AUDIO GURBANI

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥


Listen Later

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।SORAT’H, FIFTH MEHL, THIRD HOUSE, CHAU-PADAS:ONE UNIVERSAL CREATOR GOD. BY THE GRACE OF THE TRUE GURU:Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||
...more
View all episodesView all episodes
Download on the App Store

AUDIO GURBANIBy Gurjit Singh Jhampur

  • 5
  • 5
  • 5
  • 5
  • 5

5

7 ratings


More shows like AUDIO GURBANI

View all
Radiolab by WNYC Studios

Radiolab

44,003 Listeners

TED Talks Daily by TED

TED Talks Daily

11,174 Listeners

Global News Podcast by BBC World Service

Global News Podcast

7,709 Listeners

The Jeff Nippard Podcast by Jeff Nippard

The Jeff Nippard Podcast

626 Listeners

Jap Ji Sahib English Translation, Meaning and Explanation - Nanak Naam - Satpal Singh by Nanak Naam

Jap Ji Sahib English Translation, Meaning and Explanation - Nanak Naam - Satpal Singh

86 Listeners

Guided Sikh Meditations by Nanak Naam by Nanak Naam

Guided Sikh Meditations by Nanak Naam

26 Listeners

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Kirtan Sohila | ਕੀਰਤਨ ਸੋਹਿਲਾ by Hubhopper

Kirtan Sohila | ਕੀਰਤਨ ਸੋਹਿਲਾ

0 Listeners

It's Different by Transform Your Life

It's Different

1 Listeners

Anand Sahib | ਅਨੰਦੁ ਸਾਹਿਬ by Hubhopper

Anand Sahib | ਅਨੰਦੁ ਸਾਹਿਬ

0 Listeners

Achievehappily: Punjabi podcast on mindset & mental health by Gurikbal Singh

Achievehappily: Punjabi podcast on mindset & mental health

11 Listeners

BHAI LAKHWINDER SINGH GAMBHIR by LAKHWINDER SINGH GAMBHIR

BHAI LAKHWINDER SINGH GAMBHIR

0 Listeners

Sleep & Relaxation Music to Calm the Nervous System by SOMA Sound

Sleep & Relaxation Music to Calm the Nervous System

87 Listeners

Gurbani Paath by Harman Grewal

Gurbani Paath

0 Listeners