AUDIO GURBANI

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥


Listen Later

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ) , ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।੧।ਰਹਾਉ।(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?।(ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨।ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।੩।ਰਵਿਦਾਸ ਆਖਦਾ ਹੈ-(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨।ਸ਼ਬਦ ਦਾ ਭਾਵ: ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ-ਪ੍ਰਭੂ-ਚਰਨਾਂ ਵਿਚ ਪਿਆਰ।RAAG SORAT’H, THE WORD OF DEVOTEE RAVI DAAS JEE:ONE UNIVERSAL CREATOR GOD. BY THE GRACE OF THE TRUE GURU:If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. || 1 || O Lord, You know my love for You. Now, what will You do? || 1 || Pause || A fish is caught, cut up, and cooked it in many different ways. Bit by bit, it is eaten, but still, it does not forget the water. || 2 || The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. || 3 || Says Ravi Daas, my devotion to the One Lord is increasing; now, who can I tell this to? That which brought me to worship and adore You — I am still suffering that pain. || 4 || 2 ||
...more
View all episodesView all episodes
Download on the App Store

AUDIO GURBANIBy Gurjit Singh Jhampur

  • 5
  • 5
  • 5
  • 5
  • 5

5

7 ratings


More shows like AUDIO GURBANI

View all
Radiolab by WNYC Studios

Radiolab

44,010 Listeners

TED Talks Daily by TED

TED Talks Daily

11,184 Listeners

Global News Podcast by BBC World Service

Global News Podcast

7,701 Listeners

The Jeff Nippard Podcast by Jeff Nippard

The Jeff Nippard Podcast

626 Listeners

Jap Ji Sahib English Translation, Meaning and Explanation - Nanak Naam - Satpal Singh by Nanak Naam

Jap Ji Sahib English Translation, Meaning and Explanation - Nanak Naam - Satpal Singh

86 Listeners

Guided Sikh Meditations by Nanak Naam by Nanak Naam

Guided Sikh Meditations by Nanak Naam

26 Listeners

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Kirtan Sohila | ਕੀਰਤਨ ਸੋਹਿਲਾ by Hubhopper

Kirtan Sohila | ਕੀਰਤਨ ਸੋਹਿਲਾ

0 Listeners

It's Different by Transform Your Life

It's Different

1 Listeners

Anand Sahib | ਅਨੰਦੁ ਸਾਹਿਬ by Hubhopper

Anand Sahib | ਅਨੰਦੁ ਸਾਹਿਬ

0 Listeners

Achievehappily: Punjabi podcast on mindset & mental health by Gurikbal Singh

Achievehappily: Punjabi podcast on mindset & mental health

11 Listeners

BHAI LAKHWINDER SINGH GAMBHIR by LAKHWINDER SINGH GAMBHIR

BHAI LAKHWINDER SINGH GAMBHIR

0 Listeners

Sleep & Relaxation Music to Calm the Nervous System by SOMA Sound

Sleep & Relaxation Music to Calm the Nervous System

87 Listeners

Gurbani Paath by Harman Grewal

Gurbani Paath

0 Listeners