AUDIO GURBANI

Jan 15 | 2025 | Hukamnama Sahib | ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥


Listen Later

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇਸਾਚੁ ਲਿਖੈ ਉਰਿ ਧਾਰਿ ॥੮॥੩॥ 

ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।

ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ(ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।

ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋਜਾਂਦਾ ਹੈ।੩।

ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।

ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ(ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚਆਦਰ ਨਾਲ ਜਾਂਦਾ ਹੈ।੫।

ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।

ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕਪਰਲੋਕ ਵਿਚ) ਵਡਿਆਈ ਹੁੰਦੀ ਹੈ।੬।


...more
View all episodesView all episodes
Download on the App Store

AUDIO GURBANIBy Gurjit Singh Jhampur

  • 5
  • 5
  • 5
  • 5
  • 5

5

6 ratings


More shows like AUDIO GURBANI

View all
INNOQ Podcast by INNOQ

INNOQ Podcast

2 Listeners

The Story Of The Sikhs by Sarbpreet Singh

The Story Of The Sikhs

122 Listeners

Radha Rani Ke Deewane by Saurabh Ghayal

Radha Rani Ke Deewane

7 Listeners

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

BHAI LAKHWINDER SINGH GAMBHIR by LAKHWINDER SINGH GAMBHIR

BHAI LAKHWINDER SINGH GAMBHIR

0 Listeners

Punjabi Podcast (Pioneer) by Punjabi Podcast

Punjabi Podcast (Pioneer)

7 Listeners

Dhur Ki Bani Aayi Tin Sagli Chint Mitai by Harsimran Singh

Dhur Ki Bani Aayi Tin Sagli Chint Mitai

0 Listeners