AUDIO GURBANI

Sehaj Path Sahib Sri Guru Granth Sahib (810 - 864)


Listen Later

ਬਿਲਾਵਲੁ ਮਹਲਾ ੫ ॥ ਅਹੰਬੁਧਿ ਪਰਬਾਦ ਨੀਤ ਲੋਭ ਰਸਨਾ ਸਾਦਿ ॥ ਲਪਟਿ ਕਪਟਿ ਗ੍ਰਿਹਿ ਬੇਧਿਆ ਮਿਥਿਆ ਬਿਖਿਆਦਿ ॥੧॥ ਐਸੀ ਪੇਖੀ ਨੇਤ੍ਰ ਮਹਿ ਪੂਰੇ ਗੁਰ ਪਰਸਾਦਿ ॥ ਰਾਜ ਮਿਲਖ ਧਨ ਜੋਬਨਾ ਨਾਮੈ ਬਿਨੁ ਬਾਦਿ ॥੧॥ ਰਹਾਉ ॥ ਰੂਪ ਧੂਪ ਸੋਗੰਧਤਾ ਕਾਪਰ ਭੋਗਾਦਿ ॥ ਮਿਲਤ ਸੰਗਿ ਪਾਪਿਸਟ ਤਨ ਹੋਏ ਦੁਰਗਾਦਿ ॥੨॥ ਫਿਰਤ ਫਿਰਤ ਮਾਨੁਖੁ ਭਇਆ ਖਿਨ ਭੰਗਨ ਦੇਹਾਦਿ ॥ ਇਹ ਅਉਸਰ ਤੇ ਚੂਕਿਆ ਬਹੁ ਜੋਨਿ ਭ੍ਰਮਾਦਿ ॥੩॥ ਪ੍ਰਭ ਕਿਰਪਾ ਤੇ ਗੁਰ ਮਿਲੇ ਹਰਿ ਹਰਿ ਬਿਸਮਾਦ ॥ ਸੂਖ ਸਹਜ ਨਾਨਕ ਅਨੰਦ ਤਾ ਕੈ ਪੂਰਨ ਨਾਦ ॥੪॥੮॥੩੮॥ {ਪੰਨਾ 810}

ਅਰਥ: ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਂ ਆਪਣੀ ਅੱਖੀਂ ਹੀ (ਜਗਤ ਦੇ ਪਦਾਰਥਾਂ ਦੀ) ਇਹੋ ਜਿਹੀ ਹਾਲਤ ਵੇਖ ਲਈ ਹੈ (ਕਿ ਦੁਨੀਆ ਦੀਆਂ) ਪਾਤਸ਼ਾਹੀਆਂ, ਜ਼ਮੀਨਾਂ (ਦੀ ਮਾਲਕੀ) , ਧਨ ਅਤੇ ਜੁਆਨੀ (ਆਦਿਕ ਸਾਰੇ ਹੀ) ਪਰਮਾਤਮਾ ਦੇ ਨਾਮ ਤੋਂ ਬਿਨਾ ਵਿਅਰਥ ਹਨ।੧।ਰਹਾਉ।

(ਪ੍ਰਭੂ ਦੇ ਨਾਮ ਤੋਂ ਖੁੰਝ ਕੇ ਮਨੁੱਖ) ਅਹੰਕਾਰ ਦੀ ਅਕਲ ਦੇ ਆਸਰੇ ਦੂਜਿਆਂ ਨੂੰ ਵੰਗਾਰਨ ਦੇ ਖਰ੍ਹਵੇ ਬੋਲ ਬੋਲਦਾ ਹੈ, ਸਦਾ ਲਾਲਚ ਅਤੇ ਜੀਭ ਦੇ ਸੁਆਦ ਵਿਚ (ਫਸਿਆ ਰਹਿੰਦਾ ਹੈ) ; ਘਰ (ਦੇ ਮੋਹ) ਵਿਚ, ਠੱਗੀ-ਫ਼ਰੇਬ ਵਿਚ ਫਸ ਕੇ, ਨਾਸਵੰਤ ਮਾਇਆ (ਦੇ ਮੋਹ) ਵਿਚ ਵਿੱਝਾ ਰਹਿੰਦਾ ਹੈ।੧।

