Audio Gurbani - A Spotify Podcast

ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ Happy new year of the Sikhs


Listen Later

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥ ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥ ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥ ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥ ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥ ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥ ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥ ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥ ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥

ਅਰਥ: ਹੇ ਪ੍ਰਭੂ! ਅਸੀਂ ਆਪਣੇ ਕਰਮਾਂ ਦੀ ਕਮਾਈ ਅਨੁਸਾਰ (ਤੈਥੋਂ) ਵਿੱਛੁੜੇ ਹੋਏ ਹਾਂ (ਤੈਨੂੰ ਵਿਸਾਰੀ ਬੈਠੇ ਹਾਂ) , ਮਿਹਰ ਕਰ ਕੇ ਸਾਨੂੰ ਆਪਣੇ ਨਾਲ ਮਿਲਾਵੋ। (ਮਾਇਆ ਦੇ ਮੋਹ ਵਿਚ ਫਸ ਕੇ) ਚੁਫੇਰੇ ਹਰ ਪਾਸੇ (ਸੁਖਾਂ ਦੀ ਖ਼ਾਤਰ) ਭਟਕਦੇ ਰਹੇ ਹਾਂ, ਹੁਣ, ਹੇ ਪ੍ਰਭੂ! ਥੱਕ ਕੇ ਤੇਰੀ ਸਰਨ ਆਏ ਹਾਂ।

(ਜਿਵੇਂ) ਦੁੱਧ ਤੋਂ ਸੱਖਣੀ ਗਾਂ ਕਿਸੇ ਕੰਮ ਨਹੀਂ ਆਉਂਦੀ, (ਜਿਵੇਂ) ਪਾਣੀ ਤੋਂ ਬਿਨਾ ਖੇਤੀ ਸੁੱਕ ਜਾਂਦੀ ਹੈ (ਫ਼ਸਲ ਨਹੀਂ ਪੱਕਦੀ, ਤੇ ਉਸ ਖੇਤੀ ਵਿਚੋਂ) ਧਨ ਦੀ ਕਮਾਈ ਨਹੀਂ ਹੋ ਸਕਦੀ (ਤਿਵੇਂ ਪ੍ਰਭੂ ਦੇ ਨਾਮ ਤੋਂ ਬਿਨਾ ਸਾਡਾ ਜੀਵਨ ਵਿਅਰਥ ਚਲਾ ਜਾਂਦਾ ਹੈ) । ਸੱਜਣ ਖਸਮ-ਪ੍ਰਭੂ ਨੂੰ ਮਿਲਣ ਤੋਂ ਬਿਨਾ ਕਿਸੇ ਹੋਰ ਥਾਂ ਸੁਖ ਭੀ ਨਹੀਂ ਮਿਲਦਾ। (ਸੁਖ ਮਿਲੇ ਭੀ ਕਿਵੇਂ?) ਜਿਸ ਹਿਰਦੇ-ਘਰ ਵਿਚ ਪਤੀ ਪ੍ਰਭੂ ਆ ਵੱਸੇ, ਉਸ ਦੇ ਭਾ ਦੇ (ਵੱਸਦੇ) ਪਿੰਡ ਤੇ ਸ਼ਹਰ ਤੱਪਦੀ ਭੱਠੀ ਵਰਗੇ ਹੁੰਦੇ ਹਨ। (ਇਸਤ੍ਰੀ ਨੂੰ ਪਤੀ ਤੋਂ ਬਿਨਾ) ਸਰੀਰ ਦੇ ਸਾਰੇ ਸ਼ਿੰਗਾਰ ਪਾਨਾਂ ਦੇ ਬੀੜੇ ਤੇ ਹੋਰ ਰਸ (ਆਪਣੇ) ਸਰੀਰ ਸਮੇਤ ਹੀ ਵਿਅਰਥ ਦਿੱਸਦੇ ਹਨ, (ਤਿਵੇਂ) ਮਾਲਕ ਖਸਮ-ਪ੍ਰਭੂ (ਦੀ ਯਾਦ) ਤੋਂ ਬਿਨਾ ਸਾਰੇ ਸੱਜਣ ਮਿਤ੍ਰ ਜਿੰਦ ਦੇ ਵੈਰੀ ਹੋ ਢੁਕਦੇ ਹਨ।

