ਬਿਹਾਗੜਾ ਮਹਲਾ ੪ ॥ ਹਉ ਬਲਿਹਾਰੀ ਤਿਨੑ ਕਉ ਮੇਰੀ ਜਿੰਦੁੜੀਏ ਜਿਨੑ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥੧॥ ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ ਸੋ ਸੀਸੁ ਭਲਾ ਪਵਿਤ੍ਰ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥੨॥ ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥੩॥ ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥ ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ ਨਾਨਕ ਤੇ ਹਰਿ ਦਰਿ ਪੈਨੑਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥੪॥੪॥
Hukamnama from SikhNet.com