Sign up to save your podcastsEmail addressPasswordRegisterOrContinue with GoogleAlready have an account? Log in here.
SikhPakh.Com brings to you news, reports, analysis, opinion, articles, write-ups on topics related to Sikhi, History, Politics, Economy, International Affairs,Society, Law, Human Rights and Justice.... more
FAQs about Sikh Pakh Podcast:How many episodes does Sikh Pakh Podcast have?The podcast currently has 179 episodes available.
February 11, 2022ਪੰਜਾਬ ਵਿਧਾਨ ਸਭਾ ਚੋਣਾਂ 2022: ਪੰਥ ਸੇਵਕ ਜਥਾ ਦੁਆਬਾ ਨੇ ਵੋਟ ਪਾਉਣ ਬਾਰੇ ਗੁਰਮਤਾ ਕਰਕੇ ਦਿਸ਼ਾ ਨਿਰਦੇਸ਼ ਤਹਿ ਕੀਤੇਸਿੱਖਾਂ ਵਿਚ ਅਹਿਮ ਸਿਆਸੀ ਫੈਸਲੇ ਗੁਰਮਤੇ ਰਾਹੀਂ ਸਾਂਝੇ ਤੌਰ ਉੱਤੇ ਲੈਣ ਦੀ ਪੰਥਕ ਰਿਵਾਇਤ ਰਹੀ ਹੈ। ਪੰਥ ਸੇਵਕ ਜਥਾ ਦੁਆਬਾ ਵਲੋਂ ਇਸੇ ਰਿਵਾਇਤ ਨੂੰ ਸੁਰਜੀਤ ਕਰਦੇ ਹੋਏ ਪੰਜਾਬ ਵਿਧਾਨ ਸਭਾ ਚੋਣਾਂ 2022 ਬਾਰੇ ਇਕ ਗੁਰਮਤਾ ਕੀਤਾ ਗਿਆ। 10 ਫਰਵਰੀ 2022 ਨੂੰ ਕੀਤੇ ਗਏ ਇਸ ਮਤੇ ਦਾ ਜੋ ਦਸਤਾਵੇਜ਼ ਪੰਥ ਸੇਵਕ ਜਥਾ ਦੁਆਬਾ ਵਲੋਂ ਜਾਰੀ ਕੀਤਾ ਗਿਆ ਹੈ, ਉਹ ਅਸੀਂ ਸਿੱਖ ਪੱਖ ਦੇ ਪਾਠਕਾਂ ਦੀ ਜਾਣਕਾਰੀ ਹਿਤ ਹੇਠਾਂ ਸਾਂਝਾ ਕਰ ਰਹੇ ਹਾਂ...The post ਪੰਜਾਬ ਵਿਧਾਨ ਸਭਾ ਚੋਣਾਂ 2022: ਪੰਥ ਸੇਵਕ ਜਥਾ ਦੁਆਬਾ ਨੇ ਵੋਟ ਪਾਉਣ ਬਾਰੇ ਗੁਰਮਤਾ ਕਰਕੇ ਦਿਸ਼ਾ ਨਿਰਦੇਸ਼ ਤਹਿ ਕੀਤੇ appeared first on Sikh Pakh....more3minPlay