(ਪ੍ਰਭੂ ਦੇ ਨਾਮ ਤੋਂ ਖੁੰਝ ਕੇ) ਮਹਾ ਵਿਕਾਰੀ ਮਨੁੱਖ (ਸਰੀਰ ਦਾ ਮਾਣ ਕਰਦਾ ਹੈ, ਪਰ ਇਸ) ਸਰੀਰ ਦੇ ਨਾਲ ਛੁਹ ਕੇ ਸੋਹਣੇ ਸੋਹਣੇ ਪਦਾਰਥ, ਧੂਪ ਆਦਿਕ ਸੁਗੰਧੀਆਂ, ਕੱਪੜੇ, ਚੰਗੇ ਚੰਗੇ ਖਾਣੇ (ਇਹ ਸਾਰੇ ਹੀ) ਦੁਰਗੰਧੀ ਦੇਣ ਵਾਲੇ ਬਣ ਜਾਂਦੇ ਹਨ।੨।

ਹੇ ਭਾਈ! ਅਨੇਕਾਂ ਜੂਨਾਂ ਵਿਚ ਭਟਕਦਾ ਭਟਕਦਾ ਜੀਵ ਮਨੁੱਖ ਬਣਦਾ ਹੈ, ਇਹ ਸਰੀਰ ਭੀ ਇਕ ਖਿਨ ਵਿਚ ਨਾਸ ਹੋ ਜਾਣ ਵਾਲਾ ਹੈ (ਇਸ ਦਾ ਮਾਣ ਭੀ ਕਾਹਦਾ? ਇਸ ਸਰੀਰ ਵਿਚ ਭੀ ਪਰਮਾਤਮਾ ਦੇ ਨਾਮ ਤੋਂ ਖੁੰਝਿਆ ਰਹਿੰਦਾ ਹੈ। ਇਸ ਮੌਕੇ ਤੋਂ ਖੁੰਝਿਆ ਹੋਇਆ ਜੀਵ (ਫਿਰ) ਅਨੇਕਾਂ ਜੂਨਾਂ ਵਿਚ ਜਾ ਭਟਕਦਾ ਹੈ।੩।

ਹੇ ਨਾਨਕ! ਪਰਮਾਤਮਾ ਦੀ ਕਿਰਪਾ ਨਾਲ ਜੇਹੜੇ ਮਨੁੱਖ ਗੁਰੂ ਨੂੰ ਮਿਲ ਪਏ, ਉਹਨਾਂ ਨੇ ਅਚਰਜ-ਰੂਪ ਹਰੀ ਦਾ ਨਾਮ ਜਪਿਆ, ਉਹਨਾਂ ਦੇ ਹਿਰਦੇ ਵਿਚ ਆਤਮਕ ਅਡੋਲਤਾ ਦੇ ਸੁਖ ਆਨੰਦ ਦੇ ਵਾਜੇ ਸਦਾ ਵੱਜਣ ਲੱਗ ਪਏ।੪।੮।੩੮।

ਬਿਲਾਵਲੁ ਮਹਲਾ ੫ ॥ ਚਰਨ ਭਏ ਸੰਤ ਬੋਹਿਥਾ ਤਰੇ ਸਾਗਰੁ ਜੇਤ ॥ ਮਾਰਗ ਪਾਏ ਉਦਿਆਨ ਮਹਿ ਗੁਰਿ ਦਸੇ ਭੇਤ ॥੧॥ ਹਰਿ ਹਰਿ ਹਰਿ ਹਰਿ ਹਰਿ ਹਰੇ ਹਰਿ ਹਰਿ ਹਰਿ ਹੇਤ ॥ ਊਠਤ ਬੈਠਤ ਸੋਵਤੇ ਹਰਿ ਹਰਿ ਹਰਿ ਚੇਤ ॥੧॥ ਰਹਾਉ ॥ ਪੰਚ ਚੋਰ ਆਗੈ ਭਗੇ ਜਬ ਸਾਧਸੰਗੇਤ ॥ ਪੂੰਜੀ ਸਾਬਤੁ ਘਣੋ ਲਾਭੁ ਗ੍ਰਿਹਿ ਸੋਭਾ ਸੇਤ ॥੨॥ ਨਿਹਚਲ ਆਸਣੁ ਮਿਟੀ ਚਿੰਤ ਨਾਹੀ ਡੋਲੇਤ ॥ ਭਰਮੁ ਭੁਲਾਵਾ ਮਿਟਿ ਗਇਆ ਪ੍ਰਭ ਪੇਖਤ ਨੇਤ ॥੩॥ ਗੁਣ ਗਭੀਰ ਗੁਨ ਨਾਇਕਾ ਗੁਣ ਕਹੀਅਹਿ ਕੇਤ ॥ ਨਾਨਕ ਪਾਇਆ ਸਾਧਸੰਗਿ ਹਰਿ ਹਰਿ ਅੰਮ੍ਰੇਤ ॥੪॥੯॥੩੯॥ {ਪੰਨਾ 810}

