AUDIO GURBANI by Gurjit Singh Jhampur

ਰਾਮਕਲੀ ਮਹਲਾ ੧ ਸਿਧ ਗੋਸਟਿ     ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥


Listen Later

ਰਾਮਕਲੀ ਮਹਲਾ ੧ ਸਿਧ ਗੋਸਟਿ     ੴ ਸਤਿਗੁਰ ਪ੍ਰਸਾਦਿ ॥ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥

ਅਰਥ: ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਦਾ ਜਨਮ ਮਰਨ ਦਾ ਚੱਕਰ ਮੁੱਕ ਜਾਂਦਾ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਲੈਂਦਾ ਹੈ। ਗੁਰੂ ਦੇ ਸਨਮੁਖ ਮਨੁੱਖ ਖੋਟੇ ਤੇ ਖਰੇ ਕੰਮਾਂ ਦਾ ਭੇਤੀ ਹੋ ਜਾਂਦਾ ਹੈ (ਇਸ ਵਾਸਤੇ ਖੋਟੇ ਕੰਮਾਂ ਵਿਚ ਫਸਦਾ ਨਹੀਂ ਤੇ) ਅਡੋਲਤਾ ਵਿਚ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ। ਗੁਰਮੁਖਿ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਟਿਕਿਆ ਰਹਿੰਦਾ ਹੈ, (ਇਸ ਤਰ੍ਹਾਂ) ਹੇ ਨਾਨਕ! ਗੁਰਮੁਖ (ਦੀ ਜ਼ਿੰਦਗੀ) ਦੇ ਰਾਹ ਵਿਚ (ਵਿਕਾਰਾਂ ਦੀ) ਕੋਈ ਰੋਕ ਨਹੀਂ ਪੈਂਦੀ। 41। 

ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ ਜਲਾਏ ॥ ਗੁਰਮੁਖਿ ਸਾਚੇ ਕੇ ਗੁਣ ਗਾਏ ॥ ਗੁਰਮੁਖਿ ਸਾਚੈ ਰਹੈ ਸਮਾਏ ॥ ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥ ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥ਅਰਥ: ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ਨਿਰੰਜਨ ਦਾ ਨਾਮ ਪ੍ਰਾਪਤ ਕਰਦਾ ਹੈ (ਕਿਉਂਕਿ) ਉਹ (ਆਪਣੀ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ। ਗੁਰੂ ਦੇ ਸਨਮੁਖ ਹੋ ਕੇ ਮਨੁੱਖ ਸੱਚੇ ਪ੍ਰਭੂ ਦੇ ਗੁਣ ਗਾਉਂਦਾ ਹੈ ਤੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦਾ ਹੈ। 

ਸੱਚੇ ਨਾਮ ਵਿਚ ਜੁੜੇ ਰਹਿਣ ਕਰਕੇ ਗੁਰਮੁਖ ਨੂੰ ਉੱਚੀ ਇੱਜ਼ਤ ਮਿਲਦੀ ਹੈ, ਹੇ ਨਾਨਕ! ਗੁਰਮੁਖ ਮਨੁੱਖ ਨੂੰ ਸਾਰੇ ਭਵਨਾਂ ਦੀ ਸੋਝੀ ਹੋ ਜਾਂਦੀ ਹੈ (ਭਾਵ, ਗੁਰਮੁਖ ਨੂੰ ਇਹ ਸਮਝ ਆ ਜਾਂਦੀ ਹੈ ਕਿ ਪ੍ਰਭੂ ਸਾਰੇ ਹੀ ਭਵਨਾਂ ਵਿਚ ਮੌਜੂਦ ਹੈ) । 42||

ਕਵਣ ਮੂਲੁ ਕਵਣ ਮਤਿ ਵੇਲਾ ॥ ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥ ਕਵਣ ਕਥਾ ਲੇ ਰਹਹੁ ਨਿਰਾਲੇ ॥ ਬੋਲੈ ਨਾਨਕੁ ਸੁਣਹੁ ਤੁਮ ਬਾਲੇ ॥ ਏਸੁ ਕਥਾ ਕਾ ਦੇਇ ਬੀਚਾਰੁ ॥ ਭਵਜਲੁ ਸਬਦਿ ਲੰਘਾਵਣਹਾਰੁ ॥੪੩॥