February 06, 2022ਵੱਡਾ ਘੱਲੂਘਾਰਾ: ਅਠਾਰ੍ਹਵੀਂ ਸਦੀ ਦੇ ਸਿੱਖ ਸੰਘਰਸ਼ ਦਾ ਸਿਖਰਘੱਲੂਘਾਰਾ ਸ਼ਬਦ ਦੇ ਅਰਥ ਹਨ ਬਰਬਾਦੀ ਜਾਂ ਕਤਲੇਆਮ। 5 ਫਰਵਰੀ 1762 ਨੂੰ ਕੁੱਪ-ਰੁਹੀੜੇ ਦੇ ਇਲਾਕੇ ਵਿੱਚ ਅਫ਼ਗਾਨ ਬਾਦਸ਼ਾਹ ਅਹਿਮਦ ਸ਼ਾਹ ਅਬਦਾਲੀ ਅਤੇ ਸਿੱਖਾਂ ਵਿਚਾਲੇ ਜੰਗ ਹੁੰਦੀ ਹੈ। ਇਸ ਜੰਗ ਵਿੱਚ ਸਿੱਖ ਕੌਮ ਦੀ ਵੱਡੀ ਗਿਣਤੀ ਲਗਭਗ 15,000-20,000 ਸ਼ਹੀਦੀ ਪਾ ਜਾਂਦੀ ਹੈ। ਸਿੱਖ ਇਤਿਹਾਸ ਵਿਚ ਇਸ ਦਿਹਾੜੇ ਨੂੰ ਵੱਡੇ ਘੱਲੂਘਾਰੇ ਵਜੋਂ ਯਾਦ ਕੀਤਾ ਜਾਂਦਾ ਹੈ।The post ਵੱਡਾ ਘੱਲੂਘਾਰਾ: ਅਠਾਰ੍ਹਵੀਂ ਸਦੀ ਦੇ ਸਿੱਖ ਸੰਘਰਸ਼ ਦਾ ਸਿਖਰ appeared first on Sikh Pakh....more20minPlay
February 05, 2022ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦਾ ਮਾਮਲਾ: ਸ਼ੁਰੂ ਤੋਂ ਹੁਣ ਤੱਕ ਸਾਰੀ ਜਾਣਕਾਰੀ!ਜਦੋਂ ਕੇਜਰੀਵਾਲ ਸਰਕਾਰ ‘ਸੰਟੈਂਸ ਰਿਵੀਊ ਬੋਰਡ’ ਦੀ ਮੀਟਿੰਗ ਬੁਲਾ ਕੇ ਰਿਹਾਈ ਨੂੰ ਮਨਜੂਰੀ ਦੇ ਦੇਵੇਗੀ ਤਾਂ ਫਿਰ ਰਿਹਾਈ ਦਾ ਪਰਵਾਨਾ ਰਸਮੀ ਦਸਤਖਤਾਂ ਲਈ ਦਿੱਲੀ ਦੇ ਉੱਪ-ਰਾਜਪਾਲ ਕੋਲ ਜਾਣਾ ਹੈ ਤੇ ਇਹਨਾ ਰਸਮੀ ਦਸਤਖਤਾਂ ਤੋਂ ਬਾਅਦ ਪ੍ਰੋ. ਭੁੱਲਰ ਦੀ ਪੱਕੀ ਰਿਹਾਈ ਹੋ ਜਾਣੀ ਹੈ। ਸੋ, ਆਓ ਆਪਾਂ ਅਰਿਵੰਦਰ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਕਹੀਏ ਕਿ ਉਹ ਇਸ ਮਾਮਲੇ ਵਿੱਚ ਦੇਰੀ ਕੀਤੇ ਬਿਨਾ ‘ਸੰਟੈਂਸ ਰਿਵੀਊ ਬੋਰਡ’ ਦੀ ਮੀਟਿੰਗ ਬੁਲਾ ਕੇ ਪ੍ਰੋ. ਭੁੱਲਰ ਦੀ ਰਿਹਾਈ ਨੂੰ ਮਨਜੂਰੀ ਦੇਣ ਤਾਂ ਕਿ ਪ੍ਰੋ. ਭੁੱਲਰ ਦੀ ਪੱਕੀ ਰਿਹਾਈ ਹੋ ਸਕੇ।The post ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦਾ ਮਾਮਲਾ: ਸ਼ੁਰੂ ਤੋਂ ਹੁਣ ਤੱਕ ਸਾਰੀ ਜਾਣਕਾਰੀ! appeared first on Sikh Pakh....more16minPlay
February 01, 2022‘ਨਸਲਕੁਸ਼ੀ ਦੀ ਤਰੰਗ’ ਦਾ ਪ੍ਰਗਟਾਵਾਜਰੂਰਤ ਹੈ ਕਿ ਘਟਨਾਵਾਂ ਤੇ ਘਟਨਾਕ੍ਰਮਾਂ ਪਿੱਛੇ ਜੋ ਵਰਤਾਰੇ ਕੰਮ ਕਰ ਰਹੇ ਹਨ ਉਹਨਾ ਦੇ ਅਸਲੇ ਨੂੰ ਪਛਾਣ ਕੇ ਉਹਨਾ ਘਟਨਾਵਾਂ ਬਾਰੇ ਹੋਣ ਵਾਲੀ ਚਰਚਾ ਵਿਚ ਉਜਾਗਰ ਕੀਤਾ ਜਾਵੇ। ਇਤਿਹਾਸ ਗਵਾਹ ਹੈ ਕਿ ਅਣਗੌਲਿਆਂ ਕਰਨ ਨਾਲ ਮਨੁੱਖੀ ਘਾਣ ਦੀ ਇੱਛਾਵਾਨ ‘ਨਸਲਕੁਸ਼ੀ ਦੀ ਤਰੰਗ’ ਸਦਾ ਹੋਰ ਪ੍ਰਚੰਡ ਹੀ ਹੁੰਦੀ ਹੈ।The post ‘ਨਸਲਕੁਸ਼ੀ ਦੀ ਤਰੰਗ’ ਦਾ ਪ੍ਰਗਟਾਵਾ appeared first on Sikh Pakh....more6minPlay
