ਸਬਦਿ ਲੰਘਾਵਣਹਾਰੁ ॥੪੩॥ ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥ ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥ ਅਕਥ ਕਥਾ ਲੇ ਰਹਉ ਨਿਰਾਲਾ ॥ ਨਾਨਕ ਜੁਗਿ ਜੁਗਿ ਗੁਰ ਗੋਪਾਲਾ ॥ ਏਕੁ ਸਬਦੁ ਜਿਤੁ ਕਥਾ ਵੀਚਾਰੀ ॥ ਗੁਰਮੁਖਿ ਹਉਮੈ ਅਗਨਿ ਨਿਵਾਰੀ ॥੪੪॥ ਮੈਣ ਕੇ ਦੰਤ ਕਿਉ ਖਾਈਐ ਸਾਰੁ ॥ ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ ॥ ਹਿਵੈ ਕਾ ਘਰੁ ਮੰਦਰੁ ਅਗਨਿ ਪਿਰਾਹਨੁ ॥ ਕਵਨ ਗੁਫਾ ਜਿਤੁ ਰਹੈ ਅਵਾਹਨੁ ॥ ਇਤ ਉਤ ਕਿਸ ਕਉ ਜਾਣਿ ਸਮਾਵੈ ॥ ਕਵਨ ਧਿਆਨੁ ਮਨੁ ਮਨਹਿ ਸਮਾਵੈ ॥੪੫॥ ਹਉ ਹਉ ਮੈ ਮੈ ਵਿਚਹੁ ਖੋਵੈ ॥ ਦੂਜਾ ਮੇਟੈ ਏਕੋ ਹੋਵੈ ॥ ਜਗੁ ਕਰੜਾ ਮਨਮੁਖੁ ਗਾਵਾਰੁ ॥ ਸਬਦੁ ਕਮਾਈਐ ਖਾਈਐ ਸਾਰੁ ॥ ਅੰਤਰਿ ਬਾਹਰਿ ਏਕੋ ਜਾਣੈ ॥ ਨਾਨਕ ਅਗਨਿ ਮਰੈ ਸਤਿਗੁਰ ਕੈ ਭਾਣੈ ॥੪੬॥
Hukamnama from SikhNet.com