AUDIO GURBANI

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥


Listen Later

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ।ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਅਰਥ: ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ) , ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧।ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਅਰਥ: ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ) ; ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ।ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਅਰਥ: ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ।੨।ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ਅਰਥ: ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ।੨੧।Reading and contemplation is the work of the world (has been done) (meaning, like other practices it has also become a practice, but) in the Hirda there are Trishna and Vikar (remain); In Ahankaar all (Pandits) are tired of reading, in love with Maya there are only holes.That human being is an educated and wise Pandit (meaning, consider that human being a Pandit), who meditates on the Shabad of SatGuru, who searches his mind (from within) finds God and finds a way to escape (from Trishna). One who obtains the treasure of virtues from God and keeps Surat paired with the virtues of God by remaining in spiritual tranquility. O Nanak! Blessed is the merchant of that Naam who has the support (form) of 'Naam' in the presence of SatGuru.You look at any human being with concentrated attention, no one understands without controlling the mind (ie, no one's work is done); The beggars (even the saints) are left after making pilgrimages, (thus) this mind is not killed.The human being who is in the presence of SatGuru keeps his mind attached to the True God (because of this) his mind is dead while he is alive (ie, he is saddened by Maya even while working in Maya). O Nanak! The filth of this mind descends in such a way that (the ego of the mind) is burnt with (SatGuru's) word.O my holy brother! Just a little (me too) chant God's Name. O God! Make the adornment of God's name, and wear the garment of forgiveness, such adornment is pleasing to dear God, adornment of love is pleasing to God. Day and night remember God's Name, in an instant all sins will be cut off.


...more
View all episodesView all episodes
Download on the App Store

AUDIO GURBANIBy Gurjit Singh Jhampur

  • 5
  • 5
  • 5
  • 5
  • 5

5

7 ratings


More shows like AUDIO GURBANI

View all
Radiolab by WNYC Studios

Radiolab

44,010 Listeners

TED Talks Daily by TED

TED Talks Daily

11,184 Listeners

Global News Podcast by BBC World Service

Global News Podcast

7,701 Listeners

The Jeff Nippard Podcast by Jeff Nippard

The Jeff Nippard Podcast

626 Listeners

Jap Ji Sahib English Translation, Meaning and Explanation - Nanak Naam - Satpal Singh by Nanak Naam

Jap Ji Sahib English Translation, Meaning and Explanation - Nanak Naam - Satpal Singh

86 Listeners

Guided Sikh Meditations by Nanak Naam by Nanak Naam

Guided Sikh Meditations by Nanak Naam

26 Listeners

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Kirtan Sohila | ਕੀਰਤਨ ਸੋਹਿਲਾ by Hubhopper

Kirtan Sohila | ਕੀਰਤਨ ਸੋਹਿਲਾ

0 Listeners

It's Different by Transform Your Life

It's Different

1 Listeners

Anand Sahib | ਅਨੰਦੁ ਸਾਹਿਬ by Hubhopper

Anand Sahib | ਅਨੰਦੁ ਸਾਹਿਬ

0 Listeners

Achievehappily: Punjabi podcast on mindset & mental health by Gurikbal Singh

Achievehappily: Punjabi podcast on mindset & mental health

11 Listeners

BHAI LAKHWINDER SINGH GAMBHIR by LAKHWINDER SINGH GAMBHIR

BHAI LAKHWINDER SINGH GAMBHIR

0 Listeners

Sleep & Relaxation Music to Calm the Nervous System by SOMA Sound

Sleep & Relaxation Music to Calm the Nervous System

87 Listeners

Gurbani Paath by Harman Grewal

Gurbani Paath

0 Listeners