Sign up to save your podcastsEmail addressPasswordRegisterOrContinue with GoogleAlready have an account? Log in here.
SikhPakh.Com brings to you news, reports, analysis, opinion, articles, write-ups on topics related to Sikhi, History, Politics, Economy, International Affairs,Society, Law, Human Rights and Justice.... more
FAQs about Sikh Pakh Podcast:How many episodes does Sikh Pakh Podcast have?The podcast currently has 180 episodes available.
March 25, 2022ਨਵਾਬ ਜੱਸਾ ਸਿੰਘ ਆਹਲੂਵਾਲੀਆਖਾਲਸਾ ਪੰਥ ਦੀ ਰਤਨਾਂ ਦੀ ਖਾਨ ਵਿੱਚੋਂ ਨਵਾਬ ਜੱਸਾ ਸਿੰਘ ਜੀ ਇਕ ਐਸਾ ਅਮੋਲਕ ਲਾਲ ਸੀ, ਜਿਸ ਦੇ ਨਾਮ ਪਰ ਖਾਲਸੇ ਦੀਆਂ ਆਉਣ ਵਾਲੀਆਂ ਨਸਲਾਂ ਰਹਿੰਦੀ ਦੁਨੀਆਂ ਤਕ ਮਾਣ ਕਰਿਆ ਕਰਨਗੀਆਂ। ਆਪ ਦੀਵਾਨਾਂ ਵਿਚ ਪ੍ਰਮਾਰਥ ਦਾ ਉੱਚ ਨਮੂਨਾ, ਮੈਦਾਨ ਜੰਗ ਵਿਚ ਅਜਿਤ ਜੋਧਾ, ਆਪਦਾ ਸਮੇਂ ਨਿਡਰ ਸੂਰਮਾ ਸਨ, ਜੋ ਵੰਡ ਛਕਣ ਤੇ ਗੁਰਧਾਮਾਂ ਦੀ ਸੇਵਾ ਵਿਚ ਆਪਣਾ ਸਰਬੰਸ ਤੱਕ ਲੱਗਾ ਦੇਣ ਵਿਚ ਆਪਣੀ ਵੱਡੀ ਖੁਸ਼ੀ ਸਮਝਦੇ ਸਨ।The post ਨਵਾਬ ਜੱਸਾ ਸਿੰਘ ਆਹਲੂਵਾਲੀਆ appeared first on Sikh Pakh....more21minPlay
