ਗੋਂਡ ਮਹਲਾ ੫ ॥ ਜਾ ਕਉ ਰਾਖੈ ਰਾਖਣਹਾਰੁ ॥ ਤਿਸ ਕਾ ਅੰਗੁ ਕਰੇ ਨਿਰੰਕਾਰੁ ॥੧॥ ਰਹਾਉ ॥ਮਾਤ ਗਰਭ ਮਹਿ ਅਗਨਿ ਨ ਜੋਹੈ ॥ ਕਾਮੁ ਕ੍ਰੋਧੁ ਲੋਭੁ ਮੋਹੁ ਨ ਪੋਹੈ ॥ ਸਾਧਸੰਗਿ ਜਪੈ ਨਿਰੰਕਾਰੁ ॥ ਨਿੰਦਕ ਕੈ ਮੁਹਿ ਲਾਗੈ ਛਾਰੁ ॥੧॥ ਰਾਮ ਕਵਚੁ ਦਾਸ ਕਾ ਸੰਨਾਹੁ ॥ ਦੂਤ ਦੁਸਟ ਤਿਸੁ ਪੋਹਤ ਨਾਹਿ ॥ ਜੋ ਜੋ ਗਰਬੁ ਕਰੇ ਸੋ ਜਾਇ ॥ ਗਰੀਬ ਦਾਸ ਕੀ ਪ੍ਰਭੁ ਸਰਣਾਇ ॥੨॥ ਜੋ ਜੋ ਸਰਣਿ ਪਇਆ ਹਰਿ ਰਾਇ ॥ ਸੋ ਦਾਸੁ ਰਖਿਆ ਅਪਣੈ ਕੰਠਿ ਲਾਇ ॥ ਜੇ ਕੋ ਬਹੁਤੁ ਕਰੇ ਅਹੰਕਾਰੁ ॥ ਓਹੁ ਖਿਨ ਮਹਿ ਰੁਲਤਾ ਖਾਕੂ ਨਾਲਿ ॥੩॥ ਹੈ ਭੀ ਸਾਚਾ ਹੋਵਣਹਾਰੁ ॥ ਸਦਾ ਸਦਾ ਜਾਈ ਬਲਿਹਾਰ ॥ ਅਪਣੇ ਦਾਸ ਰਖੇ ਕਿਰਪਾ ਧਾਰਿ ॥ ਨਾਨਕ ਕੇ ਪ੍ਰਭ ਪ੍ਰਾਣ ਅਧਾਰ ॥੪॥੧੮॥੨੦॥
ਅਰਥ: ਹੇ ਭਾਈ! ਜਿਸ ਮਨੁੱਖ ਨੂੰ ਰੱਖਣ-ਜੋਗ ਪ੍ਰਭੂ (ਕਾਮਾਦਿਕ ਵਿਕਾਰਾਂ ਤੋਂ) ਬਚਾਣਾ ਚਾਹੁੰਦਾ ਹੈ, ਪ੍ਰਭੂ ਉਸ ਮਨੁੱਖ ਦਾ ਪੱਖ ਕਰਦਾ ਹੈ (ਉਸ ਦੀ ਮਦਦ ਕਰਦਾ ਹੈ) ।੧।ਰਹਾਉ।
ਹੇ ਭਾਈ! ਜਿਵੇਂ ਜੀਵ ਨੂੰ) ਮਾਂ ਦੇ ਪੇਟ ਵਿਚ ਅੱਗ ਦੁੱਖ ਨਹੀਂ ਦੇਂਦੀ, (ਤਿਵੇਂ ਪ੍ਰਭੂ ਜਿਸ ਮਨੁੱਖ ਦਾ ਪੱਖ ਕਰਦਾ ਹੈ, ਉਸ ਨੂੰ) ਕਾਮ, ਕ੍ਰੋਧ, ਲੋਭ, ਮੋਹ (ਕੋਈ ਭੀ) ਆਪਣੇ ਦਬਾਉ ਵਿਚ ਨਹੀਂ ਲਿਆ ਸਕਦਾ। ਉਹ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦਾ ਹੈ, (ਪਰ ਉਸ) ਦੀ ਨਿੰਦਾ ਕਰਨ ਵਾਲੇ ਮਨੁੱਖ ਦੇ ਸਿਰ ਉਤੇ ਸੁਆਹ ਪੈਂਦੀ ਹੈ (ਨਿੰਦਕ ਬਦਨਾਮੀ ਹੀ ਖੱਟਦਾ ਹੈ) ।੧।
ਹੇ ਭਾਈ! ਪਰਮਾਤਮਾ (ਦਾ ਨਾਮ) ਸੇਵਕ ਵਾਸਤੇ (ਸ਼ਸਤ੍ਰਾਂ ਦੀ ਮਾਰ ਤੋਂ ਬਚਾਣ ਵਾਲਾ) ਤੰਤ੍ਰ ਹੈ, ਸੰਜੋਅ ਹੈ (ਜਿਸ ਮਨੁੱਖ ਦੇ ਪਾਸ ਰਾਮ-ਨਾਮ ਦਾ ਕਵਚ ਹੈ ਸੰਜੋਅ ਹੈ) ਉਸ ਨੂੰ (ਕਾਮਾਦਿਕ) ਚੰਦਰੇ ਵੈਰੀ ਪੋਹ ਨਹੀਂ ਸਕਦੇ। (ਪਰ) ਜੇਹੜਾ ਜੇਹੜਾ ਮਨੁੱਖ (ਆਪਣੀ ਤਾਕਤ ਦਾ) ਮਾਣ ਕਰਦਾ ਹੈ, ਉਹ (ਆਤਮਕ ਜੀਵਨ ਵਲੋਂ) ਤਬਾਹ ਹੋ ਜਾਂਦਾ ਹੈ। ਗ਼ਰੀਬ ਦਾ ਆਸਰਾ ਸੇਵਕ ਦਾ ਆਸਰਾ ਪ੍ਰਭੂ ਆਪ ਹੈ।੨।
ਹੇ ਭਾਈ! ਜੇਹੜਾ ਜੇਹੜਾ ਮਨੁੱਖ ਪ੍ਰਭੂ ਪਾਤਿਸ਼ਾਹ ਦੀ ਸਰਨੀ ਪੈ ਜਾਂਦਾ ਹੈ, ਉਸ ਸੇਵਕ ਨੂੰ ਪ੍ਰਭੂ ਆਪਣੇ ਗਲ ਨਾਲ ਲਾ ਕੇ (ਦੁਸਟ ਦੂਤਾਂ ਤੋਂ) ਬਚਾ ਲੈਂਦਾ ਹੈ। ਪਰ ਜੇਹੜਾ ਮਨੁੱਖ (ਆਪਣੀ ਹੀ ਤਾਕਤ ਉਤੇ) ਬੜਾ ਮਾਣ ਕਰਦਾ ਹੈ, ਉਹ ਮਨੁੱਖਾਂ (ਇਹਨਾਂ ਦੂਤਾਂ ਦੇ ਟਾਕਰੇ ਤੇ) ਇਕ ਖਿਨ ਵਿਚ ਹੀ ਮਿੱਟੀ ਵਿਚ ਮਿਲ ਜਾਂਦਾ ਹੈ।੩।
ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਪ੍ਰਭੂ ਹੁਣ ਭੀ ਮੌਜੂਦ ਹੈ, ਸਦਾ ਲਈ ਮੌਜੂਦ ਰਹੇਗਾ। ਮੈਂ ਸਦਾ ਉਸੇ ਉਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਨਾਨਕ ਦੇ ਪ੍ਰਭੂ ਜੀ ਆਪਣੇ ਦਾਸਾਂ ਦੀ ਜਿੰਦ ਦਾ ਆਸਰਾ ਹਨ। ਪ੍ਰਭੂ ਆਪਣੇ ਦਾਸ ਨੂੰ ਕਿਰਪਾ ਕਰ ਕੇ (ਵਿਕਾਰਾਂ ਤੋਂ ਸਦਾ) ਬਚਾਂਦਾ ਹੈ।੪।੧੮।੨੦।
O brother! The human being whom the maintainable Lord wants to save (from sexual disorders), the Lord favors that human being (helps him). O brother! As fire does not afflict the creature (in the womb of the mother), (so the man whom the Lord favors) cannot be brought under (his) lust, anger, greed, attachment. He stays in the Sangat of Guru and chants God's name, (but ashes fall on the head of the person who slanders him).O brother! God (Naam) is the Tantra for the Sevak (protector from the scourge of weapons), Sanjoa is (the man who has the armor of Ram Naam is Sanjoa) he (Kamadik) Chandra enemies cannot touch him. (But) every human being who is proud (of his strength) is destroyed (by the spiritual life). The support of the poor, the support of the servant is the Lord Himself.O brother! Every human being who falls under the protection of the Lord King, the Lord saves (from the evil angels) the servant by embracing him. But the human being who is very proud (of his own strength), the human beings (against the resistance of these angels) are reduced to dust in a single moment.O brother! The ever abiding Lord is still present, will be present forever. I am always sacrificing to Him. O brother! Nanak's Lord is the support of the life of His servants. The Lord graciously saves His servant (from vices).