AUDIO GURBANI

Sukhmani Sahib Recite


Listen Later

ਗਉੜੀ ਸੁਖਮਨੀ ਮਃ ੫ ॥

ਇਸ ਬਾਣੀ ਦਾ ਨਾਮ ਹੈ 'ਸੁਖਮਨੀ' ਅਤੇ ਇਹ ਗਉੜੀ ਰਾਗ ਵਿਚ ਦਰਜ ਹੈ। ਇਸ ਦੇ ਉਚਾਰਨ ਵਾਲੇ ਗੁਰੂ ਅਰਜਨੁ ਸਾਹਿਬ ਜੀ ਹਨ। 

ਸਲੋਕੁ ॥ ੴ ਸਤਿਗੁਰ ਪ੍ਰਸਾਦਿ ॥ ਆਦਿ ਗੁਰਏ ਨਮਹ ॥ ਜੁਗਾਦਿ ਗੁਰਏ ਨਮਹ ॥ ਸਤਿਗੁਰਏ ਨਮਹ ॥ ਸ੍ਰੀ ਗੁਰਦੇਵਏ ਨਮਹ ॥੧॥

ਅਰਥ:  (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।1। 

ਅਸਟਪਦੀ ॥ ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥ ਕਲਿ ਕਲੇਸ ਤਨ ਮਾਹਿ ਮਿਟਾਵਉ ॥ ਸਿਮਰਉ ਜਾਸੁ ਬਿਸੁੰਭਰ ਏਕੈ ॥ ਨਾਮੁ ਜਪਤ ਅਗਨਤ ਅਨੇਕੈ ॥ ਬੇਦ ਪੁਰਾਨ ਸਿੰਮ੍ਰਿਤਿ ਸੁਧਾਖ੍ਯ੍ਯਰ ॥ ਕੀਨੇ ਰਾਮ ਨਾਮ ਇਕ ਆਖ੍ਯ੍ਯਰ ॥ ਕਿਨਕਾ ਏਕ ਜਿਸੁ ਜੀਅ ਬਸਾਵੈ ॥ ਤਾ ਕੀ ਮਹਿਮਾ ਗਨੀ ਨ ਆਵੈ ॥ ਕਾਂਖੀ ਏਕੈ ਦਰਸ ਤੁਹਾਰੋ ॥ ਨਾਨਕ ਉਨ ਸੰਗਿ ਮੋਹਿ ਉਧਾਰੋ ॥੧॥ {ਪੰਨਾ

ਅਰਥ:  ਮੈਂ (ਅਕਾਲ ਪੁਰਖ ਦਾ ਨਾਮ) ਸਿਮਰਾਂ ਤੇ ਸਿਮਰ ਸਿਮਰ ਕੇ ਸੁਖ ਹਾਸਲ ਕਰਾਂ; (ਇਸ ਤਰ੍ਹਾਂ) ਸਰੀਰ ਵਿਚ (ਜੋ) ਦੁੱਖ ਬਿਖਾਂਧ (ਹਨ ਉਹਨਾਂ ਨੂੰ) ਮਿਟਾ ਲਵਾਂ। 

ਜਿਸ ਇਕ ਜਗਤ ਪਾਲਕ (ਹਰੀ) ਦਾ ਨਾਮ ਅਨੇਕਾਂ ਤੇ ਅਣਗਿਣਤ (ਜੀਵ) ਜਪਦੇ ਹਨ, ਮੈਂ (ਭੀ ਉਸ ਨੂੰ) ਸਿਮਰਾਂ। 

ਵੇਦਾਂ ਪੁਰਾਨਾਂ ਤੇ ਸਿਮ੍ਰਿਤੀਆਂ ਨੇ ਇਕ ਅਕਾਲ ਪੁਰਖ ਦੇ ਨਾਮ ਨੂੰ ਹੀ ਸਭ ਤੋਂ ਪਵਿੱਤ੍ਰ ਨਾਮ ਮੰਨਿਆ ਹੈ। 

ਜਿਸ (ਮਨੁੱਖ) ਦੇ ਜੀ ਵਿਚ (ਅਕਾਲ ਪੁਰਖ ਅਪਨਾ ਨਾਮ) ਥੋੜਾ ਜਿਹਾ ਭੀ ਵਸਾਉਂਦਾ ਹੈ, ਉਸ ਦੀ ਵਡਿਆਈ ਬਿਆਨ ਨਹੀਂ ਹੋ ਸਕਦੀ। 

