AUDIO GURBANI by Gurjit Singh Jhampur

ਗੋਂਡ ਮਹਲਾ ੪ ॥ ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥


Listen Later

ਗੋਂਡ ਮਹਲਾ ੪ ॥ ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥ ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥ ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥ ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ ॥ ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥ ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥ ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮੑਰੇ ਦੂਖ ਤਤਕਾਲ ਕਟਾਸਾ ॥ ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥ ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ ॥ ਜਿਤੁ ਦਿਨਿ ਉਨੑ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ ਨੇੜੈ ਕੋ ਨ ਢੁਕਾਸਾ ॥ ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥ ਤਿਸ ਕਾ ਭਰਵਾਸਾ ਕਿਉ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਨ ਸਕਾਸਾ ॥ ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨੑ ਅੰਤਿ ਛਡਾਏ ਜਿਨੑ ਹਰਿ ਪ੍ਰੀਤਿ ਚਿਤਾਸਾ ॥ ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ ਭਰਵਾਸਾ ॥੪॥੨॥ {ਪੰਨਾ 860}


ਹੇ ਮੇਰੇ ਮਨ! ਸਦਾ) ਪਰਮਾਤਮਾ ਉਤੇ ਭਰੋਸਾ ਰੱਖਣਾ ਚਾਹੀਦਾ ਹੈ, ਕਿਉਂਕਿ, ਹੇ ਮੇਰੇ ਮਨ! ਜਿੱਥੇ ਭੀ ਜਾਈਏ, ਉਹ ਮੇਰਾ ਮਾਲਕ-ਪ੍ਰਭੂ ਸਦਾ ਅੰਗ-ਸੰਗ ਰਹਿੰਦਾ ਹੈ, ਤੇ, ਉਹ ਪ੍ਰਭੂ ਆਪਣੇ ਦਾਸਾਂ ਦੀ ਆਪਣੇ ਸੇਵਕਾਂ ਦੀ ਇੱਜ਼ਤ ਰੱਖਦਾ ਹੈ।੧।ਰਹਾਉ।

ਹੇ ਮੇਰੇ ਮਨ! ਜੇਹੜਾ ਹਰੀ ਇਕ ਖਿਨ ਵਿਚ ਸਾਰੇ ਪਾਪ ਨਾਸ ਕਰ ਸਕਦਾ ਹੈ, ਸਦਾ ਉਸ ਨੂੰ ਸਿਮਰਨਾ ਚਾਹੀਦਾ ਹੈ, ਸਦਾ ਉਸ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਮਨ! ਜੇ ਪਰਮਾਤਮਾ ਨੂੰ ਛੱਡ ਕੇ ਕਿਸੇ ਹੋਰ ਦੀ (ਸਹਾਇਤਾ ਦੀ) ਆਸ ਰੱਖੀਏ, ਤਾਂ ਉਹ ਪਰਮਾਤਮਾ (ਜੀਵ ਦੀ ਉਸ) ਸਾਰੀ ਕੀਤੀ ਮੇਹਨਤ ਨੂੰ ਅਸਫਲ ਕਰ ਦੇਂਦਾ ਹੈ, ਜ਼ਾਇਆ ਕਰ ਦੇਂਦਾ ਹੈ। ਸੋ, ਹੇ ਮੇਰੇ ਮਨ! ਸਾਰੇ ਸੁਖ ਦੇਣ ਵਾਲੇ ਮਾਲਕ ਹਰੀ ਦਾ ਸਿਮਰਨ ਕਰਿਆ ਕਰ, ਉਸ ਦਾ ਸਿਮਰਨ ਕਰਨ ਨਾਲ ਸਾਰੀ ਤ੍ਰਿਸ਼ਨਾ-ਭੁੱਖ ਲਹਿ ਜਾਂਦੀ ਹੈ।੧।

