This shabad Visar Naahee Dhaathaar Aapanaa Naam Dhaehu || is by Guru Arjan Dev in Raag Suhi on Ang 761 of Sri Guru Granth Sahib. ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ੍ਹ੍ਹ ਕਉ ਭਏ ਦਇਆਲ ਤਿਨ੍ਹ੍ਹ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹ੍ਹੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥ {ਪੰਨਾ 762} ਅਰਥ: (ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਅਨੇਕਾਂ ਪ੍ਰਾਣੀ (ਮੁੜ ਮੁੜ) ਜੰਮਦੇ ਹਨ ਮਰਦੇ ਹਨ। ਆਤਮਕ ਮੌਤ ਸਹੇੜ ਸਹੇੜ ਕੇ ਮੁੜ ਮੁੜ ਜਨਮ ਲੈਂਦੇ ਰਹਿੰਦੇ ਹਨ। (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਉਹਨਾਂ ਦਾ ਸਾਰਾ ਹੀ ਉੱਦਮ ਵਿਅਰਥ ਰਹਿੰਦਾ ਹੈ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹਿੰਦੇ ਹਨ।੫।
ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ ਉਹਨਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦੇ ਰਹਿੰਦੇ ਹਨ।੬।
ਹੇ ਭਾਈ! ਕ੍ਰੋੜਾਂ ਅਣਗਿਣਤ, ਬੇਅੰਤ, ਅਨੇਕਾਂ ਹੀ ਪ੍ਰਾਣੀ (ਪਰਮਾਤਮਾ ਦੀ) ਭਾਲ ਕਰਦੇ ਹਨ, ਪਰ ਪਰਮਾਤਮਾ ਆਪ ਜਿਸ ਮਨੁੱਖ ਨੂੰ ਸੂਝ ਬਖ਼ਸ਼ਦਾ ਹੈ, ਉਸ ਮਨੁੱਖ ਨੂੰ ਪ੍ਰਭੂ ਦੀ ਨੇੜਤਾ ਮਿਲ ਜਾਂਦੀ ਹੈ।੭।
ਹੇ ਨਾਨਕ! ਪ੍ਰਭੂ-ਚਰਨਾਂ ਵਿਚ ਅਰਦਾਸ ਕਰ, ਤੇ ਆਖ-) ਹੇ ਦਾਤਾਰ! ਮੇਰੇ ਅੰਦਰ ਇਹ ਤਾਂਘ ਹੈ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ। ਮੈਨੂੰ ਆਪਣਾ ਨਾਮ ਬਖ਼ਸ਼। ਮੈਂ ਤੈਨੂੰ ਕਦੇ ਨਾਹ ਭੁਲਾਵਾਂ।੮।੨।੫।