January 25, 2022ਪ੍ਰੋ. ਭੁੱਲਰ ਦੀ ਰਿਹਾਈ ਦੀ ਗੁੰਝਲ ਅਤੇ ਅਰਵਿੰਦ ਕੇਜਰੀਵਾਲਪ੍ਰੋ. ਭੁੱਲਰ ਦੀ ਰਿਹਾਈ ਦੀ ਗੁੰਝਲ ਅਤੇ ਅਰਵਿੰਦ ਕੇਜਰੀਵਾਲ ਦੇ ਵਿਹਾਰ ਨੂੰ ਸਮਝਣ ਚ ਮਦਦਗਾਰ ਹੋ ਸਕਦਾ ਹੈ ਕਿ ਪ੍ਰੋ . ਭੁੱਲਰ ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਦੀ ਰਿਹਾਈ ਦੇ ਸਾਰੇ ਕਾਨੂੰਨੀ ਅੜਿੱਕੇ ਦੂਰ ਹੋ ਗਏ ਹਨ। ਫਿਰ ਐਸਾ ਕਿਹੜਾ ਅੜਿੱਕਾ ਹੈ ਜਿਹੜਾ ਕਾਨੂੰਨ ਤੋਂ ਵੀ ਵੱਡਾ ਹੈ।The post ਪ੍ਰੋ. ਭੁੱਲਰ ਦੀ ਰਿਹਾਈ ਦੀ ਗੁੰਝਲ ਅਤੇ ਅਰਵਿੰਦ ਕੇਜਰੀਵਾਲ appeared first on Sikh Pakh....more19minPlay
January 20, 2022ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਅਤੇ ਆਮ ਆਦਮੀ ਪਾਰਟੀਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਸਿੱਖ ਸਿਆਸੀ ਕੈਦੀ ਹਨ ਜੋ ਪਿਛਲੇ ਤਕਰੀਬਨ ਤਿੰਨ ਦਹਾਕਿਆਂ ਤੋਂ ਇੰਡੀਆ 'ਚ ਨਜ਼ਰਬੰਦ ਹਨ। ਹੁਣ ਉਹ ਸਾਲ 2015 ਤੋਂ ਅੰਮ੍ਰਿਤਸਰ ਹਨ, ਜਿੱਥੇ ਉਹਨਾਂ ਦਾ ਇਲਾਜ ਵੀ ਚੱਲ ਰਿਹਾ ਹੈ। ਸਾਲ 2019 ਵਿੱਚ ਪਹਿਲੇ ਪਾਤਿਸਾਹ ਦੇ ਪ੍ਰਕਾਸ਼ ਪੁਰਬ 'ਤੇ ਕੇਂਦਰ ਸਰਕਾਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਸੀ। ਉਸ ਤੋਂ ਬਾਅਦ ਮਨਿੰਦਰਜੀਤ ਸਿੰਘ ਬਿੱਟਾ ਨੇ ਇਸ ਫੈਸਲੇ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ ਸੀ ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਇਸ ਉੱਤੇ ਸਟੇਅ ਲਗਾ ਦਿੱਤੀ ਸੀ। ਲੰਘੀ 9 ਦਸੰਬਰ ਨੂੰ ਸੁਪਰੀਮ ਕੋਰਟ ਨੇ ਮਨਿੰਦਰਜੀਤ ਸਿੰਘ ਬਿੱਟਾ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ।The post ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਅਤੇ ਆਮ ਆਦਮੀ ਪਾਰਟੀ appeared first on Sikh Pakh....more7minPlay