ਹੇ ਭਾਈ! ਜੇ ਤੂੰ ਆਪਣਾ ਕੋਈ ਦੁੱਖ-ਦਰਦ (ਪ੍ਰਭੂ ਨੂੰ ਛੱਡ ਕੇ) ਹੋਰਨਾਂ ਅੱਗੇ ਪੇਸ਼ ਕਰਦਾ ਫਿਰੇਂਗਾ, ਤਾਂ ਉਹ ਲੋਕ ਅੱਗੋਂ ਆਪਣੇ ਅਨੇਕਾਂ ਦੁੱਖ-ਦਰਦ ਸੁਣਾ ਦੇਣਗੇ। ਹੇ ਭਾਈ! ਆਪਣਾ ਹਰੇਕ ਦੁੱਖ-ਦਰਦ ਆਪਣੇ ਮਾਲਕ ਪਰਮਾਤਮਾ ਪਾਸ ਹੀ ਬਿਆਨ ਕਰ, ਉਹ ਤਾਂ ਤੇਰੇ ਸਾਰੇ ਦੁੱਖ ਤੁਰਤ ਕੱਟ ਕੇ ਰੱਖ ਦੇਵੇਗਾ। ਹੇ ਭਾਈ! ਜੇ ਇਹੋ ਜਿਹੇ ਸਮਰੱਥ ਪ੍ਰਭੂ ਨੂੰ ਛੱਡ ਕੇ ਆਪਣੀ ਪੀੜਾ ਹੋਰਨਾਂ ਅੱਗੇ ਪੇਸ਼ ਕੀਤੀ ਜਾਇਗੀ, ਹੋਰਨਾਂ ਪਾਸ ਆਖ ਕੇ, ਹੇ ਮਨ! ਸ਼ਰਮਿੰਦਾ ਹੋਣਾ ਪੈਂਦਾ ਹੈ।੨।

ਹੇ ਮੇਰੇ ਮਨ! ਦੁਨੀਆ ਵਾਲੇ ਇਹ ਸਾਕ-ਅੰਗ, ਮਿੱਤਰ, ਭਰਾ ਜੇਹੜੇ ਭੀ ਦਿੱਸਦੇ ਹਨ, ਇਹ ਤਾਂ ਆਪੋ ਆਪਣੀ ਗ਼ਰਜ਼ ਦੀ ਖ਼ਾਤਰ ਹੀ ਮਿਲਦੇ ਹਨ। ਜਦੋਂ ਉਹਨਾਂ ਦੀ ਗ਼ਰਜ਼ ਪੂਰੀ ਨਾਹ ਹੋ ਸਕੇ, ਤਦੋਂ ਉਹਨਾਂ ਵਿਚੋਂ ਕੋਈ ਭੀ ਨੇੜੇ ਨਹੀਂ ਛੁੰਹਦਾ। ਸੋ, ਹੇ ਮੇਰੇ ਮਨ! ਦਿਨ ਰਾਤ ਹਰ ਵੇਲੇ ਆਪਣੇ ਪ੍ਰਭੂ ਦਾ ਸਿਮਰਨ ਕਰਦਾ ਰਹੁ, ਉਹੀ ਹਰੇਕ ਦੁਖ ਸੁਖ ਵਿਚ ਤੈਨੂੰ ਪੁੱਕਰ ਸਕਦਾ ਹੈ।੩।

ਹੇ ਮੇਰੇ ਮਨ! ਜੇਹੜਾ ਕੋਈ ਅੰਤਲੇ ਸਮੇ (ਮੌਤ ਪਾਸੋਂ ਸਾਨੂੰ) ਬਚਾ ਨਹੀਂ ਸਕਦਾ, ਉਸ ਦਾ ਭਰੋਸਾ ਨਹੀਂ ਕਰਨਾ ਚਾਹੀਦਾ। ਗੁਰੂ ਦਾ ਉਪਦੇਸ਼ ਲੈ ਕੇ (ਗੁਰੂ ਦੀ ਸਿੱਖਿਆ ਉਤੇ ਤੁਰ ਕੇ) ਪਰਮਾਤਮਾ ਦਾ ਨਾਮ-ਮੰਤ੍ਰ ਜਪਿਆ ਕਰ। ਜਿਨ੍ਹਾਂ ਮਨੁੱਖਾਂ ਦੇ ਚਿੱਤ ਵਿਚ ਪਰਮਾਤਮਾ ਦਾ ਪਿਆਰ ਵੱਸਦਾ ਹੈ, ਉਹਨਾਂ ਨੂੰ ਪਰਮਾਤਮਾ ਅਖ਼ੀਰ ਵੇਲੇ (ਜਮਾਂ ਦੇ ਡਰ ਤੋਂ) ਛੁਡਾ ਲੈਂਦਾ ਹੈ। ਹੇ ਦਾਸ ਨਾਨਕ! ਆਖ-) ਹੇ ਸੰਤ ਜਨੋ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰੋ। (ਦੁੱਖਾਂ ਕਲੇਸ਼ਾਂ ਤੋਂ) ਬਚਣ ਦਾ ਇਹੀ ਪੱਕਾ ਵਸੀਲਾ ਹੈ।੪।੨।

Oh my mind! Always) trust in God, because, oh my heart! Wherever we go, that Lord is always with me, and that Lord respects his slaves and his servants. 1. Stay.