March 17, 2022ਸ਼ੇਰਿ ਪੰਜਾਬ ਮਹਾਰਾਜਾ ਰਣਜੀਤ ਸਿੰਘਸ਼ੇਰਿ ਪੰਜਾਬ ਨੂੰ ਇਸ ਬਾਦਸ਼ਾਹ ਦੇ ਅੰਦਰਲੇ ਅਤੇ ਬਾਹਰਲੇ ਪ੍ਰਬੰਧ ਨੂੰ ਚੰਗੀ ਤਰ੍ਹਾਂ ਚਲਾਉਣ ਲਈ ਯੋਗ ਸਾਥੀਆਂ ਦੀ ਲੋੜ ਪ੍ਰਤੀਤ ਹੋਈ; ਪਰ ਜਿਹੋ ਜਿਹੇ ਇਸ ਸਮੇਂ ਜਿਸ ਯੋਗਤਾ ਦੇ ਸਲਾਹਕਾਰ ਯਾ ਵਜ਼ੀਰ ਆਦਿ ਕਿਸੇ ਨੂੰ ਲੋੜ ਹੋਣ ਤਾਂ ਸੌਖੇ ਹੀ ਅਨੇਕਾਂ ਸਿੱਖੇ ਸਿਖਾਏ ਮਿਲ ਜਾਂਦੇ ਹਨ, ਉਸ ਸਮੇਂ ਅਜਿਹਾ ਨਹੀਂ ਸੀ। ਆਪ ਨੂੰ ਰਾਜ ਦੇ ਹਰ ਇਕ ਸੀਗੇ ਲਈ ਸਲਾਹਕਾਰ ਤੇ ਵਜ਼ੀਰ ਖੁਦ ਤਿਆਰ ਕਰਨੇ ਪਏ ।ਇਹ ਆਪ ਨੇ, ਬਿਨਾਂ ਕਿਸੇ ਵਿਤਕਰੇ ਦੇ, ਹਰ ਮਤ ਤੇ ਹਰ ਕੌਮੀਅਤ ਦੇ ਸਾਧਾਰਨ ਆਦਮੀ ਚੁਣ ਕੇ ਉਨ੍ਹਾਂ ਨੂੰ ਆਪਣੀ ਨਿਗਰਾਨੀ ਹੇਠ ਐਸੇ ਲਾਇਕ ਬਣਾ ਦਿੱਤਾ, ਜਿਨ੍ਹਾਂ ਦੀ ਯੋਗਤਾ ਦੀ ਪ੍ਰਸੰਸਾ ਉਸ ਸਮੇਂ ਦੇ ਵੱਡੇ ਵੱਡੇ ਸਿਆਣੇ ਕਰ ਚੁੱਕੇ ਸਨ, ਇਨ੍ਹਾਂ ਵਿੱਚੋਂ ਦੀਵਾਨ ਮੋਹਕਮ ਚੰਦ ਨੂੰ ਦੁਕਾਨ ਤੋਂ ਉਠਾ ਕੇ, ਫਕੀਰ ਅਜ਼ੀਜ਼ੁਦੀਨ ਨੂੰ ਫਟਬੰਨ੍ਹ ਦਾ ਕੰਮ ਛੁਡਾ ਕੇ ਸਲਤਨਤ ਦੀ ਉੱਚੀ ਜ਼ਿਮੇਵਾਰੀ ਦੇ ਅਹੁਦਿਆਂ ਦੇ ਯੋਗ ਬਣਾ ਦਿੱਤਾ। ਮਹਾਰਾਜਾ ਸਾਹਿਬ ਦੀ ਇਸ ਸਫ਼ਲਤਾ ਨੂੰ ਦੇਖ ਕੇ ਆਪ ਦੀਆਂ ਅਸਾਧਾਰਨ ਸ਼ਕਤੀਆਂ ਦੀ ਛਾਪ ਸੁਤੇ-ਸਿੱਧ ਮਨਾਂ ਪੁਰ ਛਪ ਜਾਂਦੀ ਹੈ।The post ਸ਼ੇਰਿ ਪੰਜਾਬ ਮਹਾਰਾਜਾ ਰਣਜੀਤ ਸਿੰਘ appeared first on Sikh Pakh....more35minPlay
March 17, 2022ਹੋਲਾ ਮਹੱਲਾ – ਅਜੋਕੇ ਯੁੱਗ ਦੇ ਸਨਮੁੱਖਹੋਲਾ ਮਹੱਲਾ ਸਿੱਖ ਧਰਮ ਦਾ ਇਕ ਅਹਿਮ ਦਿਹਾੜਾ ਹੈ, ਜੋ ਇਨਕਲਾਬੀ ਸੋਚ ਨੂੰ ਉਤਸ਼ਾਹਿਤ ਕਰਨ ਅਤੇ ਹਰ ਸਿੱਖ ਨੂੰ ਮਨ ਅਤੇ ਤਨ ਕਰਕੇ ਬਲਵਾਨ ਬਣਾਉਣ ਦਾ ਪ੍ਰਤੀਕ ਹੈ।ਹੋਲਾ ਮਹੱਲਾ, ਹੋਲੀ ਤੋਂ ਅਗਲੇ ਦਿਨ ਮਨਾਇਆ ਜਾਂਦਾ ਹੈ। ਹੋਲੀ ਦੇ ਪਰੰਪਰਾਗਤ ਤਿਉਹਾਰ ਦੇ ਸਮਾਨਾਂਤਰ ਗੁਰੂ ਗੋਬਿੰਦ ਸਿੰਘ ਜੀ ਨੇ 'ਹੋਲਾ ਮਹੱਲਾ' ਖੇਡਣ ਦੀ ਰੀਤ ਚਲਾਈ ਕਿਉਂਕਿ ਦਸਮ ਗੁਰੂ ਨਵੇਂ ਸਿਰਜੇ ਖ਼ਾਲਸੇ ਨੂੰ ਯੁੱਧ-ਵਿਦਿਆ ਵਿੱਚ ਪ੍ਰਬੀਨ ਬਣਾਉਣਾ ਚਾਹੁੰਦੇ ਸਨ।