January 20, 2022ਕਾਨੂੰਨਹੀਣ ਕਾਨੂੰਨ – 2: ‘ਅਫਸਪਾ’ਅਫਸਪਾ ਦਰਅਸਲ ਵੱਖਰੀਆਂ ਰਾਜਸੀ ਹਸਤੀਆਂ ਨੂੰ ਦਿੱਲੀ ਦਰਬਾਰ ਦੇ ਨਿਜ਼ਾਮ ਅਧੀਨ ਰੱਖਣ ਲਈ ਇਕ ਸਿਆਸੀ ਹਥਿਆਰ ਹੈ ਜਿਸ ਨੂੰ ਵਰਤ ਕੇ ਇਹਨਾ ਰਾਜਸੀ ਹਸਤੀਆਂ ਨੂੰ ਨਪੀੜਿਆ ਜਾ ਰਿਹਾ ਹੈ। ਇੰਡੀਆ ਦੀ ਕਥਿਤ ‘ਮੁੱਖ-ਧਾਰਾ’ ਵਿਚੋਂ ਜਿਹੜੇ ਕੁਝ ਹਿੱਸੇ ਅਫਸਪਾ ਵਿਰੁਧ ਆਵਾਜ਼ ਬੁਲੰਦ ਕਰਦੇ ਵੀ ਹਨ ਉਹ ਵੀ ਅਫਸਪਾ ਦੀ ਸਿਆਸੀ ਦੁਰਵਰਤੋਂ ਦੇ ਦਾਇਰੇ ਬਾਰੇ ਕਦੇ ਗੱਲ ਨਹੀਂ ਕਰਦੇ।The post ਕਾਨੂੰਨਹੀਣ ਕਾਨੂੰਨ – 2: ‘ਅਫਸਪਾ’ appeared first on Sikh Pakh....more12minPlay
January 10, 2022Taking Aim: Weighing the Gravity of Our Situation and the Lightness of Our ResponseThe rapid succession of events that have unfolded in Punjab over the past month have raised significant concern amongst Sikhs around the world. In response, there has been a flurry of conversation about what is taking place but a noticeable lack of analysis regarding the underlying issues and emerging patterns.The post Taking Aim: Weighing the Gravity of Our Situation and the Lightness of Our Response appeared first on Sikh Pakh....more8minPlay
