It's Different

ਸੋਹਿਲਾ ਸਾਹਿਬ ਪਾਠ ਅਤੇ ਕੀਰਤਨ ਭਾਈ ਚਰਨਜੀਤ ਸਿੰਘ ਜੀ ਹੀਰਾ


Listen Later

ਸੋਹਿਲਾ ਬਾਣੀ ਦੀ ਅਖੀਰਲੀ ਪੰਗਤੀ ਨੂੰ ਕੀਰਤਨ ਰੂਪ ਵਿੱਚ ਸੁਣ ਕੇ ਅਨੰਦ ਮਾਣੋ (ਕੀਰਤਨ ਭਾਈ ਚਰਨਜੀਤ ਸਿੰਘ ਜੀ ਹੀਰਾ )। ਰਾਗੁ ਗਉੜੀ ਪੂਰਬੀ ਮਹਲਾ ੫ ॥ ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥ ਅਉਧ ਘਟੈ ਦਿਨਸੁ ਰੈਣਾਰੇ ॥ ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ॥ ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥ ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥ {ਪੰਨਾ 13}ਅਰਥ: ਹੇ ਮੇਰੇ ਮਿੱਤਰੋ! ਸੁਣੋ! ਮੈਂ ਬੇਨਤੀ ਕਰਦਾ ਹਾਂ = (ਹੁਣ) ਗੁਰਮੁਖਾਂ ਦੀ ਸੇਵਾ ਕਰਨ ਦਾ ਵੇਲਾ ਹੈ। (ਜੇ ਸੇਵਾ ਕਰੋਗੇ, ਤਾਂ) ਇਸ ਜਨਮ ਵਿਚ ਪ੍ਰਭੂ ਦੇ ਨਾਮ ਦੀ ਖੱਟੀ ਖੱਟ ਕੇ ਜਾਵੋਗੇ, ਅਤੇ ਪਰਲੋਕ ਵਿਚ ਰਹਿਣਾ ਸੌਖਾ ਹੋ ਜਾਇਗਾ।1।
ਹੇ ਮਨ! ਦਿਨ ਰਾਤ (ਬੀਤ ਬੀਤ ਕੇ) ਉਮਰ ਘਟਦੀ ਜਾ ਰਹੀ ਹੈ। ਹੇ (ਮੇਰੇ) ਮਨ! ਗੁਰੂ ਨੂੰ ਮਿਲ ਕੇ (ਮਨੁੱਖਾ ਜੀਵਨ ਦਾ) ਕੰਮ ਸਿਰੇ ਚਾੜ੍ਹ।1। ਰਹਾਉ।
ਇਹ ਜਗਤ ਵਿਕਾਰਾਂ ਨਾਲ ਭਰਪੂਰ ਹੈ। (ਜਗਤ ਦੇ ਜੀਵ) ਤੌਖ਼ਲਿਆਂ ਵਿਚ (ਡੁੱਬ ਰਹੇ ਹਨ। ਇਹਨਾਂ ਵਿਚੋਂ) ਉਹੀ ਮਨੁੱਖ ਨਿਕਲਦਾ ਹੈ ਜਿਸ ਨੇ ਪਰਮਾਤਮਾ ਨਾਲ ਜਾਣ-ਪਛਾਣ ਪਾ ਲਈ ਹੈ। (ਵਿਕਾਰਾਂ ਵਿਚ ਸੁੱਤੇ ਹੋਏ) ਜਿਸ ਮਨੁੱਖ ਨੂੰ ਪ੍ਰਭੂ ਆਪ ਜਗਾ ਕੇ ਇਹ ਨਾਮ-ਅੰਮ੍ਰਿਤ ਪਿਲਾਂਦਾ ਹੈ, ਉਸ ਮਨੁੱਖ ਨੇ ਅਕੱਥ ਪ੍ਰਭੂ ਦੀਆਂ ਗੱਲਾਂ (ਬੇਅੰਤ ਗੁਣਾਂ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ) ਕਰਨ ਦੀ ਜਾਚ ਸਿੱਖ ਲਈ ਹੈ।2।
(ਹੇ ਭਾਈ!) ਜਿਸ ਕੰਮ ਵਾਸਤੇ (ਇੱਥੇ) ਆਏ ਹੋ, ਉਸ ਦਾ ਵਣਜ ਕਰੋ। ਉਹ ਹਰਿ-ਨਾਮ ਗੁਰੂ ਦੀ ਰਾਹੀਂ (ਹੀ) ਮਨ ਵਿਚ ਵੱਸ ਸਕਦਾ ਹੈ। (ਜੇ ਗੁਰੂ ਦੀ ਸਰਨ ਪਵੋਗੇ, ਤਾਂ) ਆਤਮਕ ਆਨੰਦ ਅਤੇ ਅਡੋਲਤਾ ਵਿਚ ਟਿਕ ਕੇ ਆਪਣੇ ਅੰਦਰ ਹੀ ਪਰਮਾਤਮਾ ਦਾ ਟਿਕਾਣਾ ਲੱਭ ਲਵੋਗੇ। ਫਿਰ ਮੁੜ ਜਨਮ ਮਰਨ ਦਾ ਗੇੜ ਨਹੀਂ ਹੋਵੇਗਾ।3।
ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸਰਬ-ਵਿਆਪਕ ਸਿਰਜਨਹਾਰ! ਮੇਰੇ ਮਨ ਦੀ ਇੱਛਾ ਪੂਰੀ ਕਰ। ਦਾਸ ਨਾਨਕ ਤੈਥੋਂ ਇਹੀ ਸੁਖ ਮੰਗਦਾ ਹੈ ਕਿ ਮੈਨੂੰ ਸੰਤਾਂ ਦੇ ਚਰਨਾਂ ਦੀ ਧੂੜ ਬਣਾ ਦੇਹ।4।5। ਨੋਟ: ਅਖ਼ੀਰਲੇ ਅੰਕ 5 ਦਾ ਭਾਵ ਇਹ ਹੈ ਕਿ ਇਸ ਸੰਗ੍ਰਹਿ (ਸੋਹਿਲੇ) ਦਾ ਇਹ ਪੰਜਵਾਂ ਸ਼ਬਦ ਹੈ। ਪਾਠਕ ਸੱਜਣ ਧਿਆਨ ਰੱਖਣ ਕਿ ਇਸ ਸੰਗ੍ਰਹਿ ਦਾ ਨਾਮ 'ਸੋਹਿਲਾ' ਹੈ,'ਕੀਰਤਨ ਸੋਹਿਲਾ' ਨਹੀਂ।
...more
View all episodesView all episodes
Download on the App Store

It's DifferentBy Transform Your Life

  • 5
  • 5
  • 5
  • 5
  • 5

5

1 ratings