(ਹੇ ਭਾਈ! ਜਿਸ ਮਨੁੱਖ ਨੂੰ ਹਰਿ-ਨਾਮ ਸਿਮਰਨ ਦਾ) ਭੇਤ ਗੁਰੂ ਨੇ ਦੱਸ ਦਿੱਤਾ, ਉਸ ਨੇ (ਵਿਕਾਰਾਂ ਵਲ ਲੈ ਜਾਣ ਵਾਲੇ) ਔਝੜ ਵਿਚ (ਜੀਵਨ ਦਾ ਸਹੀ) ਰਸਤਾ ਲੱਭ ਲਿਆ, ਗੁਰੂ ਦੇ ਚਰਨ (ਉਸ ਮਨੁੱਖ ਵਾਸਤੇ) ਜਹਾਜ਼ ਬਣ ਗਏ ਜਿਸ (ਜਹਾਜ਼) ਦੀ ਰਾਹੀਂ ਉਹ ਮਨੁੱਖ (ਸੰਸਾਰ-) ਸਮੁੰਦਰ ਤੋਂ ਪਾਰ ਲੰਘ ਗਿਆ।੧।

(ਹੇ ਭਾਈ!) ਜਦੋਂ (ਮਨੁੱਖ) ਸਾਧ ਸੰਗਤਿ ਵਿਚ (ਜਾ ਟਿਕਦਾ ਹੈ, ਤਦੋਂ ਕਾਮਾਦਿਕ) ਪੰਜੇ ਚੋਰ ਉਸ ਦੇ ਟਾਕਰੇ ਤੋਂ ਭੱਜ ਜਾਂਦੇ ਹਨ, ਉਸ ਦੀ ਆਤਮਕ ਜੀਵਨ ਦੀ ਸਾਰੀ ਦੀ ਸਾਰੀ ਰਾਸਿ-ਪੂੰਜੀ (ਲੁੱਟੇ ਜਾਣ ਤੋਂ) ਬਚ ਜਾਂਦੀ ਹੈ, (ਸਗੋਂ ਉਸ ਨੂੰ ਇਸ ਨਾਮ-ਵਣਜ ਵਿਚ) ਬਹੁਤਾ ਨਫ਼ਾ ਭੀ ਪੈਂਦਾ ਹੈ, ਅਤੇ ਪਰਲੋਕ ਵਿਚ ਸੋਭਾ ਨਾਲ ਜਾਂਦਾ ਹੈ।੨।

(ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ ਹਰ ਥਾਂ) ਅੱਖਾਂ ਨਾਲ ਪਰਮਾਤਮਾ ਦਾ ਦਰਸ਼ਨ ਕਰ ਕੇ ਉਸ ਮਨੁੱਖ ਦੀ ਭਟਕਣਾ ਮੁੱਕ ਜਾਂਦੀ ਹੈ, ਕੁਰਾਹੇ ਜਾਣ ਵਾਲੀ ਆਦਤ ਦੂਰ ਹੋ ਜਾਂਦੀ ਹੈ, (ਵਿਕਾਰਾਂ ਦੇ ਟਾਕਰੇ ਤੇ) ਉਸ ਦਾ ਹਿਰਦਾ-ਆਸਣ ਅਟੱਲ ਹੋ ਜਾਂਦਾ ਹੈ, ਉਸ ਦੀ (ਹਰੇਕ ਕਿਸਮ ਦੀ) ਚਿੰਤਾ ਮਿਟ ਜਾਂਦੀ ਹੈ, ਉਹ ਮਨੁੱਖ (ਵਿਕਾਰਾਂ ਦੇ ਸਾਹਮਣੇ) ਡੋਲਦਾ ਨਹੀਂ।੩।

