ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥
ਅਰਥ: (ਸਿਆਲੀ ਰੁੱਤ ਦੀ ਕਰੜੀ ਸਰਦੀ ਪਿੱਛੋਂ ਬਹਾਰ ਫਿਰਨ ਤੇ ਫੱਗਣ ਦੇ ਮਹੀਨੇ ਵਿਚ ਲੋਕ ਹੋਲੀਆਂ ਦੇ ਰੰਗ-ਤਮਾਸ਼ਿਆਂ ਦੀ ਰਾਹੀਂ ਖ਼ੁਸ਼ੀਆਂ ਮਨਾਂਦੇ ਹਨ, ਪਰ) ਫੱਗਣ ਵਿਚ (ਉਹਨਾਂ ਜੀਵ-ਇਸਤ੍ਰੀਆਂ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ ਸੱਜਣ-ਹਰੀ ਪਰਤੱਖ ਆ ਵੱਸਦਾ ਹੈ, ਪਰਮਾਤਮਾ ਨਾਲ ਮਿਲਣ ਵਿਚ ਸਹਾਇਤਾ ਕਰਨ ਵਾਲੇ ਸੰਤ ਜਨ ਮਿਹਰ ਕਰ ਕੇ ਉਹਨਾਂ ਨੂੰ ਪ੍ਰਭੂ ਨਾਲ ਜੋੜ ਦੇਂਦੇ ਹਨ, ਉਹਨਾਂ ਦੀ ਹਿਰਦਾ-ਸੇਜ ਸੁੰਦਰ ਬਣ ਜਾਂਦੀ ਹੈ, ਉਹਨਾਂ ਨੂੰ ਸਾਰੇ ਹੀ ਸੁੱਖ ਪ੍ਰਾਪਤ ਹੋ ਜਾਂਦੇ ਹਨ, ਫਿਰ ਦੁੱਖਾਂ ਲਈ (ਉਹਨਾਂ ਦੇ ਹਿਰਦੇ ਵਿਚ) ਕਿਤੇ ਰਤਾ ਥਾਂ ਨਹੀਂ ਰਹਿ ਜਾਂਦੀ। ਉਹਨਾਂ ਵਡ-ਭਾਗਣ ਜੀਵ-ਇਸਤ੍ਰੀਆਂ ਦੀ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ, ਉਹਨਾਂ ਨੂੰ ਹਰੀ-ਪ੍ਰਭੂ ਖਸਮ ਮਿਲ ਪੈਂਦਾ ਹੈ, ਉਹ ਸਤ-ਸੰਗੀ ਸਹੇਲੀਆਂ ਨਾਲ ਰਲ ਕੇ ਗੋਵਿੰਦ ਦੀ ਸਿਫ਼ਤਿ-ਸਾਲਾਹ ਦੇ ਗੀਤ ਅਲਾਪ ਕੇ ਆਤਮਕ ਆਨੰਦ ਪੈਦਾ ਕਰਨ ਵਾਲੀ ਗੁਰਬਾਣੀ ਗਾਂਦੀਆਂ ਹਨ। ਪਰਮਾਤਮਾ ਵਰਗਾ ਕੋਈ ਹੋਰ, ਉਸ ਦੀ ਬਰਾਬਰੀ ਕਰ ਸਕਣ ਵਾਲਾ ਕੋਈ ਦੂਜਾ ਉਹਨਾਂ ਨੂੰ ਕਿਤੇ ਦਿੱਸਦਾ ਹੀ ਨਹੀਂ।
ਉਸ ਪਰਮਾਤਮਾ ਨੇ (ਉਹਨਾਂ ਸਤ-ਸੰਗੀਆਂ ਦਾ) ਲੋਕ ਪਰਲੋਕ ਸਵਾਰ ਦਿੱਤਾ ਹੈ, ਉਹਨਾਂ ਨੂੰ (ਆਪਣੇ ਚਰਨਾਂ ਵਿਚ ਲਿਵ-ਲੀਨਤਾ ਵਾਲੀ) ਐਸੀ ਥਾਂ ਬਖ਼ਸ਼ੀ ਹੈ ਜੋ ਕਦੇ ਡੋਲਦੀ ਹੀ ਨਹੀਂ। ਪ੍ਰਭੂ ਨੇ ਸੰਸਾਰ-ਸਮੁੰਦਰ ਤੋਂ ਉਹਨਾਂ ਨੂੰ (ਹੱਥ ਦੇ ਕੇ) ਰੱਖ ਲਿਆ ਹੈ, ਜਨਮਾਂ ਦੇ ਗੇੜ ਵਿਚ ਮੁੜ ਉਹਨਾਂ ਦੀ ਦੌੜ ਭੱਜ ਨਹੀਂ ਹੁੰਦੀ।
ਹੇ ਨਾਨਕ! (ਆਖ–) ਸਾਡੀ ਇਕ ਜੀਭ ਹੈ, ਪ੍ਰਭੂ ਦੇ ਅਨੇਕਾਂ ਹੀ ਗੁਣ ਹਨ (ਅਸੀਂ ਉਹਨਾਂ ਨੂੰ ਬਿਆਨ ਕਰਨ ਜੋਗੇ ਨਹੀਂ ਹਾਂ, ਪਰ) ਜੇਹੜੇ ਜੀਵ ਉਸ ਦੀ ਚਰਨੀਂ ਪੈਂਦੇ ਹਨ (ਉਸ ਦਾ ਆਸਰਾ ਤੱਕਦੇ ਹਨ) ਉਹ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ।
ਫੱਗਣ ਦੇ ਮਹੀਨੇ ਵਿਚ (ਹੋਲੀਆਂ ਆਦਿਕ ਵਿਚੋਂ ਅਨੰਦ ਲੱਭਣ ਦੇ ਥਾਂ) ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਜਿਸ ਨੂੰ (ਆਪਣੀ ਵਡਿਆਈ ਕਰਾਣ ਦਾ) ਰਤਾ ਭਰ ਭੀ ਲਾਲਚ ਨਹੀਂ ਹੈ (ਇਸ ਵਿਚ ਸਾਡਾ ਹੀ ਭਲਾ ਹੈ) ।13
ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥ ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥ ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥ ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥ ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥ ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥ ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥ ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥੧੪॥੧॥
