Nominations have opened for the 2026 Australian Sikh Awards for Excellence (ASAE), a national initiative recognising the social, economic and cultural contributions of Sikh Australians. Announcing the launch, Attorney-General Michelle Rowland MP said the awards play an important role in acknowledging individuals whose achievements and community service often go unnoticed. - ਆਸਟ੍ਰੇਲੀਅਨ ਸਿੱਖ ਐਵਾਰਡਜ਼ ਫਾਰ ਐਕਸੀਲੈਂਸ (ASAE) 2026 ਲਈ ਨਾਮਜ਼ਦਗੀਆਂ ਖੁੱਲ੍ਹ ਗਈਆਂ ਹਨ। ਇਹ ਰਾਸ਼ਟਰੀ ਪੱਧਰ ਦੇ ਐਵਾਰਡ ਵਪਾਰ, ਖੇਤੀਬਾੜੀ, ਕਲਾ, ਖੇਡਾਂ, ਪੇਸ਼ੇਵਰ ਸੇਵਾਵਾਂ ਅਤੇ ਸਮਾਜ ਸੇਵਾ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਿੱਖ ਆਸਟ੍ਰੇਲੀਆਈਆਂ ਦੇ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਯੋਗਦਾਨ ਨੂੰ ਮਾਨਤਾ ਦਿੰਦੇ ਹਨ। ਐਵਾਰਡਜ਼ ਦਾ ਮਕਸਦ ਭਾਈਚਾਰੇ ਦੇ ਉਹਨਾਂ ਮੈਂਬਰਾਂ ਨੂੰ ਸਨਮਾਨਿਤ ਕਰਨਾ ਹੈ, ਜਿਨ੍ਹਾਂ ਦਾ ਯੋਗਦਾਨ ਅਕਸਰ ਲੋਕਾਂ ਦੀ ਨਜ਼ਰਾਂ ਤੋਂ ਓਹਲੇ ਰਹਿ ਜਾਂਦਾ ਹੈ ਅਤੇ ਜਿਨ੍ਹਾਂ ਦੀਆਂ ਉਪਲਬਧੀਆਂ ਨੇ ਆਸਟ੍ਰੇਲੀਆਈ ਸਮਾਜ ਨੂੰ ਮਜ਼ਬੂਤ ਬਣਾਇਆ ਹੈ।