ਇਸ ਲਈ ਉਹਨਾਂ ਨੇ ਪਰੰਪਰਾ ਤੋਂ ਹੱਟ ਕੇ ਇਸ ਤਿਉਹਾਰ ਦਾ ਸੰਬੰਧ ਯੁੱਧ-ਪ੍ਰਕਿਰਿਆ ਨਾਲ ਜੋੜਿਆ।The post ਹੋਲਾ ਮਹੱਲਾ – ਅਜੋਕੇ ਯੁੱਗ ਦੇ ਸਨਮੁੱਖ appeared first on Sikh Pakh....more10minPlay
March 05, 2022ਕਿਹੋ ਜਿਹਾ ਹੋਵੇ ਖ਼ਾਲਸਾਈ ਅਮਲ ਦਾ ਜੀਵਨ-ਨਿਜ਼ਾਮਖਾਲਸਾ ਗੁਰੂ-ਲਿਵ ਉੱਤੇ ਪਹੁੰਚ ਕੇ ਗੁਰੂ ਹੈ। ਦਸਮ ਪਾਤਸ਼ਾਹ ਪਿਛੋਂ ਗੁਰੂ ਲਿਵ ਅਤੇ ਗੁਰੂ ਗ੍ਰੰਥ ਸਾਹਿਬ ਇਕ ਹਨ। ਜਦੋਂ ਗੁਰੂ ਗੋਬਿੰਦ ਸਿੰਘ ਜੀ ਚਮਕੌਰ ਦੀ ਗੜ੍ਹੀ ਵਿਚ ਸਰੀਰਕ ਰੂਪ ਵਿਚ ਹਾਜ਼ਰ ਸਨ, ਉਦੋਂ ਉਨ੍ਹਾਂ ਖਾਲਸਾ ਜੀ ਨੂੰ ਗੁਰੂ ਲਿਵ ਉਤੇ ਪਹੁੰਚੇ ਹੋਣ ਦਾ ਫੈਸਲਾ ਦਿੰਦਿਆਂ ਉਸ ਨੂੰ ਗੁਰੂ ਪ੍ਰਵਾਨ ਕਰ ਲਿਆ ਸੀ। ਉਸ ਵੇਲੇ ਖਾਲਸਾ ਸਰੀਰਕ ਰੂਪ ਵਿਚ ਨਿਰਾਕਾਰ ਸਦੀਵੀ ਸੰਗਤ ਦਾ ਪ੍ਰਤੀਨਿਧ ਸੀ। ਗੁਰੂ ਜੀ ਦੇ ਜੋਤੀ ਜੋਤ ਸਮਾਉਣ ਪਿੱਛੋਂ ਖਾਲਸਾ ਜੀ ਦਾ ਗੁਰੂ ਰੂਪ ਨਿਰਾਕਾਰ ਸਦੀਵੀ ਸੰਗਤ ਦੇ ਨੇੜੇ ਚਿਤਵਣ ਲਈ ਸਾਡੇ ਕੋਲ ਕੋਈ ਦ੍ਰਿਸ਼ਟੀਮਾਨ ਮਿਆਰ ਨਹੀਂ ਹਨ। ਹੁਣ ਤਾਂ ਸਿਰਫ ਕਿਸੇ ਮਹਾਨ ਸ਼ਹਾਦਤ ਦੇ ਇਲਾਹੀ ਜ਼ੋਰ ਰਾਹੀਂ ਹੀ ਖਾਲਸਾ ਜੀ ਨੂੰ ਕਿਸੇ ਖਾਸ ਸਮੇਂ ਹੀ ਦੇਹਧਾਰੀ ਖ਼ਾਲਸਾ-ਸੰਗਤ ਨੂੰ ਗੁਰੂ ਕਹਿਣ ਦਾ ਹੱਕ ਮਿਲ ਸਕਦਾ ਹੈ। ਮਹਾਨ ਸ਼ਹਾਦਤ ਦੇ ਅਰਥਾਂ ਦੀ | ਵਿਸ਼ਾਲਤਾ ਅਤੇ ਉਸ ਦੇ ਸੁਹਜ ਦੀ ਬਹੁਪਾਸਾਰੀ ਸ਼ਿੱਦਤ ਹੀ ਉਸ ਦਾ ਦੈਵੀ ਚਰਿੱਤਰ ਸਥਾਪਤ ਕਰਦੀਆਂ ਹਨ।The post ਕਿਹੋ ਜਿਹਾ ਹੋਵੇ ਖ਼ਾਲਸਾਈ ਅਮਲ ਦਾ ਜੀਵਨ-ਨਿਜ਼ਾਮ appeared first on Sikh Pakh....more22minPlay