January 08, 2022ਜਦੋਂ ਕਮਾਨ ਤਣੀ ਹੋਵੇ ਤਾਂ ਸਵੈ-ਜਾਬਤਾ ਹੋਰ ਵੀ ਲਾਜਮੀ ਹੋ ਜਾਂਦਾ ਹੈ…ਆਖਰੀ ਗੱਲ, ਸਾਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਅੱਜ ਦੇ ਸਮੇਂ ਵਿਚ ਬਿਜਲਈ ਜਗਤ ’ਚ ਉਸਾਰੇ ਜਾਣ ਵਾਲੇ ਬਿਰਤਾਂਤ ਜਮੀਨੀ ਹਾਲਾਤ ਨੂੰ ਪ੍ਰਭਾਵਿਤ ਕਰਦੇ ਹਨ। ਅਜਿਹੀ ਸਥਿਤੀ ਵਿਚ ਜਮੀਨੀ ਹਕੀਕਤ ਤੋਂ ਟੁੱਟੀ ਬਿਜਲਈ ਜਗਤ ਦੀ ਬਿਰਤਾਂਤਕਾਰੀ ਹੋਰ ਵੀ ਗੰਭੀਰ ਮਸਲਾ ਬਣ ਜਾਂਦੀ ਹੈ। ਅਸਥਿਰਤਾ ਵਿਚ ਹਾਲਾਤ ਤਣੀ ਹੋਈ ਕਮਾਨ ਜਿਹੇ ਹੁੰਦੇ ਹਨ ਜਿੱਥੇ ਧਿਆਨ ਜਾਂ ਪੋਟੇ ਦੀ ਜ਼ਰਾ ਜਿੰਨੀ ਹਰਕਤ ਵੀ ਤੀਰ ਨੂੰ ਕਾਮਨੋ ਕੱਢ ਦਿੰਦੀ ਹੈ ਜਿਸ ਉੱਤੇ ਮੁੜ ਕਿਸੇ ਦਾ ਅਖਤਿਆਰ ਨਹੀਂ ਰਹਿੰਦਾ। ਅਜਿਹੀ ਹਾਲਤ ਵਿਚ ਬਹੁਤ ਸੁਚੇਤ ਰਹਿਣ ਅਤੇ ਆਪਣੇ ਵਿਹਾਰੀ ਦੀ ਲਗਾਤਾਰ ਸਵੈ-ਪੜਚੋਲ ਕਰਦੇ ਰਹਿਣ ਦੀ ਜਰੂਰਤ ਹੈ। ਆਸ ਹੈ ਕਿ ਅਸੀਂ ਇਸ ਪਾਸੇ ਜਰੂਰ ਧਿਆਨ ਦਿਆਂਗੇ।The post ਜਦੋਂ ਕਮਾਨ ਤਣੀ ਹੋਵੇ ਤਾਂ ਸਵੈ-ਜਾਬਤਾ ਹੋਰ ਵੀ ਲਾਜਮੀ ਹੋ ਜਾਂਦਾ ਹੈ… appeared first on Sikh Pakh....more11minPlay
December 18, 2021ਕਿਤਾਬ ‘ਸਿੱਖ ਨਸਲਕੁਸ਼ੀ ੧੯੮੪’ : ਦਿਖ ਤੇ ਛੋਹ ਤੋਂ ਉਪਜੇ ਵਲਵਲੇਪੰਜ ਹਿੱਸਿਆਂ ਵਿੱਚ ਵੰਡ ਕੇ ਕਿਤਾਬ ਨੂੰ ਤਰਤੀਬ ਬਾਖੂਬੀ ਦਿੱਤੀ ਗਈ ਹੈ। ਹੱਡੀਂ ਹੰਢਾਏ ਤੇ ਅੱਖੀਂ ਡਿੱਠੇ ਹਾਲ ਦੇ ਨਾਲ ਨਾਲ ਵੇਰਵੇ, ਪੜਚੋਲਾਂ ਤੇ ਜਰੂਰੀ ਦਸਤਾਵੇਜ਼ਾਂ ਦੀਆਂ ਨਕਲਾਂ ਨਾਲ ਸਰਸ਼ਾਰ ਇਹ ਕਿਤਾਬ ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲੇ ਹਰ ਇੱਕ ਸਿੱਖ ਦੇ ਘਰ ਵਿਚ ਹੋਣੀ ਚਾਹੀਦੀ ਹੈ ਤਾਂ ਜੋ ਆਪਣੀ ਪਛਾਣ ਦਾ ਮੁੱਲ ਤਾਰ ਗਿਆਂ ਨੂੰ ਯਾਦ ਕਰ ਗੁਰੂ ਨਾਨਕ ਪਾਤਸ਼ਾਹ ਦੇ ਦੱਸੇ ਰਾਹ ਤੇ ਤੁਰਦਿਆਂ ਆਉਂਦੀਆਂ ਦੁਸ਼ਵਾਰੀਆਂ ਤੋਂ ਜਾਣੂ ਹੋਇਆ ਜਾ ਸਕੇ।...more7minPlay
FAQs about Sikh Pakh Podcast:How many episodes does Sikh Pakh Podcast have?The podcast currently has 179 episodes available.