AUDIO GURBANI

ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥


Listen Later

ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ ਅਰਥ: ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ।ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।੧।ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ ਮਾਇਆ ਦਾ ਮੋਹ ਨਿਰਾ-ਪੁਰਾ ਪਾਗਲ-ਪਨ ਹੈ (ਜੋ ਦੁਨੀਆ ਨੂੰ ਚੰਬੜਿਆ ਹੋਇਆ ਹੈ, ਦੁਨੀਆ ਇਸ) ਮਾਇਆ ਦੇ ਮੋਹ ਵਿਚ ਸਹੀ ਜੀਵਨ-ਰਾਹ ਤੋਂ ਖੁੰਝੀ ਜਾ ਰਹੀ ਹੈ। (ਇਹ ਮੇਰੀ) ਮਾਂ (ਹੈ, ਇਹ ਮੇਰਾ) ਪਿਉ (ਹੈ ਇਹ ਮੇਰੀ ਇਸਤ੍ਰੀ ਹੈ, ਇਹ ਮੇਰਾ ਪੁੱਤਰ ਹੈ-ਇਹ ਭੀ) ਨਿਰਾ ਮੋਹ ਹੈ, ਇਸ ਮੋਹ ਵਿਚ ਹੀ ਦੁਨੀਆ ਉਲਝੀ ਪਈ ਹੈ। ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ (ਲੁਕਾਈ ਸੰਬੰਧੀਆਂ ਦੇ) ਮੋਹ ਵਿਚ ਫਸੀ ਰਹਿੰਦੀ ਹੈ, (ਆਪਣੀ ਕਿਸੇ ਸਿਆਣਪ-ਚਤੁਰਾਈ ਨਾਲ ਪੂਰਬਲੇ ਕਰਮਾਂ ਦੇ ਸੰਸਕਾਰਾਂ ਨੂੰ) ਕੋਈ ਮਨੁੱਖ ਮਿਟਾ ਨਹੀਂ ਸਕਦਾ। ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਹ ਮਾਇਆ ਦਾ ਮੋਹ ਰਚ ਕੇ (ਤਮਾਸ਼ਾ) ਵੇਖ ਰਿਹਾ ਹੈ (ਕੋਈ ਉਸ ਦੇ ਰਾਹ ਵਿਚ ਰੋਕ ਨਹੀਂ ਪਾ ਸਕਦਾ, ਕਿਉਂਕਿ) ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਕੇ (ਮੋਹ ਵਿਚ) ਸੜ ਸੜ ਕੇ ਦੁੱਖੀ ਹੁੰਦਾ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਉਸ ਨੂੰ ਸ਼ਾਂਤੀ ਨਹੀਂ ਮਿਲ ਸਕਦੀ। ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਕੁਰਾਹੇ ਪਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਸਹੀ ਜੀਵਨ-ਰਾਹ ਤੋਂ ਖੁੰਝਾ ਹੋਇਆ ਹੈ।੨।ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥ ਅਰਥ: ਹੇ ਭਾਈ! ਇਸ ਸੰਸਾਰ ਨੂੰ (ਵਿਕਾਰਾਂ ਵਿਚ) ਸੜਦਾ ਵੇਖ ਕੇ (ਜੇਹੜੇ ਮਨੁੱਖ) ਦੌੜ ਕੇ ਪਰਮਾਤਮਾ ਦੀ ਸਰਨ ਜਾ ਪੈਂਦੇ ਹਨ (ਉਹ ਸੜਨੋਂ ਬਚ ਜਾਂਦੇ ਹਨ) । ਮੈਂ (ਭੀ) ਪੂਰੇ ਗੁਰੂ ਅੱਗੇ ਅਰਜ਼ੋਈ ਕਰਦਾ ਹਾਂ-ਮੈਨੂੰ (ਵਿਕਾਰਾਂ ਦੀ ਸੜਨ ਤੋਂ) ਬਚਾ ਲੈ, ਮੈਨੂੰ (ਇਹ) ਵਡਿਆਈ ਬਖ਼ਸ਼। ਮੈਨੂੰ ਆਪਣੀ ਸਰਨ ਵਿਚ ਰੱਖ ਪਰਮਾਤਮਾ ਦਾ ਨਾਮ ਜਪਣ ਦੀ ਵਡਿਆਈ ਬਖ਼ਸ਼। ਇਹ ਦਾਤਿ ਬਖ਼ਸ਼ਣ ਦੀ ਸਮਰੱਥਾ ਰੱਖਣ ਵਾਲਾ ਤੇਰੇ ਜੇਡਾ ਹੋਰ ਕੋਈ ਨਹੀਂ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨ, ਉਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ ਜੇਹੜਾ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ।(ਹੇ ਭਾਈ! ਜੇ ਕੋਈ ਮਨੁੱਖ) ਜਤ ਸਤ ਸੰਜਮ (ਆਦਿਕ) ਕਰਮ ਕਮਾਂਦਾ ਹੈ (ਉਸ ਦਾ ਇਹ ਉੱਦਮ ਵਿਅਰਥ ਜਾਂਦਾ ਹੈ) , ਗੁਰੂ ਦੀ ਸਰਨ ਪੈਣ ਤੋਂ ਬਿਨਾ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ। ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਜਾ ਪੈਂਦਾ ਹੈ, ਪਰਮਾਤਮਾ ਉਸ ਨੂੰ ਗੁਰੂ ਦਾ ਸ਼ਬਦ ਸਮਝਣ ਦੀ ਦਾਤਿ ਬਖ਼ਸ਼ਦਾ ਹੈ।੩।ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥ ਹੇ ਭਾਈ! ਪਰਮਾਤਮਾ ਜੇਹੜੀ ਅਕਲ (ਮਨੁੱਖ ਨੂੰ) ਦੇਂਦਾ ਹੈ (ਉਸ ਦੇ ਅੰਦਰ) ਉਹੀ ਮਤਿ ਪਰਗਟ ਹੁੰਦੀ ਹੈ। (ਪ੍ਰਭੂ ਦੀ ਦਿੱਤੀ ਮਤਿ ਤੋਂ ਬਿਨਾ) ਹੋਰ ਕੋਈ ਮਤਿ (ਮਨੁੱਖ ਗ੍ਰਹਿਣ) ਨਹੀਂ (ਕਰ ਸਕਦਾ) ।ਹੇ ਪ੍ਰਭੂ! ਹਰੇਕ ਜੀਵ ਦੇ) ਅੰਦਰ ਤੇ ਬਾਹਰ ਸਿਰਫ਼ ਤੂੰ ਹੀ ਵੱਸਦਾ ਹੈਂ, ਤੂੰ ਆਪ ਹੀ ਜੀਵ ਨੂੰ ਸਮਝ ਬਖ਼ਸ਼ਦ