ਅਰਥ: (ਪ੍ਰਸ਼ਨ:) = (ਜੀਵਨ ਦਾ) ਕੀਹ ਮੂਲ ਹੈ? ਕੇਹੜੀ ਸਿੱਖਿਆ ਲੈਣ ਦਾ (ਇਹ ਮਨੁੱਖਾ ਜਨਮ ਦਾ) ਸਮਾ ਹੈ? ਤੂੰ ਕਿਸ ਗੁਰੂ ਦਾ ਚੇਲਾ ਹੈਂ? ਕੇਹੜੀ ਗੱਲ ਨਾਲ ਤੂੰ ਨਿਰਲੇਪ ਰਹਿੰਦਾ ਹੈਂ?

ਨਾਨਕ ਕਹਿੰਦਾ ਹੈ (ਜੋਗੀਆਂ ਨੇ ਕਿਹਾ-) ਹੇ ਬਾਲਕ (ਨਾਨਕ!) ਸੁਣ, (ਅਸਾਨੂੰ) ਇਸ ਗੱਲ ਦੀ ਭੀ ਵਿਚਾਰ ਦੱਸ (ਅਸਾਨੂੰ ਇਹ ਗੱਲ ਭੀ ਸਮਝਾ ਕਿ ਕਿਵੇਂ) ਸ਼ਬਦ ਦੀ ਰਾਹੀਂ (ਗੁਰੂ ਜੀਵ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਕਰਨ ਦੇ ਸਮਰੱਥ ਹੈ। 43। 

ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥ ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥ ਅਕਥ ਕਥਾ ਲੇ ਰਹਉ ਨਿਰਾਲਾ ॥ ਨਾਨਕ ਜੁਗਿ ਜੁਗਿ ਗੁਰ ਗੋਪਾਲਾ ॥ ਏਕੁ ਸਬਦੁ ਜਿਤੁ ਕਥਾ ਵੀਚਾਰੀ ॥ ਗੁਰਮੁਖਿ ਹਉਮੈ ਅਗਨਿ ਨਿਵਾਰੀ ॥੪੪॥

ਅਰਥ: (ਉੱਤਰ:) ਪ੍ਰਾਣ ਹੀ ਹਸਤੀ ਦਾ ਮੁੱਢ ਹਨ। (ਇਹ ਮਨੁੱਖਾ ਜਨਮ ਦਾ) ਸਮਾ ਸਤਿਗੁਰੂ ਦੀ ਸਿੱਖਿਆ ਲੈਣ ਦਾ ਹੈ। ਸ਼ਬਦ (ਮੇਰਾ) ਗੁਰੂ ਹੈ, ਮੇਰੀ ਸੁਰਤਿ ਦਾ ਟਿਕਾਉ (ਉਸ ਗੁਰੂ ਦਾ) ਸਿੱਖ ਹੈ। 

ਮੈਂ ਅਕੱਥ ਪ੍ਰਭੂ ਦੀਆਂ ਗੱਲਾਂ ਕਰ ਕੇ (ਭਾਵ, ਗੁਣ ਗਾ ਕੇ) ਮਾਇਆ ਤੋਂ ਨਿਰਲੇਪ ਰਹਿੰਦਾ ਹਾਂ। ਤੇ, ਹੇ ਨਾਨਕ! ਉਹ ਗੁਰ-ਗੋਪਾਲ ਹਰੇਕ ਜੁਗ ਵਿਚ ਮੌਜੂਦ ਹੈ। 

