AUDIO GURBANI

Dec 01 | 2024 | Hukamnama Sahib | ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ||


Listen Later

   ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ 

ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

BAIRAAREE, FOURTH MEHL:

The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||


...more
View all episodesView all episodes
Download on the App Store

AUDIO GURBANIBy Gurjit Singh Jhampur

  • 5
  • 5
  • 5
  • 5
  • 5

5

6 ratings


More shows like AUDIO GURBANI

View all
INNOQ Podcast by INNOQ

INNOQ Podcast

2 Listeners

The Story Of The Sikhs by Sarbpreet Singh

The Story Of The Sikhs

122 Listeners

Radha Rani Ke Deewane by Saurabh Ghayal

Radha Rani Ke Deewane

7 Listeners

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

BHAI LAKHWINDER SINGH GAMBHIR by LAKHWINDER SINGH GAMBHIR

BHAI LAKHWINDER SINGH GAMBHIR

0 Listeners

Punjabi Podcast (Pioneer) by Punjabi Podcast

Punjabi Podcast (Pioneer)

7 Listeners

Dhur Ki Bani Aayi Tin Sagli Chint Mitai by Harsimran Singh

Dhur Ki Bani Aayi Tin Sagli Chint Mitai

0 Listeners