ਅਰਥ: ਜਿਸ ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਹਨਾਂ ਦੇ ਸਾਰੇ ਕਾਰਜ ਸਫਲ ਹੋ ਜਾਂਦੇ ਹਨ, ਜਿਨ੍ਹਾਂ ਨੇ ਪ੍ਰਭੂ ਨੂੰ ਪੂਰੇ ਗੁਰੂ ਨੂੰ ਆਰਾਧਿਆ ਹੈ, ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ। ਪ੍ਰਭੂ ਦੇ ਚਰਨ ਹੀ ਸਾਰੇ ਸੁੱਖਾਂ ਦਾ ਖ਼ਜ਼ਾਨਾ ਹਨ, (ਜਿਹੜੇ ਜੀਵ ਚਰਨੀਂ ਲੱਗਦੇ ਹਨ, ਉਹ) ਔਖੇ ਸੰਸਾਰ-ਸਮੁੰਦਰ ਵਿਚੋਂ (ਸਹੀ-ਸਲਾਮਤ) ਪਾਰ ਲੰਘ ਜਾਂਦੇ ਹਨ, ਉਹਨਾਂ ਨੂੰ ਪ੍ਰਭੂ ਦਾ ਪਿਆਰ ਪ੍ਰਭੂ ਦੀ ਭਗਤੀ ਪ੍ਰਾਪਤ ਹੁੰਦੀ ਹੈ, ਮਾਇਆ ਦੀ ਤ੍ਰਿਸ਼ਨਾ-ਅੱਗ ਵਿਚ ਉਹ ਨਹੀਂ ਸੜਦੇ। ਉਹਨਾਂ ਦੇ ਵਿਅਰਥ ਝੂਠੇ ਲਾਲਚ ਖ਼ਤਮ ਹੋ ਜਾਂਦੇ ਹਨ, ਉਹਨਾਂ ਦੇ ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ, ਉਹ ਮੁਕੰਮਲ ਤੌਰ ਤੇ ਸਦਾ-ਥਿਰ ਹਰੀ ਵਿਚ ਟਿਕੇ ਰਹਿੰਦੇ ਹਨ, ਉਹ ਆਪਣੇ ਮਨ ਵਿਚ ਇਕੋ ਪਰਮ ਜੋਤਿ ਪਰਮਾਤਮਾ ਨੂੰ ਵਸਾ ਕੇ ਸਦਾ ਉਸ ਨੂੰ ਸਿਮਰਦੇ ਹਨ।
ਜਿਨ੍ਹਾਂ ਉੱਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ (ਆਪਣੇ ਨਾਮ ਦੀ ਦਾਤਿ ਦੇਂਦਾ ਹੈ) ਉਹਨਾਂ ਵਾਸਤੇ ਸਾਰੇ ਮਹੀਨੇ ਸਾਰੇ ਦਿਹਾੜੇ ਸਾਰੇ ਹੀ ਮੁਹੂਰਤ ਸੁਲੱਖਣੇ ਹਨ (ਸੰਗ੍ਰਾਂਦ ਆਦਿਕ ਦੀ ਪਵਿਤ੍ਰਤਾ ਦੇ ਭਰਮ-ਭੁਲੇਖੇ ਉਹਨਾਂ ਨੂੰ ਨਹੀਂ ਪੈਂਦੇ) । ਹੇ ਹਰੀ! (ਮੇਰੇ ਉੱਤੇ) ਮਿਹਰ ਕਰ, ਮੈਂ ਨਾਨਕ (ਤੇਰੇ ਦਰ ਤੋਂ ਤੇਰੇ) ਦੀਦਾਰ ਦੀ ਦਾਤਿ ਮੰਗਦਾ ਹਾਂ।14।
Translation :
BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:
In the month of Phalgun, bliss comes to those, unto whom the Lord, the Friend, has been revealed. The Saints, the Lord𠏋 helpers, in their mercy, have united me with Him. My bed is beautiful, and I have all comforts. I feel no sadness at all. My desires have been fulfilled-by great good fortune, I have obtained the Sovereign Lord as my Husband. Join with me, my sisters, and sing the songs of rejoicing and the Hymns of the Lord of the Universe. There is no other like the Lord-there is no equal to Him. He embellishes this world and the world hereafter, and He gives us our permanent home there. He rescues us from the world-ocean; never again do we have to run the cycle of reincarnation. I have only one tongue, but Your Glorious Virtues are beyond counting. Nanak is saved, falling at Your Feet. In Phalgun, praise Him continually; He has not even an iota of greed. || 13 || Th