ਹੇ ਨਾਨਕ! ਪਰਮਾਤਮਾ ਗੁਣਾਂ ਦਾ ਅਥਾਹ ਸਮੁੰਦਰ ਹੈ, ਗੁਣਾਂ ਦਾ ਖ਼ਜ਼ਾਨਾ ਹੈ (ਬਿਆਨ ਕੀਤਿਆਂ) ਉਸ ਦੇ ਸਾਰੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ। ਪਰ ਜੇਹੜਾ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਂਦਾ ਹੈ, ਉਸ ਨੂੰ ਪਰਮਾਤਮਾ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ।੪।੯।੩੯।

ਬਿਲਾਵਲੁ ਮਹਲਾ ੫ ॥ ਬਿਨੁ ਸਾਧੂ ਜੋ ਜੀਵਨਾ ਤੇਤੋ ਬਿਰਥਾਰੀ ॥ ਮਿਲਤ ਸੰਗਿ ਸਭਿ ਭ੍ਰਮ ਮਿਟੇ ਗਤਿ ਭਈ ਹਮਾਰੀ ॥੧॥ ਜਾ ਦਿਨ ਭੇਟੇ ਸਾਧ ਮੋਹਿ ਉਆ ਦਿਨ ਬਲਿਹਾਰੀ ॥ ਤਨੁ ਮਨੁ ਅਪਨੋ ਜੀਅਰਾ ਫਿਰਿ ਫਿਰਿ ਹਉ ਵਾਰੀ ॥੧॥ ਰਹਾਉ ॥ ਏਤ ਛਡਾਈ ਮੋਹਿ ਤੇ ਇਤਨੀ ਦ੍ਰਿੜਤਾਰੀ ॥ ਸਗਲ ਰੇਨ ਇਹੁ ਮਨੁ ਭਇਆ ਬਿਨਸੀ ਅਪਧਾਰੀ ॥੨॥ ਨਿੰਦ ਚਿੰਦ ਪਰ ਦੂਖਨਾ ਏ ਖਿਨ ਮਹਿ ਜਾਰੀ ॥ ਦਇਆ ਮਇਆ ਅਰੁ ਨਿਕਟਿ ਪੇਖੁ ਨਾਹੀ ਦੂਰਾਰੀ ॥੩॥ ਤਨ ਮਨ ਸੀਤਲ ਭਏ ਅਬ ਮੁਕਤੇ ਸੰਸਾਰੀ ॥ ਹੀਤ ਚੀਤ ਸਭ ਪ੍ਰਾਨ ਧਨ ਨਾਨਕ ਦਰਸਾਰੀ ॥੪॥੧੦॥੪੦॥ {ਪੰਨਾ 810}


...more
View all episodesView all episodes
Download on the App Store

AUDIO GURBANIBy Gurjit Singh Jhampur

  • 5
  • 5
  • 5
  • 5
  • 5

5

6 ratings


More shows like AUDIO GURBANI

View all
INNOQ Podcast by INNOQ

INNOQ Podcast

2 Listeners

The Story Of The Sikhs by Sarbpreet Singh

The Story Of The Sikhs

122 Listeners

Radha Rani Ke Deewane by Saurabh Ghayal

Radha Rani Ke Deewane

7 Listeners

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

BHAI LAKHWINDER SINGH GAMBHIR by LAKHWINDER SINGH GAMBHIR

BHAI LAKHWINDER SINGH GAMBHIR

0 Listeners

Punjabi Podcast (Pioneer) by Punjabi Podcast

Punjabi Podcast (Pioneer)

7 Listeners

Dhur Ki Bani Aayi Tin Sagli Chint Mitai by Harsimran Singh

Dhur Ki Bani Aayi Tin Sagli Chint Mitai

0 Listeners