March 02, 2022ਸਿਰਦਾਰ ਕਪੂਰ ਸਿੰਘ ਨੂੰ ਯਾਦ ਕਰਦਿਆਂ …‘ਅੱਜ ਯਾਦ ਆਇਆ ਮੈਨੂੰ ਉਹ ਸੱਜਣ, ਜਿਹਦੇ ਮਗਰ ਉਲਾਂਭੜਾ ਜੱਗ ਦਾ ਏ।’ ਭਾਈ ਸਾਹਿਬ ਸਿਰਦਾਰ ਕਪੂਰ ਸਿੰਘ ਦਾ ਨਾਂ, ਸਿੱਖ ਇਤਿਹਾਸ ਦੇ ਵਿਦਿਆਰਥੀਆਂ ਅਤੇ ਪੰਥ ਦਰਦੀ ਸਿੱਖਾਂ ਲਈ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ ਹੈ। 20ਵੀਂ ਸਦੀ ਦਾ ਸਾਊਥ ਏਸ਼ੀਆ ਦਾ ਇਤਿਹਾਸ, ਸਿੱਖ ਕੌਮ ਦੇ ਨੁਕਤਾਨਿਗਾਹ ਤੋਂ ਜਾਗਰੂਕਤਾ, ਕੁਰਬਾਨੀਆਂ, ਬੇਵਕੂਫੀਆਂ, ਗੱਦਾਰੀਆਂ ਅਤੇ ਘੱਲੂਘਾਰਿਆਂ ਦਾ ਇਤਿਹਾਸ ਹੈ।...The post ਸਿਰਦਾਰ ਕਪੂਰ ਸਿੰਘ ਨੂੰ ਯਾਦ ਕਰਦਿਆਂ … appeared first on Sikh Pakh....more13minPlay
February 21, 2022ਵਕਤੀ ਸਰੋਕਾਰਾਂ ਨੂੰ ਮੁਖਾਤਿਬ ਪਹੁੰਚ ਬਨਾਮ ਮਾਰਗ-ਸੇਧਸੰਖੇਪ ਸ਼ਬਦਾਂ ਵਿਚ ਕਿਹਾ ਜਾਵੇ ਤਾਂ ਦਿੱਲੀ ਦਰਬਾਰ ਦੇ ਮੁਤਹਿਤ ਪੰਜਾਬ ਦੀ ਰਾਜਸੀ ਅਧੀਨਗੀ ਸਾਡੇ ਸਮਾਜ ਦੀ ਦੀਰਘ ਚੁਣੌਤੀ ਹੈ। ਪਰ ਇਹ ਚੁਣੌਤੀ ਸਿਰਫ ਬਾਹਰਮੁਖੀ ਨਹੀਂ ਹੈ ਇਸ ਦਾ ਅਧਾਰ ਸਿੱਖਾਂ ਦੇ ਅੰਦਰੂਨੀ ਹਾਲਾਤ ਨਾਲ ਵੀ ਸੰਬੰਧਤ ਹੈ। ਬਹੁ-ਪਸਾਰੀ ਅਲਾਮਤਾਂ ਵਾਲੇ ਇਸ ਦੀਰਘ ਰੋਗ ਦਾ ਇਲਾਜ ਉਨ੍ਹਾਂ ਪੰਥਕ ਰਿਵਾਇਤਾਂ ਦੀ ਪੁਨਰ-ਸੁਰਜੀਤੀ ਵਿਚ ਪਿਆ ਹੈ, ਜਿਨ੍ਹਾਂ ਨਾਲੋਂ ਅਸੀਂ ਬੁਰੀ ਤਰ੍ਹਾਂ ਟੁੱਟ ਚੁੱਕੇ ਹਾਂ।The post ਵਕਤੀ ਸਰੋਕਾਰਾਂ ਨੂੰ ਮੁਖਾਤਿਬ ਪਹੁੰਚ ਬਨਾਮ ਮਾਰਗ-ਸੇਧ appeared first on Sikh Pakh....more11minPlay