ਕੇਵਲ ਗੁਰ-ਸ਼ਬਦ ਹੀ ਹੈ ਜਿਸ ਦੀ ਰਾਹੀਂ ਪ੍ਰਭੂ ਦੇ ਗੁਣ ਵਿਚਾਰੇ ਜਾ ਸਕਦੇ ਹਨ, (ਇਸ ਸ਼ਬਦ ਦੀ ਰਾਹੀਂ ਹੀ) ਗੁਰਮੁਖ ਮਨੁੱਖ ਨੇ ਹਉਮੈ (ਖ਼ੁਦ-ਗਰਜ਼ੀ ਦੀ) ਅੱਗ (ਆਪਣੇ ਅੰਦਰੋਂ) ਦੂਰ ਕੀਤੀ ਹੈ। 44। 

ਮੈਣ ਕੇ ਦੰਤ ਕਿਉ ਖਾਈਐ ਸਾਰੁ ॥ ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ ॥ ਹਿਵੈ ਕਾ ਘਰੁ ਮੰਦਰੁ ਅਗਨਿ ਪਿਰਾਹਨੁ ॥ ਕਵਨ ਗੁਫਾ ਜਿਤੁ ਰਹੈ ਅਵਾਹਨੁ ॥ ਇਤ ਉਤ ਕਿਸ ਕਉ ਜਾਣਿ ਸਮਾਵੈ ॥ ਕਵਨ ਧਿਆਨੁ ਮਨੁ ਮਨਹਿ ਸਮਾਵੈ ॥੪੫॥ 

(ਪ੍ਰਸ਼ਨ:) ਮੋਮ ਦੇ ਦੰਦਾਂ ਨਾਲ ਲੋਹਾ ਕਿਵੇਂ ਖਾਧਾ ਜਾਏ? ਉਹ ਕੇਹੜਾ ਖਾਣਾ ਹੈ ਜਿਸ ਨਾਲ (ਮਨ ਦਾ) ਅਹੰਕਾਰ ਦੂਰ ਹੋ ਜਾਏ? ਜੇ ਬਰਫ਼ ਦਾ ਮੰਦਰ ਹੋਵੇ, ਉਸ ਉਤੇ ਅੱਗ ਦਾ ਚੋਲਾ ਹੋਵੇ, ਤਾਂ ਉਸ ਨੂੰ ਕਿਸ ਗੁਫ਼ਾ ਵਿਚ ਰੱਖੀਏ ਕਿ ਟਿਕਿਆ ਰਹੇ?

ਇਥੇ ਉਥੇ (ਹਰ ਥਾਂ) ਕਿਸ ਨੂੰ ਪਛਾਣ ਕੇ (ਉਸ ਵਿਚ ਇਹ ਮਨ) ਲੀਨ ਰਹੇ? ਉਹ ਕੇਹੜਾ ਟਿਕਵਾਂ ਬੱਝਵਾਂ ਖ਼ਿਆਲ ਹੈ ਜਿਸ ਕਰਕੇ ਮਨ ਆਪਣੇ ਅੰਦਰ ਹੀ ਟਿਕਿਆ ਰਹੇ (ਤੇ ਬਾਹਰ ਨਾਹ ਭਟਕੇ) ?। 45।

ਹਉ ਹਉ ਮੈ ਮੈ ਵਿਚਹੁ ਖੋਵੈ ॥ ਦੂਜਾ ਮੇਟੈ ਏਕੋ ਹੋਵੈ ॥ ਜਗੁ ਕਰੜਾ ਮਨਮੁਖੁ ਗਾਵਾਰੁ ॥ ਸਬਦੁ ਕਮਾਈਐ ਖਾਈਐ ਸਾਰੁ ॥ ਅੰਤਰਿ ਬਾਹਰਿ ਏਕੋ ਜਾਣੈ ॥ ਨਾਨਕ ਅਗਨਿ ਮਰੈ ਸਤਿਗੁਰ ਕੈ ਭਾਣੈ ॥੪੬॥

