ਪਠਾਨਕੋਟ (ਰਾਜਨ ਬਿਊਰੋ ): ਪੰਜਾਬ ਵਿੱਚ ਕੋਰੋਨਾ ਸੰਕਰਮਨ ਦੇ ਵਧ ਰਹੇ ਪ੍ਰਕੋਪ ਕਾਰਨ ਅੱਜ ਇੱਕ ਦਿਨ ਵਿੱਚ 32 ਦੇ ਕਰੀਬ ਸੰਕਰਮਿਤ ਮਰੀਜ਼ਾਂ ਦੀ ਮੌਤ ਹੋ ਗਈ ਹੈ । ਇਸ ਦੇ ਨਾਲ ਹੀ ਰਾਜ ਵਿੱਚ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ 636 ਤੱਕ ਪਹੁੰਚ ਗਈ ਹੈ ਅਤੇ 21 ਮਰੀਜ਼ਾਂ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਇਹ ਜਾਣਕਾਰੀ ਸਿਹਤ ਵਿਭਾਗ ਵੱਲੋਂ ਸ਼ਾਮ ਨੂੰ ਜਾਰੀ ਕੀਤੇ ਗਏ ਬੁਲੇਟਿਨ ਵਿੱਚ ਦਿੱਤੀ ਗਈ ਹੈ ।
ਬੁਲੇਟਿਨ ਅਨੁਸਾਰ ਪਿਛਲੇ ਚੌਵੀ ਘੰਟਿਆਂ ਵਿੱਚ ਰਾਜ ਵਿੱਚ ਕੋਰੋਨਾ ਦੀ ਲਾਗ ਦੇ 1002 POSITIVE ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ ਵੱਧ 252 ਲੁਧਿਆਣਾ, 118 ਅੰਮ੍ਰਿਤਸਰ ਅਤੇ ਪਟਿਆਲਾ, ਹੁਸ਼ਿਆਰਪੁਰ 77 ਅਤੇ ਪਠਾਨਕੋਟ ਵਿਚ 64 ਮਰੀਜ ਕਰੋਨਾ POSITIVE ਆਏ ਹਨ।