AUDIO GURBANI

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥


Listen Later

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ 

ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।

ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ।੧।

ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ 

ਅਰਥ: ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ।੨।

ਛੰਤੁ। ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦਾ ਹੈ (ਤੇ ਆਖਦਾ ਹੈ-ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ।੨।

ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥

ਅਰਥ: ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ।੩।

ਛੰਤੁ। ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ।੩।

ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥ 

ਅਰਥ: ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ) , ਮੈਂ ਤਾਂ ਜੇਹੜੀ ਭੀ ਮੰਗ ਆਪਣੇਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ।੪।

ਛੰਤੁ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ ਮੋਹ ਤੋਂ) ਸੁਤੰਤਰ ਹੋ ਗਿਆ ਹੈ। 



...more
View all episodesView all episodes
Download on the App Store

AUDIO GURBANIBy Gurjit Singh Jhampur

  • 5
  • 5
  • 5
  • 5
  • 5

5

7 ratings


More shows like AUDIO GURBANI

View all
The Joe Rogan Experience by Joe Rogan

The Joe Rogan Experience

229,243 Listeners

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Chaupai Sahib | ਚੌਪਈ ਸਾਹਿਬ by Hubhopper

Chaupai Sahib | ਚੌਪਈ ਸਾਹਿਬ

0 Listeners

Kirtan Sohila | ਕੀਰਤਨ ਸੋਹਿਲਾ by Hubhopper

Kirtan Sohila | ਕੀਰਤਨ ਸੋਹਿਲਾ

0 Listeners

Jaap Sahib | ਜਾਪੁ ਸਾਹਿਬ by Hubhopper

Jaap Sahib | ਜਾਪੁ ਸਾਹਿਬ

1 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Dhur Ki Bani Aayi Tin Sagli Chint Mitai by Harsimran Singh

Dhur Ki Bani Aayi Tin Sagli Chint Mitai

0 Listeners

Tavarikh (Podcast in Punjabi) by Podone

Tavarikh (Podcast in Punjabi)

4 Listeners