...more
View all episodesView all episodes
Download on the App Store

AUDIO GURBANIBy Gurjit Singh Jhampur

  • 5
  • 5
  • 5
  • 5
  • 5

5

7 ratings


More shows like AUDIO GURBANI

View all
The Joe Rogan Experience by Joe Rogan

The Joe Rogan Experience

229,194 Listeners

Japji Sahib | ਜਪੁਜੀ ਸਾਹਿਬ by Hubhopper

Japji Sahib | ਜਪੁਜੀ ਸਾਹਿਬ

3 Listeners

Chaupai Sahib | ਚੌਪਈ ਸਾਹਿਬ by Hubhopper

Chaupai Sahib | ਚੌਪਈ ਸਾਹਿਬ

0 Listeners

Kirtan Sohila | ਕੀਰਤਨ ਸੋਹਿਲਾ by Hubhopper

Kirtan Sohila | ਕੀਰਤਨ ਸੋਹਿਲਾ

0 Listeners

Jaap Sahib | ਜਾਪੁ ਸਾਹਿਬ by Hubhopper

Jaap Sahib | ਜਾਪੁ ਸਾਹਿਬ

1 Listeners

Sukhmani Sahib | ਸੁਖਮਨੀ ਸਾਹਿਬ by Hubhopper

Sukhmani Sahib | ਸੁਖਮਨੀ ਸਾਹਿਬ

0 Listeners

Dhur Ki Bani Aayi Tin Sagli Chint Mitai by Harsimran Singh

Dhur Ki Bani Aayi Tin Sagli Chint Mitai

0 Listeners

Tavarikh (Podcast in Punjabi) by Podone

Tavarikh (Podcast in Punjabi)

4 Listeners