(ਹੇ ਅਕਾਲ ਪੁਰਖ!) ਜੋ ਮਨੁੱਖ ਤੇਰੇ ਦੀਦਾਰ ਦੇ ਚਾਹਵਾਨ ਹਨ, ਉਹਨਾਂ ਦੀ ਸੰਗਤਿ ਵਿਚ (ਰੱਖ ਕੇ) ਮੈਨੂੰ ਨਾਨਕ ਨੂੰ (ਸੰਸਾਰ ਸਾਗਰ ਤੋਂ) ਬਚਾ ਲਵੋ।1। 

ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥ ਭਗਤ ਜਨਾ ਕੈ ਮਨਿ ਬਿਸ੍ਰਾਮ ॥ ਰਹਾਉ ॥

ਅਰਥ:  ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ। 

ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥ ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥ ਪ੍ਰਭ ਕੈ ਸਿਮਰਨਿ ਕਾਲੁ ਪਰਹਰੈ ॥ ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥ ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥ ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥ ਪ੍ਰਭ ਕੈ ਸਿਮਰਨਿ ਭਉ ਨ ਬਿਆਪੈ ॥ ਪ੍ਰਭ ਕੈ ਸਿਮਰਨਿ ਦੁਖੁ ਨ ਸੰਤਾਪੈ ॥ ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥ ਸਰਬ ਨਿਧਾਨ ਨਾਨਕ ਹਰਿ ਰੰਗਿ ॥੨॥

ਅਰਥ:  ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। 

ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ। 

ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। 

ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ) ; (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ, ਉਸ ਨੂੰ) ਹੇ ਨਾਨਕ! ਅਕਾਲ ਪੁਰਖ ਦੇ ਪਿਆਰ ਵਿਚ (ਹੀ) (ਦੁਨੀਆ ਦੇ) ਸਾਰੇ ਖ਼ਜ਼ਾਨੇ (ਪ੍ਰਤੀਤ ਹੁੰਦੇ ਹਨ) ।2। 

ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ ॥ ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ ॥ ਪ੍ਰਭ ਕੈ ਸਿਮਰਨਿ ਜਪ ਤਪ ਪੂਜਾ ॥ ਪ੍ਰਭ ਕੈ ਸਿਮਰਨਿ ਬਿਨਸੈ ਦੂਜਾ ॥ ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ ॥ ਪ੍ਰਭ ਕੈ ਸਿਮਰਨਿ ਦਰਗਹ ਮਾਨੀ ॥ ਪ੍ਰਭ ਕੈ ਸਿਮਰਨਿ ਹੋਇ ਸੁ ਭਲਾ ॥ ਪ੍ਰਭ ਕੈ ਸਿਮਰਨਿ ਸੁਫਲ ਫਲਾ ॥ ਸੇ ਸਿਮਰਹਿ ਜਿਨ ਆਪਿ ਸਿਮਰਾਏ ॥ ਨਾਨਕ ਤਾ ਕੈ ਲਾਗਉ ਪਾਏ ॥੩॥

...more
View all episodesView all episodes
Download on the App Store

AUDIO GURBANIBy Gurjit Singh Jhampur

  • 5
  • 5
  • 5
  • 5
  • 5

5

6 ratings


More shows like AUDIO GURBANI

View all
INNOQ Podcast by INNOQ

INNOQ Podcast

2 Listeners

The Story Of The Sikhs by Sarbpreet Singh

The Story Of The Sikhs

122 Listeners

Radha Rani Ke Deewane by Saurabh Ghayal

Radha Rani Ke Deewane

7 Listeners

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

BHAI LAKHWINDER SINGH GAMBHIR by LAKHWINDER SINGH GAMBHIR

BHAI LAKHWINDER SINGH GAMBHIR

0 Listeners

Punjabi Podcast (Pioneer) by Punjabi Podcast

Punjabi Podcast (Pioneer)

7 Listeners

Dhur Ki Bani Aayi Tin Sagli Chint Mitai by Harsimran Singh

Dhur Ki Bani Aayi Tin Sagli Chint Mitai

0 Listeners