ਜੋ ਜਾਨੈ ਤਿਸੁ ਸਦਾ ਸੁਖੁ ਹੋਇ।। ਆਪਿ ਮਿਲਾਇ ਲਏ ਪ੍ਰਭੁ ਸੋਇ ।। ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ।। ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ।। ਧੰਨੁ ਧੰਨੁ ਧੰਨੁ ਜਨੁ ਆਇਆ ।। ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ।। ਜਨ ਆਵਨ ਕਾ ਇਹੈ ਸੁਆਉ ।। ਜਨ ਕੈ ਸੰਗਿ ਚਿਤਿ ਆਵੈ ਨਾਉ ।। ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ।। ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ।।੮।।੨੩।। (ਸੁਖਮਨੀ ਸਾਹਿਬ)