AUDIO GURBANI by Gurjit Singh Jhampur

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥


Listen Later

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ

...more
View all episodesView all episodes
Download on the App Store

AUDIO GURBANI by Gurjit Singh JhampurBy Gurjit Singh Jhampur

  • 5
  • 5
  • 5
  • 5
  • 5

5

6 ratings


More shows like AUDIO GURBANI by Gurjit Singh Jhampur

View all
ISikhi by ISikhi

ISikhi

7 Listeners

Guided Sikh Meditations by Nanak Naam by Nanak Naam

Guided Sikh Meditations by Nanak Naam

25 Listeners

Mental Health and Wellbeing by Nanak Naam by Nanak Naam

Mental Health and Wellbeing by Nanak Naam

17 Listeners

It's Different by Transform Your Life

It's Different

1 Listeners

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Kirtan Sohila | ਕੀਰਤਨ ਸੋਹਿਲਾ by Hubhopper

Kirtan Sohila | ਕੀਰਤਨ ਸੋਹਿਲਾ

0 Listeners

Chaupai Sahib | ਚੌਪਈ ਸਾਹਿਬ by Hubhopper

Chaupai Sahib | ਚੌਪਈ ਸਾਹਿਬ

0 Listeners

BHAI LAKHWINDER SINGH GAMBHIR by LAKHWINDER SINGH GAMBHIR

BHAI LAKHWINDER SINGH GAMBHIR

0 Listeners

Japji Sahib with Bhai Baljit Singh by Bhai Baljit Singh

Japji Sahib with Bhai Baljit Singh

1 Listeners

Navtej Gurbani Series by Harmandeep Singh

Navtej Gurbani Series

2 Listeners

Dhur Ki Bani Aayi Tin Sagli Chint Mitai by Harsimran Singh

Dhur Ki Bani Aayi Tin Sagli Chint Mitai

0 Listeners