February 21, 2022ਸਾਕਾ ਨਨਕਾਣਾ ਸਾਹਿਬ : ਜਦੋਂ ਪੀੜ ਅਰਦਾਸ ਬਣੀ24 ਜਨਵਰੀ 1921 ਨੂੰ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਮਤਾ ਪਾਸ ਕੀਤਾ ਗਿਆ ਕਿ 4,5 ਅਤੇ 6 ਮਾਰਚ ਨੂੰ ਨਨਕਾਣਾ ਸਾਹਿਬ ਖਾਲਸੇ ਦਾ ਦੀਵਾਨ ਹੋਵੇਗਾ ਅਤੇ ਮਹੰਤ ਨੂੰ ਸੱਦਾ ਦਿੱਤਾ ਜਾਵੇਗਾ ਕਿ ਆਪਣਾ ਸੁਧਾਰ ਕਰੇ। ਮਹੰਤ ਨੇ ਸਿੱਖਾਂ ਦਾ ਮੁਕਾਬਲਾ ਕਰਨ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਅਤੇ ਬਦਮਾਸ਼ਾਂ ਲੜਾਕੂਆਂ ਨੂੰ ਸ਼ਰਾਬਾਂ ਅਤੇ ਤਨਖਾਹਾਂ ਦੇ ਕੇ ਗੁਰਦੁਆਰੇ ਅੰਦਰ ਰੱਖ ਲਿਆ।The post ਸਾਕਾ ਨਨਕਾਣਾ ਸਾਹਿਬ : ਜਦੋਂ ਪੀੜ ਅਰਦਾਸ ਬਣੀ appeared first on Sikh Pakh....more7minPlay
February 17, 2022ਚੋਣਾਂ ਵਿੱਚ ਸ਼ਮੂਲੀਅਤ ਦਾ ਫੈਸਲਾ ਅਤੇ ਸਾਡੀ ਫੈਸਲੇ ਲੈਣ ਦੀ ਰਵਾਇਤਗੁਰੂ ਖਾਲਸਾ ਪੰਥ ਵਿੱਚ ਫੈਸਲੇ ਲੈਣ ਲਈ ‘ਗੁਰਮਤਾ’ ਸੰਸਥਾ ਦੀ ਪ੍ਰਣਾਲੀ ਪ੍ਰਚਲਤ ਹੈ। ਅਸਲ ਵਿੱਚ ਇਹੀ ਸਾਡਾ ਮੂਲ ਹੈ। 'ਅਗਾਂਹ ਵੱਲ ਨੂੰ ਤੁਰਦਿਆਂ' ਖਰੜੇ ਵਿੱਚ ਦਰਜ ਹੈ ਕਿ "ਗੁਰਮਤਾ, ਸਰਬਤ ਗੁਰ-ਸੰਗਤਿ ਦੇ ਕਿਸੇ ਖਾਸ ਵਿਸ਼ੇ ਸੰਬੰਧੀ ਸਪਸ਼ਟ ਨਜਰੀਆ ਹੈ।The post ਚੋਣਾਂ ਵਿੱਚ ਸ਼ਮੂਲੀਅਤ ਦਾ ਫੈਸਲਾ ਅਤੇ ਸਾਡੀ ਫੈਸਲੇ ਲੈਣ ਦੀ ਰਵਾਇਤ appeared first on Sikh Pakh....more7minPlay