Oh my mind! He who can destroy all sins in one stroke, should always meditate on him, should always focus on him. O mind! If we hope for help from someone other than God, then God will make all the hard work (of the creature) fail, waste it.

So, oh my mind! By meditating on Lord Hari, the giver of all happiness, by meditating on him, all hunger and thirst are removed. 1.


Hey brother! If you continue to present any of your pains and sufferings to others (except the Lord), then those people will share their many pains and sufferings later. Hey brother! Express all your sorrows and pains to your Lord God, He will remove all your sorrows immediately.


Hey brother! If you leave such a capable Lord and present your pain to others, saying to others, O mind! One has to be ashamed. 2.


Oh my mind! These worldly members, friends, brothers, whatever they appear to be, they only meet for their own sake. When their desire is not fulfilled, then none of them comes close.


So, oh my mind! Keep meditating on your Lord all the time day and night, He can call you in every sorrow and happiness. 3. Oh my mind! He who cannot save (us from death) at the last time, should not be trusted.


Chant the name-mantra of God by taking the instruction of the Guru (following the teachings of the Guru). The people in whose hearts the love of God dwells, God saves them (from the fear of the world) at the last time. O slave Nanak! Say-) O Saints! Always chant the name of God. This is the surest means of escape (from sufferings and hardships). 4.2. हे मन! हमेशा) भगवान पर भरोसा रखो, क्योंकि, हे मेरे दिल! हम जहां भी जाते हैं, वह प्रभु हमेशा मेरे साथ रहता है, और वह प्रभु अपने दासों और सेवकों का सम्मान करता है। 1. रहो.


हे मन! जो एक ही झटके में सारे पापों को नष्ट कर सकता है, उसका सदैव ध्यान करना चाहिए, सदैव उसी पर ध्यान केन्द्रित करना चाहिए। रे मन! यदि हम ईश्वर के अतिरिक्त किसी अन्य से सहायता की आशा करेंगे तो ईश्वर (प्राणी की) सारी मेहनत विफल कर देगा, बर्बाद कर देगा।

तो हे मन! सभी सुखों के दाता श्रीहरि का ध्यान करने से, उनका ध्यान करने से सारी भूख-प्यास दूर हो जाती है। 1.


अरे भइया! यदि आप अपना कोई भी दुःख व कष्ट दूसरों को (भगवान को छोड़कर) बताते रहेंगे तो वही लोग बाद में अपने अनेक दुःख व कष्ट बाँटेंगे। अरे भइया! अपने सभी दुख-दर्द अपने


...more
View all episodesView all episodes
Download on the App Store

AUDIO GURBANI by Gurjit Singh JhampurBy Gurjit Singh Jhampur

  • 5
  • 5
  • 5
  • 5
  • 5

5

6 ratings


More shows like AUDIO GURBANI by Gurjit Singh Jhampur

View all
ISikhi by ISikhi

ISikhi

7 Listeners

Guided Sikh Meditations by Nanak Naam by Nanak Naam

Guided Sikh Meditations by Nanak Naam

25 Listeners

Mental Health and Wellbeing by Nanak Naam by Nanak Naam

Mental Health and Wellbeing by Nanak Naam

17 Listeners

It's Different by Transform Your Life

It's Different

1 Listeners

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Kirtan Sohila | ਕੀਰਤਨ ਸੋਹਿਲਾ by Hubhopper

Kirtan Sohila | ਕੀਰਤਨ ਸੋਹਿਲਾ

0 Listeners

Chaupai Sahib | ਚੌਪਈ ਸਾਹਿਬ by Hubhopper

Chaupai Sahib | ਚੌਪਈ ਸਾਹਿਬ

0 Listeners

BHAI LAKHWINDER SINGH GAMBHIR by LAKHWINDER SINGH GAMBHIR

BHAI LAKHWINDER SINGH GAMBHIR

0 Listeners

Japji Sahib with Bhai Baljit Singh by Bhai Baljit Singh

Japji Sahib with Bhai Baljit Singh

1 Listeners

Navtej Gurbani Series by Harmandeep Singh

Navtej Gurbani Series

2 Listeners

Dhur Ki Bani Aayi Tin Sagli Chint Mitai by Harsimran Singh

Dhur Ki Bani Aayi Tin Sagli Chint Mitai

0 Listeners