(ਤਾਹੀਏਂ) ਨਾਨਕ ਦੀ ਬੇਨਤੀ ਹੈ ਕਿ (ਹੇ ਪ੍ਰਭੂ!) ਕਿਰਪਾ ਕਰ ਕੇ ਆਪਣੇ ਨਾਮ ਦੀ ਦਾਤਿ ਬਖ਼ਸ਼। ਹੇ ਹਰੀ! ਆਪਣੇ ਚਰਨਾਂ ਵਿਚ (ਮੈਨੂੰ) ਜੋੜੀ ਰੱਖ, (ਹੋਰ ਸਾਰੇ ਆਸਰੇ-ਪਰਨੇ ਨਾਸਵੰਤ ਹਨ) ਇਕ ਤੇਰਾ ਘਰ ਸਦਾ ਅਟੱਲ ਰਹਿਣ ਵਾਲਾ ਹੈ।1।

ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥

ਅਰਥ: ਚੇਤ ਵਿਚ (ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਆਨੰਦ ਦੇਂਦੀ ਹੈ, ਜੇ) ਪਰਮਾਤਮਾ ਨੂੰ ਸਿਮਰੀਏ (ਤਾਂ ਸਿਮਰਨ ਦੀ ਬਰਕਤਿ ਨਾਲ) ਬਹੁਤ ਆਤਮਕ ਆਨੰਦ ਹੋ ਸਕਦਾ ਹੈ। ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤਿ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ। ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਣੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ (ਕਿਉਂਕਿ) ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ।

ਜੇਹੜਾ ਪ੍ਰਭੂ ਪਾਣੀ ਵਿਚ ਧਰਤੀ ਵਿਚ ਅਕਾਸ਼ ਵਿਚ ਜੰਗਲਾਂ ਵਿਚ ਹਰ ਥਾਂ ਵਿਅਪਕ ਹੈ, ਜੇ ਐਸਾ ਪ੍ਰਭੂ ਕਿਸੇ ਮਨੁੱਖ ਦੇ ਹਿਰਦੇ ਵਿਚ ਨਾਹ ਵੱਸੇ, ਤਾਂ ਉਸ ਮਨੁੱਖ ਦਾ (ਮਾਨਸਕ) ਦੁੱਖ ਬਿਆਨ ਨਹੀਂ ਹੋ ਸਕਦਾ। (ਪਰ) ਜਿਨ੍ਹਾਂ ਬੰਦਿਆਂ ਨੇ ਉਸ (ਸਰਬ ਵਿਆਪਕ) ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹਨਾਂ ਦਾ ਬੜਾ ਭਾਗ ਜਾਗ ਪੈਂਦਾ ਹੈ।

ਨਾਨਕ ਦਾ ਮਨ (ਭੀ ਹਰੀ ਦੇ ਦੀਦਾਰ ਨੂੰ ਤਾਂਘਦਾ ਹੈ, ਨਾਨਕ ਦੇ ਮਨ ਵਿਚ ਹਰੀ-ਦਰਸਨ ਦੀ ਪਿਆਸ ਹੈ। ਜੇਹੜਾ ਮਨੁੱਖ ਮੈਨੂੰ ਹਰੀ ਦਾ ਮਿਲਾਪ ਕਰਾ ਦੇਵੇ ਮੈਂ ਉਸ ਦੀ ਚਰਨੀਂ ਲੱਗਾਂਗਾ।2।


...more
View all episodesView all episodes
Download on the App Store

Audio Gurbani - A Spotify PodcastBy Gurjit Singh Jhampur

  • 5
  • 5
  • 5
  • 5
  • 5

5

6 ratings


More shows like Audio Gurbani - A Spotify Podcast

View all
INNOQ Podcast by INNOQ

INNOQ Podcast

2 Listeners

The Story Of The Sikhs by Sarbpreet Singh

The Story Of The Sikhs

122 Listeners

Radha Rani Ke Deewane by Saurabh Ghayal

Radha Rani Ke Deewane

7 Listeners

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

BHAI LAKHWINDER SINGH GAMBHIR by LAKHWINDER SINGH GAMBHIR

BHAI LAKHWINDER SINGH GAMBHIR

0 Listeners

Punjabi Podcast (Pioneer) by Punjabi Podcast

Punjabi Podcast (Pioneer)

7 Listeners

Dhur Ki Bani Aayi Tin Sagli Chint Mitai by Harsimran Singh

Dhur Ki Bani Aayi Tin Sagli Chint Mitai

0 Listeners