February 17, 2022ਮਨੁੱਖੀ ਹਕੂਕ ਲਈ ਜਸਟਿਸ ਅਜੀਤ ਸਿੰਘ ਬੈਂਸ ਦੀ ਘਾਲਣਾਜਸਟਿਸ ਅਜੀਤ ਸਿੰਘ ਬੈਂਸ ਲੰਘੀ 11 ਫਰਵਰੀ ਨੂੰ ਚੰਡੀਗੜ੍ਹ ਵਿਚਲੇ ਆਪਣੇ ਘਰ ਵਿਚ ਅਕਾਲ ਚਲਾਣਾ ਕਰ ਗਏ। ਪੰਜਾਬ ਹਰਿਆਣਾ ਹਾਈ ਕੋਰਟ ਵਿਚ ਜੱਜ ਦੇ ਅਹੁਦੇ ਤੋਂ ਸੇਵਾਮੁਕਤ ਹੋਣ ਮਗਰੋਂ ਉਹ ਪੰਜਾਬ ਵਿਚ ਮਨੁੱਖੀ ਅਧਿਕਾਰਾਂ ਦਾ ਸਭ ਤੋਂ ਉੱਘੜਵਾਂ ਚਿਹਰਾ ਬਣ ਗਏ ਸਨ। ਉਨ੍ਹਾਂ ਦੀ ਉਮਰ ਸੌ ਸਾਲਾਂ ਨੂੰ ਢੁਕੀ ਹੋਈ ਸੀ। ਆਪਣੇ ਦਸ ਸਾਲਾਂ ਦੇ ਸੇਵਾਕਾਲ (1974-84) ਦੌਰਾਨ ਉਹ ਇਕ ਅਲੱਗ ਹੀ ਕਿਸਮ ਦੇ ਜੱਜ ਵਜੋਂ ਜਾਣੇ ਜਾਂਦੇ ਸਨ। ਹਾਈ ਕੋਰਟ ਦੇ ਬਹੁਤੇ ਜੱਜਾਂ ਦੇ ਸਮਾਜਿਕ ਜੀਵਨ ਤੇ ਵਿਸ਼ਵ ਦ੍ਰਿਸ਼ਟੀ ਕਰ ਕੇ ਉਨ੍ਹਾਂ ਦੀ ਪਛਾਣ ਨਿਜ਼ਾਮ ਪੱਖੀ ਹੁੰਦੀ ਹੈThe post ਮਨੁੱਖੀ ਹਕੂਕ ਲਈ ਜਸਟਿਸ ਅਜੀਤ ਸਿੰਘ ਬੈਂਸ ਦੀ ਘਾਲਣਾ appeared first on Sikh Pakh....more5minPlay
February 15, 2022ਵਿਸਮਾਦੀ ਸ਼ਾਸ਼ਕੀ ਵਿਵਸਥਾ : ਮਾਡਲ, ਸਰੂਪ ਅਤੇ ਮਹੱਤਤਾਬ੍ਰਹਿਮੰਡ ਦੇ ਅਨੰਤ ਪਸਾਰੇ ਵਿੱਚ ਮਾਨਵ ਜਾਤੀ ਦਾ ਮਹੱਤਵਪੂਰਨ ਸਥਾਨ ਹੈ। ਆਪਣੀ ਚੇਤਨਤਾ ਦੇ ਸਦਕਾ ਵਿਸ਼ੇਸ਼ ਮਹੱਤਤਾ ਰੱਖਦਾ ਹੋਇਆ ਮਨੁੱਖ ‘ਸਰਦਾਰ’ ਜੂਨ ਦੀ ਉਪਾਧੀ ਨੂੰ ਵੀ ਹਾਸਿਲ ਕਰਦਾ ਹੈ। ਪਰ ਕੀ ਇਸ ਸਰਦਾਰ ਮਨੁੱਖ ਨੇ ਆਪਣੀ ਸਰਦਾਰੀ ਦੀ ਮਹੱਤਤਾ, ਜ਼ਿੰਮੇਵਾਰੀ, ਭੂਮਿਕਾ ਨੂੰ ਸਮਝਿਆ ਹੈ? ਅੱਜ ਦੇ ਅਤਿ-ਆਧੁਨਿਕ ਯੁੱਗ ਵਿੱਚ ਪਹੁੰਚ ਕੇ ਵੀ ਮਨੁੱਖ ਦੀ ਲਾਲਸਾ...The post ਵਿਸਮਾਦੀ ਸ਼ਾਸ਼ਕੀ ਵਿਵਸਥਾ : ਮਾਡਲ, ਸਰੂਪ ਅਤੇ ਮਹੱਤਤਾ appeared first on Sikh Pakh....more12minPlay
FAQs about Sikh Pakh Podcast:How many episodes does Sikh Pakh Podcast have?The podcast currently has 180 episodes available.