ਅਰਥ: (ਉੱਤਰ:) (ਜੋ ਮਨੁੱਖ ਗੁਰੂ ਦੇ ਸਨਮੁਖ ਹੈ ਉਹ) ਮਨ ਵਿਚੋਂ ਖ਼ੁਦ-ਗ਼ਰਜ਼ੀ ਦੂਰ ਕਰਦਾ ਹੈ, ਵਿਤਕਰਾ ਮਿਟਾ ਦੇਂਦਾ ਹੈ, (ਸਭ ਨਾਲ) ਸਾਂਝ ਬਣਾਂਦਾ ਹੈ। (ਪਰ) ਜੋ ਮੂਰਖ ਮਨੁੱਖ ਮਨ ਦੇ ਪਿੱਛੇ ਤੁਰਦਾ ਹੈ ਉਹਦੇ ਲਈ ਜਗਤ ਕਰੜਾ ਹੈ (ਭਾਵ, ਜੀਵਨ ਦੁੱਖਾਂ ਦੀ ਖਾਣ ਹੈ) । ਇਹ (ਜਗਤ ਦਾ ਦੁਖਦਾਈ-ਪਣ ਰੂਪ) ਲੋਹਾ ਤਦੋਂ ਹੀ ਖਾਧਾ ਜਾ ਸਕਦਾ ਹੈ ਜੇ ਸਤਿਗੁਰੂ ਦਾ ਸ਼ਬਦ ਕਮਾਈਏ (ਭਾਵ, ਗੁਰੂ ਦੇ ਹੁਕਮ ਵਿਚ ਤੁਰੀਏ) । (ਬੱਸ! ਇਹ ਹੈ ਮੋਮ ਦੇ ਦੰਦਾਂ ਨਾਲ ਲੋਹੇ ਨੂੰ ਚੱਬਣਾ) । ਹੇ ਨਾਨਕ! ਜੋ ਮਨੁੱਖ (ਆਪਣੇ) ਅੰਦਰ ਤੇ ਬਾਹਰ (ਸਾਰੇ ਜਗਤ ਵਿਚ) ਇਕ ਪ੍ਰਭੂ ਨੂੰ (ਮੌਜੂਦ) ਸਮਝਦਾ ਹੈ ਉਸ ਦੀ ਤ੍ਰਿਸ਼ਨਾ ਦੀ ਅੱਗ ਸਤਿਗੁਰੂ ਦੀ ਰਜ਼ਾ ਵਿਚ ਤੁਰਿਆਂ ਮਿਟ ਜਾਂਦੀ ਹੈ। 46।


...more
View all episodesView all episodes
Download on the App Store

AUDIO GURBANI by Gurjit Singh JhampurBy Gurjit Singh Jhampur

  • 5
  • 5
  • 5
  • 5
  • 5

5

6 ratings


More shows like AUDIO GURBANI by Gurjit Singh Jhampur

View all
ISikhi by ISikhi

ISikhi

7 Listeners

Guided Sikh Meditations by Nanak Naam by Nanak Naam

Guided Sikh Meditations by Nanak Naam

25 Listeners

Mental Health and Wellbeing by Nanak Naam by Nanak Naam

Mental Health and Wellbeing by Nanak Naam

17 Listeners

It's Different by Transform Your Life

It's Different

1 Listeners

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Kirtan Sohila | ਕੀਰਤਨ ਸੋਹਿਲਾ by Hubhopper

Kirtan Sohila | ਕੀਰਤਨ ਸੋਹਿਲਾ

0 Listeners

Chaupai Sahib | ਚੌਪਈ ਸਾਹਿਬ by Hubhopper

Chaupai Sahib | ਚੌਪਈ ਸਾਹਿਬ

0 Listeners

BHAI LAKHWINDER SINGH GAMBHIR by LAKHWINDER SINGH GAMBHIR

BHAI LAKHWINDER SINGH GAMBHIR

0 Listeners

Japji Sahib with Bhai Baljit Singh by Bhai Baljit Singh

Japji Sahib with Bhai Baljit Singh

1 Listeners

Navtej Gurbani Series by Harmandeep Singh

Navtej Gurbani Series

2 Listeners

Dhur Ki Bani Aayi Tin Sagli Chint Mitai by Harsimran Singh

Dhur Ki Bani Aayi Tin Sagli Chint Mitai

0 Listeners